*ਭਾਜਪਾ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ ਮਹਿਜ਼ 12 ਘੰਟਿਆਂ ਦੇ ਅੰਦਰ ਸੁੁਲਝਾਇਆ ਮਾਮਲਾ

by | Apr 8, 2025 | breaking news, crime, daily | 0 comments

ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਸਾਜ਼ਿਸ਼ਕਰਤਾ; ਦੋ ਗ੍ਰਿਫ਼ਤਾਰ, ਈ-ਰਿਕਸ਼ਾ ਬਰਾਮਦ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

— ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪਾਕਿਸਤਾਨ-ਅਧਾਰਤ ਸ਼ਹਿਜ਼ਾਦ ਭੱਟੀ ਦੇ ਨਜ਼ਦੀਕੀ ਸਾਥੀ ਜ਼ੀਸ਼ਾਨ ਅਖ਼ਤਰ ਵੱਲੋਂ ਰਚੀ ਗਈ ਸੀ ਸਜ਼ਿਸ਼ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ/ ਜਲੰਧਰ, 8 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਵੱਲੋਂ, ਘੜੀ ਸਾਜ਼ਿਸ਼ ਤਹਿਤ ਭਾਜਪਾ ਨੇਤਾ ਦੇ ਘਰ ’ਤੇ ਕੀਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾਉਂਦਿਆਂ ਦੋ ਮੁਲਜ਼ਮਾਂ ਮਹਿਜ਼ 12 ਘੰਟਿਆਂ ਤੋਂ ਵੀ ਘੱਟ ਸਮੇਂ ਗ੍ਰਿਫਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ । ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਮੰਗਲਵਾਰ ਨੂੰ ਇੱਥੇ ਦਿੱਤੀ।

ਸਪੈਸ਼ਲ ਡੀਜੀਪੀ ਨੇ ਕਿਹਾ , “ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਦੀ ਆਈ.ਐਸ.ਆਈ. ਵੱਲੋਂ ਪੰਜਾਬ ਵਿੱਚ ਫਿਰਕੂ ਸਦਭਾਵਨਾ ਨੂੰ ਢਾਹ ਲਾਉਣ ਲਈ ਵੱਡੀ ਸਾਜ਼ਿਸ਼ ਰਚੀ ਗਈ ਸੀ। ਇਸ ਸਾਜ਼ਿਸ਼ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਸੀ, ਜੋ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਪਾਕਿਸਤਾਨ ਸਥਿਤ ਆਈਐਸਆਈ-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਦਾ ਨਜ਼ਦੀਕੀ ਸਾਥੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮਾਂ ਦੇ ਪਾਕਿਸਤਾਨ ਸਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਮਾਸਟਰਮਾਈਂਡ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਗੈਂਗਸਟਰ ਹੈਪੀ ਪਾਸੀਆਂ ਨਾਲ ਵੀ ਸਬੰਧਾਂ ਦੀ ਤਫ਼ਤੀਸ਼ ਕੀਤੀ ਜਾ ਰਹੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ, ਜਿਹਨਾਂ ਨਾਲ ਆਈਜੀਪੀ ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਟੀਮਾਂ ਨੇ ਇਸ ਅਪਰਾਧ ਨੂੰ ਅੰਜਾਮ ਦੇਣ ਲਈ ਦੋਸ਼ੀਆਂ ਵੱਲੋਂ ਵਰਤਿਆ ਈ-ਰਿਕਸ਼ਾ ਵੀ ਬਰਾਮਦ ਕੀਤਾ ਹੈ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਸੋਮਵਾਰ ਅਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਸੈਂਟਰਲ ਟਾਊਨ ਜਲੰਧਰ ਸਥਿਤ ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਧਮਾਕਾ ਹੋਇਆ ਸੀ। ਜਲੰਧਰ ਕਮਿਸ਼ਨਰੇਟ ਦੀਆਂ ਪੁਲਿਸ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਫੋਰੈਂਸਿਕ ਟੀਮ ਵੱਲੋਂ ਮੌਕਾ-ਏ- ਵਾਰਦਾਤ ਤੋਂ ਨਮੂਨੇ ਅਤੇ ਸਬੰਧਿਤ ਸਬੂਤ ਇਕੱਠੇ ਕਰ ਲਏ ਗਏ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਜਲੰਧਰ ਧਨਪ੍ਰੀਤ ਕੌਰ ਨੇ ਕਿਹਾ ਕਿ ਸਮੁੱਚੇ ਅੱਤਵਾਦੀ ਨੈੱਟਵਰਕ ਦਾ ਪਤਾ ਲਗਾਉਣ ਅਤੇ ਸਾਰੇ ਸਾਜ਼ਿਸ਼ਕਾਰਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਖੁਫੀਆ ਏਜੰਸੀਆਂ ਨਾਲ ਤਾਲਮੇਲ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੀਪੀ ਜਲੰਧਰ, ਨੇ ਕਿਹਾ ਕਿ ਇਸ ਸਬੰਧੀ ਭਾਰਤੀ ਬੀਐਨਐਸ ਦੀ ਧਾਰਾਵਾਂ 109, 324(3) ਅਤੇ 61(2) ਅਤੇ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 3, 4 ਅਤੇ 5 ਤਹਿਤ ਜਲੰਧਰ ਥਾਣਾ ਡਿਵੀਜ਼ਨ ਨੰਬਰ 3 ਵਿਖੇ ਐਫਆਈਆਰ ਨੰਬਰ 27 ਮਿਤੀ 8/4/2025 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...