ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਅੱਪਗ੍ਰੇਡ ਕੀਤੇ ਕਰੈਚ ਦਾ ਉਦਘਾਟਨ

by | May 28, 2025 | breaking news, daily | 0 comments

— ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਹਾਇਤਾ ਵੱਲ ਅਹਿਮ ਕਦਮ: ਡੀਜੀਪੀ ਗੌਰਵ ਯਾਦਵ

— ਇਸ ਨਵੇਂ ਕਰੈਚ ਵਿੱਚ 40 ਬੱਚੇ ਲੈ ਸਕਦੇ ਹਨ ਸਹੂਲਤ, ਯੂ.ਟੀ. ਪ੍ਰਸ਼ਾਸਨ ਦੇ ਸਮਰਥਨ ਨਾਲ ਸਮਰਪਿਤ ਮਹਿਲਾ ਸਟਾਫ ਵੱਲੋਂ ਕੀਤਾ ਜਾਂਦਾ ਹੈ ਇਸ ਸਹੂਲਤ ਦਾ ਪ੍ਰਬੰਧ

— ਸਹੂਲਤ ਬੱਚਿਆਂ ਲਈ ਇੱਕ ਸੁਰੱਖਿਅਤ, ਦਿਲਚਸਪ ਅਤੇ ਵਿਦਿਅਕ ਮਾਹੌਲ ਸਿਰਜਣ ਲਈ ਤਿਆਰ ਕੀਤੀ ਗਈ ਹੈ: ਸਪੈਸ਼ਲ ਡੀਜੀਪੀ ਈਸ਼ਵਰ ਸਿੰਘ

ਚੰਡੀਗੜ੍ਹ, 28 ਮਈ:

ਪੰਜਾਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਹਾਇਤਾ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਨਵੇਂ ਅਪਗ੍ਰੇਡ ਕੀਤੇ ਕਰੈਚ ਦਾ ਉਦਘਾਟਨ ਕੀਤਾ।

ਡੀਜੀਪੀ ਨੇ ਆਪਣੇ ਐਕਸ (ਟਵਿੱਟਰ) ਹੈਂਡਲ ‘ਤੇ ਪੋਸਟ ਕੀਤਾ, “ਅੱਜ, ਪੰਜਾਬ ਪੁਲਿਸ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਨਵੇਂ ਅਪਗ੍ਰੇਡ ਕੀਤੇ ਗਏ ਕਰੈਚ ਦਾ ਉਦਘਾਟਨ ਕੀਤਾ ਜੋ ਸਾਡੀ ਫੋਰਸ ਬਲ ਦੀ ਰੀੜ੍ਹ ਦੀ ਹੱਡੀ: ਸਾਡੇ ਪਰਿਵਾਰਾਂ ਦੇ ਸਮਰਥਨ ਵੱਲ ਇੱਕ ਅਹਿਮ ਕਦਮ ਹੈ।”

ਇਸ ਮੌਕੇ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਵੈਲਫੇਅਰ ਈਸ਼ਵਰ ਸਿੰਘ, ਏਡੀਜੀਪੀ ਟ੍ਰੈਫਿਕ ਏ.ਐਸ. ਰਾਏ, ਏਡੀਜੀਪੀ ਪ੍ਰੋਵੀਜ਼ਨਿੰਗ ਜੀ ਨਾਗੇਸ਼ਵਰ ਰਾਓ, ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ, ਡੀਆਈਜੀ ਪ੍ਰਸ਼ਾਸਨ ਅਲਕਾ ਮੀਨਾ, ਏਆਈਜੀ ਸੁਰੇਂਦਰ ਲਾਂਬਾ ਅਤੇ ਏਆਈਜੀ ਸੌਮਿਆ ਮਿਸ਼ਰਾ ਵੀ ਮੌਜੂਦ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਹੈੱਡਕੁਆਰਟਰ ਦੀ ਗਰਾਊਂਡ ਫਲੋਰ ‘ਤੇ ਸਥਿਤ ਇਸ ਨਵੇਂ ਸਥਾਪਿਤ ਕਰੈਚ ਵਿੱਚ ਹੁਣ 6 ਮਹੀਨਿਆਂ ਤੋਂ 10 ਸਾਲ ਦੀ ਉਮਰ ਦੇ 40 ਬੱਚੇ ਸਹੂਲਤ ਲੈ ਸਕਦੇ ਹਨ ਅਤੇ ਇਸਦਾ ਪ੍ਰਬੰਧਨ ਇੱਕ ਸਮਰਪਿਤ ਮਹਿਲਾ ਸਟਾਫ ਵੱਲੋਂ ਕੀਤਾ ਜਾਂਦਾ ਹੈ ਜਿਹਨਾਂ ਨੂੰ ਯੂ.ਟੀ. ਪ੍ਰਸ਼ਾਸਨ ਵੱਲੋਂ ਵੱਡਮੁੱਲੀ ਸਹਾਇਤਾ ਪ੍ਰਾਪਤ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਇੱਕ ਵਧੇਰੇ ਸਹਾਇਕ, ਸਮਾਵੇਸ਼ੀ ਅਤੇ ਪਰਿਵਾਰ-ਅਨੁਕੂਲ ਕਾਰਜ ਸਥਾਨ ਦੇ ਮਾਹੌਲ ਨੂੰ ਯਕੀਨੀ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਹਰੇਕ ਅਧਿਕਾਰੀ ਅਤੇ ਸਟਾਫ਼ ਮੈਂਬਰ ਦੀਆਂ ਸੇਵਾਵਾਂ ਬਹੁਤ ਮਹੱਤਵ ਰੱਖਦੀਆਂ ਹਨ ਅਤੇ ਉਨ੍ਹਾਂ ਦਾ ਪਰਿਵਾਰ ਸਾਡਾ ਆਪਣਾ ਪਰਿਵਾਰ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਈਸ਼ਵਰ ਸਿੰਘ ਨੇ ਕਿਹਾ ਕਿ ਇਹ ਸਹੂਲਤ ਬੱਚਿਆਂ ਲਈ ਇੱਕ ਸੁਰੱਖਿਅਤ, ਦਿਲਚਸਪ ਅਤੇ ਵਿਦਿਅਕ ਮਾਹੌਲ ਸਿਰਜਣ ਕਰਨ ਲਈ ਤਿਆਰ ਕੀਤੀ ਗਈ ਹੈ, ਜੋ ਕਿ ਪਰਿਵਾਰ-ਅਨੁਕੂਲ ਕਾਰਜ ਸਥਾਨ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਵਿਭਾਗ ਦੇ ਸਮਰਪਣ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਰੈਚ ਨਾਲ ਅਧਿਕਾਰੀ ਮਨ ਦੀ ਸ਼ਾਂਤੀ ਨਾਲ ਆਪਣੇ ਫਰਜ਼ ਨਿਭਾ ਸਕਣਗੇ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਇਸ ਵੇਲੇ ਪੀ.ਪੀ.ਐਚ.ਕਿਊ. ਅਤੇ ਮਿੰਨੀ ਸਕੱਤਰੇਤ, ਪੰਜਾਬ ਵਿਖੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੇ 35 ਬੱਚੇ ਇਸ ਕਰੈਚ ਵਿੱਚ ਸਹੂਲਤ ਲੈ ਰਹੇ ਹਨ।

ਜ਼ਿਕਰਯੋਗ ਹੈ ਕਿ ਇਹ ਪਹਿਲਕਦਮੀ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਸਹਾਇਕ ਬੁਨਿਆਦੀ ਢਾਂਚਾ ਸਥਾਪਤ ਕਰਨ ਦੇ ਵਿਆਪਕ ਯਤਨ ਦਾ ਹਿੱਸਾ ਹੈ ਅਤੇ ਇਸ ਤਹਿਤ ਇੰਟੈਲੀਜੈਂਸ ਹੈੱਡਕੁਆਰਟਰ (ਐਸ.ਏ.ਐਸ. ਨਗਰ), ਜਲੰਧਰ ਤੇ ਲੁਧਿਆਣਾ ਦੇ ਕਮਿਸ਼ਨਰੇਟਾਂ ਅਤੇ ਅੰਮ੍ਰਿਤਸਰ ਦਿਹਾਤੀ, ਤਰਨਤਾਰਨ, ਸੰਗਰੂਰ, ਬਰਨਾਲਾ ਅਤੇ ਫਿਰੋਜ਼ਪੁਰ ਸਮੇਤ ਜ਼ਿਲ੍ਹਿਆਂ ਵਿੱਚ ਐਸ.ਐਸ.ਪੀ. ਦਫਤਰਾਂ ਵਿੱਚ ਇਸੇ ਤਰ੍ਹਾਂ ਦੇ ਕਰੈਚ ਕਾਰਜਸ਼ੀਲ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...