ਵਿਸ਼ਵ ਭੋਜਨ ਸੁਰੱਖਿਆ ਦਿਵਸ ਸਮਾਗਮ ਵਿੱਚ ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

by | Jun 18, 2025 | breaking news, daily | 0 comments

— ਐਫ.ਡੀ.ਏ. ਵੱਲੋਂ ਪੰਜਾਬ ਦੇ ਹਰ ਨਾਗਰਿਕ ਲਈ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਯਕੀਨੀ ਬਣਾਇਆ ਜਾਵੇ: ਡਾ. ਬਲਬੀਰ ਸਿੰਘ

— ਸਿਹਤ ਮੰਤਰੀ ਨੇ ਲੋਕਾਂ ਨੂੰ ਮੋਬਾਈਲ ਫੂਡ ਟੈਸਟਿੰਗ ਵੈਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਆ

ਚੰਡੀਗੜ੍ਹ, 18 ਜੂਨ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੁੱਧਵਾਰ ਨੂੰ ਕੁਦਰਤੀ ਖੇਤੀ ਅਭਿਆਸਾਂ ਵੱਲ ਮੁੜ ਪਰਤਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲੇ ਸਮਿਆਂ ਵਿੱਚ ਰਸਾਇਣਕ ਕੀਟਨਾਸ਼ਕਾਂ ਅਤੇ ਖਾਦਾਂ ਨੂੰ ਬਿਨਾਂ ਵਰਤਿਆਂ ਫਸਲਾਂ ਦੇ ਵਾਧੇ ਅਤੇ ਪੌਸ਼ਟਿਕ ਭੋਜਨ ਪੈਦਾ ਕਰਨ ਲਈ ਖੇਤਾਂ ਵਿੱਚ ਗੰਡੋਏ ਅਤੇ ਡੱਡੂ ਹੀ ਕੁਦਰਤੀ ਖਾਦ ਵਜੋਂ ਕੰਮ ਕਰਦੇ ਸਨ ।

ਸਿਹਤ ਮੰਤਰੀ, ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ (ਐਫ.ਡੀ.ਏ.) ਪੰਜਾਬ ਵੱਲੋਂ ‘ਵਿਸ਼ਵ ਫੂਡ ਸੇਫਟੀ ਡੇ-2025’ ਮਨਾਉਣ ਲਈ ਇਸ ਸਾਲ ਦੇ ਗਲੋਬਲ ਥੀਮ ‘‘ਫੂਡ ਸੇਫਟੀ: ਸਾਇੰਸ ਇਨ ਐਕਸ਼ਨ’’ ਤਹਿਤ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟਰੇਸ਼ਨ (ਮਗਸੀਪਾ) ਵਿਖੇ ਕਰਵਾਏ ਇਸ ਸਮਾਗਮ ਵਿੱਚ ਮਾਹਿਰਾਂ ਦੀ ਅਗਵਾਈ ਵਾਲੇ ਕਈ ਸੈਸ਼ਨ ਕਰਵਾਏ ਗਏ, ਜਿਸ ਦੌਰਾਨ ਪੰਜਾਬ ਦੇ ਸੰਦਰਭ ਵਿੱਚ ਫੂਡ ਸੇਫਟੀ ਦੇ ਵੱਖ-ਵੱਖ ਪਹਿਲੂਆਂ ’ਤੇ ਚਾਨਣਾ ਪਾਇਆ ਗਿਆ।

ਆਪਣੇ ਸੰਬੋਧਨ ਦੌਰਾਨ ਮਿੱਟੀ ਦੀ ਸਿਹਤ ਅਤੇ ਮਨੁੱਖੀ ਤੰਦਰੁਸਤੀ ਦਰਮਿਆਨ ਪਰਸਪਰ ਸਬੰਧਾਂ ’ਤੇ ਜ਼ੋਰ ਦਿੰਦੇ ਹੋਏ, ਡਾ. ਬਲਬੀਰ ਸਿੰਘ ਨੇ ਤਾਜ਼ੇ ਅਤੇ ਜੈਵਿਕ ਭੋਜਨ ਦੀ ਵਕਾਲਤ ਕੀਤੀ ਅਤੇ ਇਸਨੂੰ ਚੰਗੀ ਸਿਹਤ ਦਾ ਆਧਾਰ ਦੱਸਿਆ। ਸਾਫ਼-ਸੁਥਰੇ ਖਾਣ-ਪੀਣ ਪ੍ਰਤੀ ਆਪਣੀ ਨਿੱਜੀ ਵਚਨਬੱਧਤਾ ਸਾਂਝੀ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਰਸਾਇਣ-ਮੁਕਤ ਅਤੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਲਈ ਉਹ ਖੁਦ ਆਪਣੇ ਘਰ ਵਿੱਚ ਬਾਗਬਾਨੀ ਕਰਦੇ ਹਨ। ਉਨ੍ਹਾਂ ਨੇ ਗੰਦਗੀ ਅਤੇ ਭੋਜਨ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਫ਼-ਸੁਥਰਾ ਖਾਣਾ ਪਕਾਉਣ ਅਤੇ ਪੌਸ਼ਟਿਕ ਭੋਜਨ ਤਿਆਰ ਕਰਨ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।

ਫੂਡ ਐਂਡ ਡਰੱਗਜ਼ ਐਡਮਿਨਿਸਟਰੇਸ਼ਨ (ਐਫ.ਡੀ.ਏ.) ਦੀ ਜ਼ਿੰਮੇਵਾਰੀ ਨੂੰ ਰੇਖਾਂਕਿਤ ਕਰਦੇ ਹੋਏ ਮੰਤਰੀ ਨੇ ਅਧਿਕਾਰੀਆਂ ਨੂੰ, ਲੈਬਜ਼ ਨੂੰ ਅਪਗ੍ਰੇਡ ਕਰਨ ਅਤੇ ਮਿਲਾਵਟਖੋਰੀ ਵਿਰੁੱਧ ਸਖ਼ਤ ਕਵਾਇਦਾਂ ਨੂੰ ਯਕੀਨੀ ਬਣਾ ਕੇ ਫੂਡ ਸੇਫਟੀ ਵਿਧੀਆਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜੋਰ ਦੇ ਕੇ ਕਿਹਾ, ‘‘ਸਿਰਫ਼ ਭੋਜਨ ਦੇ ਨਮੂਨੇ ਇਕੱਠੇ ਕਰਨਾ ਕਾਫ਼ੀ ਨਹੀਂ ਹੈ; ਐਫਡੀਏ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਨਾਗਰਿਕ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਮਿਲੇ,’’ । ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਭੋਜਨ ਵਿਕਰੇਤਾਵਾਂ ਨੂੰ ਸਫਾਈ ਦੇ ਮਿਆਰ ਬਣਾਈ ਰੱਖਣ ਲਈ ਨਿਯਮਤ ਰੂਪ ਵਿੱਚ ਜਾਗਰੂਕਤਾ ਮੁਹਿੰਮਾਂ ਚਲਾਉਂਦੇ ਰਹਿਣ।

ਲੋਕਾਂ ਨੂੰ, ਭੋਜਨ ਸੁਰੱਖਿਆ ਯਕੀਨੀ ਬਣਾਉਣ ਲਈ ਸਸ਼ਕਤ ਬਣਾਉਣ ਦੇ ਮੱਦੇਨਜ਼ਰ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਮੋਬਾਈਲ ਫੂਡ ਟੈਸਟਿੰਗ ਵੈਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਆ, ਜਿਨ੍ਹਾਂ ਵਿੱਚ ਦੁੱਧ, ਪਨੀਰ, ਮਸਾਲੇ ਅਤੇ ਹੋਰ ਰੋਜ਼ਾਨਾ ਵਰਤੋਂ ਵਾਲੀਆਂ ਚੀਜ਼ਾਂ ਦੇ 150 ਤੋਂ ਵੱਧ ਮਾਪਦੰਡਾਂ ਦੀ ਜਾਂਚ ਕਰਨ ਦੀ ਸਹੂਲਤ ਹੈ। ਉਨ੍ਹਾਂ ਕਿਹਾ, ‘‘ਇਹ ਵੈਨਾਂ ਭੋਜਨ ਮਿਲਾਵਟ ਵਿਰੁੱਧ ਸਾਡੀ ਲੜਾਈ ਵਿੱਚ ਇੱਕ ਮਹੱਤਵਪੂਰਨ ਸਾਧਨ ਹਨ – ਮੈਂ ਹਰੇਕ ਵਿਅਕਤੀ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ,’’।

ਮੰਤਰੀ ਨੇ ਸੰਤੁਲਿਤ ਖੁਰਾਕ ਅਤੇ ਸੂਚਿਤ ਖੁਰਾਕ ਵਿਕਲਪਾਂ ਦੀ ਜ਼ਰੂਰਤ ’ਤੇ ਵੀ ਜ਼ੋਰ ਦਿੱਤਾ, ਐਫਡੀਏ ਨੂੰ ਪੋਸ਼ਣ ਤੇ ਅਧਾਰਤ ਜਨਤਕ ਸਿੱਖਿਆ ਮੁਹਿੰਮਾਂ ਅਤੇ ਸਰਕਾਰੀ ਸਿਹਤ ਪਹਿਲਕਦਮੀਆਂ ਵਿੱਚ ਤੇਜ਼ੀ ਲਿਆਉਣ ਦੀ ਵੀ ਅਪੀਲ ਕੀਤੀ।

ਆਪਣੇ ਸਮਾਪਤੀ ਸੰਬੋਧਨ ਵਿੱਚ ਡਾ. ਬਲਬੀਰ ਸਿੰਘ ਨੇ ਸਾਰੇ ਪੰਜਾਬੀਆਂ ਨੂੰ ‘‘ਸਹੀ ਖਾਓ, ਸਿਹਤਮੰਦ ਰਹੋ’’ ਵਾਲੀ ਪਹੁੰਚ ਅਪਣਾਉਣ ਅਤੇ ਇੱਕ ਸਿਹਤਮੰਦ ਅਤੇ ਰਿਸ਼ਟਪੁਸ਼ਟ ਪੰਜਾਬ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।

ਇਸ ਤੋਂ ਪਹਿਲਾਂ, ਕਮਿਸ਼ਨਰ ਐਫਡੀਏ,ਪੰਜਾਬ ਦਿਲਰਾਜ ਸਿੰਘ ਨੇ ਵਿਗਿਆਨਕ ਲਾਗੂਕਰਨ ਅਤੇ ਜਨਤਕ ਜਾਗਰੂਕਤਾ ਰਾਹੀਂ ਭੋਜਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਵਿੱਚ ਵਿਭਾਗ ਦੇ ਚੱਲ ਰਹੇ ਯਤਨਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਗਡਵਾਸੂ ਦੇ ਵਾਈਸ ਚਾਂਸਲਰ ਡਾ. ਜੇ.ਪੀ.ਐਸ. ਗਿੱਲ ਨੇ ਆਪਣੇ ਸੰਬੋਧਨ ਦੌਰਾਨ ਲੰਬੇ ਸਮੇਂ ਦੀ ਸੁਰੱਖਿਆ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਸਥਾਨਕ ਭੋਜਨ ਪ੍ਰਣਾਲੀਆਂ ਨਾਲ ਵਿਗਿਆਨਕ ਅਭਿਆਸਾਂ ਦੇ ਸੁਮੇਲ ’ਤੇ ਜ਼ੋਰ ਦਿੱਤਾ।

ਪੀਜੀਆਈ ਚੰਡੀਗੜ੍ਹ ਤੋਂ ਡਾ. ਪੂਨਮ ਖੰਨਾ ਨੇ ਪੰਜਾਬ ਵਿੱਚ ਮਰਦਾਂ, ਔਰਤਾਂ ਅਤੇ ਬੱਚਿਆਂ ਦੀ ਪੋਸ਼ਣ ਸਥਿਤੀ ਬਾਰੇ ਅੰਕੜੇ ਪੇਸ਼ ਕੀਤੇ, ਜਦੋਂ ਕਿ ਸਿਹਤ ਸੇਵਾਵਾਂ ਡਾਇਰੈਕਟੋਰੇਟ, ਪੰਜਾਬ ਤੋਂ ਡਾ. ਨਿਹਾਰਿਕਾ ਨੇ ਸੂਬੇ ਵਿੱਚ ਪੋਸ਼ਣ ਰਹਿਤ ਭੋਜਨ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਸਾਰ ਅਤੇ ਪ੍ਰਬੰਧਨ ਬਾਰੇ ਵਿਚਾਰ ਚਰਚਾ ਕੀਤੀ। ਗਡਵਾਸੂ ਦੇ ਸਹਾਇਕ ਪ੍ਰੋਫੈਸਰ ਡਾ. ਮਨਵੇਸ਼ ਨੇ ਦੁੱਧ ਅਤੇ ਦੁੱਧ ਉਤਪਾਦਾਂ ਵਿੱਚ ਮਿਲਾਵਟਖੋਰੀ ਸਬੰਧੀ ਚਿੰਤਾਵਾਂ ਤੋਂ ਜਾਣੂ ਕਰਵਾਇਆ ਅਤੇ ਇਸਨੂੰ ਵਿੱਚ ਭੋਜਨ ਸੁਰੱਖਿਆ ਸਬੰਧੀ ਇੱਕ ਪ੍ਰਮੁੱਖ ਮੁੱਦਾ ਦੱਸਿਆ।

ਫੂਡ ਇੰਡਸਟਰੀ ਦੇ ਨੁਮਾਇੰਦਿਆਂ ਨੇ ਵੀ ਇਸ ਪ੍ਰੋਗਰਾਮ ਦੌਰਾਨ ਵਡਮੁੱਲੇ ਪੱਖ ਪੇਸ਼ ਕੀਤੇ, ਜਿਸ ਵਿੱਚ ਪੈਪਸੀਕੋ ਡਾਇਰੈਕਟਰ (ਸਾਇੰਟੀਫਿਕ ਅਤੇ ਰੈਗੂਲੇਟਰੀ ) ਸ਼ਮਿੰਦਰ ਪਾਲ ਸਿੰਘ ਅਤੇ ਨਿਕ ਬੇਕਰਜ਼ ਦੇ ਮੈਨੇਜਿੰਗ ਡਾਇਰੈਕਟਰ ਵਿਨੋਦ ਮਿੱਤਲ ਨੇ ਭੋਜਨ ਸੁਰੱਖਿਆ ਸਬੰਧੀ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਉਦਯੋਗ ਦੀਆਂ ਭੂਮਿਕਾਵਾਂ ਅਤੇ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਇਸ ਸਮਾਗਮ ਦੌਰਾਨ ਹੈਲਦੀ ਅਰਥ ਦੇ ਮਿਲੇਟਸ-ਅਧਾਰਤ ਭੋਜਨ ਉੱਦਮੀਆਂ ਨਾਲ ਇੱਕ ਦਿਲਚਸਪ ਸੈਸ਼ਨ ਅਤੇ ਅੰਤਰਰਾਸ਼ਟਰੀ ਪੱਧਰ ਮਸ਼ਹੂਰ ਸ਼ੈੱਫ ਵਿਕਾਸ ਖੰਨਾ ਵੱਲੋਂ ਇੱਕ ਵਿਸ਼ੇਸ਼ ਗੱਲਬਾਤ ਵੀ ਕੀਤੀ ਗਈ।

ਇਸ ਸਮਾਗਮ ਵਿੱਚ ਚੇਅਰਮੈਨ ਫੂਡ ਕਮਿਸ਼ਨ ਪੰਜਾਬ ਬਾਲ ਮੁਕੰਦ ਸ਼ਰਮਾ, ਜੁਆਇੰਟ ਕਮਿਸ਼ਨਰ ਫੂਡ ਸੇਫਟੀ ਡਾ. ਅਮਿਤ ਜੋਸ਼ੀ ਅਤੇ ਡਾਇਰੈਕਟਰ ਲੈਬਜ਼ ਫੂਡ ਸੇਫਟੀ ਪੰਜਾਬ ਰਵਨੀਤ ਕੌਰ ਸਮੇਤ ਹੋਰ ਪਤਵੰਤੇ ਸ਼ਾਮਲ ਹੋਏ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...