ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ

by | Aug 22, 2026 | breaking news, daily, politics | 0 comments

•ਜ਼ਿਨੋਵ ਕਨਫਲੂਐਂਸ 2026 ਵਿੱਚ ਅਮਨ ਅਰੋੜਾ ਨੇ ਪੰਜਾਬ ਦੇ ਉੱਚ ਪੱਧਰੀ ਵਫ਼ਦ ਦੀ ਕੀਤੀ ਅਗਵਾਈ ਅਤੇ ਨਿਵੇਸ਼ਕਾਂ ਨੂੰ ਟੀਅਰ-2 ਲਾਗਤ ‘ਤੇ ਟੀਅਰ-1 ਸਮਰੱਥਾ ਦਾ ਲਾਭ ਉਠਾਉਣ ਦਾ ਦਿੱਤਾ ਸੱਦਾ

•ਪੰਜਾਬ ਦੇ ਵਫ਼ਦ ਨੇ ਨਾਸਕਾਮ, ਟੇਕੇਡਾ, ਪਰਸਿਸਟੈਂਟ, ਫੇਸਟੋ, ਨਾਗਾਰੋ ਅਤੇ ਵਿਸ਼ਵ ਪ੍ਰਸਿੱਧ ਹੋਰ ਕੰਪਨੀਆਂ ਨਾਲ ਸੀਐਕਸਓ ਗੋਲਮੇਜ਼ ਮੀਟਿੰਗ ਕੀਤੀ

•ਉਦਯੋਗ ਮੰਤਰੀ ਨੇ ਮੋਹਾਲੀ ਦੇ 40,000 ਤੋਂ ਵੱਧ ਸਾਲਾਨਾ ਗ੍ਰੈਜੂਏਟਾਂ, ਸੰਚਾਲਨ ਸਬੰਧੀ ਲਾਭ, ਪਲੱਗ-ਐਂਡ-ਪਲੇਅ ਬੁਨਿਆਦੀ ਢਾਂਚਾ ਅਤੇ ਬਿਹਤਰ ਉਦਯੋਗਿਕ ਨੀਤੀ ਸਮੇਤ ਵੱਖ-ਵੱਖ ਵਿਸ਼ੇਸ਼ਤਾਵਾਂ ‘ਤੇ ਪਾਇਆ ਚਾਨਣਾ

ਪੰਜਾਬ ਦੇ ਉਦਯੋਗ ਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਬੰਗਲੁਰੂ ਵਿਖੇ ਦੋ ਰੋਜ਼ਾ ਵਿਆਪਕ ਇਨਵੈਸਟਮੈਂਟ ਆਊਟਰੀਚ ਦੌਰਾਨ ਸੂਬੇ ਦੇ ਉੱਚ ਪੱਧਰੀ ਵਫ਼ਦ ਦੀ ਅਗਵਾਈ ਕੀਤੀ ਜਿਸ ਵਿੱਚ ਉਨ੍ਹਾਂ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਅਤੇ ਤਕਨਾਲੋਜੀ ਹੱਬ ਵਜੋਂ ਪੇਸ਼ ਕੀਤਾ ਜੋ ਟੀਅਰ-2 ਸਿਟੀ ਲਾਗਤ ‘ਤੇ ਟੀਅਰ-1 ਸਿਟੀ ਸਮਰੱਥਾ ਪ੍ਰਦਾਨ ਕਰਦਾ ਹੈ। ਇਸ ਦੌਰਾਨ ਉਨ੍ਹਾਂ ਨਵੇਂ ਗਲੋਬਲ ਕੈਪੇਬਿਲਟੀ ਸੈਂਟਰ (ਜੀ.ਸੀ.ਸੀ.), ਆਈ.ਟੀ. /ਆਈ.ਟੀਜ਼, ਖੋਜ ਅਤੇ ਵਿਕਾਸ (ਆਰ ਐਂਡ ਡੀ) ਅਤੇ ਸੈਮੀਕੰਡਕਟਰ ਨਿਵੇਸ਼ਾਂ ਸਬੰਧੀ ਭਾਰਤ ਦੀ ਪੜਚੋਲ ਕਰ ਰਹੇ ਵਿਸ਼ਵ ਭਰ ਦੇ ਦਿੱਗਜਾਂ ਨੂੰ ਪੰਜਾਬ ਦੀਆਂ ਸਮਰੱਥਾਵਾਂ ਅਤੇ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਇਆ।

ਇਹ ਆਊਟਰੀਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਸ ਮਜ਼ਬੂਤ ਰਣਨੀਤੀ ਦਾ ਹਿੱਸਾ ਹੈ ਜਿਸ ਦਾ ਉਦੇਸ਼ ਭਾਰਤ ਦੇ ਪ੍ਰਮੁੱਖ ਵਪਾਰਕ ਅਤੇ ਤਕਨਾਲੋਜੀ ਕੇਂਦਰਾਂ ਵਿੱਚ ਕਾਰਪੋਰੇਟ ਫੈਸਲੇ ਲੈਣ ਵਾਲਿਆਂ, ਜੀਸੀਸੀ ਮੁਖੀਆਂ ਅਤੇ ਈਕੋਸਿਸਟਮ ਸਮਰੱਥਕਾਂ ਨਾਲ ਸਿੱਧੇ ਤੌਰ ‘ਤੇ ਜੁੜ ਕੇ ਪੰਜਾਬ, ਖਾਸ ਕਰਕੇ ਮੋਹਾਲੀ ਨੂੰ ਵਿਸ਼ਵ ਪੱਧਰ ‘ਤੇ ਨਿਵੇਸ਼ ਲਈ ਪਸੰਸਦੀਦਾ ਸਥਾਨ ਬਣਾਉਣਾ ਹੈ।

19-20 ਅਗਸਤ ਨੂੰ ਦੋ ਰੋਜ਼ਾ ਦੌਰੇ ਦੌਰਾਨ, ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਵਫ਼ਦ ਦੀ ਅਗਵਾਈ ਕੀਤੀ ਅਤੇ ਜ਼ਿਨੋਵ ਕਨਫਲੂਐਂਸ 2026 ਨਾਲ ਮਿਲ ਕੇ ਪ੍ਰਮੁੱਖ ਜੀਸੀਸੀਜ਼ ਨਾਲ ਇੱਕ ਉੱਚ-ਪੱਧਰੀ ਸੀਐਕਸਓ ਗੋਲਮੇਜ਼ ਮੀਟਿੰਗ ਕੀਤੀ, ਵਿਸ਼ਵ ਭਰ ਦੇ ਕਾਰਪੋਰੇਟਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਦੀਆਂ ਸਮਰੱਥਾਵਾਂ ਦਾ ਲਾਭ ਲੈਣ ਸਬੰਧੀ ਈਕੋਸਿਸਟਮ ਭਾਈਵਾਲਾਂ ਨਾਲ ਰੂਪਰੇਖਾ ਤਿਆਰ ਕੀਤੀ।

ਇਸ ਗੋਲਮੇਜ਼ ਵਿੱਚ ਜ਼ਿਨੋਵ, ਨਾਸਕਾਮ, ਟੇਕੇਡਾ, ਵਿੰਗਬਾਕਸ ਏਆਈ, ਪਰਸਿਸਟੈਂਟ ਸਿਸਟਮਜ਼, ਫੇਸਟੋ, ਨਾਗਾਰੋ, ਆਸਟਰੀਆ ਦੇ ਦੂਤਾਵਾਸ ਅਤੇ ਪ੍ਰਮੁੱਖ ਜੀਸੀਸੀ, ਤਕਨਾਲੋਜੀ ਅਤੇ ਸਲਾਹਕਾਰ ਮਾਹਿਰਾਂ ਨੇ ਹਿੱਸਾ ਲਿਆ ਜਿਨ੍ਹਾਂ ਨੇ ਪ੍ਰਤਿਭਾ, ਤੁਰੰਤ ਵਰਤੋਂ ਲਈ ਤਿਆਰ ਬੁਨਿਆਦੀ ਢਾਂਚਾ, ਕਨੈਕਟੀਵਿਟੀ, ਲਾਗਤ ਸਬੰਧੀ ਮੁਕਾਬਲੇਬਾਜ਼ੀ, ਮਿਆਰੀ ਜੀਵਨ ਅਤੇ ਈਕੋਸਿਸਟਮ ਦੀ ਮਜ਼ਬੂਤੀ ਸਮੇਤ ਅਹਿਮ ਪਹਿਲੂਆਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਮੋਹਾਲੀ ਟੀਅਰ-2 ਓਪਰੇਟਿੰਗ ਲਾਗਤ ’ਤੇ ਟੀਅਰ-1 ਵਾਲੀ ਸਮਰੱਥਾ ਪ੍ਰਦਾਨ ਕਰਦਾ ਹੈ। ਚੰਡੀਗੜ੍ਹ-ਮੋਹਾਲੀ ਖੇਤਰ ਵਿੱਚ ਪਹਿਲਾਂ ਹੀ ਤਕਨਾਲੋਜੀ ਪੇਸ਼ੇਵਰਾਂ ਦਾ ਇੱਕ ਮਜ਼ਬੂਤ ਅਧਾਰ ਹੈ ਅਤੇ ਹਰ ਸਾਲ 40,000 ਤੋਂ ਵੱਧ ਨਵੇਂ ਗ੍ਰੈਜੂਏਟ ਪੈਦਾ ਹੁੰਦੇ ਹਨ। ਟੀਅਰ-1 ਸਥਾਨਾਂ ਨਾਲੋਂ ਮਹੱਤਵਪੂਰਨ ਲਾਭ, ਤਿਆਰ ਅਤੇ ਆਉਣ ਵਾਲੀ ਪਲੱਗ-ਐਂਡ-ਪਲੇ ਵਪਾਰਕ ਥਾਵਾਂ ਅਤੇ ਚੰਡੀਗੜ੍ਹ-ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡਾ ਨੇੜੇ ਹੋਣ ਦੀ ਸਹੂਲਤ ਦੇ ਨਾਲ, ਮੋਹਾਲੀ ਇੱਕ ਪ੍ਰਭਾਵੀ ਪ੍ਰਸਤਾਵ ਪੇਸ਼ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜ ਦੀ ਨਵੀਂ ਉਦਯੋਗਿਕ ਨੀਤੀ ਜੀਸੀਸੀ, ਲਈ ਸਮਰਪਿਤ ਸਹਾਇਤਾ ਪ੍ਰਦਾਨ ਕਰਦੀ ਹੈ, ਜਿਸ ਵਿੱਚ ਪ੍ਰਤੀ ਕਰਮਚਾਰੀ 7,500 ਰੁਪਏ ਪ੍ਰਤੀ ਮਹੀਨਾ ਰੁਜ਼ਗਾਰ ਸਬਸਿਡੀ, ਕਿਰਾਏ ਦੀ ਸਬਸਿਡੀ, ਕੈਪੀਟਲ ਸਬਸਿਡੀ ਅਤੇ ਹੋਰ ਵਿੱਤੀ ਪ੍ਰੋਤਸਾਹਨ ਸ਼ਾਮਲ ਹਨ।

ਵਫ਼ਦ ਨੇ ਜ਼ਿਨੋਵ, ਪਰਸਿਸਟੈਂਟ ਸਿਸਟਮ, ਐਨਐਕਸਪੀ ਸੈਮੀਕੰਡਕਟਰ, ਨੈਕਸਟੀਰ ਆਟੋਮੋਟਿਵ ਅਤੇ ਗਲੋਬਲਫਾਉਂਡਰੀਜ਼ ਨਾਲ ਵੀ ਵਿਚਾਰ ਚਰਚਾ ਕੀਤੀ, ਜਿਸ ਵਿੱਚ ਜੀਸੀਸੀ, ਆਰਐਂਡਡੀ, ਸੈਮੀਕੰਡਕਟਰ ਡਿਜ਼ਾਈਨ ਅਤੇ ਈਐਸਡੀਐਮ, ਐਡਵਾਂਸਡ ਮੋਬਿਲਿਟੀ, ਐਗਰੀਟੈਕ ਅਤੇ ਤਕਨਾਲੋਜੀ-ਅਗਵਾਈ ਵਾਲੇ ਨਿਵੇਸ਼ਾਂ ਸਬੰਧੀ ਮੌਕੇ ਸ਼ਾਮਲ ਸਨ। ਵਿਚਾਰ-ਵਟਾਂਦਰੇ ਵਿੱਚ ਪੰਜਾਬ ਨੂੰ ਲਾਗਤ ਆਰਬਿਟਰੇਜ ਤੋਂ ਪਰੇ ਰੱਖਣ ਅਤੇ ਉਦਯੋਗਾਂ ਮੁਤਾਬਿਕ ਹੁਨਰ , ਡੂੰਘੀਆਂ ਤਕਨਾਲੋਜੀ ਸਮਰੱਥਾਵਾਂ, ਨਵੀਨਤਾ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਮਜ਼ਬੂਤ ਉਦਯੋਗ-ਅਕਾਦਮਿਕ-ਸਟਾਰਟਅੱਪ ਸਬੰਧਾਂ ਦੇ ਆਲੇ-ਦੁਆਲੇ ਇੱਕ ਵਿਭਿੰਨ ਮੁੱਲ ਪ੍ਰਸਤਾਵ ਬਣਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਗਿਆ।

ਇਸ ਤੋਂ ਇਲਾਵਾ, ਪੰਜਾਬ ਦੇ ਵਫ਼ਦ ਨੇ ਜੀਸੀਸੀ ਆਊਟਰੀਚ ਨੂੰ ਚਲਾਉਣ ਲਈ ਸੰਭਾਵੀ ਸਹਿਯੋਗ ਵਾਸਤੇ ਏਐਨਐਸਆਰ ਪ੍ਰਬੰਧਨ ਨਾਲ ਵਿਸਤ੍ਰਿਤ ਚਰਚਾ ਵੀ ਕੀਤੀ। ਪ੍ਰਸਤਾਵਿਤ ਭਾਈਵਾਲੀ ਭਾਰਤ ਦੇ ਪ੍ਰਮੁੱਖ ਤਕਨੀਕੀ ਹੱਬਾਂ ਵਿੱਚ ਜੀਸੀਸੀ ਆਗੂਆਂ ਨਾਲ ਸੈਕਟਰ-ਵਿਸ਼ੇਸ਼ ਗੋਲਮੇਜ਼ ਮੀਟਿੰਗ ਾਂਦਾ ਆਯੋਜਨ ਕਰਨ, ਅੰਤਰਰਾਸ਼ਟਰੀ ਅਤੇ ਵਿਦੇਸ਼ਾਂ ਚ ਰਹਿੰਦੇ ਭਾਰਤੀਆਂ ਤੱਕ ਪਹੁੰਚ ਕਰਨ ਅਤੇ ਯੂਨੀਵਰਸਿਟੀਆਂ ਤੇ ਉਦਯੋਗਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਏ.ਆਈ. ਅਤੇ ਜੀਸੀਸੀ-ਅਧਾਰਤ ਪ੍ਰਤਿਭਾ ਵਾਲਾ ਸਾਜ਼ਗਾਰ ਮਾਹੌਲ ਬਣਾਉਣ ’ਤੇ ਕੇਂਦਰਿਤ ਹੈ।

ਜ਼ਿਨੋਵ ਕਨਫਲੂਐਂਸ 2026 ਵਿੱਚ ਇੱਕ ਇਵੈਂਟ ਪਾਰਟਨਰ ਵਜੋਂ, ਪੰਜਾਬ ਨੇ ਜ਼ਿਨੋਵ ਆਈਕੋਨ 2026 ਪੁਰਸਕਾਰ ਸਮਾਰੋਹ ਵਿੱਚ ਵੀ ਹਿੱਸਾ ਲਿਆ, ਜਿੱਥੇ ਸ਼੍ਰੀ ਅਮਨ ਅਰੋੜਾ ਨੇ ਜੀਸੀਸੀ ਅਤੇ ਉਨ੍ਹਾਂ ਦੀਆਂ ਟੀਮਾਂ ਨੂੰ ਵੱਖ-ਵੱਖ ਸ਼੍ਰੇਣੀਆਂ ਵਿੱਚ ਸ਼ਾਨਦਾਰ ਪਹਿਲਕਦਮੀਆਂ ਲਈ ਮਾਨਤਾ ਦਿੰਦੇ ਹੋਏ ਪੁਰਸਕਾਰ ਦਿੱਤੇ ਅਤੇ ਸਾਰੇ ਜੇਤੂਆਂ ਨੂੰ ਨਵੀਨਤਾ ਅਤੇ ਭਾਰਤ ਦੇ ਤੇਜ਼ੀ ਨਾਲ ਵਧ ਰਹੇ ਜੀਸੀਸੀ ਵਾਤਾਵਰਣ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਵਧਾਈ ਦਿੱਤੀ।

ਬੰਗਲੁਰੂ ਆਊਟਰੀਚ ਤੋਂ ਬਾਅਦ ਪਛਾਣੀਆਂ ਗਈਆਂ ਕੰਪਨੀਆਂ ਅਤੇ ਈਕੋਸਿਸਟਮ ਭਾਈਵਾਲਾਂ ਨਾਲ ਢਾਂਚਾਗਤ ਰਾਬਤਾ ਕੀਤਾ ਜਾਵੇਗਾ ਕਿਉਂਕਿ ਪੰਜਾਬ ਹੁਣ ਮੋਹਾਲੀ ਨੂੰ ਜੀਸੀਸੀ ਅਤੇ ਤਕਨਾਲੋਜੀ ਨਿਵੇਸ਼ਾਂ ਲਈ ਉੱਤਰੀ ਭਾਰਤ ਦੇ ਅਗਲੇ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਵੱਲ ਵਧ ਰਿਹਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...