ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਅੱਠ ਕੈਡਿਟ ਐਨਡੀਏ ਤੋਂ ਗ੍ਰੈਜੂਏਟ ਹੋਏ

by | May 30, 2025 | breaking news, daily, education | 0 comments

•ਅਮਨ ਅਰੋੜਾ ਨੇ ਕੈਡਿਟਾਂ ਨੂੰ ਵਧਾਈ ਅਤੇ ਦੇਸ਼ ਸੇਵਾ ਵਿੱਚ ਸੁਨਿਹਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ

ਚੰਡੀਗੜ੍ਹ, 30 ਮਈ:

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸਏਐਸ ਨਗਰ ਦੇ ਅੱਠ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਪੁਣੇ) ਤੋਂ ਗ੍ਰੈਜੂਏਟ ਹੋਏ ਹਨ। ਇਨ੍ਹਾਂ ਕੈਡਿਟਾਂ ਨੇ 148ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ, ਜਿਸ ਦਾ ਨਿਰੀਖਣ ਪੀਵੀਐਸਐਮ, ਏਵੀਐਸਐਮ, ਵਾਈਐਸਐਮ, ਏਡੀਸੀ (ਸੇਵਾਮੁਕਤ), ਮਿਜ਼ੋਰਮ ਦੇ ਰਾਜਪਾਲ ਅਤੇ ਸਾਬਕਾ ਫੌਜ ਮੁਖੀ ਜਨਰਲ ਵੀਕੇ ਸਿੰਘ ਵੱਲੋਂ ਕੀਤਾ ਗਿਆ।

ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਅੱਠ ਕੈਡਿਟਾਂ- ਹੁਸ਼ਿਆਰਪੁਰ ਤੋਂ ਪਰਮਜੋਤ ਸਿੰਘ ਤੇ ਅਨੀਕੇਤ ਕਾਹੋਲ, ਸੰਗਰੂਰ ਤੋਂ ਅਰਪਿਤ ਪਰਾਸ਼ਰ, ਐਸਏਐਸ ਨਗਰ ਤੋਂ ਅਭੈ ਸਿੰਘ ਰਾਘਵ ਅਤੇ ਵਿਸ਼ੇਸ਼ ਸੂਦ, ਰੋਪੜ ਤੋਂ ਉਧੀਬੀਰ ਸਿੰਘ ਅਤੇ ਪਠਾਨਕੋਟ ਤੋਂ ਅਨੁਰਾਗ ਚੌਹਾਨ ਅਤੇ ਤਨਮਯ ਸ਼ਰਮਾ- ਨੇ ਐਨਡੀਏ ਵਿਖੇ ਤਿੰਨ ਸਾਲਾਂ ਦੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਕਰ ਲਈ ਹੈ ਅਤੇ ਹੁਣ ਉਹ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਤੋਂ ਪਹਿਲਾਂ ਇੱਕ ਸਾਲ ਦੀ ਸਿਖਲਾਈ ਲਈ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ।

ਸ੍ਰੀ ਅਮਨ ਅਰੋੜਾ ਨੇ ਪਾਸ ਆਊਟ ਹੋਏ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਨਵੀਆਂ ਬੁਲੰਦਿਆਂ ਛੂਹਣ ਅਤੇ ਸੂਬੇ ਦਾ ਨਾਂ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਦਿੱਤੇ ਜਾ ਰਹੇ ਸ਼ਾਨਦਾਰ ਨਤੀਜਿਆਂ ‘ਤੇ ਖੁਸ਼ੀ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀਐਸਐਮ (ਸੇਵਾਮੁਕਤ) ਨੇ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ 28 ਹੋਰ ਕੈਡਿਟ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜੁਆਇਨ ਕਰਨ ਲਈ ਆਪਣੇ ਕਾਲ-ਅੱਪ ਲੈਟਰ ਉਡੀਕ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਪ੍ਰੈਪਰੇਟਰੀ ਇੰਸਟੀਚਿਊਟ ਦੇ ਤਿੰਨ ਕੈਡਿਟ ਇਸ ਸਮੇਂ ਐਨਡੀਏ, ਖੜਕਵਾਸਲਾ ਵਿਖੇ ਇੰਸਟ੍ਰੱਕਟਰ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀਆਂ ਇਹ ਪ੍ਰਾਪਤੀਆਂ ਇਸ ਸੰਸਥਾ ਅਤੇ ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ।

ਕੈਪਸ਼ਨ: ਪਾਸਿੰਗ ਆਊਟ ਪਰੇਡ ਤੋਂ ਬਾਅਦ ਐਨਡੀਏ ਵਿੱਚ ਇੰਸਟ੍ਰੱਕਟਰ ਵਜੋਂ ਤਾਇਨਾਤ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਸਾਬਕਾ ਕੈਡਿਟਾਂ ਦੇ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਕੈਡਿਟ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...