ਪੰਜਾਬ ਪੁਲਿਸ ਵੱਲੋਂ 5ਜੀ ਟੈਲੀਕਾਮ ਸਬੰਧੀ ਚੋਰੀਆਂ ‘ਤੇ ਸਖ਼ਤ ਕਾਰਵਾਈ; 61 ਗ੍ਰਿਫ਼ਤਾਰ, 95 ਐਫਆਈਆਰਜ਼ ਦਰਜ

by | Sep 17, 2025 | breaking news, crime, daily | 0 comments

— ਡੀਆਈਜੀ ਰਾਜਪਾਲ ਸੰਧੂ ਦੀ ਅਗਵਾਈ ਹੇਠ ਜਾਂਚ ਟੀਮ ਚੋਰੀਆਂ ਦੇ ਪਿਛਲੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਸਰਗਰਮ

— ਚੋਰੀਆਂ ਨੂੰ ਅੰਜਾਮ ਦੇਣ ਵਾਲੇ ਉੱਚ-ਮੁੱਲ ਵਾਲੇ ਜੀਯੂਟੀ1 ਕਾਰਡਾਂ ਨੂੰ ਬਣਾਇਆ ਜਾ ਰਿਹਾ ਸੀ ਨਿਸ਼ਾਨਾ, ਦੋ ਮਿੰਟਾਂ ਤੋਂ ਘੱਟ ਸਮੇਂ ਵਿੱਚ ਕੀਤੀ ਜਾਂਦੀ ਸੀ ਚੋਰੀ
ਚੰਡੀਗੜ੍ਹ, 16 ਸਤੰਬਰ:

ਭਾਰਤੀ ਏਅਰਟੈੱਲ ਲਿਮਟਿਡ ਨੂੰ ਨਿਸ਼ਾਨਾ ਬਣਾ ਕੇ ਕੀਤੀ ਜਾ ਰਹੀ 5ਜੀ ਟੈਲੀਕਾਮ ਬੁਨਿਆਦੀ ਢਾਂਚਿਆਂ ਦੀਆਂ ਹੋ ਰਹੀਆਂ ਚੋਰੀਆਂ ‘ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ 61 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 95 ਐਫ.ਆਈ.ਆਰਜ਼ ਦਰਜ ਕੀਤੀਆਂ ਹਨ, ਜਿਸ ਨਾਲ ਦੂਰਸੰਚਾਰ ਸੇਵਾਵਾਂ ਵਿੱਚ ਵਿਆਪਕ ਰੁਕਾਵਟ ਨੂੰ ਦੂਰ ਕੀਤਾ ਗਿਆ ਹੈ।

ਉੱਚ-ਮੁੱਲ ਵਾਲੇ 5ਜੀ ਬੁਨਿਆਦੀ ਢਾਂਚੇ ਨਾਲ ਸਬੰਧਤ ਚੋਰੀਆਂ ਦੀਆਂ ਰਿਪੋਰਟਾਂ ਉਪਰੰਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਆਦੇਸ਼ਾਂ ‘ਤੇ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦਾ ਗਠਨ ਕੀਤਾ ਗਿਆ। ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਦੀ ਅਗਵਾਈ ਵਾਲੀ ਐਸ.ਆਈ.ਟੀ. ਨੇ ਦੋਸ਼ੀਆਂ ਨੂੰ ਫੜਨ ਅਤੇ ਚੋਰੀ ਹੋਏ ਉਪਕਰਣਾਂ ਦੀ ਬਰਾਮਦਗੀ ਲਈ ਜ਼ਿਲ੍ਹਾ ਪੁਲਿਸ ਇਕਾਈਆਂ ਨਾਲ ਨੇੜਿਓਂ ਤਾਲਮੇਲ ਕੀਤਾ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਐਸਆਈਟੀ ਦੇ ਚੇਅਰਮੈਨ ਡੀਆਈਜੀ ਰਾਜਪਾਲ ਸੰਧੂ ਨੇ ਕਿਹਾ ਕਿ ਮੁਲਜ਼ਮਾਂ ਵੱਲੋਂ ਖਾਸ ਤੌਰ ‘ਤੇ ਉੱਚ-ਮੁੱਲ ਵਾਲੇ ਜੀਯੂਸੀ-1 ਕਾਰਡਾਂ (ਬੇਸ ਬੈਂਡ ਯੂਨਿਟਾਂ) ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ, ਜੋ ਕਿ 4ਜੀ ਅਤੇ 5ਜੀ ਸਿਗਨਲਾਂ ਦੇ ਸੰਚਾਰ ਲਈ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਚੋਰੀ ਦੀ ਪੂਰੀ ਕਾਰਵਾਈ ਦੋ ਮਿੰਟਾਂ ਤੋਂ ਵੀ ਘੱਟ ਸਮੇਂ ਵਿੱਚ ਕੀਤੀ ਜਾ ਰਹੀ ਸੀ, ਜਿਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਜਾਂਦੇ ਸਨ।

ਤਕਨੀਕੀ ਨਿਗਰਾਨੀ ਅਤੇ ਖੁਫੀਆ ਜਾਣਕਾਰੀ ‘ਤੇ ਅਧਾਰਤ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਇਨ੍ਹਾਂ ਚੋਰੀਆਂ ਵਿੱਚ ਸ਼ਾਮਲ ਨੈੱਟਵਰਕਾਂ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਡੀਆਈਜੀ ਨੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਆਈਟੀ ਕਿਸੇ ਵੀ ਸੰਭਾਵੀ ਅੰਦਰੂਨੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਮਾਮਲੇ ਦੀ ਸਰਗਰਮੀ ਨਾਲ ਜਾਂਚ ਕਰ ਰਹੀ ਹੈ।

ਪੰਜਾਬ ਪੁਲਿਸ ਨੇ ਸਾਰੇ ਸਮਾਜ ਵਿਰੋਧੀ ਅਨਸਰਾਂ ਨੂੰ ਅਜਿਹੀਆਂ ਗਤੀਵਿਧੀਆਂ ਨੂੰ ਤੁਰੰਤ ਬੰਦ ਕਰਨ ਜਾਂ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦੀ ਚੇਤਾਵਨੀ ਦਿੱਤੀ ਹੈ। ਜ਼ਿਲ੍ਹਾ ਪੁਲਿਸ ਬਲਾਂ ਵੱਲੋਂ ਸਮਰਪਿਤ ਕਰੈਕ ਟੀਮਾਂ ਬਣਾਈਆਂ ਗਈਆਂ ਹਨ, ਜਿਸ ਨਾਲ ਜਾਂਚ ਅੱਗੇ ਵਧਣ ਦੇ ਨਾਲ-ਨਾਲ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...