ਪ੍ਰਧਾਨ ਮੰਤਰੀ ਮੋਦੀ ਸਿੱਖ ਬਚਿਆਂ ਨਾਲ ਕਕਾਰਾਂ ਕਾਰਨ ਹੋ ਰਹੇ ਵਿਤਕਰੇ ਰੋਕਣ ਲਈ ਨਿੱਜੀ ਦਖ਼ਲ ਦੇਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ।

by | Jul 27, 2025 | breaking news, daily, politics | 0 comments

ਅੰਮ੍ਰਿਤਸਰ, 27 ਜੁਲਾਈ, 2025:

ਭਾਜਪਾ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਰਾਜਸਥਾਨ ਹਾਈ ਕੋਰਟ ਸਿਵਲ ਜੱਜ ਭਰਤੀ ਪ੍ਰੀਖਿਆ ਲਈ ਜੈਪੁਰ ਪਹੁੰਚੀ ਅੰਮ੍ਰਿਤਧਾਰੀ ਲੜਕੀ ਗੁਰਪ੍ਰੀਤ ਕੌਰ ਨੂੰ ਕਿਰਪਾਨ ਪਹਿਨਣ ਦੇ ਆਧਾਰ ‘ਤੇ ਪ੍ਰੀਖਿਆ ਹਾਲ ਵਿੱਚ ਦਾਖਲ ਹੋਣ ਤੋਂ ਰੋਕਣ ਦੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਨੂੰ ਭਾਰਤੀ ਸੰਵਿਧਾਨ ਅਤੇ ਸਿੱਖ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਦੱਸਿਆ। ਉਨ੍ਹਾਂ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਤੁਰੰਤ ਕਾਰਵਾਈ ਦੀ ਮੰਗ ਕੀਤੀ।

ਪ੍ਰੋ. ਸਰਚਾਂਦ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਦੁਹਰਾਉਣ ਤੋਂ ਰੋਕਣ ਲਈ ਤੁਰੰਤ ਨਿੱਜੀ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਜਗਤ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਮਨਾਉਣ ਦੀ ਤਿਆਰੀ ਕਰ ਰਿਹਾ ਹੈ, ਅਜਿਹੀ ਸਥਿਤੀ ਵਿੱਚ ਇਹ ਚਿੰਤਾ ਦਾ ਵਿਸ਼ਾ ਹੈ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਿੱਖ ਬੱਚਿਆਂ ਨੂੰ ਸਿੱਖ ਕਕਾਰ ਕਿਰਪਾਨ ਅਤੇ ਕੜਾ ਪਹਿਨਣ ਕਾਰਨ ਪ੍ਰੀਖਿਆ ਕੇਂਦਰਾਂ ਵਿੱਚ ਦਾਖਲ ਹੋਣ ਤੋਂ ਰੋਕਣ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ। ਇਹ ਸਿੱਖਾਂ ਵਿੱਚ ਵਿਰੋਧ ਦਾ ਕਾਰਨ ਬਣਦਾ ਜਾ ਰਿਹਾ ਹੈ।

ਪ੍ਰੋ. ਸਰਚਾਂਦ ਸਿੰਘ ਨੇ ਜ਼ੋਰ ਦੇ ਕੇ ਸਪੱਸ਼ਟ ਕੀਤਾ ਕਿ ਭਾਰਤੀ ਸੰਵਿਧਾਨ ਦੀ ਧਾਰਾ 25 ਅਤੇ 29 ਸਿੱਖਾਂ ਨੂੰ ਆਪਣੇ ਧਾਰਮਿਕ ਚਿੰਨ੍ਹ ਪਹਿਨਣ ਦਾ ਪੂਰਾ ਅਧਿਕਾਰ ਦਿੰਦੀ ਹੈ। ਪ੍ਰੀਖਿਆ ਕੇਂਦਰਾਂ, ਹਵਾਈ ਅੱਡਿਆਂ ਅਤੇ ਹੋਰ ਸਰਕਾਰੀ- ਨਿੱਜੀ ਸੰਸਥਾਵਾਂ ਵਿੱਚ ਸਿੱਖਾਂ ਨਾਲ ਅਜਿਹਾ ਵਿਤਕਰਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਪ੍ਰੋ. ਸਰਚਾਂਦ ਸਿੰਘ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਕਦਮ ਉਨ੍ਹਾਂ ਤੱਤਾਂ ਦੀ ਸਾਜ਼ਿਸ਼ ਹੋ ਸਕਦੇ ਹਨ ਜੋ ਸਿੱਖਾਂ ਅਤੇ ਭਾਜਪਾ ਵਿਚਕਾਰ ਬਣੇ ਵਿਸ਼ਵਾਸ ਨੂੰ ਕਮਜ਼ੋਰ ਕਰਕੇ ਸਿੱਖਾਂ ਨੂੰ ਹਾਸ਼ੀਏ ‘ਤੇ ਧੱਕਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਦਾ ਮਾਮਲਾ ਉੱਥੇ ਦੀ ਭਾਜਪਾ ਸਰਕਾਰ ਦੀ ਛਵੀ ‘ਤੇ ਸਵਾਲ ਹੀ ਨਹੀਂ ਉਠਾਉਂਦਾ ਸਗੋਂ ਭਾਜਪਾ ਸਰਕਾਰ ਦਾ ਅਕਸ ਖ਼ਰਾਬ ਕਰਨ ਦਾ ਸਾਧਨ ਬਣਦਾ ਹੈ। ਇਸ ਲਈ, ਸਿੱਖਾਂ ਨਾਲ ਵਿਤਕਰਾ ਕਰਨ ਵਾਲੇ ਅਧਿਕਾਰੀਆਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸਰਕਾਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸਿੱਖਾਂ ਦੀ ਧਾਰਮਿਕ ਪਛਾਣ ਨਾਲ ਕੋਈ ਛੇੜਛਾੜ ਨਾ ਹੋਵੇ ਅਤੇ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਨਾਲ ਕੋਈ ਸਮਝੌਤਾ ਨਾ ਹੋਵੇ।
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਅਤੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਨ। ਸਿੱਖਾਂ ਨਾਲ ਵਿਤਕਰਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤੁਰੰਤ ਇੱਕ ਨੋਟੀਫ਼ਿਕੇਸ਼ਨ ਜਾਰੀ ਕਰੇ ਅਤੇ ਸਾਰੇ ਰਾਜਾਂ ਅਤੇ ਪ੍ਰੀਖਿਆ ਬੋਰਡਾਂ, ਪ੍ਰੀਖਿਆ ਕੇਂਦਰਾਂ, ਹਵਾਈ ਅੱਡਿਆਂ, ਸਰਕਾਰੀ ਅਤੇ ਨਿੱਜੀ ਸੰਸਥਾਵਾਂ ਵਿੱਚ ਸੁਰੱਖਿਆ ਜਾਂਚ ਪ੍ਰਕਿਰਿਆ ਦੌਰਾਨ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਪ੍ਰਤੀ ਪੂਰਾ ਸਤਿਕਾਰ ਦਿਖਾਇਆ ਜਾਵੇਗਾ ਅਤੇ ਇਸ ’ਤੇ ਅਮਲ ਨਾ ਕਰਨ ਵਾਲੇ ਦੋਸ਼ੀ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...