ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

by | Jun 16, 2025 | breaking news, daily, education | 0 comments

• ਸ਼ੁਰੂਆਤੀ ਗੇੜ ਵਿੱਚ 7 ਵਿਦਿਆਰਥੀਆਂ ਨੇ ਲਿਆ ਦਾਖਲਾ; ਕੋਰਸ ਵਿੱਚ ਦਾਖਲੇ 15 ਅਗਸਤ ਤੱਕ ਖੁੱਲ੍ਹੇ: ਹਰਜੋਤ ਬੈਂਸ

• ਮੁਲਕ ਭਰ ਵਿੱਚ ਆਪਣੀ ਕਿਸਮ ਦੇ ਪਹਿਲੇ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨੂੰ 50 ਫ਼ੀਸਦੀ ਟਿਊਸ਼ਨ ਫੀਸ ਅਤੇ ਮਾਸਿਕ ਵਜ਼ੀਫੇ ਦਾ ਮਿਲੇਗਾ ਲਾਭ

ਚੰਡੀਗੜ੍ਹ, 15 ਜੂਨ:

ਸੂਬੇ ਵਿੱਚ ਤਕਨੀਕੀ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.), ਬਠਿੰਡਾ ਵਿਖੇ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ਬੀ.ਟੈਕ ਇਨ ਮਕੈਨੀਕਲ ਇੰਜੀਨੀਅਰਿੰਗ (ਇੰਡਸਟਰੀ ਇੰਟੀਗ੍ਰੇਟਿਡ) ਪ੍ਰੋਗਰਾਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਮਈ 2025 ਵਿੱਚ ਸ਼ੁਰੂ ਕੀਤਾ ਗਿਆ ਦੇਸ਼ ਦਾ ਆਪਣੀ ਕਿਸਮ ਦਾ ਪਹਿਲਾ ਇੰਡਸਟਰੀ ਇੰਟੀਗ੍ਰੇਟਿਡ ਇਹ ਪ੍ਰੋਗਰਾਮ ਅਕਾਦਮਿਕ ਸਿੱਖਿਆ ਨੂੰ ਉਦਯੋਗਾਂ ਨਾਲ ਜੋੜਨ ਲਈ ਤਿਆਰ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਹਾਰਕ ਤਜ਼ਰਬੇ ਅਤੇ ਉਦਯੋਗਿਕ ਹੁਨਰਾਂ ਨਾਲ ਲੈਸ ਕਰਕੇ ਰੋਜ਼ਗਾਰ ਦੇ ਸਮਰੱਥ ਬਣਾਇਆ ਜਾ ਸਕੇ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕਾਉਂਸਲਿੰਗ ਦੇ ਸ਼ੁਰੂਆਤੀ ਗੇੜ ਵਿੱਚ ਸੱਤ ਸੀਟਾਂ ਪਹਿਲਾਂ ਹੀ ਭਰੀਆਂ ਜਾ ਚੁੱਕੀਆਂ ਹਨ ਜਦੋਂ ਕਿ ਇਸ ਪ੍ਰੋਗਰਾਮ ਲਈ ਇਸ ਸਾਲ ਮਹਿਜ਼ 30 ਸੀਟਾਂ ਹਨ। ਇਸ ਪ੍ਰੋਗਰਾਮ ਦਾ ਦਾਖਲਾ 15 ਅਗਸਤ, 2025 ਤੱਕ ਖੁੱਲ੍ਹਾ ਰਹੇਗਾ ਜਿਸ ਨਾਲ ਇੰਜੀਨੀਅਰਿੰਗ ਦੀ ਪੜ੍ਹਾਈ ਕਰਨ ਦੇ ਚਾਹਵਾਨ ਵਿਦਿਆਰਥੀਆਂ ਲਈ ਦਾਖਲਾ ਲੈਣ ਦਾ ਮੌਕਾ ਹੈ।

ਉਨ੍ਹਾਂ ਦੱਸਿਆ ਕਿ ਐਮ.ਆਰ.ਐਸ.ਪੀ.ਟੀ.ਯੂ. ਅਤੇ ਵਿਕਟੂਰਾ ਟੈਕਨਾਲੌਜੀਸ ਪ੍ਰਾਇਵੇਟ ਲਿਮਟਿਡ (ਵੀ.ਟੀ.ਪੀ.ਐਲ.), ਫਰੀਦਾਬਾਦ ਦਰਮਿਆਨ ਰਣਨੀਤਕ ਸਹਿਯੋਗ ਨਾਲੇ ਕਰਵਾਇਆ ਜਾ ਰਿਹਾ ਇਹ ਚਾਰ ਸਾਲਾਂ ਪ੍ਰੋਗਰਾਮ ਐਮ.ਆਰ.ਐਸ.ਪੀ.ਟੀ.ਯੂ. ਵਿਖੇ ਪੰਜ ਸਮੈਸਟਰਾਂ ਦੇ ਅਕਾਦਮਿਕ ਕੋਰਸਵਰਕ ਅਤੇ ਵੀ.ਟੀ.ਪੀ.ਐਲ. ਵਿਖੇ ਤਿੰਨ ਸਮੈਸਟਰਾਂ ਦੀ ਉਦਯੋਗਿਕ ਸਿਖਲਾਈ ਦੇ ਇੱਕ ਨਵੀਨਤਾਕਾਰੀ ਮਾਡਲ ਰਾਹੀਂ ਉਦਯੋਗ ਅਤੇ ਅਕਾਦਮਿਕ ਖੇਤਰ ਵਿਚਕਾਰ ਪਾੜੇ ਨੂੰ ਪੂਰਨ ਲਈ ਤਿਆਰ ਕੀਤਾ ਗਿਆ ਹੈ।

ਪ੍ਰੋਗਰਾਮ ਦੀ ਨਵੀਨਤਾਕਾਰੀ ਪਹੁੰਚ ਨੂੰ ਉਜਾਗਰ ਕਰਦਿਆਂ, ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਉਦਯੋਗਿਕ ਸਿਖਲਾਈ ਦੇ ਸਥਾਨ ਨੂੰ ਐਮ.ਆਰ.ਐਸ.ਪੀ.ਟੀ.ਯੂ. ਦੇ ਇੱਕ ਡੀਮਡ ਕੈਂਪਸ ਵਜੋਂ ਮਾਨਤਾ ਦਿੱਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਦੀ ਅਨੁਭਵੀ ਸਿੱਖਿਆ ਦੇ ਸਹਿਜ ਏਕੀਕਰਨ ਅਤੇ ਮਾਨਤਾ ਨੂੰ ਯਕੀਨੀ ਬਣਾਇਆ ਜਾ ਸਕੇ। ਵਿਕਟੂਰਾ ਟੈਕਨਾਲੌਜੀਸ ਵੱਲੋਂ ਐਮ.ਆਰ.ਐਸ.ਪੀ.ਟੀ.ਯੂ. ਕੈਂਪਸ ਵਿੱਚ ਤਕਰੀਬਨ 1.5 ਕਰੋੜ ਰੁਪਏ ਦੇ ਨਿਵੇਸ਼ ਨਾਲ ਇੱਕ ਅਤਿ-ਆਧੁਨਿਕ ਆਟੋਮੇਸ਼ਨ ਲੈਬ ਵੀ ਸਥਾਪਤ ਕੀਤੀ ਜਾ ਰਹੀ ਹੈ ਤਾਂ ਜੋ ਵਿਹਾਰਕ ਸਿਖਲਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਗਰਾਮ ਇੱਕ ਮਜ਼ਬੂਤ ਵਿੱਤੀ ਸਹਾਇਤਾ ਪੈਕੇਜ ਵੀ ਪੇਸ਼ ਕਰਦਾ ਹੈ, ਜੋ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਹੋਣਹਾਰ ਵਿਦਿਆਰਥੀਆਂ ਲਈ 50 ਫੀਸਦ ਤੱਕ ਟਿਊਸ਼ਨ ਵਿੱਚ ਸਹਾਇਤਾ ਪ੍ਰਦਾਨ ਕਰਦਾ ਹੈ। ਇਸ ਤੋਂ ਇਲਾਵਾ, ਉਦਯੋਗਿਕ ਸਿਖਲਾਈ ਲੈ ਰਹੇ ਵਿਦਿਆਰਥੀਆਂ ਨੂੰ ਮੁਫਤ ਰਿਹਾਇਸ਼, ਆਵਾਜਾਈ ਅਤੇ ਮਹੀਨਾਵਾਰ ਵਜ਼ੀਫ਼ਾ ਦੀ ਸਹੂਲਤ ਮਿਲੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਦਿਆਰਥੀ ਵਿੱਤੀ ਬੋਝ ਤੋਂ ਬਿਨਾਂ ਆਪਣੇ ਪੇਸ਼ੇਵਰ ਵਿਕਾਸ ‘ਤੇ ਧਿਆਨ ਕੇਂਦਰਿਤ ਕਰ ਸਕਣ।

ਜ਼ਿਕਰਯੋਗ ਹੈ ਕਿ ਵਿਕਟੂਰਾ ਟੈਕਨਾਲੋਜੀਸ ਦੇ ਸੀ.ਐਸ.ਆਰ. ਮੁਖੀ ਸ੍ਰੀ ਅਜੈ ਕੁਮਾਰ ਸੋਮਵੰਸ਼ੀ ਦੀ ਅਗਵਾਈ ਵਾਲੀ ਇੱਕ ਟੀਮ ਨੇ ਹਾਲ ਹੀ ਵਿੱਚ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਕੇ ਰਜਿਸਟਰਾਰ ਡਾ. ਗੁਰਿੰਦਰ ਪਾਲ ਸਿੰਘ ਬਰਾੜ ਅਤੇ ਪ੍ਰੋਗਰਾਮ ਮੈਂਟਰ ਡਾ. ਸੰਦੀਪ ਕਾਂਸਲ ਨਾਲ ਇਸ ਪ੍ਰੋਗਰਾਮ ਦੇ ਸੰਚਾਲਨ ਪਹਿਲੂਆਂ ਨੂੰ ਅੰਤਿਮ ਰੂਪ ਦੇਣ ਲਈ ਵਿਚਾਰ-ਵਟਾਂਦਰਾ ਕੀਤਾ ।
ਉਨ੍ਹਾਂ ਕਿਹਾ ਕਿ ਚਾਹਵਾਨ ਵਿਦਿਆਰਥੀ ਇਸ ਪ੍ਰੋਗਰਾਮ ਬਾਰੇ ਹੋਰ ਜਾਣਕਾਰੀ ਲਈ ਐਮ.ਆਰ.ਐਸ.ਪੀ.ਟੀ.ਯੂ. ਕੈਂਪਸ ਜਾ ਸਕਦੇ ਹਨ ਜਾਂ ਅਧਿਕਾਰਤ ਵੈੱਬਸਾਈਟ https://mrsptu.ac.in ਉਤੇ ਆਨਲਾਈਨ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...