ਪੰਜਾਬ ਦੇ ਅਮਨ ਤੇ ਤਰੱਕੀ ਦੀਆਂ ਵਿਰੋਧੀ ਤਾਕਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਓ: ਮੁੱਖ ਮੰਤਰੀ ਦੇ ਸੀ.ਪੀਜ਼ ਤੇ ਐਸ.ਐਸ.ਪੀਜ਼ ਨੂੰ ਨਿਰਦੇਸ਼

by | Sep 25, 2025 | breaking news, daily | 0 comments

• ਸੂਬੇ ਦੇ ਅਮਨ-ਕਾਨੂੰਨ ਦੀ ਸਥਿਤੀ ਦੇ ਜਾਇਜ਼ੇ ਲਈ ਮੀਟਿੰਗ ਦੀ ਕੀਤੀ ਪ੍ਰਧਾਨਗੀ
• ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ, 24 ਸਤੰਬਰ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਕਮਿਸ਼ਨਰਾਂ (ਸੀ.ਪੀਜ਼) ਤੇ ਸੀਨੀਅਰ ਪੁਲਿਸ ਕਪਤਾਨਾਂ (ਐਸ.ਐਸ.ਪੀਜ਼) ਨੂੰ ਨਿਰਦੇਸ਼ ਦਿੱਤੇ ਕਿ ਅਪਰਾਧ ਤੇ ਅਪਰਾਧਿਕ ਤੱਤਾਂ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਜਾਵੇ।

ਸੀ.ਪੀਜ਼. ਅਤੇ ਐਸ.ਐਸ.ਪੀਜ਼. ਨਾਲ ਅੱਜ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਤਿਉਹਾਰਾਂ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ, ਲੋਕਾਂ ਦੀ ਸੁਰੱਖਿਆ ਅਤੇ ਸਾਰੇ ਪ੍ਰੋਗਰਾਮ ਸੁਚਾਰੂ ਤਰੀਕੇ ਨਾਲ ਕਰਵਾਉਣ ਲਈ ਵਿਆਪਕ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਆਖਿਆ ਕਿ ਤਿਉਹਾਰਾਂ ਦੇ ਸੀਜ਼ਨ ਵਿੱਚ ਅਕਸਰ ਸ਼ਰਾਰਤੀ ਤੱਤਾਂ ਦੀਆਂ ਗਤੀਵਿਧੀਆਂ ਵਿੱਚ ਵਾਧਾ ਹੁੰਦਾ ਹੈ ਅਤੇ ਭੀੜ-ਭੜੱਕੇ ਕਾਰਨ ਭਗਦੜ ਦੀ ਸੰਭਾਵਨਾ ਦੇ ਨਾਲ-ਨਾਲ ਚੋਰੀ ਦੇ ਝਪਟਮਾਰੀ ਦੀਆਂ ਘਟਨਾਵਾਂ ਵਧਦੀਆਂ ਹਨ। ਇਸ ਦੇ ਨਾਲ-ਨਾਲ ਸਮਾਜ ਵਿਰੋਧੀ ਤੇ ਦੇਸ਼ ਵਿਰੋਧੀ ਤੱਤ ਵੀ ਹਾਲਾਤ ਦਾ ਫਾਇਦਾ ਉਠਾਉਣ ਲਈ ਤਿਆਰ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਹਰੇਕ ਪੱਧਰ ਉੱਤੇ ਸਰਗਰਮੀ ਅਤੇ ਤਾਲਮੇਲ ਨਾਲ ਕਦਮ ਚੁੱਕਣ ਉੱਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ, ਭੀੜ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਅਤੇ ਅੱਗ ਲੱਗਣ ਦੀਆਂ ਘਟਨਾਵਾਂ ਸਬੰਧੀ ਢੁਕਵੇਂ ਪ੍ਰਬੰਧਾਂ ਦੇ ਨਾਲ-ਨਾਲ ਮੈਡੀਕਲ ਐਮਰਜੈਂਸੀ, ਆਫ਼ਤ ਪ੍ਰਬੰਧਨ ਲਈ ਤਿਆਰੀ ਅਤੇ ਹੋਰ ਅਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਤਿਆਰੀ ਉੱਪਰ ਜ਼ੋਰ ਦਿੱਤਾ। ਕੁੱਝ ਇਲਾਕਿਆਂ ਵਿੱਚ ਸਮਾਜਿਕ ਤਣਾਅ ਦੀਆਂ ਹਾਲੀਆ ਰਿਪੋਰਟਾਂ ਉੱਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਲੋਕਾਂ ਨੂੰ ਸਮਾਜਿਕ ਸਦਭਾਵਨਾ ਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਦੀ ਅਪੀਲ ਕੀਤੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਲਈ ਕਿਹਾ ਅਤੇ ਪੁਲਿਸ ਕਮਿਸ਼ਨਰਾਂ ਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਸੂਬੇ ਭਰ ਵਿੱਚ ਫਿਰਕੂ ਸਦਭਾਵਨਾ ਬਰਕਰਾਰ ਰੱਖਣ ਲਈ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਰਾਬਤਾ ਕਾਇਮ ਕਰਨ ਦੇ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ਉੱਤੇ ਪ੍ਰਸਾਰਿਤ ਭੜਕਾਊ ਸਮੱਗਰੀ ਬਾਰੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀ ਸਮੱਗਰੀ ਦਾ ਮਕਸਦ ਸਿਆਸੀ ਜਾਂ ਫਿਰਕੂ ਤਣਾਅ ਨੂੰ ਹਵਾ ਦੇਣਾ ਹੈ, ਜਿਸ ਨਾਲ ਕਾਨੂੰਨ ਵਿਵਸਥਾ ਲਈ ਖ਼ਤਰਾ ਖੜ੍ਹਾ ਹੁੰਦਾ ਹੈ। ਭਗਵੰਤ ਸਿੰਘ ਮਾਨ ਨੇ ਸੀ.ਪੀਜ਼ ਤੇ ਐਸ.ਐਸ.ਪੀਜ਼ ਦੇ ਪੱਧਰ ਉਤੇ ਸੋਸ਼ਲ ਮੀਡੀਆ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਅਤੇ ਅਜਿਹੀ ਸਾਰੀ ਸਮੱਗਰੀ ਸਖ਼ਤ ਕਾਰਵਾਈ ਲਈ ਫੌਰੀ ਸਾਈਬਰ ਕਰਾਈਮ ਯੂਨਿਟਾਂ ਨੂੰ ਭੇਜਣ ਲਈ ਆਖਿਆ ਤਾਂ ਕਿ ਅਜਿਹੀ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਮੁੱਖ ਮੰਤਰੀ ਨੇ ਕਮਿਊਨਿਟੀ ਪੁਲਿਸਿੰਗ ਦੀ ਮਹੱਤਤਾ `ਤੇ ਹੋਰ ਜ਼ੋਰ ਦਿੱਤਾ ਅਤੇ ਪੁਲਿਸ ਅਧਿਕਾਰੀਆਂ ਨੂੰ ਛੋਟੇ-ਮੋਟੇ ਮਾਮਲਿਆਂ ਨੂੰ ਐਸ.ਐਚ.ਓ. ਪੱਧਰ `ਤੇ ਹੱਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਪਹੁੰਚ ਬੇਲੋੜੀ ਮੁਕੱਦਮੇਬਾਜ਼ੀ ਨੂੰ ਘਟਾਏਗੀ ਅਤੇ ਪੁਲਿਸ ਨੂੰ ਆਪਣੀਆਂ ਮੁੱਖ ਜ਼ਿੰਮੇਵਾਰੀਆਂ `ਤੇ ਧਿਆਨ ਕੇਂਦਰਿਤ ਕਰਨ ਦੀ ਖੁੱਲ੍ਹ ਦੇਵੇਗੀ। ਇਸ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸੰਸਥਾਗਤ ਢਾਂਚਾ ਤਿਆਰ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਦੀਆਂ ਕੋਸ਼ਿਸ਼ਾਂ ਅਤੇ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਅਮਨ, ਤਰੱਕੀ ਅਤੇ ਖ਼ੁਸ਼ਹਾਲੀ ਵਿਰੋਧੀ ਤਾਕਤਾਂ ਤੋਂ ਲਗਾਤਾਰ ਖ਼ਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਉਨ੍ਹਾਂ ਪੁਲਿਸ ਨੂੰ ਚੌਕਸ ਰਹਿਣ ਲਈ ਕਿਹਾ। ਪੁਲਿਸ ਫੋਰਸ ਦੀ ਮਾਣਮੱਤੀ ਵਿਰਾਸਤ ਦੀ ਗੱਲ ਕਰਦਿਆਂ ਭਗਵੰਤ ਸਿੰਘ ਮਾਨ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੁਲਿਸ ਫੋਰਸ ਦੇਸ਼ ਵਿਰੋਧੀ ਤੱਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਦੀ ਆਪਣੀ ਰਵਾਇਤ ਬਰਕਰਾਰ ਰੱਖੇਗੀ।

ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...