ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਸੈਕਟਰ 38 (ਵੈਸਟ) ਵਿਖੇ ਸੋਸਾਇਟੀ ਫੌਰ ਦ ਪ੍ਰੀਵੈਂਸ਼ਨ ਆਵ੍ ਕਰੂਅਲਟਿ ਟੂ ਐਨੀਮਲਸ (ਐੱਸਪੀਸੀਏ/SPCA) ਦਾ ਅਚਾਨਕ ਦੌਰਾ ਕੀਤਾ

by | Jun 26, 2025 | breaking news, daily | 0 comments

ਪਸ਼ੂਆਂ ਦੀਆਂ ਸੁਵਿਧਾਵਾਂ ਵਿੱਚ ਤਤਕਾਲ ਸੁਧਾਰ ਲਈ ਨਿਰਦੇਸ਼ ਜਾਰੀ ਕੀਤੇ

ਚੰਡੀਗੜ੍ਹ, 26 ਜੂਨ: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ, ਨੇ ਅੱਜ ਸੈਕਟਰ 38 (ਵੈਸਟ), ਚੰਡੀਗੜ੍ਹ ਵਿਖੇ ਸਥਿਤ ਸੋਸਾਇਟੀ ਫੌਰ ਦ ਪ੍ਰੀਵੈਂਸ਼ਨ ਆਵ੍ ਕਰੂਅਲਟਿ ਟੂ ਐਨੀਮਲਸ (ਐੱਸਪੀਸੀਏ/SPCA) ਦਾ ਅਚਾਨਕ ਦੌਰਾ ਕੀਤਾ।

ਦੌਰੇ ਦੇ ਦੌਰਾਨ, ਪ੍ਰਸ਼ਾਸਕ ਨੇ ਜਾਨਵਰਾਂ ਦੀ ਦੇਖਭਾਲ਼ ਲਈ ਉਪਲਬਧ ਮੌਜੂਦਾ ਬੁਨਿਆਦੀ ਢਾਂਚੇ ਅਤੇ ਸੁਵਿਧਾਵਾਂ ਪ੍ਰਤੀ ਅਸੰਤੁਸ਼ਟੀ ਪ੍ਰਗਟ ਕੀਤੀ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਪਸ਼ੂਆਂ ਦੀਆਂ ਸੇਵਾਵਾਂ ਅਤੇ ਸਮੁੱਚੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਤਤਕਾਲ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ।

ਪ੍ਰਸ਼ਾਸਕ ਨੇ ਦੇਖਿਆ ਕਿ ਬੜੇ ਜਾਨਵਰਾਂ ਦੇ ਇਲਾਜ ਲਈ ਸੁਵਿਧਾਵਾਂ ਨਾਕਾਫ਼ੀ ਸਨ। ਉਨ੍ਹਾਂ ਨੇ ਹਰ ਕਿਸਮ ਦੇ ਜਾਨਵਰਾਂ ਲਈ ਵਿਆਪਕ ਇਲਾਜ ਨੂੰ ਸੁਨਿਸ਼ਚਿਤ ਕਰਨ ਲਈ ਜ਼ਰੂਰੀ ਖੇਤਰਾਂ ਜਿਵੇਂ ਕਿ ਅਪ੍ਰੇਸ਼ਨ ਥੀਏਟਰ ਅਤੇ ਮੈਡੀਕਲ ਯੂਨਿਟਾਂ ਨੂੰ ਅਪਗ੍ਰੇਡ ਕਰਨ ਦੀ ਤਤਕਾਲ ਜ਼ਰੂਰਤ ‘ਤੇ ਜ਼ੋਰ ਦਿੱਤਾ।

ਉਨ੍ਹਾਂ ਨੇ ਭਵਨ ਦੇ ਰੱਖ-ਰਖਾਅ ਵਿੱਚ ਸੁਧਾਰ ਲਿਆਉਣ ਅਤੇ ਉੱਥੇ ਰੱਖੇ ਗਏ ਜਾਨਵਰਾਂ ਦੀ ਉਚਿਤ ਸਫ਼ਾਈ ਅਤੇ ਦੇਖਭਾਲ਼ ਨੂੰ ਸੁਨਿਸ਼ਚਿਤ ਕਰਨ ਦੇ ਮਹੱਤਵ ‘ਤੇ ਬਲ ਦਿੱਤਾ।

ਸ਼੍ਰੀ ਕਟਾਰੀਆ ਨੇ ਪਸ਼ੂ ਹਸਪਤਾਲ ਦੀ ਹਾਲਤ ਵਿੱਚ ਤਤਕਾਲ ਸੁਧਾਰ ਲਿਆਉਣ ਲਈ ਮੌਕੇ ‘ਤੇ ਹੀ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਅਧਿਕਾਰੀਆਂ ਨੂੰ ਜ਼ਰੂਰੀ ਉਪਕਰਣਾਂ ਦੀ ਉਪਲਬਧਤਾ, ਬੁਨਿਆਦੀ ਢਾਂਚੇ ਵਿੱਚ ਸੁਧਾਰ ਅਤੇ ਵੈਟਰਨਰੀ ਸਟਾਫ਼ ਦੀ ਢੁਕਵੀਂ ਤੈਨਾਤੀ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਸ ਤੋਂ ਇਲਾਵਾ, ਉਨ੍ਹਾਂ ਨੇ ਅਧਿਕਾਰੀਆਂ ਨੂੰ ਜਾਨਵਰਾਂ ਦੀ ਬਿਹਤਰ ਦੇਖਭਾਲ਼ ਅਤੇ ਆਸਰਾ ਪ੍ਰਦਾਨ ਕਰਨ ਲਈ ਮੌਜੂਦਾ ਪਸ਼ੂ ਹਸਪਤਾਲ ਨੂੰ ਅਪਗ੍ਰੇਡ ਕਰਨ ਲਈ ਇੱਕ ਵਿਆਪਕ ਯੋਜਨਾ ਤਿਆਰ ਕਰਨ ਲਈ ਕਿਹਾ।

ਰਾਜਪਾਲ ਦੇ ਪ੍ਰਿੰਸੀਪਲ ਸਕੱਤਰ, ਸ਼੍ਰੀ ਵਿਵੇਕ ਪ੍ਰਤਾਪ ਸਿੰਘ; ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ; ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਇੰਜੀਨੀਅਰ ਸ਼੍ਰੀ ਸੀ.ਬੀ. ਓਝਾ; ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਦੌਰੇ ਦੌਰਾਨ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...