ਪੰਜਾਬ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 26 ਮਈ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ

by | May 11, 2026 | breaking news, election, politics | 0 comments

ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ: ਰਾਜ ਕਮਲ ਚੌਧਰੀ

ਚੰਡੀਗੜ੍ਹ 11 ਮਈ 2026:
ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/75 ਅਤੇ ਨੋਟੀਫਿਕੇਸ਼ਨ ਨੰਬਰ 03/01/Elections (S-2)/MEB/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਲਈ ਚੋਣ ਸ਼ਡਿਊਲ ਦਾ ਐਲਾਨ ਕੀਤਾ ਗਿਆ ਹੈ।
ਚੋਣ ਸ਼ਡਿਊਲ ਮੁਤਾਬਕ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ) ਤੋਂ ਸ਼ੁਰੂ ਹੋਵੇਗੀ ਅਤੇ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ। ਇਹ ਨਾਮਜ਼ਦਗੀਆਂ ਇਸ ਉਦੇਸ਼ ਲਈ ਮਨੋਨੀਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਭਰੀਆਂ ਜਾਣਗੀਆਂ। ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ। ਸਾਰੇ ਨਾਮਜ਼ਦਗੀ ਫਾਰਮਾਂ ਦੇ ਨਾਲ ਹਲਫੀਆ ਬਿਆਨ ਸ਼ਾਮਲ ਹੋਣੇ ਚਾਹੀਦੇ ਹਨ ਅਤੇ ਜੇਕਰ ਕਿਸੇ ਉਮੀਦਵਾਰ ਨੂੰ ਕਿਸੇ ਸਿਆਸੀ ਪਾਰਟੀ ਵੱਲੋਂ ਸਪਾਂਸਰ ਕੀਤਾ ਗਿਆ ਹੈ ਤਾਂ ਉਸ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰ ਪੱਤਰ ਵੀ ਸ਼ਾਮਲ ਹੋਣਾ ਚਾਹੀਦਾ ਹੈ। ਉਮੀਦਵਾਰਾਂ ਦੇ ਕੇਵਾਈਸੀ ਵੇਰਵੇ ਜ਼ਿਲ੍ਹੇ ਦੀਆਂ ਵੈੱਬਸਾਈਟਾਂ ‘ਤੇ ਅਪਲੋਡ ਕੀਤੇ ਜਾਣਗੇ।

ਚੋਣਾਂ 26.05.2026 (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿੱਚ ਕੀਤੀ ਜਾਵੇਗੀ।

ਰਜਿਸਟਰਡ ਵੋਟਰਾਂ ਦੀ ਕੁੱਲ ਗਿਣਤੀ 36,72,932 ਹੈ ਜਿਹਨਾਂ ਵਿੱਚ 18,98,990 ਪੁਰਸ਼, 17,73,716 ਮਹਿਲਾ ਅਤੇ 226 ਹੋਰ ਵੋਟਰ ਸ਼ਾਮਲ ਹਨ।

ਇਨ੍ਹਾਂ ਚੋਣਾਂ ਲਈ ਜ਼ਿਲ੍ਹਿਆਂ ਵਿੱਚ 3977 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ।

ਨਗਰ ਨਿਗਮ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਕਮਿਸ਼ਨ ਵੱਲੋਂ ਨਿਰਧਾਰਤ ਖਰਚ ਸੀਮਾ 4,00,000 ਰੁਪਏ ਹੈ ਜਦਕਿ ਨਗਰ ਕੌਂਸਲਾਂ ਦੇ ਵਰਗ I ਲਈ 3,60,000 ਰੁਪਏ, ਵਰਗ II ਲਈ 2,30,000 ਰੁਪਏ, ਵਰਗ III ਲਈ 2,00,000 ਰੁਪਏ ਅਤੇ ਨਗਰ ਪੰਚਾਇਤ ਲਈ 1,40,000 ਰੁਪਏ ਨਿਰਧਾਰਤ ਕੀਤੀ ਗਈ ਹੈ।

ਚੋਣ ਡਿਊਟੀ ‘ਤੇ ਲਗਭਗ 36,000 ਚੋਣ ਕਰਮਚਾਰੀ ਅਤੇ 35,500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਹਰੇਕ ਜ਼ਿਲ੍ਹੇ ਵਿੱਚ ਆਈਏਐਸ/ਪੀਸੀਐਸ ਅਧਿਕਾਰੀਆਂ ਨੂੰ ਅਬਜ਼ਰਬਰ ਵਜੋਂ ਨਿਯੁਕਤ ਕੀਤਾ ਜਾਵੇਗਾ ਤਾਂ ਜੋ ਸੁਚੱਜੇ ਢੰਗ ਨਾਲ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਮੈਜਿਸਟ੍ਰੇਟ ਦੀ ਸਮੁੱਚੀ ਨਿਗਰਾਨੀ ਹੇਠ ਜ਼ਿਲ੍ਹਾ ਸੁਰੱਖਿਆ ਯੋਜਨਾ ਤਿਆਰ ਕੀਤੀ ਗਈ ਹੈ।

ਕਮਿਸ਼ਨ ਵੱਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਚੋਣ ਸ਼ਡਿਊਲ ਦੇ ਐਲਾਨ ਦੇ ਨਾਲ, ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਜ਼ਾਬਤਾ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...