ਪੰਜਾਬ ਰਾਜ ਖੁਰਾਕ ਕਮਿਸ਼ਨ ਅਤੇ ਰੀਜਨਰੇਟਿੰਗ ਪੰਜਾਬ ਨੇ ਮਿੱਟੀ ਦੀ ਸਿਹਤ ਅਤੇ ਖੁਰਾਕ ਸੁਰੱਖਿਆ ਲਈ ਜੀਵਿਤ ਮਿੱਟੀ ਮਿਸ਼ਨ ਅਤੇ ਧਰਤੀ ਦੀਆਂ ਧੀਆਂ ਪਹਿਲਕਦਮੀਆਂ ਸ਼ੁਰੂ ਕਰਨ ਲਈ ਡੂੰਘਾਈ ਨਾਲ ਵਿਚਾਰ ਚਰਚਾ

by | Jun 24, 2026 | breaking news, daily, politics | 0 comments

ਪੀ.ਐਸ.ਐਫ.ਸੀ., ਰੀਜਨਰੇਟਿੰਗ ਪੰਜਾਬ ਵੱਲੋਂ 100 ਮਹਿਲਾ ਚੈਂਪੀਅਨਾਂ, ਪਿੰਡਾਂ ਲਈ ‘ਸੁਆਇਲ ਕੱਪ’ ਅਤੇ ਸਕੂਲ ਪੱਧਰੀ ਪ੍ਰੋਗਰਾਮਾਂ ਨਾਲ ਸੁਆਇਲ ਰੀਜਨਰੇਟਿੰਗ ਕ੍ਰਾਂਤੀ ਦੇ ਆਗਾਜ਼ ਬਾਰੇ ਯੋਜਨਾਬੰਦੀ

ਪੰਜਾਬ ਦੀ ਖੁਰਾਕ ਸੁਰੱਖਿਆ ਨੂੰ ਮਿੱਟੀ ਦੀ ਉਪਜਾਊ ਸ਼ਕਤੀ ਨਾਲ ਜੋੜਨ ਦੇ ਮਿਸ਼ਨ ਨੂੰ ਜਾਰੀ ਰੱਖਦਿਆਂ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀ.ਐਸ.ਐਫ.ਸੀ.) ਨੇ ਅੱਜ ਇੱਥੇ ਆਪਣੀ ਅਗਵਾਈ ਹੇਠ ਰੀਜਨਰੇਟਿੰਗ ਪੰਜਾਬ ਸੰਸਥਾ ਨਾਲ ਮਿਲ ਕੇ ਵਿਸਥਾਰਿਤ ਵਿਚਾਰ-ਚਰਚਾ ਕੀਤੀ ਤਾਂ ਜੋ ਸਾਰੇ ਭਾਈਵਾਲਾਂ ਦੀ ਸਰਗਰਮ ਭਾਗੀਦਾਰੀ ਨਾਲ ਇਸ ਸਬੰਧੀ ਭਵਿੱਖਮੁਖੀ ਰਣਨੀਤੀ ਉਲੀਕੀ ਜਾ ਸਕੇ।

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਵਿਚਾਰ-ਵਟਾਂਦਰੇ ਦਾ ਆਗਾਜ਼ ਕੀਤਾ ਅਤੇ ਇਸ ਦੌਰਾਨ ਖੇਤੀਬਾੜੀ, ਪਾਣੀ, ਸਿਹਤ ਅਤੇ ਜਲਵਾਯੂ ਦੇ ਆਪਸ ਵਿੱਚ ਡੂੰਘਾਈ ਨਾਲ ਜੁੜੇ ਹੋਣ ’ਤੇ ਜ਼ੋਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਇਹ ਵਿਚਾਰ-ਚਰਚਾ ਸੈਸ਼ਨ ਇਸ ਸਾਲ ਅਪ੍ਰੈਲ ਵਿੱਚ ਸ਼ੁਰੂ ਕੀਤੀ ਗਈ ’ਮਿੱਟੀ ਤੋਂ ਥਾਲੀ’ (ਮਿੱਟੀ ਤੋਂ ਪਲੇਟ ਤੱਕ) ਪਹਿਲਕਦਮੀ ਦਾ ਵਿਸਥਾਰ ਸੀ।

ਰੀਜਨਰੇਟਿੰਗ ਪੰਜਾਬ ਦੀ ਸੰਸਥਾਪਕ ਸੁਮੀਤ ਸੰਧੂ ਨਾਲ ਮਿਲ ਕੇ ‘ਜੀਵਿਤ ਮਿੱਟੀ ਮਿਸ਼ਨ’ ਅਤੇ ‘ਧਰਤੀ ਦੀਆਂ ਧੀਆਂ’ ਵਰਗੇ ਨਵੇਂ ਸੰਕਲਪਾਂ ਦੀ ਸ਼ੁਰੂਆਤ ਕਰਦਿਆਂ ਚੇਅਰਮੈਨ ਨੇ ਮਿੱਟੀ ਦੀ ਸਿਹਤ ਨੂੰ ਮੁੜ ਸੁਰਜੀਤ ਕਰਨ ਅਤੇ ਇਸ ਨੂੰ ਬਿਹਤਰ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਕਿਉਂਕਿ ਪੰਜਾਬ ਦੀ ਮਿੱਟੀ ਵਿਚਲੇ ਜੈਵਿਕ ਪਦਾਰਥ ਮਹਿਜ 0.5 ਪ੍ਰਤੀਸ਼ਤ ਹਨ ਜਦੋਂ ਕਿ ਲੋੜੀਂਦੀ ਦਰ 5 ਪ੍ਰਤੀਸ਼ਤ ਹੈ। ਅਜਿਹਾ ਇਸ ਲਈ ਹੈ ਤਾਂ ਜੋ ਮਿੱਟੀ ਵਿੱਚ ਮੌਜੂਦ ਸੂਖਮ ਪੌਸ਼ਟਿਕ ਤੱਤਾਂ ਦਾ ਆਪਣੀ ਪੂਰੀ ਸਮਰੱਥਾ ਤੱਕ ਵਧਣਾ ਯਕੀਨੀ ਬਣਾਇਆ ਜਾ ਸਕੇ ਜੋ ਕਿ ਮਿਆਰੀ ਅਤੇ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਲਈ ਬੇਹੱਦ ਸਹਾਈ ਹਨ।

ਸੁਮੀਤ ਸੰਧੂ ਨੇ ਕਿਹਾ ਕਿ ਇਸ ‘ਰੀਜਨਰੇਟਿਵ ਕ੍ਰਾਂਤੀ’ ਨੂੰ ਸਫਲ ਬਣਾਉਣ ਲਈ ਕਈ ਉਪਾਅ ਕੀਤੇ ਜਾਣ ਦੀ ਜ਼ਰੂਰਤ ਹੈ ਜਿਵੇਂ ਕਿ ਮਿੱਟੀ ਅਤੇ ਵਾਤਾਵਰਣ, ਪਾਣੀ ਸਬੰਧੀ ਪ੍ਰਣਾਲੀਆਂ, ਕਿਸਾਨੀ ਜੀਵਨ, ਬਾਜ਼ਾਰ ਅਤੇ ਮੁੱਲ ਲੜੀ, ਡੇਟਾ ਆਦਿ ਵਰਗੇ ਪਹਿਲੂਆਂ ‘ਤੇ ਕੇਂਦ੍ਰਿਤ ਕਾਰਜ ਸਮੂਹਾਂ ਦਾ ਗਠਨ ਕਰਨਾ ਅਤੇ ਖੇਤੀਬਾੜੀ ਸੈਕਟਰ ਨੂੰ ਸ਼ਾਮਿਲ ਕਰਨ ਦੇ ਨਾਲ-ਨਾਲ ਸੂਬਾ ਪੱਧਰ ਉੱਤੇ ਮਿੱਟੀ ਦੀ ਸਮਰੱਥਾ ਤੇ ਗੁਣਵੱਤਾ ਦੀ ਜਾਂਚ ਕਰਨਾ।

ਕਮਿਸ਼ਨ ਦੇ ਚੇਅਰਮੈਨ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਗਿਆ ਕਿ ਇੱਕ ਟੈਸਟ ਕੇਸ ਵਜੋਂ ਮੋਗਾ ਦੇ ਪਿੰਡ ਘੋਲੀਆਂ ਕਲਾਂ ਵਿੱਚ ਇੱਕ ਮਿੱਟੀ ਦੀ ਜਾਂਚ ਸਬੰਧੀ ਲੈਬਾਰਟਰੀ ਸਥਾਪਿਤ ਕੀਤੀ ਗਈ ਹੈ।

ਇਸ ਮੌਕੇ ‘ਧਰਤੀ ਦੀਆਂ ਧੀਆਂ’ ਦੇ ਇੱਕ ਨਵੇਂ ਵਿਚਾਰ ਦੀ ਸ਼ੁਰੂਆਤ ਵੀ ਹੋਈ ਜਿਸ ਵਿੱਚ ਔਰਤਾਂ ਨੂੰ ਸੂਆਇਲ ਰੀਜਨਰੇਸ਼ਨ ਚੈਂਪੀਅਨਸ ਅਤੇ ਵਾਤਾਵਰਣ ਸੰਭਾਲ ਆਗੂਆਂ ਵਜੋਂ ਪਾਲਣ-ਪੋਸ਼ਣ ਅਤੇ ਸਿਖਲਾਈ ਦੇਣਾ ਸ਼ਾਮਿਲ ਹੈ ਜੋ ਪੰਜਾਬ ਦੀ ਜ਼ਮੀਨ, ਪਾਣੀ ਅਤੇ ਭੋਜਨ ਪ੍ਰਣਾਲੀਆਂ ਦੀ ਰੀਜਨਰੇਸ਼ਨ ਨੂੰ ਸੇਧ ਅਤੇ ਪ੍ਰੇਰਨਾ ਦੇਣ ਵਿੱਚ ਸਹਾਈ ਸਾਬਿਤ ਹੋਣਗੀਆਂ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਅਜਿਹੀਆਂ 100 ਮਹਿਲਾ ਆਗੂਆਂ ਦੀ ਚੋਣ ਕੀਤੀ ਜਾਵੇਗੀ।

ਇਸ ਪਹਿਲਕਦਮੀ ਵਿੱਚ ਸਕੂਲ ਪੱਧਰ ਦੇ ਪ੍ਰੋਗਰਾਮ ਵੀ ਸ਼ਾਮਲ ਹਨ ਜੋ ਬੱਚਿਆਂ ਅਤੇ ਨੌਜਵਾਨਾਂ ਨੂੰ ਮਿੱਟੀ ਦੀ ਸਿਹਤ ਵਿੱਚ ਸੁਧਾਰ ਕਰਨ ਲਈ ਪ੍ਰੇਰਿਤ ਕਰਦੇ ਹਨ ਅਤੇ ਕਿਸਾਨਾਂ ਤੋਂ ਲੈ ਕੇ ਪਰਿਵਾਰਾਂ ਤੱਕ ਸਾਰੇ ਪਿੰਡਾਂ ਨੂੰ ਮਿੱਟੀ ਦੀ ਸਿਹਤ ਨੂੰ ਬਹਾਲ ਕਰਨ ਦੇ ਨੇਕ ਕਾਰਜ ਵਿੱਚ ਸਹਾਇਤਾ ਕਰਨ ਲਈ ਉਤਸ਼ਾਹਿਤ ਕਰਦੇ ਹਨ।

ਇਸ ਪਹਿਲਕਦਮੀ ਦੀਆਂ ਵਿਲੱਖਣ ਵਿਸ਼ੇਸ਼ਤਾਵਾਂ ਵਿੱਚੋਂ ਇੱਕ ਪਿੰਡ ਪੱਧਰੀ ਮੁਕਾਬਲਾ ਸੋਆਇਲ ਕੱਪ ਸ਼ੁਰੂ ਕਰਨਾ ਹੈ, ਜਿਸ ਵਿੱਚ ਉਨ੍ਹਾਂ ਪਿੰਡਾਂ ਨੂੰ ਇਨਾਮ ਦਿੱਤਾ ਜਾਵੇਗਾ ਜੋ ਆਪਣੀ ਮਿੱਟੀ, ਵਾਤਾਵਰਣ ਦਾ ਪਾਲਣ ਪੋਸ਼ਣ ਕਰਦੇ ਹਨ ਅਤੇ ਆਪਣਾ ਭਵਿੱਖ ਸੁਰੱਖਿਅਤ ਕਰਦੇ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਰੀਜਨਰੇਟਿੰਗ ਪੰਜਾਬ ਦੇ ਸਹਿ-ਸੰਸਥਾਪਕ ਅਰਿੰਦਮ ਮੁਖਰਜੀ, ਡਾਇਰੈਕਟਰ (ਸੇਵਾਮੁਕਤ) ਟਾਊਨ ਪਲਾਨਿੰਗ ਵਿਭਾਗ, ਪੰਜਾਬ ਐਮ.ਐਸ. ਔਜਲਾ, ਪਿੰਡ ਘੋਲੀਆਂ ਕਲਾਂ ਦੇ ਸਰਪੰਚ ਏਕਮਪ੍ਰੀਤ ਸਿੰਘ ਅਤੇ ਜੈਵਿਕ ਕਿਸਾਨ ਚਮਕੌਰ ਸਿੰਘ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...