ਪਾਣੀ ਬਚਾਉਣ ਅਤੇ ਆਲੂ ਦੀ ਉਤਪਾਦਕਤਾ ਵਧਾਉਣ ਲਈ ਸੂਖਮ ਸਿੰਚਾਈ ਕਾਮਯਾਬ: ਬਰਿੰਦਰ ਕੁਮਾਰ ਗੋਇਲ

by | Oct 1, 2025 | breaking news, daily | 0 comments

ਮੋਹਾਲੀ ਵਿਖੇ ਆਲੂ ਦੀ ਕਾਸ਼ਤ ਵਿੱਚ ਸੂਖਮ ਸਿੰਚਾਈ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਪੱਧਰੀ ਵਰਕਸ਼ਾਪ ਦਾ ਉਦਘਾਟਨ

ਅੱਪਗ੍ਰੇਡ ਅਤੇ ਨਵੀਨੀਕਰਨ ਕੀਤੇ ਆਡੀਟੋਰੀਅਮ ਦਾ ਉਦਘਾਟਨ ਕੀਤਾ

ਟੈਂਡਰਾਂ ਦੀ ਸਮੇਂ ਸਿਰ ਪ੍ਰਵਾਨਗੀ ਲਈ ਈ-ਅਪਰੂਵਲ ਪੋਰਟਲ ਜਾਰੀ ਕੀਤਾ

ਭਗਵੰਤ ਸਿੰਘ ਮਾਨ ਸਰਕਾਰ ਦੀ ਸਿੰਚਾਈ ਲਈ 100 ਪ੍ਰਤੀਸ਼ਤ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ:

ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਤੇਜ਼ੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਸਰੋਤਾਂ ਨੂੰ ਬਚਾਉਣ ਅਤੇ ਫਸਲ ਉਤਪਾਦਕਤਾ ਨੂੰ ਵਧਾਉਣ ਲਈ, ਖਾਸ ਕਰਕੇ ਆਲੂ ਦੀ ਕਾਸ਼ਤ ਵਿੱਚ, ਸੂਖਮ ਸਿੰਚਾਈ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।

ਮੋਹਾਲੀ ਦੇ ਫੇਜ਼ 6 ਦੇ ਭੂਮੀ ਸੰਭਾਲ ਕੰਪਲੈਕਸ ਵਿਖੇ ਆਲੂ ਦੀ ਕਾਸ਼ਤ ਵਿੱਚ ਸੂਖਮ ਸਿੰਚਾਈ ਨੂੰ ਉਤਸ਼ਾਹਿਤ ਕਰਨ ਬਾਰੇ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਖਮ ਸਿੰਚਾਈ – ਜਿਸ ਵਿੱਚ ਤੁਪਕਾ ਅਤੇ ਫੁਹਾਰਾ ਪ੍ਰਣਾਲੀਆਂ ਸ਼ਾਮਲ ਹਨ – ਨਾ ਸਿਰਫ਼ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਉਂਦੀਆਂ ਹਨ ਬਲਕਿ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਿੱਧੇ ਤੌਰ ‘ਤੇ ਫ਼ਸਲ ਦੇ ਜੜ੍ਹ ਖੇਤਰ ਵਿੱਚ ਕੁਸ਼ਲ ਵਰਤੋਂ ਨੂੰ ਵੀ ਸਮਰੱਥ ਬਣਾਉਂਦੀਆਂ ਹਨ। ਉਨ੍ਹਾਂ ਕਿਹਾ, “ਇਨ੍ਹਾਂ ਪ੍ਰਣਾਲੀਆਂ ਨੂੰ ਅਪਣਾਉਣ ਨਾਲ ਕਿਸਾਨਾਂ ਨੂੰ 50% ਤੱਕ ਪਾਣੀ ਦੀ ਬਚਤ ਕਰਨ ਵਿੱਚ ਮਦਦ ਮਿਲਦੀ ਹੈ ਅਤੇ ਨਾਲ ਹੀ ਪ੍ਰਤੀ ਏਕੜ ਝਾੜ ਅਤੇ ਉਪਜ ਦੀ ਗੁਣਵੱਤਾ ਵਿੱਚ ਵੀ ਸੁਧਾਰ ਹੁੰਦਾ ਹੈ।”

ਆਲੂ ਉਤਪਾਦਨ ਵਿੱਚ ਪੰਜਾਬ ਦੀ ਤਾਕਤ ਨੂੰ ਉਜਾਗਰ ਕਰਦੇ ਹੋਏ, ਸ਼੍ਰੀ ਗੋਇਲ ਨੇ ਕਿਹਾ ਕਿ ਦੇਸ਼ ਦੇ ਵਧੀਆ ਗੁਣਵੱਤਾ ਵਾਲੇ ਬੀਜ ਆਲੂ ਦੇ ਰੂਪ ਵਿੱਚ ਰਾਜ ਆਪਣੇ ਉਤਪਾਦਨ ਦਾ ਲਗਭਗ 60 ਪ੍ਰਤੀਸ਼ਤ ਯੋਗਦਾਨ ਪਾਉਂਦਾ ਹੈ। “ਸੂਖਮ ਸਿੰਚਾਈ ਆਕਾਰ ਵਿੱਚ ਇਕਸਾਰਤਾ ਬਣਾਈ ਰੱਖਣ, ਗਰੇਡਿੰਗ ਲਾਗਤਾਂ ਨੂੰ ਘਟਾਉਣ ਅਤੇ ਉਪਜ ਦੀ ਬਿਹਤਰ ਮਾਰਕੀਟ ਸਵੀਕ੍ਰਿਤੀ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ,” ਉਨ੍ਹਾਂ ਅੱਗੇ ਕਿਹਾ।

ਉਨ੍ਹਾਂ ਕਿਹਾ ਕਿ ਸੂਖਮ ਸਿੰਚਾਈ ਪ੍ਰਣਾਲੀ ਦੀ ਲਗਵਾਉਣ ਲਈ, ਪੰਜਾਬ ਸਰਕਾਰ ਆਮ ਸ਼੍ਰੇਣੀ ਲਈ 80 ਪ੍ਰਤੀਸ਼ਤ ਸਬਸਿਡੀ ਪ੍ਰਦਾਨ ਕਰਦੀ ਹੈ ਜਦੋਂ ਕਿ ਔਰਤਾਂ, ਛੋਟੇ, ਸੀਮਾਂਤ ਅਤੇ ਅਨੁਸੂਚਿਤ ਜਾਤੀ ਦੇ ਕਿਸਾਨਾਂ ਲਈ 90 ਪ੍ਰਤੀਸ਼ਤ ਸਬਸਿਡੀ ਪ੍ਰਦਾਨ ਦਿੱਤੀ ਜਾਂਦੀ ਹੈ। ਬਿਨੇ ਕਰਨਾ ਪੂਰੀ ਤਰ੍ਹਾਂ ਔਨਲਾਈਨ ਹੈ ਅਤੇ ਕਿਸਾਨ ਆਪਣੇ ਘਰ ਤੋਂ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਈ ਪਹਿਲਕਦਮੀਆਂ ਰਾਹੀਂ ਪਾਣੀ ਦੀ ਸੰਭਾਲ ਲਈ ਵਚਨਬੱਧ ਹੈ।  “ਪੰਜਾਬ ਵਿੱਚ ਨਹਿਰੀ ਸਿੰਚਾਈ ਕਵਰੇਜ ਪਹਿਲਾਂ ਹੀ 21% ਤੋਂ ਵਧਾ ਕੇ 64% ਕਰ ਦਿੱਤੀ ਗਈ ਹੈ, ਅਤੇ ਬਾਕੀ 36% ਖੇਤਰ ਨੂੰ ਵੀ ਜਲਦੀ ਹੀ ਨਹਿਰੀ ਸਿੰਚਾਈ ਅਧੀਨ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ, “ਨਹਿਰੀ ਪਾਣੀ ਨਾ ਸਿਰਫ ਭੂਮੀਗਤ ਪਾਣੀ ਦਾ ਇੱਕ ਟਿਕਾਊ ਬਦਲ ਹੈ ਬਲਕਿ ਮਹੱਤਵਪੂਰਨ ਖਣਿਜਾਂ ਅਤੇ ਸੂਖਮ ਪੌਸ਼ਟਿਕ ਤੱਤਾਂ ਨਾਲ ਮਿੱਟੀ ਦੀ ਸਿਹਤ ਨੂੰ ਵੀ ਭਰਪੂਰ ਬਣਾਉਂਦਾ ਹੈ।”

ਭੂਮੀ ਅਤੇ ਜਲ ਸੰਭਾਲ ਮੰਤਰੀ ਗੋਇਲ ਨੇ ਇਸ ਮੌਕੇ ਇੱਕ ਈ-ਅਪਰੂਵਲ ਪੋਰਟਲ ਵੀ ਲਾਂਚ ਕੀਤਾ ਤਾਂ ਜੋ ਸੂਖਮ ਸਿੰਚਾਈ ਟੈਂਡਰ ਪ੍ਰਣਾਲੀ ਵਿੱਚ ਹਿੱਸਾ ਲੈਣ ਵਾਲੇ ਠੇਕੇਦਾਰਾਂ/ਫਰਮਾਂ ਨੂੰ ਸਮਾਂਬੱਧ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਵਰਕਸ਼ਾਪ ਸ਼ੁਰੂ ਹੋਣ ਤੋਂ ਪਹਿਲਾਂ ਆਡੀਟੋਰੀਅਮ ਦੀ ਅਪਗ੍ਰੇਡ ਅਤੇ ਨਵੀਨੀਕਰਨ ਕੀਤੀ ਇਮਾਰਤ ਦਾ ਉਦਘਾਟਨ ਵੀ ਕੀਤਾ।

ਇਸ ਵਰਕਸ਼ਾਪ ਵਿੱਚ ਕਿਸਾਨਾਂ, ਮਾਹਿਰਾਂ, ਸੂਖਮ ਸਿੰਚਾਈ ਉਪਕਰਣ ਨਿਰਮਾਤਾਵਾਂ ਅਤੇ ਖਰੀਦ ਏਜੰਸੀਆਂ ਨੇ ਸ਼ਿਰਕਤ ਕੀਤੀ, ਜਿਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕੇਂਦਰੀ ਆਲੂ ਖੋਜ ਸੰਸਥਾ, ਸਬਜ਼ੀਆਂ ਲਈ ਉੱਤਮਤਾ ਕੇਂਦਰ ਕਰਤਾਰਪੁਰ, ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪ੍ਰੀਸ਼ਦ ਅਤੇ ਖੇਤੀਬਾੜੀ, ਬਾਗਬਾਨੀ ਅਤੇ ਜਲ ਸਰੋਤ ਵਿਭਾਗਾਂ ਦੇ ਅਧਿਕਾਰੀਆਂ ਨੇ ਵੀ ਹਿੱਸਾ ਲਿਆ।

ਪੰਜਾਬ ਦੇ ਮੁੱਖ ਭੂਮੀ ਵਣਪਾਲ ਸ੍ਰੀ ਮਹਿੰਦਰ ਸਿੰਘ ਸੈਣੀ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਭੂਮੀ ਅਤੇ ਜਲ ਸਰੋਤਾਂ ਦੀ ਸੰਭਾਲ ਵਿੱਚ ਵਿਭਾਗ ਦੀ ਭੂਮਿਕਾ ਬਾਰੇ ਸੰਖੇਪ ਜਾਣਕਾਰੀ ਦਿੱਤੀ।  ਸ਼ਲਿੰਦਰ ਕੌਰ, ਡਾਇਰੈਕਟਰ, ਬਾਗਬਾਨੀ ਵਿਭਾਗ, ਪੰਜਾਬ ਨੇ ਹਾਜ਼ਰੀਨ ਨੂੰ ਆਲੂ ਦੀ ਕਾਸ਼ਤ ਅਤੇ ਇਸ ਵਿੱਚ ਸੂਖਮ ਸਿੰਚਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...