ਪਹਿਲਗਾਮ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਵੜਿੰਗ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ

by | Apr 26, 2025 | breaking news, daily, politics | 0 comments

ਸੂਬੇ ਵਿਚ ਹੋਏ ਗ੍ਰਨੇਡ ਹਮਲਿਆਂ ਦੀ ਲੜੀ ਦਾ ਦਿੱਤਾ ਹਵਾਲਾ

ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੰਮੂ-ਕਸ਼ਮੀਰ ਦੇ ਗੁਆਂਢੀ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਹਾਲ ਹੀ ਵਿੱਚ ਹੋਏ ਘਾਤਕ ਅੱਤਵਾਦੀ ਹਮਲੇ ਦੇ ਮੱਦੇਨਜ਼ਰ ਸੂਬੇ ਵਿੱਚ ਵਾਧੂ ਚੌਕਸੀ ਅਤੇ ਸੁਰੱਖਿਆ ਉਪਾਅ ਕਰਨ ਦੀ ਮੰਗ ਕੀਤੀ ਹੈ।

ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਵੜਿੰਗ ਨੇ ਕਿਹਾ ਕਿ ਪੰਜਾਬ ਇੱਕ ਬਹੁਤ ਹੀ ਸੰਵੇਦਨਸ਼ੀਲ ਇਲਾਕਾ ਹੈ ਅਤੇ ਸਰਕਾਰ ਨੂੰ ਵਧੇਰੇ ਸਾਵਧਾਨੀ ਵਰਤਣ ਲਈ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦਾ ਮੁੱਖ ਦੁਸ਼ਮਣ ਪਾਕਿਸਤਾਨ ਕਿਤੇ ਵੀ ਅਤੇ ਖਾਸ ਕਰਕੇ ਪੰਜਾਬ ਵਿੱਚ ਅਜਿਹੇ ਹਮਲਿਆਂ ਨੂੰ ਭੜਕਾ ਸਕਦਾ ਹੈ ਅਤੇ ਕਰ ਸਕਦਾ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਅਤੇ ਖਾਸ ਕਰਕੇ ਪੰਜਾਬ ਪੁਲਿਸ ਸੂਬੇ ਭਰ ਵਿੱਚ ਖਾਸ ਕਰਕੇ ਸਰਹੱਦੀ ਖੇਤਰਾਂ ਵਿੱਚ ਆਪਣਾ ਖੁਫੀਆ ਤੰਤਰ ਵਧਾਵੇ।
“ਜੇਕਰ ਅੱਤਵਾਦੀ ਘਾਟੀ ਦੇ ਅੰਦਰ ਕਿਸੇ ਸਥਾਨ ‘ਤੇ ਹਮਲਾ ਕਰ ਸਕਦੇ ਹਨ, ਜੋ ਅਸਲ ਕੰਟਰੋਲ ਰੇਖਾ ਤੋਂ ਕਾਫ਼ੀ ਦੂਰ ਹੈ, ਤਾਂ ਉਹ ਪੰਜਾਬ ਵਿੱਚ ਵੀ ਅਜਿਹਾ ਕਰ ਸਕਦੇ ਹਨ”, ਉਹਨਾਂ ਚੇਤਾਵਨੀ ਦਿੱਤੀ ਕਿ ਪਾਕਿਸਤਾਨ ਪਹਿਲਾਂ ਹੀ ਡਰੋਨਾਂ ਦੀ ਵਰਤੋਂ ਕਰਕੇ ਦੇਸ਼ ਦੇ ਇਸ ਹਿੱਸੇ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰ ਰਿਹਾ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਵੇਂ ਮੁੱਖ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੈ ਕਿਉਂਕਿ ਇਹ ਸਰਹੱਦਾਂ ਦੀ ਰਾਖੀ ਕਰਨ ਵਾਲੀ ਸੀਮਾ ਸੁਰੱਖਿਆ ਬਲ ਹੈ, ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਆਪਣੇ ਸਰੋਤਾਂ ਅਤੇ ਤਜ਼ਰਬਿਆਂ ਦੀ ਵਰਤੋਂ ਕਰਕੇ ਅਜਿਹੀਆਂ ਸਥਿਤੀਆਂ ਬਾਰੇ ਸਾਵਧਾਨੀ ਅਤੇ ਅਗਾਊਂ ਕਦਮ ਚੁੱਕਣੇ ਚਾਹੀਦੇ ਹਨ। ਵੜਿੰਗ ਨੇ ਸਰਹੱਦੀ ਖੇਤਰਾਂ ਵਿੱਚ ਪੁਲਿਸ ਥਾਣਿਆਂ ‘ਤੇ ਲੜੀਵਾਰ ਗ੍ਰੇਨੇਡ ਹਮਲਿਆਂ ਅਤੇ ਡਾ: ਬਾਬਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ਦੀ ਬੇਅਦਬੀ ਤੋਂ ਇਲਾਵਾ ਮੰਦਰਾਂ ਅਤੇ ਇੱਕ ਭਾਜਪਾ ਆਗੂ ਦੀ ਰਿਹਾਇਸ਼ ‘ਤੇ ਹਮਲਿਆਂ ਦਾ ਜ਼ਿਕਰ ਕੀਤਾ। ਇਹ ਸਭ ਪੰਜਾਬ ਦੀ ਅਮਨ-ਸ਼ਾਂਤੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪਹਿਲਗਾਮ ਹਮਲੇ ਦਾ ਉਦੇਸ਼ ਵੀ ਇਹੀ ਸੀ, ਲੋਕਾਂ ਨੂੰ ਧਾਰਮਿਕ ਆਧਾਰ ‘ਤੇ ਵੰਡਣਾ। ਇਸ ਲਈ, ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਰੋਕਥਾਮ, ਅਗਾਊਂ ਅਤੇ ਸਾਵਧਾਨੀ ਉਪਾਅ ਕਰਨਾ ਬਿਹਤਰ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...