ਪੰਜਾਬ ਦੇ ਰਾਜਪਾਲ ਨੇ ਚੰਡੀਗੜ੍ਹ ਹਵਾਈ ਅੱਡੇ ‘ਤੇ ਬਿਹਤਰ ਸੰਪਰਕ ਬਾਰੇ ਚਰਚਾ ਕਰਨ ਲਈ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਕੀਤੀ

by | Jul 19, 2025 | breaking news, daily | 0 comments

ਨਵੀਂ ਦਿੱਲੀ/ਚੰਡੀਗੜ੍ਹ, 18 ਜੁਲਾਈ:

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ, ਸ਼੍ਰੀ ਕਿੰਜਰਾਪੂ ਰਾਮਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ।

ਮੀਟਿੰਗ ਦੇ ਦੌਰਾਨ, ਰਾਜਪਾਲ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਨਿਵਾਸੀਆਂ ਦੀ ਵਧਦੀ ਮੰਗ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ਤੋਂ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਸੰਪਰਕ ਨੂੰ ਮਜ਼ਬੂਤ ਕਰਨ ਦੀ ਜ਼ਰੂਰਤ ‘ਤੇ ਚਰਚਾ ਕੀਤੀ।

ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਚੰਡੀਗੜ੍ਹ ਹਵਾਈ ਅੱਡਾ ਪੂਰੇ ਉੱਤਰੀ ਖੇਤਰ, ਵਿਸ਼ੇਸ਼ ਕਰਕੇ ਪੰਜਾਬ ਅਤੇ ਆਸਪਾਸ ਦੇ ਖੇਤਰਾਂ ਦੇ ਲੋਕਾਂ ਲਈ ਇੱਕ ਮਹੱਤਵਪੂਰਨ ਗੇਟਵੇ (ਪ੍ਰਵੇਸ਼ ਦੁਆਰ) ਦੇ ਰੂਪ ਵਿੱਚ ਕਾਰਜ ਕਰਦਾ ਹੈ।

ਸ਼੍ਰੀ ਕਟਾਰੀਆ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਬਿਹਤਰ ਕਨੈਕਟਿਵਿਟੀ – ਵਿਸ਼ੇਸ਼ ਕਰਕੇ ਸਿੱਧੀਆਂ ਅੰਤਰਰਾਸ਼ਟਰੀ ਉਡਾਣਾਂ ਨਾਲ ਟੂਰਿਜ਼ਮ ਨੂੰ ਕਾਫ਼ੀ ਹੁਲਾਰਾ ਮਿਲੇਗਾ, ਕਾਰੋਬਾਰੀ ਯਾਤਰਾਵਾਂ ਸੁਗਮ ਹੋਣਗੀਆਂ ਅਤੇ ਖੇਤਰ ਦੀਆਂ ਆਰਥਿਕ ਆਕਾਂਖਿਆਵਾਂ ਨੂੰ ਬਲ ਮਿਲੇਗਾ।

ਕੇਂਦਰੀ ਮੰਤਰੀ ਨੇ ਭਰੋਸਾ ਦਿੱਤਾ ਕਿ ਮੰਤਰਾਲਾ ਸਰਗਰਮੀ ਨਾਲ ਸੰਭਾਵਨਾਵਾਂ ਦਾ ਪਤਾ ਲਗਾਏਗਾ ਅਤੇ ਹਵਾਈ ਅੱਡੇ ‘ਤੇ ਕਨੈਕਟਿਵਿਟੀ ਵਿੱਚ ਸੁਧਾਰ ਅਤੇ ਯਾਤਰੀ ਸੁਵਿਧਾਵਾਂ ਨੂੰ ਅਪਗ੍ਰੇਡ ਕਰਨ ਲਈ ਏਅਰਲਾਇਨਾਂ ਅਤੇ ਹਵਾਈ ਅੱਡੇ ਦੇ ਸੰਚਾਲਕਾਂ ਸਹਿਤ ਸਾਰੇ ਹਿਤਧਾਰਕਾਂ ਦੇ ਨਾਲ ਮਿਲ ਕੇ ਕੰਮ ਕਰੇਗਾ।

ਇਹ ਮੀਟਿੰਗ ਹਵਾਬਾਜ਼ੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਚੰਡੀਗੜ੍ਹ ਦੀ ਆਲਮੀ ਅਤੇ ਘਰੇਲੂ ਪਹੁੰਚ ਦਾ ਵਿਸਤਾਰ ਕਰਨ ਦੀ ਦਿਸ਼ਾ ਵਿੱਚ ਇੱਕ ਰਚਨਾਤਮਕ ਕਦਮ ਸਾਬਤ ਹੋਈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...