ਪੰਜਾਬ ਪੁਲਿਸ ਵੱਲੋਂ ਭਾਈਚਾਰਕ ਸ਼ਮੂਲੀਅਤ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਮਝੌਤਾ ਸਹੀਬੱਧ

by | Jun 10, 2025 | breaking news, daily | 0 comments

— ਭਾਈਚਾਰਕ ਸਾਂਝ ਅਤੇ ਯੁਵਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਲਈ ਹਾਰਟੇਕ ਫਾਊਂਡੇਸ਼ਨ ਨਾਲ ਭਾਈਵਾਲੀ: ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ

ਚੰਡੀਗੜ੍ਹ, 10 ਜੂਨ:

ਨੌਜਵਾਨਾਂ ਦੇ ਸਸ਼ਕਤੀਕਰਨ ਅਤੇ ਲੋਕ ਪੱਖੀ ਪੁਲਿਸਿੰਗ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ, ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਅਤੇ ਹਾਰਟੇਕ ਫਾਊਂਡੇਸ਼ਨ ਨੇ ਹੁਨਰ ਵਿਕਾਸ, ਕਾਊਂਸਲਿੰਗ, ਜਾਗਰੂਕਤਾ, ਸਮਰੱਥਾ-ਨਿਰਮਾਣ ਅਤੇ ਭਾਈਚਾਰਕ ਸ਼ਮੂਲੀਅਤ ਸਬੰਧੀ ਪ੍ਰੋਗਰਾਮਾਂ ਰਾਹੀਂ ਸੂਬੇ ਭਰ ਦੇ ਸੰਵਦੇਨਸ਼ੀਲ ਅਤੇ ਭਟਕ ਰਹੇ ਨੌਜਵਾਨਾਂ ਨੂੰ ਸ਼ਾਮਲ ਕਰਨ ਲਈ ਇੱਕ ਸਮਝੌਤਾ ਸਹੀਬੱਧ ਕੀਤਾ ਹੈ।

ਇਸ ਸਮਝੌਤੇ ‘ਤੇ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਮਿਊਨਿਟੀ ਅਫੇਅਰਜ਼ ਗੁਰਪ੍ਰੀਤ ਕੌਰ ਦਿਓ ਅਤੇ ਸੀਈਓ ਹਰਟੇਕ ਫਾਊਂਡੇਸ਼ਨ ਹਰਕੀਰਤ ਕੌਰ ਵੱਲੋਂ ਹਸਤਾਖਰ ਕੀਤੇ ਗਏ। ਇਹ ਰਣਨੀਤਕ ਭਾਈਵਾਲੀ ਨੌਜਵਾਨਾਂ ਦੀ ਸ਼ਮੂਲੀਅਤ ਸਬੰਧੀ ਚੱਲ ਰਹੀ ਯੁਵਾ ਸਾਂਝ ਪਹਿਲਕਦਮੀ ਲਈ ਇੱਕ ਸਹਿਯੋਗੀ ਯਤਨ ਵਜੋਂ ਸ਼ੁਰੂ ਕੀਤੀ ਗਈ ਹੈ।
ਸਪੈਸ਼ਲ ਡੀਜੀਪੀ ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਹਾਰਟੇਕ ਫਾਊਂਡੇਸ਼ਨ ਇਸ ਸਹਿਯੋਗ ਰਾਹੀਂ ਪੁਲਿਸ ਅਧਿਕਾਰੀਆਂ ਅਤੇ ਯੁਵਾ ਸਾਂਝ ਕਮੇਟੀਆਂ ਲਈ ਨਿਯਮਤ ਸਿਖਲਾਈ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਚਲਾ ਕੇ ਪ੍ਰੋਗਰਾਮ ਦੇ ਲਾਗੂਕਰਨ ਦੀ ਪ੍ਰਕਿਰਿਆ ਨੂੰ ਮਿਆਰੀ ਬਣਾਉਣ ਲਈ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦਾ ਸਮਰਥਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਢਾਂਚਾਗਤ ਅਤੇ ਪ੍ਰਭਾਵਸ਼ਾਲੀ ਪਹੁੰਚ ਨੂੰ ਯਕੀਨੀ ਬਣਾਉਂਦੇ ਹੋਏ ਸੂਬੇ ਭਰ ਵਿੱਚ ਪਹਿਲਕਦਮੀ ਦੀ ਪ੍ਰਭਾਵਸ਼ਾਲੀ ਅਤੇ ਸਮਾਨ ਸ਼ੁਰੂਆਤ ਲਈ ਵਿਆਪਕ ਰੋਡਮੈਪ ਵਜੋਂ ਕੰਮ ਕਰਨਗੇ।

ਸਪੈਸ਼ਲ ਡੀਜੀਪੀ ਨੇ ਕਿਹਾ, “ਯੁਵਾ ਸਾਂਝ ਪਹਿਲਕਦਮੀ ਦਾ ਉਦੇਸ਼ ਪੁਲਿਸ ਅਤੇ ਨੌਜਵਾਨਾਂ ਖਾਸ ਕਰਕੇ ਉਨ੍ਹਾਂ ਲੋਕਾਂ ਲਈ ਜੋ ਖੁਦ ਨੂੰ ਅਲੱਗ ਜਾਂ ਕਮਜ਼ੋਰ ਮਹਿਸੂਸ ਕਰਦੇ ਹਨ, ਦਰਮਿਆਨ ਵਿਸ਼ਵਾਸ ਪੈਦਾ ਕਰਨਾ ਹੈ। ਇਸ ਮੰਚ ਰਾਹੀਂ, ਅਸੀਂ ਭਾਈਚਾਰਕ ਸ਼ਮੂਲੀਅਤ ਅਤੇ ਯੁਵਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਕਰਦੇ ਹਾਂ।” ਉਨ੍ਹਾਂ ਕਿਹਾ ਕਿ ਇਸ ਭਾਈਵਾਲੀ ਦਾ ਉਦੇਸ਼ ਸਮਾਵੇਸ਼ੀ, ਸੁਰੱਖਿਅਤ ਅਤੇ ਸ਼ਮੂਲੀਅਤ ਵਾਲੇ ਭਾਈਚਾਰਕ ਸਥਾਨ ਸਿਰਜ ਕੇ ਪੁਲਿਸ ਅਤੇ ਨੌਜਵਾਨਾਂ ਦਰਮਿਆਨ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸੰਗਠਨਾਂ ਦਾ ਉਦੇਸ਼ ਪਛੜੇ ਅਤੇ ਜੋਖਮ ਵਾਲੇ ਵਾਲੇ ਭਾਈਚਾਰਿਆਂ ਤੱਕ ਪਹੁੰਚ ਬਣਾ ਕੇ ਲੀਡਰਸ਼ਿਪ, ਨਾਗਰਿਕ ਜ਼ਿੰਮੇਵਾਰੀ ਅਤੇ ਜੀਵਨ ਲਈ ਲੋੜੀਂਦੇ ਹੁਨਰਾਂ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਪਹਿਲਕਦਮੀ ਨੂੰ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਦੀ ਅਗਵਾਈ ਹੇਠ ਸਥਾਨਕ ਸਾਂਝ ਕੇਂਦਰਾਂ ਰਾਹੀਂ ਪਹਿਲੇ ਪੜਾਅ ਅਧੀਨ ਸੂਬੇ ਭਰ ਦੇ ਚੁਣੇ ਹੋਏ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਹਿਤ ਹੁਨਰ ਵਿਕਾਸ ਅਤੇ ਰੁਜ਼ਗਾਰ ਪਹਿਲਕਦਮੀਆਂ ਰਾਹੀਂ ਸੰਵਦੇਨਸ਼ੀਲ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਵਾਪਸ ਲਿਆਉਣ ਅਤੇ ਉਨ੍ਹਾਂ ਦੇ ਭਾਈਚਾਰਿਆਂ ਵਿੱਚ ਸਕਾਰਾਤਮਕ ਪ੍ਰਭਾਵ ਪਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਹਾਰਟੇਕ ਫਾਊਂਡੇਸ਼ਨ ਦੀ ਸੀਈਓ ਹਰਕੀਰਤ ਕੌਰ ਨੇ ਕਿਹਾ, “ਪੰਜਾਬ ਪੁਲਿਸ ਦੇ ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਨਾਲ ਸਹਿਯੋਗ ਕਰਨਾ ਸਾਡੇ ਲਈ ਮਾਣ ਵਾਲੀ ਗੱਲ ਹੈ। ਯੁਵਾ ਸਾਂਝ ਪਹਿਲਕਦਮੀ ਸਾਡੇ ਨੌਜਵਾਨਾਂ ਦੀ ਸਮਰੱਥਾ ਨੂੰ ਨਿਖਾਰ ਕੇ ਅਤੇ ਉਨ੍ਹਾਂ ਨੂੰ ਸਕਾਰਾਤਮਕ ਤਬਦੀਲੀ ਲਿਆਉਣ ਲਈ ਸਸ਼ਕਤ ਬਣਾ ਕੇ ਲਚਕੀਲੇ ਭਾਈਚਾਰਿਆਂ ਦੇ ਨਿਰਮਾਣ ਪ੍ਰਤੀ ਸਾਡੀ ਵਚਨਬੱਧਤਾ ਨਾਲ ਮੇਲ ਖਾਂਦੀ ਹੈ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...