ਨੇਪਾਲ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਫ਼ਦ ਭੇਜਣ ਦਾ ਫ਼ੈਸਲਾ

by | Aug 31, 2026 | breaking news, daily | 0 comments

ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਕਰੇਗੀ – ਐਡਵੋਕੇਟ ਧਾਮੀ

ਨੇਪਾਲ ਵਿੱਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਪ੍ਰਭਾਵਿਤ ਹੋਏ ਲੋਕਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਲਈ ਇੱਕ ਵਿਸ਼ੇਸ਼ ਵਫ਼ਦ ਨੇਪਾਲ ਭੇਜਿਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਕਾਠਮੰਡੂ ਸਥਿਤ ਸਿੱਖ ਮਿਸ਼ਨ ਤੋਂ ਮੁਢਲੀ ਰਿਪੋਰਟ ਲੈ ਕੇ ਤੁਰੰਤ ਵਫ਼ਦ ਭੇਜਣ ਦਾ ਫੈਸਲਾ ਕੀਤਾ ਹੈ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੀਤ ਸਕੱਤਰ ਸ. ਆਜ਼ਾਦ ਦੀਪ ਸਿੰਘ ਨੂੰ ਭੇਜਿਆ ਜਾ ਰਿਹਾ ਹੈ।
ਇਸ ਸਬੰਧੀ ਜਾਰੀ ਪ੍ਰੈੱਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫ਼ਤਾਂ ਸਮੇਂ ਹਮੇਸ਼ਾ ਮੋਹਰੀ ਹੋ ਕੇ ਮਨੁੱਖਤਾ ਦੀ ਸੇਵਾ ਕੀਤੀ ਹੈ। ਇਸ ਔਖੀ ਘੜੀ ਵਿੱਚ ਵੀ ਮਾਨਵਤਾ ਦੀ ਸੇਵਾ ਨੂੰ ਆਪਣਾ ਫ਼ਰਜ਼ ਸਮਝਦਿਆਂ ਪ੍ਰਭਾਵਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰਨ ਦਾ ਫ਼ੈਸਲਾ ਕੀਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਦੀ ਸੇਵਾ ਦਾ ਦਿੱਤਾ ਸੰਦੇਸ਼ ਸਿੱਖ ਜੀਵਨ ਦਾ ਅਹਿਮ ਹਿੱਸਾ ਹੈ। ਕੁਦਰਤੀ ਆਫ਼ਤ ਕਿਸੇ ਧਰਮ, ਜਾਤ ਜਾਂ ਖਿੱਤੇ ਦੀ ਹੱਦ ਨਹੀਂ ਵੇਖਦੀ, ਇਸ ਲਈ ਦੁੱਖ ਦੀ ਇਸ ਘੜੀ ਵਿੱਚ ਪੀੜਤਾਂ ਦੇ ਨਾਲ ਖੜ੍ਹਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨੇਪਾਲ ਵਿੱਚ ਹੜ੍ਹਾਂ ਕਾਰਨ ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਹਨ ਅਤੇ ਕਈ ਪਰਿਵਾਰਾਂ ਨੂੰ ਜਾਨ-ਮਾਲ ਦਾ ਨੁਕਸਾਨ ਝੱਲਣਾ ਪਿਆ ਹੈ। ਅਜਿਹੇ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾ ਰਿਹਾ ਵਫ਼ਦ ਸਥਾਨਕ ਹਾਲਾਤ ਦਾ ਜਾਇਜ਼ਾ ਲਵੇਗਾ ਤਾਂ ਜੋ ਲੋੜ ਅਨੁਸਾਰ ਰਾਹਤ ਸਮੱਗਰੀ ਭੇਜੀ ਜਾ ਸਕੇ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਸਮੇਂ-ਸਮੇਂ ’ਤੇ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕੀਤੀ ਜਾਂਦੀ ਰਹੀ ਹੈ। ਨੇਪਾਲ ਦੇ ਹੜ੍ਹ ਪੀੜਤਾਂ ਲਈ ਵੀ ਸ਼੍ਰੋਮਣੀ ਕਮੇਟੀ ਆਪਣੀ ਸਮਰੱਥਾ ਅਨੁਸਾਰ ਹਰ ਸੰਭਵ ਸਹਾਇਤਾ ਕਰੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਹ ਉਪਰਾਲਾ ਕਿਸੇ ਇੱਕ ਭਾਈਚਾਰੇ ਤੱਕ ਸੀਮਤ ਨਹੀਂ ਹੋਵੇਗਾ, ਸਗੋਂ ‘ਸਰਬੱਤ ਦੇ ਭਲੇ’ ਦੀ ਭਾਵਨਾ ਤਹਿਤ ਹਰ ਲੋੜਵੰਦ ਤੱਕ ਸਹਾਇਤਾ ਪਹੁੰਚਾਉਣ ਦਾ ਯਤਨ ਕੀਤਾ ਜਾਵੇਗਾ। ਵਫ਼ਦ ਦੇ ਮੈਂਬਰ ਸਥਾਨਕ ਪ੍ਰਸ਼ਾਸਨ ਅਤੇ ਸੇਵਾ ਕਾਰਜਾਂ ਵਿੱਚ ਲੱਗੀਆਂ ਸੰਸਥਾਵਾਂ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਉਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਨੇਪਾਲ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਲਈ ਵੱਧ ਤੋਂ ਵੱਧ ਸਹਿਯੋਗ ਅਤੇ ਸੇਵਾ ਦੀ ਭਾਵਨਾ ਨਾਲ ਅੱਗੇ ਆਉਣ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...