ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ-11, ਚੰਡੀਗੜ੍ਹ ਵਿਖੇ 67ਵੀਂ ਐਨੂਅਲ ਕਨਵੋਕੇਸ਼ਨ-2026

by | Mar 19, 2026 | breaking news, education | 0 comments

ਪੋਸਟ ਗ੍ਰੈਜੂਏਟ ਗਵਰਨਮੈਂਟ ਕਾਲਜ ਫੌਰ ਗਰਲਸ, ਸੈਕਟਰ-11, ਚੰਡੀਗੜ੍ਹ ਦੀ 67ਵੀਂ ਐਨੂਅਲ ਕਨਵੋਕੇਸ਼ਨ ਬੜੇ ਹੀ ਅਕਾਦਮਿਕ ਗੌਰਵ ਅਤੇ ਮਾਣ ਨਾਲ ਆਯੋਜਿਤ ਕੀਤੀ ਗਈ, ਜਿਸ ਵਿੱਚ 1500 ਗ੍ਰੈਜੂਏਟ ਵਿਦਿਆਰਥਣਾਂ ਦੀਆਂ ਅਕਾਦਮਿਕ ਉਪਲਬਧੀਆਂ ਦਾ ਉਤਸਵ ਮਨਾਇਆ ਗਿਆ।

ਇਸ ਕਨਵੋਕੇਸ਼ਨ ਸਮਾਰੋਹ ਦੀ ਸ਼ੋਭਾ ਦੇਸ਼ ਦੇ ਉੱਘੇ ਇਤਿਹਾਸਕਾਰ ਅਤੇ ਸਿੱਖਿਆ ਸ਼ਾਸਤਰੀ, ਪਦਮ ਸ਼੍ਰੀ ਪ੍ਰੋਫੈਸਰ ਡਾ. ਰਘੁਵੇਂਦਰ ਤਨਵਰ ਨੇ ਮੁੱਖ ਮਹਿਮਾਨ ਦੇ ਰੂਪ ਵਿੱਚ ਵਧਾਈ। ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧ ਵਿਦਵਾਨ ਅਤੇ ਭਾਰਤ ਦੇ ਮੋਹਰੀ ਸਮਕਾਲੀਨ ਇਤਿਹਾਸਕਾਰਾਂ ਵਿੱਚੋਂ ਇੱਕ, ਪ੍ਰੋਫੈਸਰ ਤਨਵਰ ਵਰਤਮਾਨ ਵਿੱਚ ਇੰਡੀਅਨ ਕੌਂਸਲ ਆਵ੍ ਹਿਸਟੌਰੀਕਲ ਰਿਸਰਚ ਦੇ ਚੇਅਰਮੈਨ ਦੇ ਰੂਪ ਵਿੱਚ ਸੇਵਾ ਨਿਭਾ ਰਹੇ ਹਨ। ਉਨ੍ਹਾਂ ਨੇ ਇੰਡੀਅਨ ਕੌਂਸਲ ਆਵ੍ ਫਿਲਾਸਫੀਕਲ ਰਿਸਰਚ (ਆਈਸੀਪੀਆਰ/ICPR) ਦੇ ਚੇਅਰਮੈਨ, ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ/UGC) ਦੇ ਨੈਸ਼ਨਲ ਫੈਲੋ ਅਤੇ ਇੰਡੀਅਨ ਹਿਸਟਰੀ ਕਾਂਗਰਸ ਦੇ ਪ੍ਰਧਾਨ ਸਹਿਤ ਅਨੇਕ ਮਹੱਤਵਪੂਰਨ ਅਕਾਦਮਿਕ ਅਤੇ ਪ੍ਰਸ਼ਾਸਨਿਕ ਅਹੁਦਿਆਂ ‘ਤੇ ਕਾਰਜ ਕੀਤਾ ਹੈ। ਉਹ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ, ਇੰਡੀਅਨ ਇੰਸਟੀਟਿਊਟ ਆਵ੍ ਐਡਵਾਂਸਡ ਸਟਡੀ, ਪ੍ਰਧਾਨ ਮੰਤਰੀ ਅਜਾਇਬ ਘਰ ਅਤੇ ਲਾਇਬ੍ਰੇਰੀ ਸੋਸਾਇਟੀ ਅਤੇ ਇੰਡੀਅਨ ਕੌਂਸਲ ਆਵ੍ ਸੋਸ਼ਲ ਸਾਇੰਸ ਰਿਸਰਚ ਜਿਹੀਆਂ ਪ੍ਰਤਿਸ਼ਠਿਤ ਰਾਸ਼ਟਰੀ ਸੰਸਥਾਵਾਂ ਨਾਲ ਵੀ ਜੁੜੇ ਰਹੇ ਹਨ।
ਆਪਣੇ ਕਨਵੋਕੇਸ਼ਨ ਸੰਬੋਧਨ ਵਿੱਚ, ਪ੍ਰੋਫੈਸਰ ਤਨਵਰ ਨੇ ਗ੍ਰੈਜੂਏਟ ਹੋਣ ਵਾਲੀਆਂ ਵਿਦਿਆਰਥਣਾਂ ਨੂੰ ਇਮਾਨਦਾਰੀ ਨਾਲ ਗਿਆਨ ਪ੍ਰਾਪਤ ਕਰਨ, ਰਾਸ਼ਟਰੀ ਕਦਰਾਂ-ਕੀਮਤਾਂ ਨੂੰ ਅਪਣਾਉਣ ਅਤੇ ਸਮਾਜ ਦੇ ਪ੍ਰਤੀ ਸਾਰਥਕ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ।

ਇਸ ਅਵਸਰ ‘ਤੇ ਕਾਲਜ ਦੀ ਵਿਸ਼ਿਸ਼ਟ ਸਾਬਕਾ ਵਿਦਿਆਰਥਣ ਪ੍ਰੋਫੈਸਰ ਡਾ. ਰੀਚਾ ਤਨਵਰ ਦੀ ਗਰਿਮਾਮਈ ਉਪਸਥਿਤੀ ਵੀ ਰਹੀ, ਜੋ ਜੈਂਡਰ ਸਟਡੀਜ਼ ਦੀ ਪ੍ਰਤਿਸ਼ਠਿਤ ਵਿਦਵਾਨ ਅਤੇ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸੈਂਟਰ ਫੌਰ ਵੂਮੈਨਸ ਸਟਡੀਜ਼ ਦੀ ਸਾਬਕਾ ਡਾਇਰੈਕਟਰ ਹਨ। ਉਨ੍ਹਾਂ ਨੇ ਸੰਨ 1976 ਵਿੱਚ ਇਸੇ ਕਾਲਜ ਤੋਂ ਗ੍ਰੈਜੂਏਸ਼ਨ ਕੀਤੀ ਸੀ।

ਇਸ ਅਵਸਰ ‘ਤੇ ਕਾਲਜ ਦੇ ਪ੍ਰਿੰਸੀਪਲ ਪ੍ਰੋਫੈਸਰ ਡਾ. ਅਨੀਤਾ ਕੌਸ਼ਲ ਨੇ ਸੰਸਥਾ ਦੀਆਂ ਸ਼ਾਨਦਾਰ ਉਪਲਬਧੀਆਂ ‘ਤੇ ਪ੍ਰਕਾਸ਼ ਪਾਇਆ। ਸੰਨ 1956 ਵਿੱਚ ਸਥਾਪਿਤ ਅਤੇ ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਇਹ ਕਾਲਜ ਮਹਿਲਾ ਉੱਚ ਸਿੱਖਿਆ ਦਾ ਇੱਕ ਪ੍ਰਮੁੱਖ ਕੇਂਦਰ ਬਣਿਆ ਹੋਇਆ ਹੈ।

ਅਕਾਦਮਿਕ ਵਰ੍ਹੇ 2025-26 ਵਿੱਚ ਕਾਲਜ ਦੀਆਂ ਵਿਦਿਆਰਥਣਾਂ ਨੇ ਉਤਕ੍ਰਿਸ਼ਟ ਉਪਲਬਧੀਆਂ ਪ੍ਰਾਪਤ ਕੀਤੀਆਂ। ਦੀਕਸ਼ਾ ਮੱਕੜ ਨੇ ਯੂਜੀਸੀ-ਨੈੱਟ (ਲੋਕ ਪ੍ਰਸ਼ਾਸਨ) ਵਿੱਚ 100 ਪ੍ਰਸੈਂਟਾਇਲ ਦੇ ਨਾਲ ਆਲ ਇੰਡੀਆ ਪੱਧਰ ‘ਤੇ ਪਹਿਲਾ ਸਥਾਨ (ਰੈਂਕ 1) ਪ੍ਰਾਪਤ ਕੀਤਾ, ਜਦਕਿ 19 ਤੋਂ ਅਧਿਕ ਵਿਦਿਆਰਥਣਾਂ ਨੇ ਵਿਭਿੰਨ ਵਿਸ਼ਿਆਂ ਵਿੱਚ ਯੂਜੀਸੀ-ਨੈੱਟ ਪਾਸ ਕੀਤਾ। ਕਾਲਜ ਨੇ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਦੋਹਾਂ ਪੱਧਰਾਂ ‘ਤੇ ਕਈ ਗੋਲਡ ਮੈਡਲ ਵੀ ਪ੍ਰਾਪਤ ਕੀਤੇ ਅਤੇ 50 ਤੋਂ ਅਧਿਕ ਵਿਦਿਆਰਥਣਾਂ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿੱਚ ਸਥਾਨ ਪ੍ਰਾਪਤ ਕਰਨ ਵਿੱਚ ਸਫ਼ਲ ਰਹੀਆਂ।

ਐੱਨਸੀਸੀ ਕੈਡਿਟਾਂ ਨੇ ਕਾਲਜ ਦਾ ਨਾਮ ਰੋਸ਼ਨ ਕੀਤਾ। ਕੈਡਿਟ ਮਹਿਕ ਠਾਕੁਰ ਨੂੰ ਗਣਤੰਤਰ ਦਿਵਸ ਕੈਂਪ 2026 ਵਿੱਚ ਆਲ ਇੰਡੀਆ ਬੈਸਟ ਕੈਡਿਟ ਐਲਾਨਿਆ ਗਿਆ ਅਤੇ ਉਨ੍ਹਾਂ ਨੂੰ ਮਾਣਯੋਗ ਪ੍ਰਧਾਨ ਮੰਤਰੀ ਦੁਆਰਾ ਸਨਮਾਨਿਤ ਕੀਤਾ ਗਿਆ। ਖੇਡਾਂ ਦੇ ਖੇਤਰ ਵਿੱਚ ਵਿਨਤੀ ਨੇ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਗੋਲਡ ਮੈਡਲ ਜਿੱਤਿਆ, ਜਦਕਿ ਹੋਰ ਵਿਦਿਆਰਥਣਾਂ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਉਤਕ੍ਰਿਸ਼ਟ ਪ੍ਰਦਰਸ਼ਨ ਕੀਤਾ।

ਸੱਭਿਆਚਾਰਕ ਖੇਤਰ ਵਿੱਚ ਕਾਲਜ ਨੇ ਆਪਣੀ ਸ੍ਰੇਸ਼ਠਤਾ ਬਣਾਈ ਰੱਖਦੇ ਹੋਏ ਲਗਾਤਾਰ ਗਿਆਰ੍ਹਵੀਂ ਵਾਰ ਪੰਜਾਬ ਯੂਨੀਵਰਸਿਟੀ ਜ਼ੋਨਲ ਯੂਥ ਐਂਡ ਹੈਰੀਟੇਜ ਫੈਸਟੀਵਲ ਵਿੱਚ ਓਵਰਆਲ ਟਰਾਫੀ ਜਿੱਤੀ। ਵਾਤਾਵਰਣ ਸੰਭਾਲ਼ ਦੇ ਖੇਤਰ ਵਿੱਚ ਉਤਕ੍ਰਿਸ਼ਟ ਪ੍ਰਯਾਸਾਂ ਲਈ ਕਾਲਜ ਨੂੰ ‘ਸਸਟੇਨੇਬਲ ਕੈਂਪਸ’ ਦੇ ਰੂਪ ਵਿੱਚ ਵੀ ਮਾਨਤਾ ਪ੍ਰਾਪਤ ਹੋਈ।

ਕਨਵੋਕੇਸ਼ਨ ਸਮਾਰੋਹ ਦਾ ਸਮਾਪਨ ਅਕਾਦਮਿਕ ਉਤਕ੍ਰਿਸ਼ਟਤਾ, ਚਰਿੱਤਰ ਨਿਰਮਾਣ ਅਤੇ ਰਾਸ਼ਟਰ ਨਿਰਮਾਣ ਦੇ ਪ੍ਰਤੀ ਨਵੀਂ ਪ੍ਰਤੀਬੱਧਤਾ ਨਾਲ ਹੋਇਆ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...