ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ

by | Aug 22, 2026 | breaking news, daily, politics | 0 comments

5% ਵਾਧੂ ਕੋਸ਼ਿਸ਼ ਕਰਨ ਨਾਲ ਆਉਂਦੀ ਹੈ ਕੰਮ ਵਿੱਚ ਉੱਤਮਤਾ : ਮਨਰਾਜ ਗਰੇਵਾਲ ਸ਼ਰਮਾ

— ਮਹਿਲਾ ਅਧਿਕਾਰੀਆਂ ਨੂੰ ਐਸ.ਐਚ.ਓ. ਵਰਗੀਆਂ ਮੋਹਰੀ ਤੇ ਅਹਿਮ ਭੂਮਿਕਾਵਾਂ ਨਿਭਾਉਣ ਲਈ ਸਰਗਰਮੀ ਨਾਲ ਅੱਗੇ ਆਉਣ ਦੀ ਲੋੜ: ਵਿਸ਼ੇਸ਼ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ

ਪੰਜਾਬ ਪੁਲਿਸ, ਆਰ.ਸੀ.ਟੀ. ਐਨ.ਜੀ.ਓ.— ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਅਤੇ ਹਾਰਟੇਕ ਫਾਊਂਡੇਸ਼ਨ ਦੇ ਸਹਿਯੋਗ ਨਾਲ, ‘ Çਲੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਆਫ਼ ਵਿਮੈਨ ਇਨ ਪੰਜਾਬ ਪੁਲਿਸ’ ਵਿਸ਼ੇ ’ਤੇ ਅਧਾਰਤ ਸਾਲ ਭਰ ਚੱਲਣ ਵਾਲੀ ਸਿਖਲਾਈ ਪਹਿਲਕਦਮੀ ਅੱਜ 134 ਸਾਲ ਪੁਰਾਣੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐਮਆਰਐਸਪੀਪੀਏ), ਫਿਲੌਰ ਵਿਖੇ ਸਫਲਤਾਪੂਰਵਕ ਮੁਕੰਮਲ ਹੋਈ। ਅੱਜ, ਤੀਜੇ ਗੇੜ ਦਾ ਆਖਰੀ ਦਿਨ ਗਰੁੱਪ ਟੀ1 ਸੀ—ਸਿਰਫ਼ ਔਰਤਾਂ ਲਈ ਸਮੂਹ ਤੇ ਕੇਂਦਰਿਤ ਰਿਹਾ, ਜਿਸ ਵਿੱਚ ਸੂਬੇ ਭਰ ਵਿੱਚ ਮਹਿਲਾ ਹੈਲਪਡੈਸਕਾਂ ’ਤੇ ਤਾਇਨਾਤ ਪੰਜਾਬ ਪੁਲਿਸ ਮਹਿਲਾ ਮਿੱਤਰ ਸ਼ਾਮਲ ਹੋਈਆਂ।

ਇਸ ਸਿਖਲਾਈ ਪ੍ਰੋਗਰਾਮ ਦੇ ਆਖਰੀ ਦਿਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪਹੁੰਚੀ, ਇੰਡੀਅਨ ਐਕਸਪ੍ਰੈਸ ਦੇ ਰੈਜ਼ੀਡੈਂਟ/ਰਾਸ਼ਟਰੀ ਸੰਪਾਦਕ (ਉੱਤਰੀ) ਮਨਰਾਜ ਗਰੇਵਾਲ ਸ਼ਰਮਾ ਨੇ ਭਾਗ ਲੈਣ ਵਾਲੀਆਂ ਮਹਿਲਾ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਕਿਵੇਂ ਇਸ ਪੁਰਸ਼-ਪ੍ਰਧਾਨ ਖੇਤਰ ਵਿੱਚ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਦਿਆਂ ਪੱਤਰਕਾਰੀ ਵਿੱਚ ਸਨਮਾਨਯੋਗ ਰੁਤਬਾ ਹਾਸਲ ਕੀਤਾ।

ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਿਖਰ ’ਤੇ ਪਹੁੰਚਣ ਲਈ ਬਿਨਾਂ ਕਿਸੇ ਸਮਝੌਤੇ ਦੇ ਪੂਰਨ ਸਮਰਪਣ ਦੀ ਲੋੜ ਹੁੰਦੀ ਹੈ। ਉਨ੍ਹਾਂ ਨੇ ਆਪਣੇ ਤਜਰਬੇ ਤੋਂ ਦੱਸਿਆ ਕਿ ਹਮੇਸ਼ਾ ‘ 5% ਵਾਧੂ ਕੋਸ਼ਿਸ਼’ ਸਾਨੂੰ ਹੋਰਨਾਂ ਤੋਂ ਵੱਖਰਾ ਤੇ ਅਗਾਂਹਾ ਕਰ ਦਿੰਦੀ ਹੈ। ਉਨ੍ਹਾਂ ਨੇ ਮਹਿਲਾ ਪੁਲਿਸ ਕਰਮਚਾਰੀਆਂ ਨੂੰ ਅਡੋਲ ਰਹਿਣ , ਆਪਣੀ ਪੇਸ਼ੇਵਰ ਅਹਿਮੀਅਤ ਬਣਾਉਣ ਅਤੇ ਕੰਮਕਾਜੀ ਥਾਂ ’ਤੇ ਲਿੰਗ ਅਧਾਰਿਤ ਜਾਂ ਅਣਉਚਿਤ ਟਿੱਪਣੀਆਂ ਵਿਰੁੱਧ ਡੱਟ ਕੇ ਬੋਲਣ ਦੀ ਅਪੀਲ ਕੀਤੀ।

ਇਸ ਮੌਕੇ ਬੋਲਦਿਆਂ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਪੰਜਾਬ ਪੁਲਿਸ ਦੀ 80,000 ਮੁਲਾਜ਼ਮਾਂ ਦੀ ਮਜ਼ਬੂਤ ਨਫ਼ਰੀ ਵਿੱਚ 11% ਮਹਿਲਾ ਕਰਮਚਾਰੀਆਂ ਨੂੰ ਮਾਣ ਅਤੇ ਸਮਾਨਤਾ ਨਾਲ ਮੁੱਖ ਧਾਰਾ ਵਿੱਚ ਜੋੜਨ ਲਈ ਅਜਿਹੀਆਂ ਸਿਖਲਾਈ ਪਹਿਲਕਦਮੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਨੇ ਮਹਿਲਾ ਅਧਿਕਾਰੀਆਂ ਨੂੰ ਇਹ ਅਹਿਸਾਸ ਦਿਵਾਇਆ ਕਿ ਉਨ੍ਹਾਂ ਨੂੂੰ ਸਨਮਾਨ ਅਤੇ ਬਣਦੀ ਥਾਂ ਤਾਂ ਹੀ ਮਿਲ ਸਕਦੀ ਹੈ ਜੇਕਰ ਉਹ ਆਪਣੇ ਸਵੈ-ਮਾਣ , ਪੇਸ਼ੇਵਰਤਾ, ਦ੍ਰਿੜਤਾ ਅਤੇ ਯੋਗਤਾਵਾਂ ਵਿੱਚ ਪੂਰਨ ਭਰੋਸਾ ਰੱਖਣ। ਉਨ੍ਹਾਂ ਨੇ ਮਹਿਲਾਵਾਂ ਨੂੰ ਪ੍ਰਸ਼ਾਸਨਿਕ ਡੈਸਕਾਂ ਤੋਂ ਅੱਗੇ ਵਧਣ, ਚੁਣੌਤੀਪੂਰਨ ਫੀਲਡ ਅਸਾਈਨਮੈਂਟਾਂ ਨੂੰ ਚੁਣਨ ਅਤੇ ਸਟੇਸ਼ਨ ਹਾਊਸ ਅਫਸਰ (ਐਸਐਚਓ) ਵਜੋਂ ਪੋਸਟਿੰਗ ਸਮੇਤ ਫਰੰਟਲਾਈਨ ਲੀਡਰਸ਼ਿਪ ਭੂਮਿਕਾਵਾਂ ਲਈ ਸਰਗਰਮੀ ਨਾਲ ਅੱਗੇ ਆਉਣ ਦੀ ਅਪੀਲ ਕੀਤੀ।

ਸਪੈਸ਼ਲ ਡੀਜੀਪੀ ਨੇ ਘਰੇਲੂ ਹਿੰਸਾ ’ਤੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੀਆਂ ਪਹਿਲਕਦਮੀਆਂ ਬਾਰੇ ਵੀ ਦੱਸਿਆ, ਜਿਸ ਵਿੱਚ ’ਸਾਂਝ ਰਾਹਤ ਕੇਂਦਰ’ ਪ੍ਰੋਜੈਕਟ ਸ਼ਾਮਲ ਹੈ। ਇਸ ਤੋਂ ਬਾਅਦ ਘਰੇਲੂ ਹਿੰਸਾ ’ਤੇ ਅਧਾਰਤ 15 ਮਿੰਟ ਦੀ ਦਸਤਾਵੇਜ਼ੀ ਫਿਲਮ ਵੀ ਦਿਖਾਈ ਗਈ। ਉਨ੍ਹਾਂ ਕਿਹਾ ਕਿ ਇਹ ਸਬੂਤ-ਅਧਾਰਤ ਪਹਿਲਕਦਮੀ 21ਵੀਂ ਸਦੀ ਦੀਆਂ ਚੁਣੌਤੀਆਂ, ਜਿਨ੍ਹਾਂ ਵਿੱਚ ਸਾਈਬਰ ਅਪਰਾਧ, ਪ੍ਰੌਕਸੀ ਅੱਤਵਾਦ, ਸੰਗਠਿਤ ਗੈਂਗਸਟਰ ਨੈਟਵਰਕ ਅਤੇ ਨਸ਼ਿਆਂ ਦੀ ਵਰਤੋਂ ਸ਼ਾਮਲ ਹਨ, ਨਾਲ ਨਜਿੱਠਣ ਦੇ ਸਮਰੱਥ ਇੱਕ ਸਮਾਵੇਸ਼ੀ, ਭਵਿੱਖ ਮੁਖੀ ਫੋਰਸ ਬਣਾਉਣ ਲਈ ਪੰਜਾਬ ਪੁਲਿਸ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ ।

ਇਸ ਤੋਂ ਪਹਿਲਾਂ, ਮਹਾਰਾਸ਼ਟਰ ਕੇਡਰ ਦੀ ਸਾਬਕਾ ਡੀਜੀਪੀ ਮੀਰਨ ਚੱਢਾ ਬੋਰਵਾਂਕਰ ਨੇ 80 ਦੇ ਦਹਾਕੇ ਦੇ ਸ਼ੁਰੂ ਵਿੱਚ ਇੱਕ ਮਹਿਲਾ ਪੁਲਿਸ ਅਧਿਕਾਰੀ ਵਜੋਂ ਆਪਣੀਆਂ ਚੁਣੌਤੀਆਂ ਸਾਂਝੀਆਂ ਕੀਤੀਆਂ, ਜਦੋਂ ਉਹ 1981 ਦੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਬੈਚ ਵਿੱਚ ਇਕਲੌਤੀ ਮਹਿਲਾ ਅਧਿਕਾਰੀ ਸੀ। ਉਨ੍ਹਾਂ ਨੇ ਪੁਣੇ ਯੂਨੀਵਰਸਿਟੀ ਦੇ ਸਹਿਯੋਗ ਨਾਲ ਮਹਾਰਾਸ਼ਟਰ ਪੁਲਿਸ ਵਿੱਚ ਮਹਿਲਾ ਪੁਲਿਸ ਅਧਿਕਾਰੀਆਂ ਦੇ ਸੰਤੁਸ਼ਟੀ ਪੱਧਰ ’ਤੇ ਕੀਤੀ ਗਈ ਇੱਕ ਖੋਜ ਅਤੇ ਉਸ ਦੌਰਾਨ ਜੁਟਾਈ ਅਹਿਮ ਜਾਣਕਾਰੀ ਸਾਂਝੀ ਕੀਤੀ।

ਪੰਜਾਬ ਦੇ ਸਾਬਕਾ ਡੀਜੀਪੀ ਆਰ.ਸੀ. ਸਿੰਘ ਨੇ ਸੰਯੁਕਤ ਰਾਸ਼ਟਰ ਵਿੱਚ ਆਪਣੇ ਤਜ਼ਰਬੇ ਸਾਂਝੇ ਕਰਦਿਆ ਦੱਸਿਆ ਕਿ ਸੰਯੁਕਤ ਰਾਸ਼ਟਰ ਵਿੱਚ 50 ਪ੍ਰਤੀਸ਼ਤ ਔਰਤਾਂ ਦੀ ਸ਼ਮੂਲੀਅਤ ਵਾਲੀ ਨੀਤੀ ਅਪਣਾਈ ਗਈ ਸੀ। ਉਨ੍ਹਾਂ ਨੇ ਸਹਾਇਕ ਮੁਖੀ ਵਜੋਂ ਆਪਣੇ ਤਜ਼ਰਬੇ ਵੀ ਸਾਂਝੇ ਕੀਤੇ ਜਦੋਂ ਉਨਾਂ ਨੇ ਆਪਣੇ ਅਧੀਨ ਕੰਮ ਕਰਨ ਵਾਲੀਆਂ ਮਹਿਲਾ ਅਧਿਕਾਰੀਆਂ ਨੂੰ ਬਰਾਬਰ ਚੁਣੌਤੀਪੂਰਨ ਭੂਮਿਕਾਵਾਂ ਸੌਂਪੀਆਂ ਅਤੇ ਉਨ੍ਹਾਂ ਫਰਜ਼ਾਂ ਨੂੰ ਪੂਰਾ ਕਰਨ ਲਈ ਢੁਕਵੀਂ ਲੌਜਿਸਟਿਕ ਸਹਾਇਤਾ ਵੀ ਪ੍ਰਦਾਨ ਕੀਤੀ ਸੀ।

ਇਸ ਮੌਕੇ ’ਤੇ ਵਿਸ਼ੇਸ਼ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਵੀ 51 ਮਾਸਟਰ ਟ੍ਰੇਨਰਾਂ ਨੂੰ ਸੂਬੇ ਭਰ ਵਿੱਚ ਇਸ ਕੈਸਕੇਡਿੰਗ ਸਿਖਲਾਈ ਮਾਡਲ ਨੂੰ ਸਫਲਤਾਪੂਰਵਕ ਲਾਗੂ ਕਰਨ ਵਿੱਚ ਉਨ੍ਹਾਂ ਦੀ ਅਹਿਮ ਭੂਮਿਕਾ ਲਈ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ।

ਇਸ ਦੌਰਾਨ ਇਸ ਨਵੇਕਲੇ ਤੇ ਪ੍ਰਭਾਵੀ ਪ੍ਰੋਜੈਕਟ ਤਹਿਤ ਪੰਜਾਬ ਭਰ ਦੇ 384 ਪੁਲਿਸ ਥਾਣਿਆਂ ਤੋਂ ਲਗਭਗ 1500 ਪੁਲਿਸ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਗਈ। ਦਸੰਬਰ 2025 ਵਿੱਚ 51 ਮਾਸਟਰ ਟ੍ਰੇਨਰਾਂ ਲਈ ‘ਟ੍ਰੇਨਿੰਗ ਆਫ਼ ਟ੍ਰੇਨਰਜ਼’ (ਟੀਓਟੀ) ਕੋਰਸ ਨਾਲ ਸ਼ੁਰੂ ਹੋਈ, ਇਹ ਪਹਿਲਕਦਮੀ 2026 ਦੇ ਸ਼ੁਰੂ ਵਿੱਚ ਦੋ ਜ਼ਮੀਨੀ ਪੱਧਰ ਦੇ ਜ਼ਿਲ੍ਹਾ-ਪੱਧਰੀ ਦੌਰਾਂ ਵਿੱਚੋਂ ਲੰਘੀ ਅਤੇ ਤਿੰਨ-ਦਿਨਾਂ ਅਕੈਡਮੀ-ਪੱਧਰੀ ਗੇੜ-3 ਵਿੱਚ ਜਾ ਕੇ ਸਮਾਪਤ ਹੋਈ। ਜੇ-ਪਾਲ ਵੱਲੋਂ ਹੁਣ ਸੰਸਥਾਗਤ ਮਾਹੌਲ ਅਤੇ ਕਮਿਊਨਿਟੀ ਪੁਲਿਸਿੰਗ ਅਭਿਆਸਾਂ ’ਤੇ ਪੈਣ ਵਾਲੇ ਲੰਬੇ ਪ੍ਰਭਾਵਾਂ ਦਾ ਮੁਲਾਂਕਣ ਕਰਨ ਲਈ ਐਂਡਲਾਈਨ ਸਰਵੇਖਣ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...