ਪੰਜਾਬ ਅਤੇ ਹਰਿਆਣਾ ਵਿੱਚ ਪੁਲਿਸ ਅਦਾਰਿਆਂ ’ਤੇ ਹਮਲਿਆਂ ਪਿੱਛੇ ਬੀ.ਕੇ.ਆਈ. ਮਾਡਿਊਲ ਦਾ ਹੱਥ; ਤਿੰਨ ਵਿਅਕਤੀ ਗ੍ਰਿਫ਼ਤਾਰ

by | Jul 21, 2025 | breaking news, crime, daily | 0 comments

— ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਵਿਅਕਤੀਆਂ ਤੋਂ ਦੋ ਹੈਂਡ ਗ੍ਰਨੇਡ, ਦੋ ਪਿਸਤੌਲ ਕੀਤੇ ਬਰਾਮਦ

— ਮੁੱਢਲੀ ਜਾਂਚ ਅਨੁਸਾਰ, ਮਾਡਿਊਲ ਪੰਜਾਬ ਵਿੱਚ ਹੋਰ ਪੁਲਿਸ ਅਦਾਰਿਆਂ ’ਤੇ ਹੋਰ ਹਮਲਿਆਂ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ

—ਕੈਦੀ ਗੁਰਪ੍ਰੀਤ ਸਿੰਘ ਉਰਫ਼ ਬੱਬੂ ਨੇ ਰਚੀ ਸੀ ਦੋਵੇਂ ਹਮਲਿਆਂ ਦੀ ਸਾਜ਼ਿਸ਼; ਇਸ ਵੇਲੇ ਪੁਲਿਸ ਹਿਰਾਸਤ ਵਿੱਚ ਹੈ ਗੁਰਪ੍ਰੀਤ: ਏ.ਆਈ.ਜੀ. ਡਾ. ਸਿਮਰਤ ਕੌਰ

ਚੰਡੀਗੜ੍ਹ/ਪਟਿਆਲਾ, 20 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਅਤੇ ਮਨੂ ਅਗਵਾਨ ਵੱਲੋਂ ਚਲਾਏ ਜਾ ਰਹੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਤਿੰਨ ਮੈਂਬਰਾਂ , ਜੋ ਪਟਿਆਲਾ ਦੇ ਬਾਦਸ਼ਾਹਪੁਰ ਅਤੇ ਹਰਿਆਣਾ ਦੇ ਅਜੀਮਗੜ੍ਹ ਵਿਖੇ ਪੁਲਿਸ ਚੌਕੀਆਂ ’ਤੇ ਗ੍ਰਨੇਡ ਹਮਲਿਆਂ ਵਿੱਚ ਸ਼ਾਮਲ ਸਨ, ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਇਹ ਆਪ੍ਰੇਸ਼ਨ ਕਾਊਂਟਰ ਇੰਟੈਲੀਜੈਂਸ (ਸੀਆਈ) ਪਟਿਆਲਾ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸ.ਏ.ਐਸ. ਨਗਰ ਦੁਆਰਾ ਸਾਂਝੇ ਤੌਰ ’ਤੇ ਚਲਾਇਆ ਗਿਆ ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਦੀਪੂ ਵਾਸੀ ਬਾਦਸ਼ਾਹਪੁਰ (ਪਟਿਆਲਾ), ਹਰਪ੍ਰੀਤ ਸਿੰਘ ਉਰਫ਼ ਜੱਗਾ ਵਾਸੀ ਹਰਚੰਦਪੁਰਾ(ਪਟਿਆਲਾ) ਅਤੇ ਹਰਮਨਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਗੁਰਦਿਆਲਪੁਰਾ (ਪਟਿਆਲਾ) ਵਜੋਂ ਹੋਈ ਹੈ।

ਦੱਸਣਯੋਗ ਹੈ ਕਿ, 1 ਅਪ੍ਰੈਲ, 2025 ਨੂੰ ਪਟਿਆਲਾ ਦੇ ਪੁਲਿਸ ਚੌਕੀ ਬਾਦਸ਼ਾਹਪੁਰ ਅਤੇ 6 ਅਪ੍ਰੈਲ, 2025 ਨੂੰ ਹਰਿਆਣਾ ਦੇ ਪੁਲਿਸ ਚੌਕੀ ਅਜੀਮਗੜ੍ਹ ’ਤੇ ਗ੍ਰਨੇਡ ਹਮਲੇ ਹੋਏ ਸਨ। ਇਨ੍ਹਾਂ ਘਟਨਾਵਾਂ ਤੋਂ ਬਾਅਦ, ਬੀ.ਕੇ.ਆਈ. ਦੇ ਕਾਰਕੁਨਾਂ – ਹੈਪੀ ਪਾਸੀਆਂ, ਮਨੂ ਅਗਵਾਨ ਅਤੇ ਗੋਪੀ ਨਵਾਸ਼ਹਿਰੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਇਨ੍ਹਾਂ ਅੱਤਵਾਦੀ ਕਾਰਵਾਈਆਂ ਦੀ ਜ਼ਿੰਮੇਵਾਰੀ ਲਈ ਸੀ।

ਡੀਜੀਪੀ ਨੇ ਕਿਹਾ, ‘‘ਇਸ ਮਾਡਿਊਲ ਨੂੰ ਸਫਲਤਾਪੂਰਵਕ ਨਸ਼ਟ ਕਰਕੇ, ਪੰਜਾਬ ਪੁਲਿਸ ਨੇ ਰਾਜ ਵਿੱਚ ਪੁਲਿਸ ਅਦਾਰਿਆਂ ’ਤੇ ਹੋਏ ਗ੍ਰਨੇਡ ਹਮਲਿਆਂ ਦੀਆਂ ਦੋਵੇਂ ਘਟਨਾਵਾਂ ਦੀ ਗੁੱਥੀ ਨੂੰ ਸੁਲਝਾ ਲਿਆ ਹੈ।’’ ਉਨ੍ਹਾਂ ਇਹ ਵੀ ਕਿਹਾ ਕਿ ਦੋਵੇਂ ਹੈਂਡਲਰ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮਾਡਿਊਲ ਨੂੰ ਲੌਜਿਸਟਿਕਲ ਅਤੇ ਵਿੱਤੀ ਸਹਾਇਤਾ ਪ੍ਰਾਪਤ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਮਾਡਿਊਲ ਪੰਜਾਬ ਵਿੱਚ ਪੁਲਿਸ ਅਦਾਰਿਆਂ ’ਤੇ ਹੋਰ ਹਮਲਿਆਂ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ, ਜਦੋਂ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਸੀ.ਆਈ. ਪਟਿਆਲਾ ਡਾ. ਸਿਮਰਤ ਕੌਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫਤਾਰ ਕੀਤੇ ਵਿਅਕਤੀਆਂ ਨੇ ਕਬੂਲਿਆ ਹੈ ਕਿ ਦੋਵਾਂ ਪੁਲਿਸ ਅਦਾਰਿਆਂ ’ਤੇ ਹਮਲਿਆਂ ਦੀ ਯੋਜਨਾ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਬੱਬੂ ਨੇ ਬਣਾਈ ਸੀ, ਜੋ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਅਤੇ ਪੁਲਿਸ ਦੀ ਹਿਰਾਸਤ ਵਿੱਚ ਹੈ।

ਉਨ੍ਹਾਂ ਕਿਹਾ ਕਿ ਜਾਂਚ ਵਿੱਚ ਪਤਾ ਲੱਗਾ ਹੈ ਕਿ ਮਾਸਟਰਮਾਈਂਡ ਗੁਰਪ੍ਰੀਤ ਸਿੰਘ ਉਰਫ਼ ਬੱਬੂ ਨੇ ਬਾਦਸ਼ਾਹਪੁਰ ਹਮਲੇ ਵਿੱਚ ਸ਼ਾਮਲ ਹੋਣ ਬਦਲੇ ਸੰਦੀਪ ਸਿੰਘ ਉਰਫ਼ ਦੀਪੂ ਨੂੰ 3-4 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜਦੋਂ ਕਿ ਹਰਮਨਪ੍ਰੀਤ ਸਿੰਘ ਉਰਫ਼ ਪ੍ਰੀਤ ਨੂੰ ਅਜੀਮਗੜ੍ਹ ਹਮਲੇ ਵਿੱਚ ਸਾਥ ਦੇਣ ਲਈ 10,000 ਰੁਪਏ ਦਿੱਤੇ ਗਏ ਸਨ।

ਏਆਈਜੀ ਨੇ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਥਾਣਾ ਐਸਐਸਓਸੀ ਐਸਏਐਸ ਨਗਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (1) (ਬੀ) ਅਤੇ 61 (2) ਤਹਿਤ ਐਫਆਈਆਰ ਨੰਬਰ 11 ਮਿਤੀ 19/7/2025 ਨੂੰ ਕੇਸ ਦਰਜ ਕੀਤਾ ਗਿਆ ਹੈ, ਜਦੋਂ ਕਿ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4, 5 ਅਤੇ 6 ਬਾਅਦ ਵਿੱਚ ਨਾਲ ਜੋੜੀਆਂ ਗਈਆਂ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...