ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਗੈਂਗਸਟਰ ਹਰਦੀਪ ਦੀਪਾ ਨੂੰ ਕੀਤਾ ਗ੍ਰਿਫ਼ਤਾਰ; ਤਿੰਨ ਆਧੁਨਿਕ ਹਥਿਆਰ ਬਰਾਮਦ

by | Mar 2, 2025 | breaking news, daily | 0 comments

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

— ਮੁੱਢਲੀ ਜਾਂਚ ਮੁਤਾਬਕ ਸੂਬੇ ਵਿੱਚ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਇਹ ਹਥਿਆਰ ਸਰਹੱਦ ਪਾਰੋਂ ਭੇਜੇ ਗਏ ਸਨ: ਡੀਜੀਪੀ ਗੌਰਵ ਯਾਦਵ

– ਗੈਂਗਸਟਰ ਹਰਦੀਪ ਦੀਪਾ ਨੂੰ ਪਿੰਡ ਪੰਜ ਗਰਾਂਈ ਇਲਾਕੇ ‘ਚ ਪਿੱਛਾ ਕਰਨ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ: ਏਆਈਜੀ ਸੀਆਈ ਲਖਬੀਰ ਸਿੰਘ

ਚੰਡੀਗੜ੍ਹ/ਫਿਰੋਜ਼ਪੁਰ, 2 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਨਸ਼ਾ ਤਸਕਰ-ਕਮ-ਗੈਂਗਸਟਰ ਹਰਦੀਪ ਸਿੰਘ ਉਰਫ਼ ਦੀਪਾ ਵਾਸੀ ਪਿੰਡ ਘੱਲ ਖੁਰਦ, ਫਿਰੋਜ਼ਪੁਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲਿਸ ਟੀਮ ਨੇ ਉਸਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰਾਂ – ਇੱਕ 9 ਐਮਐਮ ਗਲੌਕ ਪਿਸਤੌਲ, ਇੱਕ .30 ਐਮਐਮ ਬੇਰੇਟਾ ਪਿਸਤੌਲ ਅਤੇ ਇੱਕ ਪੰਪ ਐਕਸ਼ਨ ਗੰਨ – ਸਮੇਤ ਤਿੰਨ ਮੈਗਜ਼ੀਨਾਂ ਅਤੇ 141 ਵੱਖ-ਵੱਖ ਕਾਰਤੂਸਾਂ ਦੇ ਨਾਲ ਨਾਲ 45 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਉਸਦੀ ਮਾਰੂਤੀ ਸਵਿਫਟ ਕਾਰ, ਜਿਸ ਵਿੱਚ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਕਿਸੇ ਅਣਪਛਾਤੀ ਵਿਦੇਸ਼ੀ ਸੰਸਥਾ, ਜਿਸ ਦਾ ਉਦੇਸ਼ ਸੂਬੇ ਵਿੱਚ ਅੱਤਵਾਦੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਇਹਨਾਂ ਦੀ ਵਰਤੋਂ ਕਰਨਾ ਸੀ, ਰਾਹੀਂ ਭੇਜੇ ਗਏ ਸਨ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਨੇ ਇਹ ਹਥਿਆਰ ਅੱਤਵਾਦੀ ਅਤੇ ਅਪਰਾਧਿਕ ਗਿਰੋਹਾਂ ਦੇ ਮੁੱਢਲੇ ਸੰਚਾਲਕਾਂ ਨੂੰ ਸਪਲਾਈ ਕਰਨੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਦੇਸ਼ੀ ਸੰਸਥਾ ਦੀ ਪਛਾਣ, ਭੂਮਿਕਾ ਅਤੇ ਇਸਦੇ ਵਿਆਪਕ ਨੈੱਟਵਰਕ ਪਤਾ ਲਗਾਉਣ ਲਈ ਵਿਆਪਕ ਜਾਂਚ ਜਾਰੀ ਹੈ।

ਡੀਜੀਪੀ ਨੇ ਦੱਸਿਆ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਡਿਊਲ ਵਿੱਚ ਸ਼ਾਮਲ ਹੋਰਨਾਂ ਮੈਂਬਰਾਂ ਦੀ ਪਛਾਣ ਕਰਨ ਅਤੇ ਤਸਕਰੀ ਕੀਤੇ ਗਏ ਹਥਿਆਰਾਂ ਦੇ ਮੂਲ ਸਰੋਤ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਹੋਰ ਜਾਣਕਾਰੀ ਦਿੰਦਿਆਂ, ਏਆਈਜੀ ਸੀਆਈ ਫਿਰੋਜ਼ਪੁਰ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਮੁਲਜ਼ਮ ਹਰਦੀਪ ਦੀਪਾ ਦੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਅਤੇ ਉਸ ਵੱਲੋਂ ਹਾਲ ਹੀ ਵਿੱਚ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਕਰਨ ਲਈ ਇੱਕ ਹਥਿਆਰਾਂ ਦੀ ਖੇਪ ਵੀ ਪ੍ਰਾਪਤ ਕਰਨ ਬਾਰੇ ਭਰੋਸੇਯੋਗ ਸੂਹ ਮਿਲੀ ਸੀ।

ਉਨ੍ਹਾਂ ਦੱਸਿਆ ਕਿ ਇਸ ਸੂਹ ‘ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਕੋਟਕਪੂਰਾ ਵਿੱਚ ਪੰਜ ਗਰਾਂਈ ਮੋੜ ਨੇੜੇ ਇੱਕ ਨਾਕਾ ਲਗਾਇਆ ਅਤੇ ਸ਼ੱਕੀ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਨ੍ਹਾਂ ਦੱਸਿਆ ਕਿ ਕਾਰ ਨੂੰ ਰੋਕਣ ਦੀ ਬਜਾਏ, ਮੁਲਜ਼ਮ ਮੌਕੇ ਤੋਂ ਭੱਜ ਗਿਆ। ਪੁਲਿਸ ਨੇ ਉਸਦਾ ਪਿੱਛਾ ਕੀਤਾ ਅਤੇ ਪੰਜ ਗਰਾਂਈ ਇਲਾਕੇ ਵਿੱਚ ਦੋਸ਼ੀ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਸਦੀ ਗੱਡੀ ਅਚਾਨਕ ਇੱਕ ਛੋਟੀ ਸੜਕ ਵੱਲ ਮੋੜਨ ਉਪਰੰਤ ਪਲਟ ਗਈ।

ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਸ ਵਿਰੁੱਧ ਮੋਗਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਅਸਲਾ ਐਕਟ, ਇਰਾਦਾ ਕਤਲ ਅਤੇ ਹੋਰ ਗੰਭੀਰ ਅਪਰਾਧਾਂ ਤਹਿਤ ਚਾਰ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਨੂੰ ਅਪ੍ਰੈਲ 2024 ਵਿੱਚ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ ਅਤੇ ਜੇਲ੍ਹ ਤੋਂ ਬਾਹਰ ਆਉਣ ਉਪਰੰਤ, ਉਸਨੇ ਆਪਣੀਆਂ ਅਪਰਾਧਿਕ ਗਤੀਵਿਧੀਆਂ ਦੁਬਾਰਾ ਸ਼ੁਰੂ ਕਰ ਦਿੱਤੀਆਂ।

ਇਸ ਸਬੰਧੀ ਐਫਆਈਆਰ ਨੰਬਰ 05 ਮਿਤੀ 01-03-2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 ਅਤੇ 25 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...