ਪੰਜਾਬ ਦੇ ਕਿਸਾਨਾਂ ਦੀ ਇਤਿਹਾਸਕ ਜਿੱਤ: ਮਾਨ-ਕੇਜਰੀਵਾਲ ਦੀ ਸਾਜ਼ਿਸ਼ ਨਾਕਾਮ – ਤਰੁਣ ਚੁਘ

by | Aug 17, 2025 | breaking news, daily, politics | 0 comments

ਕਾਂਗਰਸ ਦੀ ਚੁੱਪੀ ਕਿਸਾਨਾਂ ਨਾਲ ਧੋਖਾ – ਤਰੁਣ ਚੁਘ

ਕਿਸਾਨਾਂ ਦੀ ਜਿੱਤ ’ਤੇ ਭਾਜਪਾ ਦੀ ਫਤਿਹ ਰੈਲੀ

ਰਾਜਪੁਰਾ/ਚੰਡੀਗੜ੍ਹ, 17 ਅਗਸਤ 2025

ਰਾਜਪੁਰਾ ਵਿੱਚ ਹੋਈ ਕਿਸਾਨ-ਮਜ਼ਦੂਰ ਫਤਿਹ ਰੈਲੀ ਵਿੱਚ ਭਾਜਪਾ ਦੇ ਰਾਸ਼ਟਰੀ ਮਹਾਮੰਤਰੀ ਤਰੁਣ ਚੁਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ, ਪੰਜਾਬ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਸਾਬਕਾ ਮੰਤਰੀ ਬੀਬੀ ਪ੍ਰਣੀਤ ਕੌਰ, ਸੁਭਾਸ਼ ਸ਼ਰਮਾ, ਅਨਿਲ ਸਰੀਨ, ਕ੍ਰਿਸ਼ਨ ਦੇਵ ਭੰਡਾਰੀ, ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਫਤਿਹ ਜੰਗ ਸਿੰਘ ਬਾਜਵਾ ਮੰਚ ’ਤੇ ਮੌਜੂਦ ਸਨ। ਹਜ਼ਾਰਾਂ ਕਿਸਾਨਾਂ ਅਤੇ ਭਾਜਪਾ ਵਰਕਰਾਂ ਦੀ ਵੱਡੀ ਹਾਜ਼ਰੀ ਨੇ ਇਸ ਰੈਲੀ ਨੂੰ ਇਤਿਹਾਸਕ ਬਣਾ ਦਿੱਤਾ।

ਚੁਘ ਨੇ ਕਿਹਾ ਕਿ ਇਹ ਪੰਜਾਬ ਦੇ ਕਿਸਾਨਾਂ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਇਤਿਹਾਸਕ ਜਿੱਤ ਹੈ। ਮਾਨ-ਕੇਜਰੀਵਾਲ ਦੀ ਸਾਜ਼ਿਸ਼ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਧੁੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਮਾਨ ਅਤੇ ਕੇਜਰੀਵਾਲ ਨੇ ਪੰਜਾਬ ਨੂੰ ਆਪਣੀ ਸ਼ਾਹੀ ਜ਼ਿੰਦਗੀ ਦਾ ਬੈਂਕ ਬਣਾ ਦਿੱਤਾ ਸੀ, ਪਰ ਲੋਕਾਂ ਨੇ ਉਨ੍ਹਾਂ ਦੇ ਅਹੰਕਾਰ ਚੂਰ-ਚੂਰ ਕਰ ਦਿੱਤਾ।

ਚੁਘ ਨੇ ਕਿਹਾ ਕਿ ਇਹ ਨੀਤੀ ਸ਼ੁਰੂ ਤੋਂ ਹੀ ਆਪ ਪਾਰਟੀ ਦੀ ਬਿਲਡਰ ਲੋਬੀ ਅਤੇ ਕੇਜਰੀਵਾਲ ਦੇ ਚੋਣਾਵੀ ਫੰਡ ਲਈ ਬਣਾਈ ਗਈ ਸਾਜ਼ਿਸ਼ ਸੀ, ਜਿਸਦਾ ਟੀਚਾ ਛੋਟੇ ਕਿਸਾਨਾਂ ਦੀ ਜ਼ਮੀਨ ਹੜਪਣਾ ਸੀ। ਉਨ੍ਹਾਂ ਨੇ ਮਨੀਸ਼ ਸਿਸੋਦੀਆ ਅਤੇ ਸਤੈਂਦਰ ਜੈਨ ਦੀ ਚੁੱਪੀ ਨੂੰ ਸ਼ਰਮਨਾਕ ਕਰਾਰ ਦਿੱਤਾ।

ਉਨ੍ਹਾਂ ਨੇ ਯਾਦ ਦਿਵਾਇਆ ਕਿ ਮਾਨ ਸਰਕਾਰ ਨੇ ਕਿਸਾਨਾਂ ’ਤੇ ਪੁਲੀਸੀਆ ਜ਼ੁਲਮ ਕਰਵਾਇਆ ਅਤੇ SHO ਤੋਂ ਲੈ ਕੇ ਪਟਵਾਰੀਆਂ ਨਾਲ ਗੁਪਤ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ। ਭਾਜਪਾ ਨੇ ਪਹਿਲੇ ਦਿਨ ਤੋਂ ਹੀ ਇਸ ਕਾਲੇ ਕਾਨੂੰਨ ਦਾ ਵਿਰੋਧ ਕੀਤਾ—ਵਿਧਾਨ ਸਭਾ ਤੋਂ ਸੜਕਾਂ ਤੱਕ, ਰਾਜਪਾਲ ਨੂੰ ਗਿਆਪਨ ਦੇਣ ਤੋਂ ਲੈ ਕੇ ਹਰ ਮੰਚ ਤੱਕ।

ਚੁਘ ਨੇ ਕਿਹਾ ਕਿ ਜਦੋਂ ਵੀ ਕਿਸਾਨਾਂ ’ਤੇ ਹਮਲਾ ਹੋਵੇਗਾ, ਭਾਜਪਾ ਪੂਰੀ ਤਾਕਤ ਨਾਲ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਇਸ ਨੀਤੀ ਨੂੰ ਨਾਇਨਸਾਫ਼ੀ ਅਤੇ ਕਿਸਾਨ-ਵਿਰੋਧੀ ਕਰਾਰ ਦਿੱਤਾ ਸੀ। ਅਦਾਲਤ ਨੇ ਪੁੱਛਿਆ ਸੀ ਕਿ ਮਾਨ ਸਰਕਾਰ ਨੇ ਇੰਨੀ ਜਲਦੀਬਾਜ਼ੀ ਕਿਉਂ ਕੀਤੀ ਬਿਨਾਂ ਸਮਾਜਕ ਅਤੇ ਪਰੀਆਵਰਣਕ ਪ੍ਰਭਾਵ ਦਾ ਅੰਕਲਨ ਕੀਤੇ।

ਚੁਘ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਇਸ ਦੀ ਚੁੱਪੀ ਸਾਬਤ ਕਰਦੀ ਹੈ ਕਿ ਕਾਂਗਰਸ ਨੇ ਮਾਨ-ਕੇਜਰੀਵਾਲ ਦੀ ਭ੍ਰਿਸ਼ਟ ਸਾਜ਼ਿਸ਼ ਨੂੰ ਮੌਨ ਸਹਿਮਤੀ ਦਿੱਤੀ। ਇਹ ਪੰਜਾਬ ਦੇ ਅੰਨਦਾਤਾ ਨਾਲ ਸਭ ਤੋਂ ਵੱਡਾ ਧੋਖਾ ਹੈ।

ਚੁਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ “ਨੇਸ਼ਨ ਫਸਟ, ਅੰਨਦਾਤਾ ਫਸਟ” ਦਾ ਸੰਕਲਪ ਸਾਫ਼ ਕਰਦਾ ਹੈ ਕਿ ਨਵਾਂ ਭਾਰਤ ਕਿਸਾਨਾਂ ਦੇ ਹੱਕ ਤੇ ਕੋਈ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਨੇ ਕਿਹਾ ਕਿ ਕਿਸਾਨ ਸਮਾਨ ਨਿਧੀ ਯੋਜਨਾ ਨਾਲ ਕਰੋੜਾਂ ਕਿਸਾਨਾਂ ਨੂੰ ਸਿੱਧਾ ਲਾਭ ਮਿਲ ਰਿਹਾ ਹੈ।

ਚੁਘ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ-ਵਿਵਸਥਾ ਟੁੱਟ ਚੁੱਕੀ ਹੈ, ਨਸ਼ਾ ਹਰ ਪਿੰਡ ਵਿੱਚ ਫੈਲ ਗਿਆ ਹੈ, ਜੇਲ੍ਹਾਂ ਗੈਂਗਸਟਰਾਂ ਦੇ ਸਟੂਡੀਓ ਬਣ ਗਈਆਂ ਹਨ ਅਤੇ ਅਰਥਵਿਵਸਥਾ ਡਿੱਗ ਰਹੀ ਹੈ। ਹੁਣ GMADA ਦੀ 20,000 ਕਰੋੜ ਰੁਪਏ ਦੀ ਸੰਪਤੀ ਗਿਰਵੀ ਰੱਖ ਕੇ ਹੋਰ ਕਰਜ਼ ਲੈਣ ਦੀ ਨਵੀਂ ਯੋਜਨਾ ਬਣਾਈ ਗਈ ਹੈ।

ਉਨ੍ਹਾਂ ਨੇ ਮੰਗ ਕੀਤੀ ਕਿ ਭਗਵੰਤ ਮਾਨ ਕਿਸਾਨਾਂ ਤੋਂ ਮਾਫ਼ੀ ਮੰਗਣ ਅਤੇ ਤੁਰੰਤ ਅਸਤੀਫ਼ਾ ਦੇਣ। ਚੁਘ ਨੇ ਕਿਹਾ ਕਿ ਪੰਜਾਬ ਦਾ ਅੰਨਦਾਤਾ ਕਿਸੇ ਦੀ ਜਾਗੀਰ ਨਹੀਂ ਹੈ ਅਤੇ ਭਾਜਪਾ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...