ਪੰਜਾਬ ਵਿੱਚ ਪੋਟਾਸ਼ ਪਿੱਛੋਂ ਹੁਣ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ: ਬਰਿੰਦਰ ਕੁਮਾਰ ਗੋਇਲ

by | Apr 27, 2026 | daily, politics | 0 comments

ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ, ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਅਤੇ ਆਇਲ ਇੰਡੀਆ ਲਿਮਟਿਡ ਦੇ ਉੱਚ ਅਧਿਕਾਰੀਆਂ ਵੱਲੋਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨਾਲ ਮੁਲਾਕਾਤ

ਕੇਂਦਰੀ ਟੀਮ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਮੋਗਾ, ਜਲੰਧਰ ਅਤੇ ਕਪੂਰਥਲਾ ਵਿਖੇ ਕੁਦਰਤੀ ਤੇਲ ਤੇ ਗੈਸ ਮਿਲਣ ਦੀ ਸੰਭਾਵਨਾ ਜਤਾਈ

ਹਾਈਡ੍ਰੋਕਾਰਬਨ ਸਰੋਤਾਂ ਦੀ ਖੋਜ ਲਈ ਸ਼ੁਰੂਆਤੀ ਸਰਵੇਖਣ ਕਰਾਉਣ ਵਾਸਤੇ ਸਹਿਯੋਗ ਮੰਗਿਆ

ਗੋਇਲ ਵੱਲੋਂ ਪੰਜਾਬ ਦੇ ਵਿਕਾਸ ਲਈ ਹਰ ਹੰਭਲਾ ਮਾਰਨ ਅਤੇ ਪੂਰਨ ਸਹਾਇਤਾ ਦਾ ਭਰੋਸਾ

ਚੰਡੀਗੜ੍ਹ, 27 ਅਪ੍ਰੈਲ:

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਪੋਟਾਸ਼ ਦੀ ਖੋਜ ਉਪਰੰਤ ਹੁਣ ਪੰਜਾਬ ਵਿੱਚ ਕੁਦਰਤੀ ਗੈਸ ਅਤੇ ਤੇਲ ਭੰਡਾਰਾਂ ਦੀਆਂ ਵੱਡੀਆਂ ਸੰਭਾਵਨਾਵਾਂ ਹਨ ਅਤੇ ਸੂਬਾ ਸਰਕਾਰ ਵੱਲੋਂ ਇਸ ਪਾਸੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ।

ਇਹ ਗੱਲ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਅੱਜ ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਅਧੀਨ ਡਾਇਰੈਕਟਰ ਜਨਰਲ ਆਫ਼ ਹਾਈਡ੍ਰੋਕਾਰਬਨ (ਡੀ.ਜੀ.ਐਚ) ਅਤੇ ਆਇਲ ਇੰਡੀਆ ਲਿਮਟਿਡ (ਓ.ਆਈ.ਐਲ) ਦੇ ਉੱਚ ਅਧਿਕਾਰੀਆਂ ਨਾਲ ਮਗਸੀਪਾ ਵਿਖੇ ਮੁਲਾਕਾਤ ਕਰਨ ਅਤੇ ਪ੍ਰਸਤਾਵਿਤ ਸਰਵੇਖਣ ਨੂੰ ਮੁਕੰਮਲ ਕਰਨ ਸਬੰਧੀ ਸਹਾਇਤਾ ਦੀ ਮੰਗ ਕਰਨ ਉਪਰੰਤ ਆਖੀ। ਸ੍ਰੀ ਅਜੈ ਕੁਮਾਰ ਸ਼ਰਮਾ (ਐਚ.ਓ.ਡੀ, ਐਨ.ਡੀ.ਆਰ, ਡੀ.ਜੀ.ਐਚ) ਦੀ ਅਗਵਾਈ ਵਾਲੀ ਇਸ ਟੀਮ ਵਿੱਚ ਸ੍ਰੀ ਸੁਰੇਂਦਰ ਕੁਮਾਰ ਦਾਸ (ਡੀ.ਜੀ.ਐਮ, ਡੀ.ਜੀ.ਐਚ), ਸ੍ਰੀ ਅਨੂਪ ਕੁਮਾਰ (ਕਾਰਜਕਾਰੀ ਡਾਇਰੈਕਟਰ, ਓ.ਆਈ.ਐਲ), ਸ੍ਰੀ ਰਤਨੇਸ਼ ਪਾਂਡੇ (ਸੁਪਰਿੰਟੈਂਡਿੰਗ ਭੂ ਅਤੇ ਭੌਤਿਕ ਵਿਗਿਆਨੀ, ਓ.ਆਈ.ਐਲ), ਸ੍ਰੀ ਦੁਰਗੇਸ਼ ਦੀਪ ਮਿਸ਼ਰਾ (ਪਾਰਟੀ ਚੀਫ਼, ਏਸ਼ੀਅਨ ਐਨਰਜੀ ਸਰਵਿਸਿਜ਼) ਅਤੇ ਸ੍ਰੀ ਚਮਨ ਸਿੰਘ (ਸਲਾਹਕਾਰ, ਸਿਸਮਿਕ ਓਪਰੇਸ਼ਨ, ਏਸ਼ੀਅਨ ਐਨਰਜੀ ਸਰਵਿਸਿਜ਼) ਸ਼ਾਮਲ ਹੋਏ।

ਮੀਟਿੰਗ ਦੌਰਾਨ ਸੂਬੇ ਵਿੱਚ ਹਾਈਡ੍ਰੋਕਾਰਬਨ ਸਰੋਤਾਂ ਦੀ ਖੋਜ ਸਬੰਧੀ ਸੰਭਾਵਨਾਵਾਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਵਿਸਥਾਰਿਤ ਪੇਸ਼ਕਾਰੀ ਦਿੱਤੀ ਗਈ। ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਭਾਰਤ ਸਰਕਾਰ ਦੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਨਿਰਦੇਸ਼ਾਂ ਅਨੁਸਾਰ ਆਇਲ ਇੰਡੀਆ ਲਿਮਟਿਡ ਵੱਲੋਂ ਕੁਦਰਤੀ ਤੇਲ ਅਤੇ ਗੈਸ ਭੰਡਾਰਾਂ ਦੀ ਖੋਜ ਕਰਨ ਲਈ ਇੱਕ 2ਡੀ ਸਿਸਮਿਕ ਸਰਵੇਖਣ ਕੀਤਾ ਜਾਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਸਰਕਾਰ ਦੀ ਉੱਚ-ਪੱਧਰੀ ਵਿਗਿਆਨਕ ਸਲਾਹਕਾਰ ਖੋਜ ਕਮੇਟੀ ਵੱਲੋਂ ਦੇਸ਼ ਭਰ ਦੇ ਉਨ੍ਹਾਂ ਅਣ-ਪਛਾਤੇ ਖੇਤਰਾਂ ਵਿੱਚ ਵਿਆਪਕ ਸਰਵੇਖਣ ਦੀ ਸਿਫਾਰਸ਼ ਕੀਤੀ ਗਈ ਹੈ, ਜਿੱਥੇ ਖਣਿਜਾਂ ਅਤੇ ਪੈਟਰੋਲੀਅਮ ਭੰਡਾਰਾਂ ਸਬੰਧੀ ਹਾਲੇ ਤੱਕ ਕੋਈ ਖੋਜ ਨਹੀਂ ਕੀਤੀ ਗਈ।

ਸ੍ਰੀ ਅਜੈ ਸ਼ਰਮਾ ਨੇ ਦੱਸਿਆ ਕਿ ਮੰਤਰਾਲੇ ਨੇ ਪੰਜਾਬ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫ਼ਰੀਦਕੋਟ, ਮੋਗਾ, ਜਲੰਧਰ ਅਤੇ ਕਪੂਰਥਲਾ ਸਣੇ ਰਾਜਸਥਾਨ ਵਿੱਚ ਬਾੜਮੇਰ, ਸੰਚੋਰ, ਜੈਸਲਮੇਰ ਅਤੇ ਬੀਕਾਨੇਰ-ਨਾਗੌਰ ਪੱਤਣਾਂ ਦੇ ਨਾਲ-ਨਾਲ ਗੰਗਾ ਪੱਤਣ ਅਤੇ ਨਾਲ ਲੱਗਦੇ ਪੰਜਾਬ ਦੇ ਖੇਤਰਾਂ ਵਿੱਚ ਸਰਵੇਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਉਪ-ਪੱਤਣ (ਸਬ-ਬੇਸਿਨ) ਵਿੱਚ ਲਗਭਗ 169 ਲਾਈਨ ਕਿਲੋਮੀਟਰ ਨੂੰ ਕਵਰ ਕਰਦਿਆਂ ਵੱਡੇ ਪੱਧਰ ‘ਤੇ 2ਡੀ ਸਿਸਮਿਕ ਸਰਵੇਖਣ ਕੀਤਾ ਜਾਵੇਗਾ ਅਤੇ ਇਸ ਪਹਿਲਕਦਮੀ ਨੂੰ “ਮਿਸ਼ਨ ਅਨਵੇਸ਼ਨ” ਦਾ ਨਾਮ ਦਿੱਤਾ ਗਿਆ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਪਹਿਲਾ ਸਰਵੇਖਣ ਵਿਗਿਆਨਕ ਅਤੇ ਖੋਜ ਪ੍ਰਕਿਰਤੀ ‘ਤੇ ਆਧਾਰਤ ਹੈ ਅਤੇ ਇਸ ਦਾ ਉਦੇਸ਼ ਸਟੀਕ ਭੂ-ਵਿਗਿਆਨਕ ਡੇਟਾ ਤਿਆਰ ਕਰਨਾ ਹੋਵੇਗਾ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਤੇਲ ਤੇ ਗੈਸ ਪਦਾਰਥਾਂ ਦਾ ਪਤਾ ਲਾਉਣ ਲਈ ਨਾ ਸਿਰਫ਼ ਖੋਜ ਗਤੀਵਿਧੀਆਂ ਨੂੰ ਤੇਜ਼ ਕਰੇਗੀ, ਸਗੋਂ ਇੱਕ ਵਿਆਪਕ ਭੂ-ਵਿਗਿਆਨਕ ਡੇਟਾ ਬੈਂਕ ਬਣਾਉਣ ਵਿੱਚ ਵੀ ਮਦਦ ਕਰੇਗੀ ਜਿਸ ਨਾਲ ਭਾਰਤ ਦੀ ਵਿਦੇਸ਼ੀ ਊਰਜਾ ਸਰੋਤਾਂ ‘ਤੇ ਨਿਰਭਰਤਾ ਘਟੇਗੀ ਅਤੇ ਪੰਜਾਬ ਸਮੇਤ ਬਾਕੀ ਸੂਬਿਆਂ ਲਈ ਆਰਥਿਕ ਵਿਕਾਸ ਦੇ ਨਵੇਂ ਰਾਹ ਖੁੱਲ੍ਹਣਗੇ।

ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਸਰਵੇਖਣ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਸੂਬੇ ਦੇ ਸਮੁੱਚੇ ਵਿਕਾਸ ਅਤੇ ਖੁਸ਼ਹਾਲੀ ਲਈ ਕੁਦਰਤੀ ਸਰੋਤਾਂ ਦੀ ਵਰਤੋਂ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲੇ ਨਾ ਸਿਰਫ਼ ਊਰਜਾ ਖੇਤਰ ਨੂੰ ਮਜ਼ਬੂਤ ਕਰਨਗੇ, ਸਗੋਂ ਪੰਜਾਬ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੇ ਨਾਲ-ਨਾਲ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਣਗੇ।

ਮੀਟਿੰਗ ਦੌਰਾਨ ਖਣਨ ਅਤੇ ਭੂ-ਵਿਗਿਆਨ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਡਾਇਰੈਕਟਰ ਖਣਨ ਸ੍ਰੀ ਅਭਿਜੀਤ ਕਪਲਿਸ਼, ਮੁੱਖ ਇੰਜੀਨੀਅਰ (ਖਣਨ ਅਤੇ ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...