ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰੇਗੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਕੰਪਨੀ: ਸੰਜੀਵ ਅਰੋੜਾ

by | Oct 31, 2025 | breaking news, daily | 0 comments

2000 ਲੋਕਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ

ਚੰਡੀਗੜ੍ਹ 29 ਅਕਤੂਬਰ 2025:

‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਨੂੰ ਇੱਕ ਜੀਵੰਤ, ਸਿਹਤਮੰਦ ਅਤੇ ਭਵਿੱਖ ਲਈ ਤਿਆਰ ਸੂਬਾ ਬਣਾਉਣ ਦੇ ਉਦੇਸ਼ ਨਾਲ, ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਸਾਲਾਨਾ 2300 ਕਰੋੜ ਰੁਪਏ ਦੇ ਟਰਨਓਵਰ ਵਾਲੀ ਕੰਪਨੀ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਪੰਜਾਬ ਵਿੱਚ 1,400 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਹੀ ਹੈ। ਕੰਪਨੀ ਨੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਵਿੱਚ ਇੱਕ ਨਵੀਂ ਐਕਟਿਵ ਫਾਰਮਾਸਿਊਟੀਕਲ ਇੰਗਰੀਡੀਐਂਟ (ਏ.ਪੀ.ਆਈ.) ਨਿਰਮਾਣ ਸਹੂਲਤ ਸਥਾਪਤ ਕਰਨ ਦੀ ਯੋਜਨਾ ਬਣਾਈ ਹੈ। ਇਸ ਸਹੂਲਤ ਨਾਲ 2,000 ਪੰਜਾਬੀਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ।

ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਵਾਤਾਵਰਣ ਸਬੰਧੀ ਪ੍ਰਵਾਨਗੀ ਮਿਲ ਗਈ ਹੈ ਅਤੇ ਸਹੂਲਤ ਸਥਾਪਤ ਕਰਨ ਲਈ ਜ਼ਮੀਨ ਕੰਪਨੀ ਦੇ ਕਬਜ਼ੇ ਅਧੀਨ ਹੈ। ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਭਾਰਤ ਦੇ ਮੋਹਰੀ ਐਕਟਿਵ ਫਾਰਮਾਸਿਊਟੀਕਲ ਇੰਗ੍ਰੇਡੀਐਂਟਸ (ਏ.ਪੀ.ਆਈ.) ਅਤੇ ਵਿਸ਼ੇਸ਼ ਰਸਾਇਣ ਨਿਰਮਾਤਾਵਾਂ ਵਿੱਚੋਂ ਇੱਕ ਹੈ। ਇਹ ਕੰਪਨੀ ਦਰਦ, ਬੁਖਾਰ ਅਤੇ ਸੋਜ ਦੇ ਇਲਾਜ ਲਈ ਵਿਆਪਕ ਤੌਰ ‘ਤੇ ਵਰਤੀ ਜਾਂਦੀ ਨਾਲ-ਸਟੀਰੌਇਡਲ ਐਂਟੀ-ਇਨਫਲੇਮੇਟਰੀ ਡਰੱਗ (ਐਨ.ਐਸ.ਏ.ਆਈ.ਡੀ.) ਆਈਬਿਊਪ੍ਰੋਫੇਨ ਬਣਾਉਣ ਵਾਲੀ ਦੁਨੀਆ ਦੀ ਸਭ ਤੋਂ ਵੱਡੀ ਨਿਰਮਾਤਾ ਕੰਪਨੀ ਵੀ ਹੈ।

ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕੰਪਨੀ ਦੀ ਨਿਰਮਾਣ ਯੂਨਿਟ ਪਹਿਲਾਂ ਹੀ ਫਤਿਹਗੜ੍ਹ ਛੰਨਾ, ਬਰਨਾਲਾ ਵਿਖੇ ਕਾਰਜਸ਼ੀਲ ਹੈ। ਜ਼ਿਕਰਯੋਗ ਹੈ ਕਿ ਨਵੀਂ ਯੂਨਿਟ ਦੀ ਸਥਾਪਨਾ ਨਾਲ ਪੰਜਾਬ ਵਿੱਚ ਇਸ ਕੰਪਨੀ ਦਾ ਨਿਵੇਸ਼ 2533 ਕਰੋੜ ਰੁਪਏ ਤੱਕ ਪਹੁੰਚ ਜਾਵੇਗਾ ਅਤੇ ਕੰਪਨੀ ਦੀਆਂ ਯੂਨਿਟਾਂ ਵਿੱਚ ਕੁੱਲ 3100 ਲੋਕ ਕੰਮ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਬਡਬਰ, ਬਰਨਾਲਾ ਵਿਖੇ ਪ੍ਰਸਤਾਵਿਤ 1,400 ਕਰੋੜ ਰੁਪਏ ਦਾ ਗ੍ਰੀਨਫੀਲਡ ਪ੍ਰੋਜੈਕਟ ਆਈ.ਓ.ਐਲ. ਦੀ ਏ.ਪੀ.ਆਈ. ਉਤਪਾਦਨ ਸਮਰੱਥਾ ਵਿੱਚ ਵਾਧਾ ਕਰਨ ਵਾਲਾ ਇੱਕ ਵੱਡਾ ਕਦਮ ਹੈ ਅਤੇ ਫਾਰਮਾਸਿਊਟੀਕਲ ਅਤੇ ਰਸਾਇਣਕ ਉਦਯੋਗਾਂ ਲਈ ਇੱਕ ਉੱਭਰ ਰਹੇ ਹੱਬ ਵਜੋਂ ਪੰਜਾਬ ਦੇ ਰੁਤਬੇ ਨੂੰ ਮਜ਼ਬੂਤ ਕਰੇਗਾ।

ਸ੍ਰੀ ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਪੰਜਾਬ ਵਿੱਚ ਕੁੱਲ 1.30 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਜਿਸ ਨਾਲ 5 ਲੱਖ ਲੋਕਾਂ ਨੂੰ ਰੁਜ਼ਗਾਰ ਮਿਲਿਆ।

ਇਸ ਮੌਕੇ ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਵਰਿੰਦਰ ਗੁਪਤਾ ਅਤੇ ਨਿਵੇਸ਼ ਪ੍ਰੋਤਸਾਹਨ ਦੇ ਸੀ.ਈ.ਓ. ਅਮਿਤ ਢਾਕਾ ਵੀ ਮੌਜੂਦ ਸਨ ਅਤੇ ਉਨ੍ਹਾਂ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੱਤੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...