ਪੰਜਾਬ ਦੇ ‘ਆਮ ਆਦਮੀ ਕਲੀਨਿਕ’ ਮਾਡਲ ਨੂੰ ਵਿਸ਼ਵ ਪੱਧਰ ‘ਤੇ ਮਿਲੀ ਪ੍ਰਸ਼ੰਸਾ, ਆਸਟ੍ਰੇਲੀਆਈ ਵਫ਼ਦ ਨੇ ਇਹ ਮਾਡਲ ਆਸਟਰੇਲੀਆ ਵਿੱਚ ਅਪਣਾਉਣ ਵਿੱਚ ਦਿਖਾਈ ਦਿਲਚਸਪੀ

by | Apr 26, 2025 | breaking news, daily | 0 comments

ਚੰਡੀਗੜ੍ਹ, 25 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਅਤੇ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਹੋਰ ਬੁਲੰਦੀ ਹਾਸਲ ਕਰਦਿਆਂ ਆਮ ਆਦਮੀ ਕਲੀਨਿਕਾਂ (ਏਏਸੀ) ਨੂੰ ਉਦੋਂ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਹੋਈ ਜਦੋਂ ਉੱਚ ਪੱਧਰੀ 14 ਮੈਂਬਰੀ ਆਸਟ੍ਰੇਲੀਆਈ ਵਫ਼ਦ ਨੇ ਸੂਬੇ ਦੇ ਮਾਡਲ ਨੂੰ ਅਪਣਾਉਣ ਵਿੱਚ ਡੂੰਘੀ ਦਿਲਚਸਪੀ ਪ੍ਰਗਟਾਈ।

ਮੈਂਬਰ ਆਫ ਪਾਰਲੀਮੈਂਟ (ਐਮਪੀ) ਸਟੇਟ ਆਫ ਵਿਕਟੋਰੀਆ ਡਾਇਲੋਨ ਵਾਈਟ (ਵਫਦ ਦੇ ਆਗੂ) ਅਤੇ ਐਮਪੀ ਸਟੇਟ ਆਫ ਵਿਕਟੋਰੀਆ ਮੈਥਿਊ ਹਿਲਾਕਰੀ ਦੀ ਅਗਵਾਈ ਵਿੱਚ ਵਫ਼ਦ ਨੇ ਅੱਜ ਮੋਹਾਲੀ ਵਿਖੇ ਮੁੱਢਲੀ ਸਿਹਤ ਸੰਭਾਲ ਸਹੂਲਤ- ਆਮ ਆਦਮੀ ਕਲੀਨਿਕ ਅਤੇ ਤੀਜੇ ਦਰਜੇ ਦੀ ਸਿਹਤ ਸੰਭਾਲ ਸਹੂਲਤ – ਪੰਜਾਬ ਇੰਸਟੀਚਿਊਟ ਆਫ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀਆਈਐਲਬੀਐਸ) ਦਾ ਦੌਰਾ ਕੀਤਾ।

ਇਸ ਉਪਰੰਤ ਵਫ਼ਦ ਨੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਮੀਟਿੰਗ ਕੀਤੀ ਜਿੱਥੇ ਉਨ੍ਹਾਂ ਨੇ ਸਿਹਤ ਸੰਭਾਲ ਅਤੇ ਖੇਤੀਬਾੜੀ ਬਾਰੇ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ। ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ, ਵਿਸ਼ੇਸ਼ ਸਕੱਤਰ ਖੇਤੀਬਾੜੀ ਬਲਦੀਪ ਕੌਰ ਅਤੇ ਡਾਇਰੈਕਟਰ ਪੀਆਈਐਲਬੀਐਸ ਡਾ. ਵਰਿੰਦਰ ਸਿੰਘ ਵੀ ਹਾਜ਼ਰ ਸਨ।

ਆਸਟ੍ਰੇਲੀਆਈ ਨੁਮਾਇੰਦੇ ਆਮ ਆਦਮੀ ਕਲੀਨਿਕ, ਜੋ ਲੋਕਾਂ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 80 ਜ਼ਰੂਰੀ ਦਵਾਈਆਂ ਅਤੇ 38 ਡਾਇਗਨੌਸਟਿਕਸ ਸਮੇਤ ਮੁਫਤ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਦੀ ਪੇਸ਼ਕਸ਼ ਕਰ ਰਹੇ ਹਨ, ਦੇ ਮਾਡਲ ਤੋਂ ਬਹੁਤ ਪ੍ਰਭਾਵਿਤ ਹੋਏ।

ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਫ਼ਦ ਨੇ ਲੋਕਾਂ ਨੂੰ ਸਸਤੀਆਂ, ਪਹੁੰਚਯੋਗ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬੇ ਦੇ ਯਤਨਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ, “ਵਫ਼ਦ ਇਹ ਦੇਖ ਕੇ ਹੈਰਾਨ ਰਹਿ ਗਿਆ ਕਿ ਸਵੇਰੇ 11 ਵਜੇ ਤੱਕ, 60 ਤੋਂ ਵੱਧ ਮਰੀਜ਼ ਪਹਿਲਾਂ ਹੀ ਆਮ ਆਦਮੀ ਕਲੀਨਿਕ ਵਿੱਚ ਸੇਵਾਵਾਂ ਪ੍ਰਾਪਤ ਕਰ ਚੁੱਕੇ ਸਨ। ਉਹ ਇੰਨੇ ਪ੍ਰਭਾਵਿਤ ਹੋਏ ਕਿ ਉਹ ਇਸ ਮਾਡਲ ਨੂੰ ਆਸਟ੍ਰੇਲੀਆ ਵਿੱਚ ਅਪਣਾਉਣਾ ਚਾਹੁੰਦੇ ਹਨ, ਕਿਉਂਕਿ ਉਨ੍ਹਾਂ ਦਾ ਮੰਨਣਾ ਸੀ ਕਿ ਇਹ ਮਾਡਲ ਉਹਨਾਂ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਬਹੁਤ ਲਾਭ ਪਹੁੰਚਾ ਸਕਦਾ ਹੈ।”

ਸਿਹਤ ਮੰਤਰੀ ਨੇ ਕਿਹਾ ਕਿ ਵਫ਼ਦ ਨੇ ਮਰੀਜ਼ਾਂ ਨੂੰ ਕਿਫਾਇਤੀ ਤੇ ਉੱਨਤ ਇਲਾਜ ਮੁਹੱਈਆ ਕਰਵਾਉਣ ਲਈ ਪੰਜਾਬ ਦੀ ਤੀਜੇ ਦਰਜੇ ਦੀ ਸਿਹਤ ਸੰਭਾਲ ਸਹੂਲਤ ਪੀਆਈਐਲਬੀਐਸ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਫਦ ਨੇ ਪੰਜਾਬ ਦੇ ਸਿਹਤ ਸੰਭਾਲ ਸੁਧਾਰਾਂ ਖਾਸ ਤੌਰ ‘ਤੇ ਡਾਕਟਰੀ ਸੇਵਾਵਾਂ ਦੀ ਕੁਸ਼ਲ ਡਿਲੀਵਰੀ ਤੋਂ ਸਿਖਿਆ ਲੈਣ ਲਈ ਦਿਲਚਸਪੀ ਦਿਖਾਈ।

ਇਸ ਦੌਰਾਨ ਖੇਤੀਬਾੜੀ ਅਤੇ ਵਾਤਾਵਰਣ ਸਥਿਰਤਾ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ ਜਿਸ ਵਿੱਚ ਦੋਵੇਂ ਧਿਰਾਂ ਨੇ ਸੰਭਾਵੀ ਸਹਿਯੋਗ ਦੀ ਪੜਚੋਲ ਕੀਤੀ। ਡਾ. ਬਲਬੀਰ ਸਿੰਘ ਨੇ ਕਿਹਾ, “ਆਸਟ੍ਰੇਲੀਆ ਵਿੱਚ ਮੌਸਮੀ ਸਥਿਤੀਆਂ ਅਤੇ ਫਸਲੀ ਚੱਕਰ ਪੰਜਾਬ ਦੇ ਸਮਾਨ ਹਨ। ਉਨ੍ਹਾਂ ਨੇ ਸਾਡੇ ਮੋਟੇ ਅਨਾਜ (ਜਵਾਰ, ਬਾਜਰਾ, ਰਾਗੀ ਆਦਿ) ਅਤੇ ਜੈਵਿਕ ਖੇਤੀ ਦੇ ਅਭਿਆਸਾਂ ਵਿੱਚ ਬਹੁਤ ਦਿਲਚਸਪੀ ਦਿਖਾਈ। ਅਸੀਂ ਚਰਚਾ ਕੀਤੀ ਕਿ ਕਿਵੇਂ ਦੋਵੇਂ ਖੇਤਰ ਪਾਣੀ ਦੀ ਸੰਭਾਲ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ-ਨਾਲ ਖੇਤੀ ਉਤਪਾਦਕਤਾ ਨੂੰ ਵਧਾਉਣ ਲਈ ਇੱਕ ਦੂਜੇ ਤੋਂ ਸਿੱਖ ਸਕਦੇ ਹਨ।”

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਆਸਟ੍ਰੇਲੀਆ ਨਾਲ ਐਕਸਚੇਂਜ ਪ੍ਰੋਗਰਾਮ ਸ਼ੁਰੂ ਕਰਨ ਲਈ ਉਤਸੁਕ ਹੈ, ਜਿਸ ਤਹਿਤ ਪੰਜਾਬ ਦੇ ਮਾਹਿਰ ਸਿਖਲਾਈ ਲਈ ਆਸਟ੍ਰੇਲੀਆ ਦਾ ਦੌਰਾ ਕਰਨਗੇ ਅਤੇ ਆਸਟ੍ਰੇਲੀਆਈ ਪੇਸ਼ੇਵਰ ਪੰਜਾਬ ਦੇ ਸਿਹਤ ਸੰਭਾਲ ਅਤੇ ਖੇਤੀਬਾੜੀ ਮਾਡਲਾਂ ਦਾ ਅਧਿਐਨ ਕਰਨ ਲਈ ਪੰਜਾਬ ਆਉਣਗੇ।

ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਵਫ਼ਦ ਤੋਂ ਮਿਲੀ ਇਹ ਮਾਨਤਾ 2023 ਵਿੱਚ ਨੈਰੋਬੀ ਵਿੱਚ ਆਯੋਜਿਤ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਆਮ ਆਦਮੀ ਕਲੀਨਿਕ ਵੱਲੋਂ ਹਾਸਲ ਕੀਤੀ ਗਲੋਬਲ ਮਾਨਤਾ ਤੋਂ ਬਾਅਦ ਪ੍ਰਾਪਤ ਹੋਈ ਹੈ। ਦੱਸਣਯੋਗ ਹੈ ਕਿ ਪੰਜਾਬ ਵੱਲੋਂ “ਦਵਾਈਆਂ ਦੀ ਕੁਸ਼ਲ ਡਿਲੀਵਰੀ: ਪੰਜਾਬ ਤੋਂ ਇੱਕ ਕੇਸ ਸਟੱਡੀ” ਸਿਰਲੇਖ ਹੇਠ ਆਪਣੀ ਪੇਸ਼ਕਾਰੀ ਲਈ ਪਹਿਲਾ ਇਨਾਮ ਹਾਸਲ ਕੀਤਾ ਗਿਆ ਸੀ।

ਵਫਦ ਦੇ ਹੋਰ ਮੈਂਬਰਾਂ ਵਿੱਚ ਪ੍ਰੋਫੈਸਰ ਹਰਪਿੰਦਰ ਸੰਧੂ (ਫੈਡਰੇਸ਼ਨ ਯੂਨੀਵਰਸਿਟੀ ਆਸਟ੍ਰੇਲੀਆ); ਡਾ. ਜਸਵਿੰਦਰ ਸਿੱਧੂ (ਫ਼ੈਡਰੇਸ਼ਨ ਯੂਨੀਵਰਸਿਟੀ ਆਸਟ੍ਰੇਲੀਆ); ਏ/ਪ੍ਰੋਫੈਸਰ ਪੌਲ ਪੈਂਗ (ਫ਼ੈਡਰੇਸ਼ਨ ਯੂਨੀਵਰਸਿਟੀ ਆਸਟ੍ਰੇਲੀਆ); ਡਾ. ਸਚਿਨ ਦਹੀਆ (ਬਿਜ਼ਨਸ ਲੀਡਰ, ਬੱਲਾਰਟ); ਪਰਵਿੰਦਰ ਸਰਵਰਾ (ਬਿਜ਼ਨਸਮੈਨ ਅਤੇ ਸੀਈਓ, ਸਿੰਘ ਹੋਮਜ਼); ਦਵਿੰਦਰ ਸਿੰਘ (ਬਿਜ਼ਨਸਮੈਨ ਅਤੇ ਇੰਪੋਰਟਰ); ਸੁਖਮੀਤ ਆਹੂਜਾ (ਵਿਜ਼ਨਸਮੈਨ ਅਤੇ ਐਜੂਕੇਟਰ), ਜਸਵਿੰਦਰ ਸਿੰਘ (ਸੀਈਓ, ਸਿੱਖ ਵਲੰਟੀਅਰਜ਼ ਆਸਟ੍ਰੇਲੀਆ); ਅਭਿਮਨਿਊ ਕੁਮਾਰ (ਵਿਜ਼ਨਸਮੈਨ); ਨਵਦੀਪ ਸਿੰਘ ਹਾਂਡਾ (ਬਿਜ਼ਨਸਮੈਨ, ਸੀਈਓ ਆਮੀਕੋ ਹੋਮਸ); ਕਾਰਤੀਕ ਮੁਨੀਗੋਤੀ (ਸੀਈਓ, ਕਾਂਸਟੈਲੇਸ਼ਨ ਟੈਕਨੋਲੋਜੀਜ਼ ਲਿਮਟਿਡ); ਅਤੇ ਲਵ ਖੱਖ (ਬਿਜ਼ਨਸਮੈਨ ਅਤੇ ਸਪੋਰਟਸ ਇਵੈਂਟਸ ਆਰਗੇਨਾਈਜ਼ਰ) ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...