“ਪੰਜਾਬ ਧਮਕੀਆਂ ਅੱਗੇ ਨਹੀਂ ਝੁਕੇਗਾ। AAP ਸਰਕਾਰ ਆਪਣੇ ਹੀ ਮੁਲਾਜ਼ਮਾਂ ਨੂੰ ਡਰਾ ਕੇ ਰਾਜ ਨਹੀਂ ਕਰ ਸਕਦੀ” : ਵਿਜੈ ਇੰਦਰ ਸਿੰਗਲਾ

by | Aug 28, 2026 | daily, politics | 0 comments

“ਪਹਿਲਾਂ ਮੁਲਾਜ਼ਮਾਂ ਦਾ DA ਰੋਕਿਆ, ਫਿਰ ਮੀਟਿੰਗ ਰੱਦ ਕੀਤੀ ਤੇ ਹੁਣ ਕਾਰਵਾਈ ਦੀ ਧਮਕੀ। ਇਹ ਸਰਕਾਰ ਨਹੀਂ, ਮਨਮਾਨੀ ਤੇ ਧੱਕੇਸ਼ਾਹੀ ਹੈ”

“ਮਹਾ ਹੜਤਾਲ ਵਾਲੇ ਦਿਨ ਗੈਰਹਾਜ਼ਰ ਮੁਲਾਜ਼ਮਾਂ ਦੀਆਂ ਸੂਚੀਆਂ ਬਣਾ ਕੇ ਕਾਰਵਾਈ ਦੇ ਹੁਕਮ। ਇਨਕਲਾਬ ਦੀ ਧਰਤੀ ਨੂੰ ਧਮਕੀਆਂ ਨਾਲ ਨਹੀਂ ਦਬਾਇਆ ਜਾ ਸਕਦਾ”

ਚੰਡੀਗੜ੍ਹ, 27 ਅਗਸਤ: ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਪੰਜਾਬ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਕੀਤੀ ਜਾ ਰਹੀ ਮਹਾ ਹੜਤਾਲ ਦਾ ਪੂਰਾ ਸਮਰਥਨ ਕਰਦਿਆਂ ਕਿਹਾ ਕਿ ਆਪਣੇ ਬਣਦੇ ਹੱਕਾਂ ਲਈ ਆਵਾਜ਼ ਚੁੱਕ ਰਹੇ ਮੁਲਾਜ਼ਮਾਂ ਨਾਲ AAP ਸਰਕਾਰ ਦਾ ਰਵੱਈਆ ਬੇਹੱਦ ਮਨਮਾਨਾ, ਤਾਨਾਸ਼ਾਹੀ ਅਤੇ ਧਮਕਾਉਣ ਵਾਲਾ ਹੈ।

“ਮੁਲਾਜ਼ਮ ਤੇ ਪੈਨਸ਼ਨਰ ਆਪਣਾ ਬਣਦਾ DA ਮੰਗ ਰਹੇ ਹਨ। ਸਰਕਾਰ ਨੇ ਪਹਿਲਾਂ ਮੀਟਿੰਗ ਬੁਲਾਈ, ਫਿਰ ਰੱਦ ਕਰ ਦਿੱਤੀ। ਹੁਣ ਮੁੱਖ ਮੰਤਰੀ ਕਹਿੰਦੇ ਹਨ ਕਿ ਹੜਤਾਲ ਤੇ ਗੱਲਬਾਤ ਇਕੱਠੇ ਨਹੀਂ ਚੱਲ ਸਕਦੇ। ਇਸ ਦੇ ਨਾਲ ਹੀ ਅੱਜ ਗੈਰਹਾਜ਼ਰ ਮੁਲਾਜ਼ਮਾਂ ਦੀਆਂ ਸੂਚੀਆਂ ਤਿਆਰ ਕਰਕੇ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ। ਪਹਿਲਾਂ ਹੱਕ ਰੋਕੋ, ਫਿਰ ਗੱਲਬਾਤ ਬੰਦ ਕਰੋ ਤੇ ਹੁਣ ਸਰਕਾਰੀ ਤੰਤਰ ਰਾਹੀਂ ਡਰਾਓ। ਇਹ ਸਰਕਾਰ ਚਲਾਉਣਾ ਨਹੀਂ, ਆਪਣੀ ਮਨਮਰਜ਼ੀ ਨਾਲ ਧੱਕੇਸ਼ਾਹੀ ਕਰਨਾ ਹੈ,” ਸਿੰਗਲਾ ਨੇ ਕਿਹਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਸ਼ਾਂਤਮਈ ਰੋਸ ਲੋਕਤੰਤਰ ਦਾ ਹਿੱਸਾ ਹੈ।

“ਪੰਜਾਬ ਕਿਸੇ ਅੱਗੇ ਸਿਰ ਝੁਕਾਉਣ ਵਾਲੀ ਧਰਤੀ ਨਹੀਂ। ਇਹ ਇਨਕਲਾਬਾਂ ਦੀ ਧਰਤੀ ਹੈ। ਇਸ ਮਿੱਟੀ ਨੇ ਅੰਗਰੇਜ਼ ਸਾਮਰਾਜ ਦੇ ਖ਼ਿਲਾਫ਼ ਲੜਾਈ ਲੜੀ ਹੈ ਅਤੇ ਕਿਸਾਨਾਂ ਨੇ ਆਪਣੇ ਹੱਕਾਂ ਲਈ ਲੜ ਕੇ ਤਿੰਨ ਕਾਲੇ ਖੇਤੀ ਕਾਨੂੰਨ ਵਾਪਸ ਕਰਵਾਏ ਹਨ। ਪੰਜਾਬ ਦਾ ਜਿਗਰਾ ਕਿਸੇ ਸਰਕਾਰ ਦੇ ਹੁਕਮਾਂ ਨਾਲ ਨਹੀਂ ਚੱਲਦਾ।”

ਸਿੰਗਲਾ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਬਰ ਨੂੰ ਉਨ੍ਹਾਂ ਦੀ ਕਮਜ਼ੋਰੀ ਨਾ ਸਮਝੇ।

“ਗੱਲਬਾਤ ਤੇ ਸ਼ਾਂਤਮਈ ਸੰਘਰਸ਼ ਇਕੱਠੇ ਚੱਲ ਸਕਦੇ ਹਨ। ਪਰ ਧਮਕੀਆਂ ਤੇ ਚੰਗਾ ਸ਼ਾਸਨ ਇਕੱਠੇ ਨਹੀਂ ਚੱਲ ਸਕਦੇ। ਜਿਹੜੀ ਸਰਕਾਰ ਆਪਣੇ ਹੀ ਮੁਲਾਜ਼ਮਾਂ ਨੂੰ ਆਪਣਾ ਹੱਕ ਮੰਗਣ ’ਤੇ ਧਮਕਾਏ, ਮੀਟਿੰਗਾਂ ਰੱਦ ਕਰੇ ਅਤੇ ਫਿਰ ਗੱਲਬਾਤ ਲਈ ਸ਼ਰਤਾਂ ਲਾਵੇ, ਉਹ ਲੋਕਤੰਤਰ ਦੀ ਗੱਲ ਨਹੀਂ ਕਰ ਸਕਦੀ।”

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਵਾਅਦਿਆਂ ਦੀ ਥਾਂ ਕੰਮ ਅਤੇ ਡਿਲਿਵਰੀ ਮੰਗਣੀ ਸ਼ੁਰੂ ਕਰ ਦਿੱਤੀ ਹੈ।

“ਲੋਕ ਆਖ਼ਰ ਡਿਲਿਵਰੀ ਮੰਗਦੇ ਹਨ। ਮੁਲਾਜ਼ਮ ਆਪਣਾ ਹੱਕ ਮੰਗ ਰਹੇ ਹਨ। ਪੈਨਸ਼ਨਰ ਆਪਣਾ ਹੱਕ ਮੰਗ ਰਹੇ ਹਨ। ਸਰਕਾਰ ਕੋਲ ਧਮਕੀਆਂ ਲਈ ਨਹੀਂ, ਹੱਲ ਲਈ ਤਾਕਤ ਹੋਣੀ ਚਾਹੀਦੀ ਹੈ। ਬਣਦਾ DA ਦਿਓ, ਬਿਨਾਂ ਸ਼ਰਤ ਗੱਲਬਾਤ ਕਰੋ ਤੇ ਮਸਲਾ ਹੱਲ ਕਰੋ।”

“ਪੰਜਾਬ ਨੇ ਵੱਡੇ-ਵੱਡੇ ਸਾਮਰਾਜਾਂ ਅੱਗੇ ਸਿਰ ਨਹੀਂ ਝੁਕਾਇਆ। ਇਹ ਸਰਕਾਰੀ ਧਮਕੀਆਂ ਅੱਗੇ ਵੀ ਨਹੀਂ ਝੁਕੇਗਾ। ਇਹ ਇਨਕਲਾਬ ਦੀ ਧਰਤੀ ਹੈ। ਇੱਥੇ ਹੱਕ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਪੰਜਾਬ ਬੋਲੇਗਾ, ਪੰਜਾਬ ਲੜੇਗਾ ਅਤੇ ਪੰਜਾਬ ਆਪਣਾ ਹੱਕ ਲੈ ਕੇ ਰਹੇਗਾ।”

ਸਿੰਗਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਆਪਣੇ ਹੱਕਾਂ ਅਤੇ ਬਣਦੇ ਬਕਾਏ ਲਈ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...