ਪ੍ਰਸ਼ਾਸਕ ਨੇ ਸਰਕਾਰੀ ਸਕੂਲਾਂ ਦੀ ਅਕਾਦਮਿਕ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ

by | Sep 2, 2026 | breaking news, daily, education, politics | 0 comments

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਕ ਮੀਟਿੰਗ ਵਿੱਚ ਸਰਕਾਰੀ ਸਕੂਲਾਂ ਦੀ ਅਕਾਦਮਿਕ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਪੰਜਾਬ ਦੇ ਰਾਜਪਾਲ ਦੇ ਐਡੀਸ਼ਨਲ ਮੁੱਖ ਸਕੱਤਰ ਸ਼੍ਰੀ ਵਿਵੇਕ ਪ੍ਰਤਾਪ ਸਿੰਘ; ਸਕੱਤਰ ਸਿੱਖਿਆ ਸੁਸ਼੍ਰੀ ਪ੍ਰੇਰਣਾ ਪੁਰੀ; ਡਾਇਰੈਕਟਰ ਸਕੂਲ ਸਿੱਖਿਆ ਸ਼੍ਰੀ ਨਿਤੀਸ਼ ਸਿੰਗਲਾ ਅਤੇ 13 ਸਕੂਲਾਂ ਦੀ ਪ੍ਰਤੀਨਿਧਤਾ ਕਰਨ ਵਾਲੇ 12 ਪ੍ਰਿੰਸੀਪਲ ਹਾਜ਼ਰ ਰਹੇ।

ਮੀਟਿੰਗ ਦੇ ਦੌਰਾਨ, ਸ਼੍ਰੀ ਕਟਾਰੀਆ ਨੇ ਸਕੂਲਾਂ ਦੇ ਪ੍ਰਦਰਸ਼ਨ ਅਤੇ ਵਿਦਿਆਰਥੀਆਂ ਦੇ ਅਕਾਦਮਿਕ ਨਤੀਜਿਆਂ ਨੂੰ ਪ੍ਰਭਾਵਿਤ ਕਰਨ ਵਾਲੇ ਕਾਰਕਾਂ ‘ਤੇ ਚਰਚਾ ਕੀਤੀ ਅਤੇ ਉਨ੍ਹਾਂ ਖੇਤਰਾਂ ‘ਤੇ ਪ੍ਰਿੰਸੀਪਲਾਂ ਤੋਂ ਸੁਝਾਅ ਮੰਗੇ ਜਿਨ੍ਹਾਂ ‘ਤੇ ਵਿਸ਼ੇਸ਼ ਧਿਆਨ ਅਤੇ ਸਹਿਯੋਗ ਦੀ ਜ਼ਰੂਰਤ ਹੈ।

ਪ੍ਰਸ਼ਾਸਕ ਨੇ ਵਿਦਿਆਰਥੀਆਂ ਦੀ
ਨਿਯਮਿਤ ਹਾਜ਼ਰੀ, ਸਿੱਖਣ ਦੇ ਪੱਧਰ ਵਿੱਚ ਆਉਣ ਵਾਲੇ ਅੰਤਰ (ਲਰਨਿੰਗ ਗੈਪਸ) ਦੀ ਪਹਿਚਾਣ ਕਰਨ ਅਤੇ ਸੁਧਾਰਾਤਮਕ ਸਿੱਖਿਆ (ਰੇਮੇਡੀਅਲ ਟੀਚਿੰਗ) ਅਤੇ ਅਕਾਦਮਿਕ ਸਹਿਯੋਗ ਦੇ ਜ਼ਰੀਏ ਕਮਜ਼ੋਰ ਵਿਦਿਆਰਥੀਆਂ ‘ਤੇ ਵਿਸ਼ੇਸ਼ ਧਿਆਨ ਦੇਣ ਅਤੇ ਵਿਦਿਆਰਥੀਆਂ ਦੀ ਪ੍ਰਗਤੀ ਦੀ ਨਿਰੰਤਰ ਨਿਗਰਾਨੀ ਦੇ ਮਹੱਤਵ ‘ਤੇ ਬਲ ਦਿੱਤਾ। ਉਨ੍ਹਾਂ ਨੇ ਸਟਾਫ਼ ਦੀ ਉਪਲਬਧਤਾ, ਬੁਨਿਆਦੀ ਢਾਂਚੇ ਦੀਆਂ ਜ਼ਰੂਰਤਾਂ, ਵਿਦਿਆਰਥੀਆਂ ਦੇ ਪ੍ਰਵਾਸ/ਪਲਾਇਨ ਅਤੇ ਮਾਪਿਆਂ ਦੀ ਭਾਗੀਦਾਰੀ ਜਿਹੇ ਮੁੱਦਿਆਂ ਦੀ ਵੀ ਸਮੀਖਿਆ ਕੀਤੀ, ਜਿਨ੍ਹਾਂ ਦਾ ਅਸਰ ਸਕੂਲ ਦੇ ਪ੍ਰਦਰਸ਼ਨ ‘ਤੇ ਪੈ ਸਕਦਾ ਹੈ।

ਸ਼੍ਰੀ ਕਟਾਰੀਆ ਨੇ ਜ਼ਰੂਰਤ ਅਨੁਸਾਰ ਅਤਿਰਿਕਤ ਕਲਾਸਰੂਮਸ ਦੇ ਨਿਰਮਾਣ ‘ਤੇ ਜ਼ੋਰ ਦਿੱਤਾ ਅਤੇ ਨਿਰਦੇਸ਼ ਦਿੱਤਾ ਕਿ ਸਿੱਖਿਆ ਅਤੇ ਸਿੱਖਣ ਨੂੰ ਮਜ਼ਬੂਤ ​​ਕਰਨ ਲਈ ਪੈਰੀਫੇਰੀ (ਬਾਹਰੀ/ਸੀਮਾਵਰਤੀ) ਖੇਤਰਾਂ ਦੇ ਸਕੂਲਾਂ ਵਿੱਚ ਲੋੜੀਂਦਾ ਸਟਾਫ਼ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਨੇ ਅਕਾਦਮਿਕ ਪ੍ਰਦਰਸ਼ਨ ਵਿੱਚ ਸੁਧਾਰ ਲਈ ਮਾਰਗਦਰਸ਼ਨ ਅਤੇ ਸਹਿਯੋਗ ਪ੍ਰਦਾਨ ਕਰਨ ਹਿਤ ਉੱਘੇ ਸੇਵਾਮੁਕਤ ਵਿਅਕਤੀਆਂ ਦੁਆਰਾ ਹਰੇਕ ਸਕੂਲ ਦੀ ਨਿਯਮਿਤ ਮੈਂਟਰਿੰਗ ਦੀ ਜ਼ਰੂਰਤ ‘ਤੇ ਵੀ ਬਲ ਦਿੱਤਾ।

ਸ਼੍ਰੀ ਕਟਾਰੀਆ ਨੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਦੇ ਹਿੱਸੇ ਦੇ ਰੂਪ ਵਿੱਚ ਉਨ੍ਹਾਂ ਨੂੰ ਖੇਡਾਂ, ਕਿੱਤਾਮੁਖੀ ਸਿੱਖਿਆ, ਕੌਸ਼ਲ ਵਿਕਾਸ ਅਤੇ ਹੋਰ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਅਵਸਰ ਪ੍ਰਦਾਨ ਕਰਨ ਦੇ ਮਹੱਤਵ ਨੂੰ ਵੀ ਰੇਖਾਂਕਿਤ ਕੀਤਾ।

ਪ੍ਰਸ਼ਾਸਕ ਨੇ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਸ਼ਨਾਖ਼ਤ ਕੀਤੇ ਗਏ ਖੇਤਰਾਂ ‘ਤੇ ਸਮੂਹਿਕ ਤੌਰ ‘ਤੇ ਕਾਰਜ ਕਰਨ, ਮੌਜੂਦਾ ਪਹਿਲਾਂ ਨੂੰ ਮਜ਼ਬੂਤ ​​ਕਰਨ ਅਤੇ ਸਿੱਖਣ ਦੇ ਨਤੀਜਿਆਂ ਵਿੱਚ ਸੁਧਾਰ ਲਿਆਉਣ ਅਤੇ ਵਿਦਿਆਰਥੀਆਂ ਨੂੰ ਇੱਕ ਸਹਾਇਕ ਅਤੇ ਸੰਪੂਰਨ ਵਿੱਦਿਅਕ ਵਾਤਾਵਰਣ ਪ੍ਰਦਾਨ ਕਰਨ ਲਈ ਨਿਯਮਿਤ ਤੌਰ ‘ਤੇ ਪ੍ਰਗਤੀ ਦੀ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...