ਪੇਡਾ ਨੇ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਲਈ ਇੱਕ ਰੋਜ਼ਾ ਕਾਨਫਰੰਸ ਕਰਵਾਈ

by | Sep 9, 2025 | breaking news, daily | 0 comments

•”ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ” ਵਿਸ਼ੇ ‘ਤੇ ਕਰਵਾਈ ਕਾਨਫਰੰਸ ਦੌਰਾਨ ਮੁੱਖ ਭਾਈਵਾਲਾਂ ਨੇ ਇਸ ਅਹਿਮ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਬਾਰੇ ਕੀਤੀ ਚਰਚਾ

ਚੰਡੀਗੜ੍ਹ, 9 ਸਤੰਬਰ:

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਅੱਜ ਪੰਜਾਬ ਦੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼. ਵਿੱਚ ਊਰਜਾ ਕੁਸ਼ਲ ਪ੍ਰੋਜੈਕਟਾਂ ਲਈ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਬਾਰੇ ‘ਊਰਜਾ ਕੁਸ਼ਲਤਾ ਲਈ ਨਿਵੇਸ਼ ਬਾਜ਼ਾਰ’ ਵਿਸ਼ੇ ਉੱਤੇ ਇਕ ਰੋਜ਼ਾ ਕਾਨਫਰੰਸ ਕਰਵਾਈ। ਇਸ ਸਮਾਗਮ ਦੌਰਾਨ ਇਸ ਮਹੱਤਵਪੂਰਨ ਖੇਤਰ ਵਿੱਚ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਾਂ, ਵਿੱਤੀ ਸੰਸਥਾਵਾਂ, ਬੈਂਕਾਂ, ਮਨੋਨੀਤ ਖਪਤਕਾਰਾਂ, ਐਮ.ਐਸ.ਐਮ.ਈਜ਼ ਅਤੇ ਉਪਕਰਣ ਨਿਰਮਾਤਾਵਾਂ ਸਮੇਤ ਮੁੱਖ ਭਾਈਵਾਲਾਂ ਵੱਲੋਂ ਵਿਚਾਰ ਚਰਚਾ ਕੀਤੀ ਗਈ।

ਇੱਥੇ ਕਿਸਾਨ ਭਵਨ ਵਿਖੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਸ੍ਰੀਮਤੀ ਨੀਲਿਮਾ ਨੇ ਸੂਬੇ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲਤਾ ਅਤੇ ਨਵੀਆਂ ਤੇ ਨਵੀਨਤਾਕਾਰੀ ਊਰਜਾ ਕੁਸ਼ਲ ਤਕਨਾਲੋਜੀਆਂ ਨੂੰ ਲਾਗੂ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਨਿਵੇਸ਼ ਦੀਆਂ ਸੰਭਾਵਨਾ ‘ਤੇ ਵੀ ਧਿਆਨ ਕੇਂਦਰਿਤ ਕੀਤਾ ਜਿਸ ਨਾਲ ਸੂਬਾ ਪੱਧਰ ‘ਤੇ ਬੁਨਿਆਦੀ ਢਾਂਚੇ ਦਾ ਵਿਸਥਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਉਦਯੋਗ, ਆਵਾਜਾਈ, ਇਮਾਰਤਾਂ ਅਤੇ ਖੇਤੀਬਾੜੀ ਖੇਤਰ ਦੀ ਗਤੀਸ਼ੀਲਤਾ ‘ਤੇ ਜ਼ੋਰ ਦਿੱਤਾ ਜੋ ਨਵੇਂ ਮੌਕੇ ਸਿਰਜ ਰਹੇ ਹਨ।

ਉਨ੍ਹਾਂ ਨੇ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਵਿੱਚ ਊਰਜਾ ਕੁਸ਼ਲ ਪ੍ਰਾਜੈਕਟ ਲਾਗੂ ਕਰਨ ਲਈ ਪ੍ਰੋਜੈਕਟ ਲਾਗੂ ਕਰਨ ਵਾਲਿਆਂ ਅਤੇ ਫੰਡਿੰਗ ਏਜੰਸੀਆਂ ਦਰਮਿਆਨ ਸੰਚਾਰ ਅਤੇ ਗਿਆਨ ਦੇ ਪਾੜੇ ਨੂੰ ਪੂਰਨ ਦੀ ਲੋੜ ਬਾਰੇ ਚਾਨਣਾ ਪਾਇਆ।

ਆਰਥਿਕ ਵਿਕਾਸ ਅਤੇ ਵਿੱਤੀ ਸਹਾਇਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਰਾਜ-ਵਿਆਪੀ ਊਰਜਾ ਕੁਸ਼ਲਤਾ ਪ੍ਰਾਜੈਕਟਾਂ ਵਿੱਚ ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ, ਸ੍ਰੀਮਤੀ ਨੀਲਿਮਾ ਨੇ ਕਿਹਾ ਕਿ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਹੇਠ, ਸੂਬੇ ਵੱਲੋਂ ਸਾਫ਼ ਸੁਥਰੀ ਊਰਜਾ ਸਬੰਧੀ ਹੱਲਾਂ ‘ਤੇ ਧਿਆਨ ਕੇਂਦ੍ਰਤ ਕਰਕੇ ਊਰਜਾ ਤਬਦੀਲੀ ਵਿੱਚ ਦੇਸ਼ ਦੀ ਅਗਵਾਈ ਕੀਤੀ ਜਾ ਰਹੀ ਹੈ ਅਤੇ ਇਸ ਕਾਨਫਰੰਸ ਦਾ ਉਦੇਸ਼ ਊਰਜਾ ਕੁਸ਼ਲਤਾ ਨੂੰ ਹੋਰ ਬਾਜ਼ਾਰ ਅਨੁਕੂਲ ਬਣਾਉਣਾ ਹੈ। ਕਾਨਫਰੰਸ ਦੌਰਾਨ, ਉਦਯੋਗਾਂ ਅਤੇ ਐਮ.ਐਸ.ਐਮ.ਈਜ਼ ਦੇ ਭਾਈਵਾਲਾਂ ਵੱਲੋਂ ਵਿਆਪਕ ਪੱਧਰ ‘ਤੇ ਅਪਣਾਏ ਜਾਣ ਲਈ ਸਫਲ ਊਰਜਾ ਕੁਸ਼ਲ ਪ੍ਰੋਜੈਕਟ ਵੀ ਪੇਸ਼ ਕੀਤੇ ਗਏ।

ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਬਿਊਰੋ ਆਫ਼ ਐਨਰਜੀ ਐਫੀਸ਼ੀਐਂਸੀ (ਬੀ.ਈ.ਈ.) ਦੇ ਡਾਇਰੈਕਟਰ ਸ੍ਰੀ ਸ਼ਿਆਮ ਸੁੰਦਰ ਨੇ ਊਰਜਾ ਕੁਸ਼ਲਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਬੀ.ਈ.ਈ. ਵੱਲੋਂ ਉਦਯੋਗਾਂ ਲਈ ਪੇਸ਼ ਕੀਤੀਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜਿਸ ਵਿੱਚ ਏ.ਡੀ.ਈ.ਈ.ਟੀ.ਆਈ.ਈ. (ਉਦਯੋਗਾਂ ਅਤੇ ਸੰਸਥਾਵਾਂ ਵਿੱਚ ਊਰਜਾ ਕੁਸ਼ਲ ਤਕਨਾਲੋਜੀਆਂ ਲਾਗੂ ਕਰਨ ਸਬੰਧੀ ਸਹਾਇਤਾ) ਯੋਜਨਾ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ।

ਇਸ ਕਾਨਫਰੰਸ ਵਿੱਚ ਪੇਡਾ ਦੇ ਸੀਨੀਅਰ ਅਧਿਕਾਰੀ ਅਤੇ ਉਦਯੋਗਾਂ, ਐਮ.ਐਸ.ਐਮ.ਈਜ਼, ਵਿੱਤੀ ਸੰਸਥਾਵਾਂ/ਬੈਂਕਾਂ, ਐਸ.ਆਈ.ਡੀ.ਬੀ.ਆਈ., ਯੂਨੀਅਨ ਬੈਂਕ ਆਫ਼ ਇੰਡੀਆ, ਯੂਕੋ ਬੈਂਕ, ਆਈ.ਸੀ.ਆਈ.ਸੀ.ਆਈ. ਬੈਂਕ, ਐਚ.ਡੀ.ਐਫ.ਸੀ. ਬੈਂਕ, ਉਪਕਰਣ ਨਿਰਮਾਤਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...