ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

by | Nov 13, 2025 | breaking news, daily | 0 comments

•ਸੁਨਾਮ ਹਲਕੇ ਦੇ 29 ਪਿੰਡਾਂ ਵਿੱਚ 11.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ ਸਟੇਡੀਅਮ: ਅਰੋੜਾ

•ਅਮਨ ਅਰੋੜਾ ਵੱਲੋਂ ਸੁਨਾਮ ਹਲਕੇ ਦੇ 11 ਪਿੰਡਾਂ ਵਿੱਚ 5.32 ਕਰੋੜ ਰੁਪਏ ਨਾਲ ਉਸਾਰੇ ਜਾਣ ਵਾਲੇ ਸਟੇਡੀਅਮਾਂ ਦੇ ਕਾਰਜਾਂ ਦੀ ਸ਼ੁਰੂਆਤ

ਤਿੰਨ ਮਹੀਨਿਆਂ ਵਿੱਚ ਤਿਆਰ ਹੋਣਗੇ ਸਟੇਡੀਅਮ

ਚੰਡੀਗੜ੍ਹ/ ਸੁਨਾਮ, 12 ਨਵੰਬਰ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਤਹੀਏ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਵਧੀਆ ਖੇਡ ਢਾਂਚਾ ਉਪਲਬਧ ਕਰਵਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ, ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 11 ਪਿੰਡਾਂ ਵਿੱਚ ਬਣਨ ਵਾਲੇ ਸਟੇਡੀਅਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ। ਇਹਨਾਂ ਸਟੇਡੀਅਮਾਂ ਉੱਤੇ ਕੁੱਲ 05 ਕਰੋੜ 32 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਇਹ ਕਰੀਬ 03 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਣਗੇ।

ਇਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ
ਬਣਾਏ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵਿੱਚ ਕਰੀਬ 11.5 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾਣੇ ਹਨ।

ਇਹ ਸਟੇਡੀਅਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧੀਆ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ “ਹਰ ਪਿੰਡ ਖੇਡ ਮੈਦਾਨ” ਮੁਹਿੰਮ ਨੂੰ ਮਿਸ਼ਨ ਦੇ ਰੂਪ ਵਿੱਚ ਅੱਗੇ ਵਧਾ ਰਹੀ ਹੈ, ਤਾਂ ਜੋ ਪਿੰਡ ਪੱਧਰ ‘ਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸੁਨਾਮ ਜਿਹੜੇ ਪਿੰਡਾਂ ਵਿੱਚ ਸਟੇਡੀਅਮ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਉਹਨਾਂ ਵਿੱਚ ਪਿੰਡ ਕਿਲਾ ਹਕੀਮਾਂ ਵਿਖੇ 65.09 ਲੱਖ, ਸ਼ੇਰੋਂ ਵਿਖੇ 52.43 ਲੱਖ, ਸ਼ਾਹਪੁਰ ਕਲਾਂ ਵਿਖੇ 39.10 ਲੱਖ, ਝਾੜੋਂ ਵਿਖੇ 117.16 ਲੱਖ, ਤੋਗਾਵਾਲ ਵਿਖੇ 41.56 ਲੱਖ, ਢੱਡਰੀਆਂ ਵਿਖੇ 26.28 ਲੱਖ, ਸਾਹੋਕੇ ਵਿਖੇ 35.57 ਲੱਖ, ਤੱਕੀਪੁਰ ਵਿਖੇ 23.94 ਲੱਖ, ਮੰਡੇਰ ਕਲਾਂ ਵਿਖੇ 45.98 ਲੱਖ, ਲੋਹਾਖੇੜਾ ਵਿਖੇ 41.02 ਲੱਖ, ਪਿੰਡੀ ਅਮਰ ਸਿੰਘ ਵਾਲੀ ਵਿਖੇ 43.70 ਲੱਖ ਰੁਪਏ ਦੀ ਲਾਗਤ ਸਟੇਡੀਅਮ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ ਖੇਡਾਂ ਨੂੰ ਉਤਸ਼ਾਹਿਤ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਸਿਹਤਮੰਦ ਅਤੇ ਉਤਸ਼ਾਹ ਵਾਲੇ ਜੀਵਨ ਵੱਲ ਮੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਖੇਡਾਂ ਦੇ ਨਾਲ ਨਾਲ ਪਿੰਡ ਪੱਧਰ ‘ਤੇ ਸਮਾਜਕ ਇਕਜੁੱਟਤਾ ਦੇ ਕੇਂਦਰ ਵਜੋਂ ਵੀ ਕੰਮ ਕਰਨਗੇ।

ਇਸ ਮੌਕੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ। ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਸਰਕਾਰ ਨੇ ਪਿੰਡ ਪੱਧਰ ‘ਤੇ ਖੇਡਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਕ ਕਦਮ ਚੁੱਕਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...