ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਦੌਰਾ

by | Sep 3, 2026 | breaking news, daily, politics | 0 comments

ਨੇਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਨੇਪਾਲ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੱਜ ਪ੍ਰਭਾਵਿਤ ਖੇਤਰ ਬਿਦੂਰ ਦਾ ਦੌਰਾ ਕੀਤਾ ਅਤੇ ਸਥਾਨਕ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸਕਲਾਂ ਅਤੇ ਲੋੜਾਂ ਦੀ ਜਾਣਕਾਰੀ ਲਈ। ਸ਼੍ਰੋਮਣੀ ਕਮੇਟੀ ਵਫ਼ਦ ਨੇ ਨੇਪਾਲ ਦੇ ਗ੍ਰਹਿ ਮੰਤਰੀ ਮਿਸਟਰ ਸੂਦਨ ਅਤੇ ਗ੍ਰਹਿ ਵਿਭਾਗ ਦੇ ਚੀਫ਼ ਐਗਜੀ਼ਕਿਊਟਿਵ ਡਾ ਦਰਸ਼ਨ ਰਾਜ ਨਾਲ ਵੀ ਮੁਲਾਕਾਤ ਕੀਤੀ ਅਤੇ ਲੋੜਵੰਦਾਂ ਦੀ ਮਦਦ ਲਈ ਸਮਾਨ ਲਿਆਉਣ ਲਈ ਰਸਤਾ ਖੋਲ੍ਹਣ ਅਤੇ ਲੋੜੀਂਦੀ ਪ੍ਰਵਾਨਗੀ ਦੇਣ ਲਈ ਆਖਿਆ। ਸ਼੍ਰੋਮਣੀ ਕਮੇਟੀ ਦੀ ਇਸ ਅਪੀਲ ਨੂੰ ਪ੍ਰਸ਼ਾਸਨ ਨੇ ਪ੍ਰਵਾਨ ਕਰਦਿਆਂ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨੇਪਾਲ ਗਏ ਵਫ਼ਦ ਵਿਚ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੀਤ ਸਕੱਤਰ ਸ. ਅਜਾਦ ਦੀਪ ਸਿੰਘ ਸਾਮਲ ਹਨ।
ਜਿਕਰਯੋਗ ਹੈ ਕਿ ਨੇਪਾਲ ਵਿੱਚ ਆਏ ਭਿਆਨਕ ਹੜ੍ਹ ਅਤੇ ਕੁਦਰਤੀ ਆਫ਼ਤ ਨੇ ਵੱਡੇ ਪੱਧਰ ’ਤੇ ਤਬਾਹੀ ਮਚਾਈ ਹੈ। ਹੜ੍ਹ ਕਾਰਨ ਬਹੁਤ ਸਾਰੇ ਘਰ ਤਬਾਹ ਹੋ ਗਏ, ਵੱਡੀ ਗਿਣਤੀ ਵਿੱਚ ਲੋਕ ਪ੍ਰਭਾਵਿਤ ਹੋਏ ਅਤੇ ਕਈ ਪਰਿਵਾਰ ਬੇਘਰ ਹੋ ਗਏ ਹਨ।
ਨੇਪਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਅੱਜ ਬਿਦੂਰ ਇਲਾਕੇ ਵਿੱਚ ਪਹੁੰਚ ਕੇ ਜਦੋਂ ਅਸੀਂ ਇਸ ਤਬਾਹੀ ਨੂੰ ਆਪਣੀਆਂ ਅੱਖਾਂ ਨਾਲ ਦੇਖਿਆ ਤਾਂ ਇਸ ਦੀ ਗੰਭੀਰਤਾ ਦਾ ਅਹਿਸਾਸ ਹੋਰ ਵੀ ਡੂੰਘਾ ਹੋਇਆ। ਇੱਥੇ ਅਸੀਂ ਸਥਾਨਕ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਕਿਸ ਤਰ੍ਹਾਂ ਦੀ ਸਹਾਇਤਾ ਦੀ ਸਭ ਤੋਂ ਵੱਧ ਲੋੜ ਹੈ ਬਾਰੇ ਜਾਣਕਾਰੀ ਲਈ।
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਸਾਡੀ ਨੇਪਾਲ ਦੇ ਗ੍ਰਹਿ ਮੰਤਰੀ ਅਤੇ ਵਿੱਤ ਮੰਤਰੀ ਨਾਲ ਵੀ ਮੁਲਾਕਾਤ ਹੋਈ ਸੀ। ਅੱਜ ਉਨ੍ਹਾਂ ਦੇ ਸੱਦੇ ’ਤੇ ਅਸੀਂ ਬਿਦੂਰ ਪਹੁੰਚੇ ਤਾਂ ਜੋ ਰਾਹਤ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਅੱਗੇ ਵਧਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇੱਥੇ ਪ੍ਰਸ਼ਾਸਨ ਅਤੇ ਪ੍ਰਭਾਵਿਤ ਲੋਕਾਂ ਨਾਲ ਤਾਲਮੇਲ ਕੀਤਾ ਗਿਆ ਹੈ ਤਾਂ ਜੋਂ ਉਨ੍ਹਾਂ ਦੀਆਂ ਜ਼ਰੂਰਤਾਂ ਦਾ ਜਾਇਜ਼ਾ ਲੈਣ ਉਪਰੰਤ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਅਤੇ ਸਹਾਇਤਾ ਕਾਰਜਾਂ ਵਿੱਚ ਆਪਣਾ ਪੂਰਾ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਨੇਪਾਲ ਦੇ ਸਿੱਖ ਆਗੂ ਸ. ਅੰਗਦ ਸਿੰਘ ਅਤੇ ਸ. ਹਰਪਾਲ ਸਿੰਘ ਵੀ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...