ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

by | Mar 23, 2025 | breaking news, crime, daily | 0 comments

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

— ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੇ ਪਾਕਿਸਤਾਨ-ਅਧਾਰਤ ਨਸ਼ਾ ਤਸਕਰਾਂ ਨਾਲ ਸਿੱਧੇ ਸਬੰਧ ਹਨ: ਡੀਜੀਪੀ ਗੌਰਵ ਯਾਦਵ

— ਮੁੱਢਲੀ ਜਾਂਚ ਮੁਤਾਬਕ ਵਿਦੇਸ਼-ਅਧਾਰਤ ਵਿਅਕਤੀ ਵੱਲੋਂ ਕੀਤਾ ਜਾ ਰਿਹਾ ਹੈ ਇਸ ਮਾਡਿਊਲ ਦਾ ਸੰਚਾਲਨ; ਮਾਮਲੇ ਦੀ ਹੋਰ ਜਾਂਚ ਜਾਰੀ

ਚੰਡੀਗੜ੍ਹ/ਅੰਮ੍ਰਿਤਸਰ, 23 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਸਰਗਰਮ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਅਤੇ ਉਸਦੇ ਪੁੱਤਰ ਨਵਜੋਤ ਸਿੰਘ, ਦੋਵੇਂ ਵਾਸੀ ਤਰਨਤਾਰਨ ਰੋਡ, ਅੰਮ੍ਰਿਤਸਰ; ਅਨੀਕੇਤ ਵਾਸੀ ਛੇਹਰਟਾ, ਅੰਮ੍ਰਿਤਸਰ ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਪਿੰਡ ਸ਼ੇਰੋਂ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਾਲੇ ਰੰਗ ਦਾ ਥ੍ਰੀ-ਵ੍ਹੀਲਰ ਆਟੋ (ਪੀਬੀ06-ਏਡਬਲਿਊ-8034) ਅਤੇ ਕਾਲੇ ਰੰਗ ਦਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ02-ਡੀਵੀ-0351), ਜਿਸ ਦੀ ਵਰਤੋਂ ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਖੇਪ ਲਿਜਾਣ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਭਰੋਸੇਯੋਗ ਸੂਹ ਮਿਲੀ ਸੀ ਕਿ ਕੁਝ ਵਿਅਕਤੀ, ਜੋ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਹਨ, ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹਨ ਅਤੇ ਉਹਨਾਂ ਨੇ ਹਾਲ ਹੀ ਵਿੱਚ ਅਟਾਰੀ ਖੇਤਰ ਤੋਂ ਸਥਾਨਕ ਤਸਕਰਾਂ ਨੂੰ ਸਪਲਾਈ ਕਰਨ ਲਈ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ, ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਨਰਾਇਣਗੜ੍ਹ ਸਥਿਤ ਸਰਕਾਰੀ ਹਸਪਤਾਲ ਨੇੜੇ ਛਾਪਾ ਮਾਰਿਆ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 4 ਕਿਲੋ ਹੈਰੋਇਨ ਬਰਾਮਦ ਕੀਤੀ।

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਗਿਰੋਹ ਦਾ ਸੰਚਾਲਨ ਭੁੱਲਰ ਨਾਮੀ ਵਿਦੇਸ਼ ਅਧਾਰਤ ਵਿਅਕਤੀ ਵੱਲੋਂ ਕੀਤਾ ਜਾ ਰਿਹਾ ਹੈ। ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਸ਼ੀ ਸੁਖਵਿੰਦਰ ਅਤੇ ਉਸਦੇ ਪੁੱਤਰ ਨਵਜੋਤ ਸਿੰਘ ਨੂੰ ਅੰਮ੍ਰਿਤਸਰ ਦੇ ਪਿੰਡ ਰਾਜਾਤਾਲ ਤੋਂ ਇੱਕ ਅਣਪਛਾਤੇ ਵਿਅਕਤੀ ਕੋਲੋਂ 4 ਕਿਲੋ ਹੈਰੋਇਨ ਦੀ ਖੇਪ ਮਿਲੀ ਸੀ, ਜਿਸ ਵਿੱਚੋਂ ਉਨ੍ਹਾਂ ਨੇ ਅੱਗੇ ਸਪਲਾਈ ਕਰਨ ਲਈ 2 ਕਿਲੋ ਹੈਰੋਇਨ ਅਨਿਕੇਤ ਅਤੇ ਗੁਰਪ੍ਰੀਤ ਸਿੰਘ ਨੂੰ ਦਿੱਤੀ ਸੀ।

ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸੁਖਵਿੰਦਰ ਸਿੰਘ ਦੇ ਦੂਜੇ ਪੁੱਤਰ ਹਰਮਨਜੀਤ ਸਿੰਘ ਉਰਫ਼ ਹੈਰੀ ਅਤੇ ਗ੍ਰਿਫ਼ਤਾਰ ਮੁਲਜ਼ਮ ਅਨਿਕੇਤ ਦੇ ਭਰਾ ਸਾਗਰ ਨੂੰ ਹਾਲ ਹੀ ਵਿੱਚ ਜਨਵਰੀ 2025 ਵਿੱਚ ਏਐਨਟੀਐਫ ਐਸਏਐਸ ਨਗਰ ਵੱਲੋਂ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਉਹ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਤਸਕਰੀ ਨੈੱਟਵਰਕ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰਬਰ 15 ਮਿਤੀ 22.03.2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...