ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼; 3.5 ਕਿਲੋ ਹੈਰੋਇਨ ਸਮੇਤ ਇੱਕ ਕਾਬੂ

by | Apr 1, 2025 | breaking news, crime, daily | 0 comments

– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ

– ਪਾਕਿ-ਅਧਾਰਤ ਸਮੱਗਲਰਾਂ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਮੁਲਜ਼ਮ ਸੁਖਦੇਵ ਸਿੰਘ, ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਕਰ ਰਿਹਾ ਸੀ ਪ੍ਰਾਪਤ: ਡੀਜੀਪੀ ਗੌਰਵ ਯਾਦਵ

– ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਏਆਈਜੀ ਸੀਆਈ ਗੁਰਸੇਵਕ ਬਰਾੜ

ਚੰਡੀਗੜ੍ਹ/ਫਿਰੋਜ਼ਪੁਰ, 1 ਅਪ੍ਰੈਲ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ 3.5 ਕਿਲੋ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੁਖਦੇਵ ਸਿੰਘ ਉਰਫ ਸੁੱਖੀ ਵਾਸੀ ਮੋਹਨ ਕੇ ਉਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਸਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-05-ਏਐਮ-5620) ਜਿਸ ‘ਤੇ ਉਹ ਸਵਾਰ ਸੀ, ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਭੇਜਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸੁੱਖੀ ਦੇ ਤਸਕਰੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਬਾਰੇ ਮਿਲੀ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀਆਂ ਪੁਲੀਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਲੱਖੋ ਕੇ ਬਹਿਰਾਮ ਖੇਤਰ ਵਿੱਚ ਖੁਫੀਆ ਆਪਰੇਸ਼ਨ ਚਲਾਇਆ ਅਤੇ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ ਪਲਾਸਟਿਕ ਬੈਗ ਵਿੱਚ ਰੱਖੇ 500-500 ਗ੍ਰਾਮ ਦੇ ਹੈਰੋਇਨ ਦੇ 7 ਪੈਕਟ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਜਦੋਂ ਪੁਲੀਸ ਟੀਮਾਂ ਨੇ ਮੁਲਜ਼ਮ ਨੂੰ ਕਾਬੂ ਕੀਤਾ, ਉਸ ਸਮੇਂ ਉਹ ਕਿਸੇ ਵਿਅਕਤੀ ਨੂੰ ਇਹ ਖੇਪ ਪਹੁੰਚਾਉਣ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਸਪਲਾਇਰਾਂ, ਡੀਲਰਾਂ ਅਤੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਮੁਲਜ਼ਮ ਸੁਖਦੇਵ ਸੁੱਖੀ ਨੇ ਜਿਸ ਵਿਅਕਤੀ ਨੂੰ ਨਸ਼ੇ ਦੀ ਖੇਪ ਪਹੁੰਚਾਉਣੀ ਸੀ, ਦੀ ਪਛਾਣ ਕਰਨ ਲਈ ਕੋਸ਼ਿਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਅਤੇ ਗ੍ਰਿਫਤਾਰੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਐਫਆਈਆਰ ਨੰ. 10 ਮਿਤੀ 31.03.2025 ਨੂੰ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਦਰਜ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਉਸ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...