(ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗਰੇਵਾਲ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ)
ਨੈਸ਼ਨਲ ਫਰਟੀਲਾਈਜ਼ਰਜ਼ ਦੇ ਸਾਬਕਾ ਮੁੱਖ ਪ੍ਰਬੰਧਕ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਾਬਕਾ ਮੈਂਬਰ ਪੁਸ਼ਪਿੰਦਰ ਸਿੰਘ ਗਰੇਵਾਲ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ।
ਸ੍ਰੀ ਪੀ.ਐਸ.ਗਰੇਵਾਲ ਜੋ ਕਿ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਉੱਘੇ ਡਾਕਟਰ ਗੁਰਿੰਦਰ ਸਿੰਘ ਗਰੇਵਾਲ ਦੇ ਵੱਡੇ ਭਰਾ ਹਨ, ਆਪਣੇ ਪਿੱਛੇ ਪਤਨੀ ਸ੍ਰੀਮਤੀ ਭੁਪਿੰਦਰ ਕੌਰ ਛੱਡ ਗਏ ਹਨ।
ਸ੍ਰੀ ਪੀ ਐਸ ਗਰੇਵਾਲ ਦਾ ਸਸਕਾਰ 21 ਨਵੰਬਰ ਨੂੰ ਬਾਅਦ ਦੁਪਹਿਰ ਮਾਡਲ ਟਾਊਨ ਐਕਸਟੈਨਸ਼ਨ, ਲੁਧਿਆਣਾ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਗਰੇਵਾਲ ਨੇ ਸ੍ਰੀ ਪੀਐਸ ਗਰੇਵਾਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗਰੇਵਾਲ ਇੱਕ ਯੋਗ ਪ੍ਰਸ਼ਾਸਕ ਵਜੋਂ ਜਾਣੇ ਜਾਂਦੇ ਸਨ ਜਿਨ੍ਹਾਂ ਨੇ ਸਮਾਜ ਲਈ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਈ.ਓ.ਐਮ