ਨੰਗਲ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਤ ਕਰੇਗੀ ਪੰਜਾਬ ਸਰਕਾਰ, ਸ੍ਰੀ ਅਨੰਦਪੁਰ ਸਾਹਿਬ ਦੇ ਝੱਜਰ ਬਚੌਲੀ ਵਿੱਚ ਬਣੇਗਾ ਸੂਬੇ ਦਾ ਪਹਿਲਾ ਤੇਂਦੂਆ ਸਫਾਰੀ ਕੇਂਦਰ

by | Mar 26, 2025 | breaking news, daily | 0 comments

•ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਵਿਸ਼ੇਸ਼ ਬਜਟ ਅਲਾਟ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ

•”ਬਦਲਦਾ ਪੰਜਾਬ” ਬਜਟ ਨੂੰ ਮੀਲ ਪੱਥਰ ਦੱਸਿਆ

ਚੰਡੀਗੜ੍ਹ, 26 ਮਾਰਚ:
ਪੰਜਾਬ ਦੇ ਸਿੱਖਿਆ ਮੰਤਰੀ ਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਰਾਸਤ, ਸੈਰ-ਸਪਾਟਾ ਅਤੇ ਜੰਗਲੀ ਜੀਵ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਪੁੱਟਦਿਆਂ ਨੰਗਲ ਨੂੰ ਸੂਬੇ ਦੇ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਇਸਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ ਨੈਨਾ ਦੇਵੀ ਮਾਰਗ ‘ਤੇ ਸਥਿਤ ਪਿੰਡ ਝੱਜਰ ਬਚੌਲੀ ਜੰਗਲੀ-ਜੀਵ ਰੱਖ ਨੂੰ ਰੋਮਾਂਚਕ ਈਕੋ-ਟੂਰਿਜ਼ਮ ਕੇਂਦਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਸਦਕਾ ਸੈਲਾਨੀਆਂ ਨੂੰ ਤੇਂਦੂਏ ਅਤੇ ਹੋਰ ਜੰਗਲੀ ਜੀਵਾਂ ਨੂੰ ਉਨ੍ਹਾਂ ਦੇ ਕੁਦਰਤੀ ਸਥਾਨਾਂ ‘ਤੇ ਨਜ਼ਦੀਕ ਤੋਂ ਦੇਖਣ ਦਾ ਮੌਕਾ ਮਿਲੇਗਾ।

ਵਿੱਤੀ ਵਰ੍ਹੇ 2025-26 ਲਈ ਪੰਜਾਬ ਦਾ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਰਵਪੱਖੀ ਵਿਕਾਸ ਅਤੇ ਕਾਇਆ ਕਲਪ ਦਾ ਜ਼ਿਕਰ ਕੀਤਾ ਅਤੇ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਇੱਕ ਵਿਸ਼ੇਸ਼ ਬਜਟ ਵੀ ਰੱਖਿਆ ਹੈ।

ਇਸ ਬਜਟ ਨੂੰ ਮੀਲ ਪੱਥਰ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੰਗਲ ਨੂੰ ਸੂਬੇ ਦਾ ਇੱਕ ਪ੍ਰਮੁੱਖ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ, ਜਿਸ ਲਈ ਸ਼ੁਰੂਆਤੀ ਤੌਰ ‘ਤੇ 10 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਸਹੂਲਤਾਂ ਨੂੰ ਵਧਾਉਣਾ, ਸੈਰ-ਸਪਾਟੇ ਦੀ ਸੰਭਾਵਨਾ ਵਾਲੀਆਂ ਥਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਪ੍ਰਾਹੁਣਚਾਰੀ ਖੇਤਰ ਵਿੱਚ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਝੱਜਰ ਬਚੌਲੀ ਜੰਗਲੀ-ਜੀਵ ਰੱਖ (ਵਾਈਲਡਲਾਈਫ ਸੈਂਚੂਰੀ) ਨੂੰ ਈਕੋ-ਟੂਰਿਜ਼ਮ ਡੈਸਟੀਨੇਸ਼ਨ ਵਜੋਂ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜੰਗਲੀ ਜੀਵ ਰੱਖ ਦੇ ਬਣਨ ਉਪਰੰਤ ਇਹ ਪੰਜਾਬ ਦੀ ਪਹਿਲੀ ਵਾਈਲਡਲਾਈਫ ਸੈਂਚੂਰੀ ਬਣ ਜਾਵੇਗੀ ਜਿੱਥੇ ਸੈਲਾਨੀ ਤੇਂਦੂਏ ਅਤੇ ਹੋਰ ਜੰਗਲੀ ਜੀਵਾਂ ਨੂੰ ਉਨ੍ਹਾਂ ਦੇ ਕੁਦਰਤੀ ਸਥਾਨਾਂ ਵਿੱਚ ਨਜ਼ਦੀਕ ਤੋਂ ਦੇਖ ਸਕਣਗੇ।

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਦੀਆਂ ਤਿਆਰੀਆਂ ਲਈ ਵਿਸ਼ੇਸ਼ ਬਜਟ ਅਲਾਟ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ, ਜੋ ਵੱਡੀ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਵਾਲਾ ਸ਼ਹਿਰ ਹੈ, ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਸ਼ਹਿਰ ਦੇ ਬੁਨਿਆਦੀ ਢਾਂਚੇ, ਸੱਭਿਆਚਾਰਕ ਤੇ ਵਿਰਾਸਤੀ ਦਿੱਖ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...