ਪੰਜਾਬ ਐਂਡ ਚੰਡੀਗੜ ਜਰਨਲਿਸਟ ਯੂਨੀਅਨ ਨੇ ਕੌਮਾਂਤਰੀ ਪ੍ਰੈਸ ਆਜ਼ਾਦੀ ਦਿਹਾੜਾ ਮਨਾਇਆ

by | May 3, 2026 | daily, politics | 0 comments

ਮੀਡੀਆ ਦੀ ਆਜ਼ਾਦੀ ਲਈ ਸਾਰਿਆਂ ਨੂੰ ਇਕਜੁਟ ਹੋਣ ਦੀ ਲੋੜ : ਹਮੀਰ ਸਿੰਘ
ਡਾ.ਹਮਦਰਦ ਨੇ ਪੱਤਰਕਾਰਾਂ ਨੂੰ ਅੰਤਰਝਾਤ ਮਾਰਨ ਦੀ ਕੀਤੀ ਅਪੀਲ
ਪੱਤਰਕਾਰਾਂ ਦੀ ਸੁਰੱਖਿਆ ਲਈ ਕਾਨੂੰਨ ਬਣਾਉਨ ਦੀ ਜਰੂਰਤ: ਬਲਵਿੰਦਰ ਜੰਮੂ

ਚੰਡੀਗੜ੍ਹ 3 ਮਈ –
ਪੰਜਾਬ ਐਂਡ ਚੰਡੀਗੜ ਜਰਨਲਿਸਟ ਯੂਨੀਅਨ (ਪੀਸੀਜੇਯੂ) ਵੱਲੋਂ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕੌਮਾਂਤਰੀ ਪ੍ਰੈੱਸ ਆਜ਼ਾਦੀ ਦਿਵਸ ਮੌਕੇ ‘ਪ੍ਰੈਸ ਦੀ ਆਜ਼ਾਦੀ ਅਤੇ ਪੱਤਰਕਾਰਾਂ ਦੀ ਭੂਮਿਕਾ’ ਵਿਸ਼ੇ ’ਤੇ ਗੋਸ਼ਟੀ ਕਰਵਾਈ ਗਈ। ਸੀਨੀਅਰ ਪੱਤਰਕਾਰ ਹਮੀਰ ਸਿੰਘ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਾਬਕਾ ਡਿਪਟੀ ਡਾਇਰੈਕਟਰ ਡਾ ਅਜੀਤ ਕੰਵਲ ਸਿੰਘ ਹਮਦਰਦ ਨੇ ਪੱਤਰਕਾਰਾਂ ਨੂੰ ਆਪਣਾ ਰੋਲ ਜ਼ੁੰਮੇਵਾਰੀ ਨਾਲ ਨਿਭਾਉਣਾ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਅਜ਼ਾਦੀ ਕੇਵਲ ਮੀਡੀਆ ਦੀ ਅਜ਼ਾਦੀ ਨਹੀਂ ਬਲਕਿ ਸਮੁੱਚੇ ਸਮਾਜ਼ ਦੀ ਅਜ਼ਾਦੀ ਹੈ। ਲੋਕਤੰਤਰ ਵਿਚ ਜੇਕਰ ਮੀਡੀਆ ਅਜ਼ਾਦ ਹੈ ਤਾਂ ਹੀ ਸਮਾਜ ਤੇ ਦੇਸ਼ ਸਹੀ ਦਿਸ਼ਾ ਵੱਲ ਅੱਗੇ ਵੱਧ ਸਕਦਾ ਹੈ। ਪੱਤਰਕਾਰ ਹਮੀਰ ਸਿੰਘ ਨੇ ਕਿਹਾ ਕਿ ਸਿਆਸੀ ਲੋਕਾਂ ਤੋਂ ਬਾਅਦ ਦੂਜੇ ਨੰਬਰ ’ਤੇ ਲੋਕ ਇਨਸਾਫ਼ ਦੀ ਉਮੀਦ ਰੱਖਕੇ ਪੱਤਰਕਾਰਾਂ ਕੋਲ੍ਹ ਆਉਂਦੇ ਹਨ। ਲੋਕ ਮਹਿਸੂਸ ਕਰਦੇ ਹਨ ਕਿ ਖ਼ਬਰ ਲੱਗਣ ਨਾਲ ਜਾਂ ਮੀਡੀਆ ਵਿੱਚ ਅਵਾਜ਼ ਚੁੱਕੇ ਜਾਣ ਨਾਲ ਉਹਨਾਂ ਨੂੰ ਇਨਸਾਫ਼ ਮਿਲ ਸਕਦਾ ਹੈ। ਸਮਾਗਮ ਦੀ ਪ੍ਰਧਾਨਗੀ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਜੈ ਸਿੰਘ ਛਿੱਬਰ ਨੇ ਕੀਤੀ, ਜਦੋਂ ਕਿ ਇੰਡੀਅਨ ਜਰਨਲਿਸਟ ਯੂਨੀਅਨ (ਆਈ ਜੇ ਯੂ) ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।
ਇਸ ਮੌਕੇ ਪੱਤਰਕਾਰ ਹਮੀਰ ਸਿੰਘ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸਿਰਫ਼ ਭਾਰਤ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਮੀਡੀਆ ਦੀ ਆਜ਼ਾਦੀ ਖ਼ਤਰੇ ਵਿੱਚ ਪਈ ਹੈ। ਪੱਤਰਕਾਰਾਂ ’ਤੇ ਹਮਲੇ ਲਗਾਤਾਰ ਹੁੰਦੇ ਜਾ ਰਹੇ ਹਨ। ਸੰਵਿਧਾਨ ਦੀ ਧਾਰਾ 19 ਬੋਲਣ ਦਾ ਅਧਿਕਾਰ ਦਿੰਦੀ ਹੈ, ਪਰ ਹੁਕਮਰਾਨਾਂ ਨੇ ਮੀਡੀਆਂ ਨੂੰ ਦਬਾਉਣ ਅਤੇ ਪੱਤਰਕਾਰਾਂ ਨੂੰ ਬੋਲਣ ਤੋ ਰੋਕਣ ਲਈ ਤਰ੍ਹਾਂ ਤਰ੍ਹਾਂ ਦੇ ਢੰਗ ਲੱਭ ਰਹੇ ਹਨ। ਫਿਰ ਵੀ ਕੁੱਝ ਲੋਕ ਬੋਲਣ ਅਤੇ ਸੱਚ ਲਿਖਣ ਦੀ ਜੁਅਰਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋ ਦੇਸ਼ ਵਿਚ ਕਾਰਪੋਰੇਟ ਘਰਾਣਿਆਂ ਨੇ ਵਪਾਰ ’ਤੇ ਕਬਜ਼ਾ ਕਰ ਲਿਆ ਹੈ ਤਾਂ ਮੀਡੀਆ ਦਾ ਖੇਤਰ ਵੀ ਅਛੂਤਾ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਇਕ ਵੱਡੇ ਕਾਰਪੋਰੇਟ ਘਰਾਣੇ ਨੇ ਬਿਜਲੀ ਤੇ ਪ੍ਰਿੰਟ ਮੀਡੀਆਂ ’ਤੇ ਸਿੱਧੇ ਅਸਿੱਧੇ ਰੂਪ ਵਿਚ ਕਬਜ਼ਾ ਕਰ ਲਿਆ ਹੈ। ਕਰੀਬ 72 ਇਲੈਕਟ੍ਰੋਨਿਕਸ ਚੈਨਲਾਂ ਵਿਚ ਉਸਦੀ ਹਿੱਸੇਦਾਰੀ ਹੈ।
ਡਾ. ਅਜੀਤ ਕੰਵਲ ਸਿੰਘ ਹਮਦਰਦ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਜੱਗ ਜਾਹਿਰ ਕਰਨਾ ਪੱਤਰਕਾਰਾਂ ਦੀ ਅਹਿਮ ਡਿਊਟੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਬਹੁਤ ਸ਼ਕਤੀਸ਼ਾਲੀ ਹੈ, ਜਿਸ ਨੂੰ ਆਪਣੀ ਤਾਕਤ ਪਛਾਨਣ ਦੀ ਜਰੂਰਤ ਹੈ ਤਾਂ ਜੋ ਸਮਾਜ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ ਜਾ ਸਕੇ । ਡਾ ਹਮਦਰਦ ਨੇ ਮੀਡੀਆ ਨਾਲ ਜੁੜੇ ਲੋਕਾਂ ਨੂੰ ਅੰਤਰਝਾਤ ਮਾਰਨ ਦੀ ਅਪੀਲ ਕੀਤੀ।
ਇੰਡੀਅਨ ਜਰਨਲਿਸਟ ਯੂਨੀਅਨ (ਆਈ ਜੇ ਯੂ) ਦੇ ਪ੍ਰਧਾਨ ਬਲਵਿੰਦਰ ਸਿੰਘ ਜੰਮੂ ਨੇ ਕਿਹਾ ਕਿ ਨਿਰਪੱਖ ਪੱਤਰਕਾਰਤਾ ਬਹੁਤ ਡੁੰਘੇ ਸੰਕਟ ਵਿੱਚੋਂ ਲੰਘ ਰਹੀ ਹੈ। ਮੀਡੀਆ ਘਰਾਣਿਆਂ ’ਤੇ ਅੱਜ ਕਾਰਪੋਰੇਟਾਂ ਦਾ ਕਬਜ਼ਾ ਹੋ ਗਿਆ ਹੈ। ਅਜਿਹੇ ਹਾਲਾਤਾਂ ਵਿੱਚ ਪੱਤਰਕਾਰ ਜਥੇਬੰਦੀਆਂ ਦਾ ਮਜ਼ਬੂਤ ਹੋਣਾ ਜਰੂਰੀ ਹੈ ਤਾਂ ਜੋ ਪੱਤਰਕਾਰਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਜਾ ਸਕੇ। ਉਨ੍ਹਾਂ ਪੱਤਰਕਾਰਾਂ ਦੀ ਸੁਰੱਖਿਆ ਐਕਟ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰੇਲਵੇ ਵਿੱਚ ਪੱਤਰਕਾਰਾਂ ਨੂੰ ਮੁਫ਼ਤ ਸਫ਼ਰ ਦੀ ਸਹੁਲਤ ਖਤਮ ਕਰ ਦਿੱਤੀ ਗਈ ਹੈ। ਵਰਕਿੰਗ ਜਰਨਲਿਸਟ ਐਕਟ ਖ਼ਤਮ ਕਰ ਦਿੱਤਾ ਗਿਆ ਹੈ।
ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਜੈ ਸਿੰਘ ਛਿੱਬਰ ਨੇ ਸਮਾਗਮ ਵਿਚ ਹਾਜ਼ਰ ਪੱਤਰਕਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਜਦੋਂ ਹਨੇਰੀ ਚੱਲ ਰਹੀ ਹੈ ਤੇ ਝੱਖੜ ਝੁੱਲ ਰਿਹਾ ਹੈ, ਫਿਰ ਵੀ ਕੁੱਝ ਲੋਕ ਤੇ ਸੰਸਥਾਵਾਂ ਹਵਾਂ ਦੇ ਰੁਖ਼ ਦੇ ਉਲਟ ਚੱਲਕੇ ਦੀਵੈ ਬਾਲਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ, ਪਰ ਲੋਕਾਈ ਦੇ ਮਸਲਿਆਂ ਨੂੰ ਚੁੱਕਣਾ ਹੀ ਪੱਤਰਕਾਰ ਦਾ ਅਸਲ ਧਰਮ ਹੈ। ਸੀਨੀਅਰ ਪੱਤਰਕਾਰ ਜਗਤਾਰ ਸਿੰਘ ਭੁੱਲਰ ਨੇ ਕਿਹਾ ਕਿ ਸੱਚ ਬੋਲਣ ਵਾਲੇ ਪੱਤਰਕਾਰਾਂ ਦੇ ਫੇਸਬੁੱਕ ਪੇਜ਼ ਬੰਦ ਕਰਵਾਏ ਜਾ ਰਹੇ ਹਨ ਅਤੇ ਝੂਠੇ ਕੇਸ ਦਰਜ਼ ਕੀਤੇ ਜਾ ਰਹੇ ਹਨ। ਯੂਨੀਅਨ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਲਿਕ ਨੇ ਕਿਹਾ ਕਿ ਮੀਡੀਆ ਦੀ ਅਜ਼ਾਦੀ ਮਾਮਲੇ ਵਿਚ ਇਕ ਸਾਲ ਪਹਿਲਾ 180 ਦੇਸ਼ਾਂ ਵਿੱਚੋਂ ਭਾਰਤ 151 ਨੰਬਰ ’ਤੇ ਸੀ ਜੋ ਕਿ ਅੱਜ 157 ਨੰਬਰ ’ਤੇ ਪੁੱਜ ਗਿਆ ਹੈ।
ਇਸ ਮੌਕੇ ਡਾ ਮੇਘਾ ਸਿੰਘ, ਸਰਬਜੀਤ ਸਿੰਘ ਕੰਗਣੀਵਾਲ, ਸਰਬਜੀਤ ਸਿੰਘ ਭੱਟੀ, ਸੰਦੀਪ ਲਾਧੂਕੇ, ਸੁਖਵਿੰਦਰ ਸਿੰਘ ਸਿੱਧੂ, ਹਰਬੰਸ ਸਿੰਘ ਸੋਢੀ, ਜਸਵਿੰਦਰ ਸਿੰਘ ਰੰਧਾਵਾਂ, ਸਤਿੰਦਰਪਾਲ ਸਿੰਘ ਸਿੱਧੂ ਤੇ ਹੋਰ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...