ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੂੰ ਵੋਟਿੰਗ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਵਾਧੂ ਚੌਕਸੀ ਯਕੀਨੀ ਬਣਾਉਣ ਨਿਰਦੇਸ਼

by | Jun 16, 2025 | breaking news, daily, election | 0 comments

– ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਸਖ਼ਤ ਨਿਗਰਾਨੀ ਰੱਖੀ ਜਾਵੇ

– ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼

ਚੰਡੀਗੜ੍ਹ, 16 ਜੂਨ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਦੀ ਸਮੀਖਿਆ ਲਈ ਸੋਮਵਾਰ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ- ਕਮ-ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਰਿਟਰਨਿੰਗ ਅਫ਼ਸਰ ਰੁਪਿੰਦਰ ਪਾਲ ਸਿੰਘ ਨਾਲ ਵੀਡਿਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਜ਼ਿਮਨੀ ਚੋਣ ਪ੍ਰਕਿਰਿਆ ਦੇ ਅੰਤਿਮ ਪੜਾਅ ਉੱਤੇ ਮੁੱਖ ਚੋਣ ਅਧਿਕਾਰੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਹਲਕੇ ਤੋਂ ਬਾਹਰਲੇ ਵੋਟਰਾਂ ਅਤੇ ਲੀਡਰਾਂ ਨੂੰ 17 ਜੂਨ ਸ਼ਾਮ 6 ਵਜੇ ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਹਲਕਾ ਛੱਡਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੀਸੀਟੀਵੀ ਰਾਹੀਂ 24 ਘੰਟੇ ਨਿਗਰਾਨੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਜੋ ਸ਼ਰਾਬ, ਨਕਦੀ, ਡਰੱਗ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਜਾਂ ਵੰਡ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਵੋਟਰਾਂ ਨੂੰ ਭਰਮਾਉਣ ਲਈ ਜੇਕਰ ਨਕਦੀ ਜਾਂ ਹੋਰ ਕਿਸੇ ਵੀ ਤਰ੍ਹਾਂ ਦਾ ਸਮਾਨ ਵੰਡੇ ਜਾਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

ਮੁੱਖ ਚੋਣ ਅਧਿਕਾਰੀ ਨੇ ਗਰਮੀ ਦੇ ਮੱਦੇਨਜ਼ਰ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ‘ਤੇ ਪੀਣ ਵਾਲੇ ਪਾਣੀ, ਛਬੀਲ, ਵੇਟਿੰਗ ਏਰੀਆ, ਪਖਾਨਿਆਂ ਅਤੇ ਸ਼ੈੱਡ ਸਮੇਤ ਵੋਟਰਾਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੋਵਿਡ 19 ਸਬੰਧੀ ਜਾਰੀ ਕੀਤੀ ਗਈ ਐਡਵਾਇਜ਼ਰੀ ਦੀ ਪਾਲਣਾ ਲਈ ਵੀ ਲੋਕਾਂ ਨੂੰ ਪ੍ਰੇਰਿਤ ਕੀਤਾ ਜਾਵੇ।

ਸਿਬਿਨ ਸੀ ਨੇ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ, ਪੋਲਿੰਗ ਬੂਥਾਂ, ਸਟਰਾਂਗ ਰੂਮਾਂ, ਕਾਊਂਟਿੰਗ ਹਾਲ ਅਤੇ ਮੈਡੀਕਲ ਸਹੂਲਤਾਂ ਬਾਰੇ ਵੀ ਸਾਰੀ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਉੱਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਾਰਵਾਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਅਤੇ ਪੁਲਿਸ ਕਮਿਸ਼ਨਰ ਨੇ ਮੁੱਖ ਚੋਣ ਅਧਿਕਾਰੀ ਨੂੰ ਦੱਸਿਆ ਕਿ ਜ਼ਿਮਨੀ ਚੋਣ ਲਈ ਹਰ ਪ੍ਰਕਾਰ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਹੈ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਨੂੰ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਵੀ ਨਿਰਦੇਸ਼ ਅੱਜ ਵਾਲੀ ਮੀਟਿੰਗ ਵਿੱਚ ਦਿੱਤੇ ਗਏ ਹਨ, ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕਰ ਲਿਆ ਜਾਵੇਗਾ।

ਮੀਟਿੰਗ ਦੌਰਾਨ ਐਡੀਸ਼ਨਲ ਸੀਈਓ ਹਰੀਸ਼ ਨਈਅਰ, ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਹੋਰ ਅਧਿਕਾਰੀ ਹਾਜ਼ਰ ਸਨ।

ਹਲਕੇ ਦੇ ਕੁੱਲ ਵੋਟਰਾਂ, ਸੰਵੇਦਨਸ਼ੀਲ ਅਤੇ ਪੋਲਿੰਗ ਬੂਥਾਂ ਦੀ ਗਿਣਤੀ

ਸਿਬਿਨ ਸੀ ਨੇ ਦੱਸਿਆ ਕਿ ਲੁਧਿਆਣਾ ਪੱਛਮੀ ਸੀਟ ਦੇ ਕੁੱਲ ਵੋਟਰਾਂ ਦੀ ਗਿਣਤੀ 1 ਲੱਖ 74 ਹਜ਼ਾਰ 437 ਹੈ, ਜਿਨ੍ਹਾਂ ਵਿੱਚੋਂ ਮਰਦ ਵੋਟਰਾਂ ਦੀ ਗਿਣਤੀ 89 ਹਜ਼ਾਰ 602, ਔਰਤ ਵੋਟਰਾਂ ਦੀ ਗਿਣਤੀ 84 ਹਜ਼ਾਰ 825 ਅਤੇ ਤੀਜੇ ਲਿੰਗ ਵਜੋਂ ਪਛਾਣੇ ਜਾਣ ਵਾਲੇ 10 ਵੋਟਰ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਜ਼ਿਮਨੀ ਚੋਣ ਲਈ 66 ਥਾਵਾਂ ਉੱਤੇ ਕੁੱਲ 194 ਪੋਲਿੰਗ ਬੂਥ ਬਣਾਏ ਗਏ ਹਨ, ਜਿਨ੍ਹਾਂ ਵਿੱਚ 10 ਮਾਡਲ ਪੋਲਿੰਗ ਬੂਥ, ਇੱਕ ਔਰਤਾਂ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ, ਇੱਕ ਵਾਤਾਵਰਣ ਅਨੁਕੂਲ “ਹਰਾ” ਪੋਲਿੰਗ ਬੂਥ ਅਤੇ ਇੱਕ ਪੀ.ਡਬਲਯੂ.ਡੀ ਸਟਾਫ ਵੱਲੋਂ ਸੰਚਾਲਿਤ ਕੀਤਾ ਜਾਣ ਵਾਲਾ ਪੋਲਿੰਗ ਬੂਥ ਸ਼ਾਮਲ ਹੈ। ਇਸ ਤੋਂ ਇਲਾਵਾ 13 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥ ਐਲਾਨਿਆ ਗਿਆ ਹੈ, ਜਿੱਥੇ ਅਰਧ ਸੈਨਿਕ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਬਜ਼ੁਰਗ, ਦਿਵਿਆਂਗ ਅਤੇ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਨਾਲ ਪੀੜਤ ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਵੋਟਿੰਗ ਕਰਵਾਈ ਗਈ ਹੈ, ਜਿਸ ਵਿੱਚ ਕੁੱਲ 239 ਵੋਟਰਾਂ ਨੇ ਹਿੱਸਾ ਲਿਆ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ ਅਤੇ 23 ਜੂਨ ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਜਿਸ ਲਈ ਖਾਲਸਾ ਕਾਲਜ ਫਾਰ ਵੂਮੈਨ, ਲਧਿਆਣਾ ਨੂੰ ਕਾਊਂਟਿੰਗ ਸੈਂਟਰ ਬਣਾਇਆ ਗਿਆ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਪੂਰੇ ਹਲਕੇ ਵਿੱਚ 54 ਥਾਵਾਂ ਉੱਤੇ ਨਾਕਾਬੰਦੀ ਕੀਤੀ ਗਈ ਹੈ ਅਤੇ ਸੁਰੱਖਿਆ ਬਲਾਂ ਵੱਲੋਂ ਹਰ ਗਤੀਵਿਧੀ ਉੱਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...