ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

by | Aug 31, 2026 | breaking news, daily, politics | 0 comments

ਵਿੱਤੀ ਸਾਲ 2026-27 ਲਈ ਯੋਜਨਾ ਵਾਸਤੇ 432.38 ਕਰੋੜ ਰੁਪਏ ਦਾ ਬਜਟ; ਲੋੜਵੰਦ ਬੱਚਿਆਂ ਨੂੰ ਸਮੇਂ ਸਿਰ ਮਿਲ ਰਹੀ ਹੈ ਵਿੱਤੀ ਸਹਾਇਤਾ

ਮਾਨ ਸਰਕਾਰ ਦਾ ਸੰਕਲਪ—ਕੋਈ ਵੀ ਬੱਚਾ ਗਰੀਬੀ, ਲਾਚਾਰੀ ਜਾਂ ਅਣਗਹਿਲੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਹੀਂ ਰਹੇਗਾ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸੁਰੱਖਿਅਤ ਬਚਪਨ, ਬਿਹਤਰ ਸਿੱਖਿਆ ਅਤੇ ਸਨਮਾਨਤ ਜੀਵਨ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਇਸ ਯੋਜਨਾ ਲਈ ਪੰਜਾਬ ਸਰਕਾਰ ਵੱਲੋਂ 432.38 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ। ਇਸ ਵਿੱਚੋਂ ਹੁਣ ਤੱਕ 181.23 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਵਿੱਤੀ ਸਹਾਇਤਾ ਮਿਲਦੀ ਰਹੇ ਅਤੇ ਉਨ੍ਹਾਂ ਦਾ ਭਵਿੱਖ ਹੋਰ ਸੁਰੱਖਿਅਤ ਬਣਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ ਕਰੀਬ 2.45 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਹ ਸਹਾਇਤਾ ਉਨ੍ਹਾਂ ਦੀ ਪੜ੍ਹਾਈ, ਰੋਜ਼ਾਨਾ ਦੀਆਂ ਲੋੜਾਂ ਅਤੇ ਬਿਹਤਰ ਭਵਿੱਖ ਲਈ ਮਜ਼ਬੂਤ ਆਧਾਰ ਬਣ ਰਹੀ ਹੈ, ਤਾਂ ਜੋ ਉਹ ਆਤਮ-ਵਿਸ਼ਵਾਸ ਨਾਲ ਅੱਗੇ ਵਧ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜ ਸਕਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਆਸ਼ਰਿਤ ਅਤੇ ਅਨਾਥ ਬੱਚੇ ਸਿਰਫ਼ ਸਰਕਾਰੀ ਅੰਕੜੇ ਨਹੀਂ, ਸਗੋਂ ਸਾਡੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਕੋਈ ਵੀ ਬੱਚਾ ਗਰੀਬੀ, ਮਜਬੂਰੀ, ਅਣਗਹਿਲੀ ਜਾਂ ਮਾਪਿਆਂ ਦੇ ਸਹਾਰੇ ਤੋਂ ਵਾਂਝਾ ਹੋਣ ਕਾਰਨ ਆਪਣੀ ਪੜ੍ਹਾਈ ਜਾਂ ਆਪਣੇ ਸੁਪਨਿਆਂ ਨਾਲ ਸਮਝੌਤਾ ਨਾ ਕਰੇ। ਹਰ ਬੱਚੇ ਨੂੰ ਸੁਰੱਖਿਆ, ਮੌਕੇ ਅਤੇ ਸਨਮਾਨ ਨਾਲ ਅੱਗੇ ਵਧਣ ਦਾ ਅਧਿਕਾਰ ਹੈ।

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ 21 ਸਾਲ ਤੋਂ ਘੱਟ ਉਮਰ ਦੇ ਉਹ ਬੱਚੇ ਲੈ ਸਕਦੇ ਹਨ, ਜਿਨ੍ਹਾਂ ਦੇ ਮਾਤਾ-ਪਿਤਾ ਦੋਵੇਂ ਨਹੀਂ ਰਹੇ, ਜਾਂ ਦੋਵੇਂ ਘਰੋਂ ਗੈਰ-ਹਾਜ਼ਰ ਹਨ, ਜਾਂ ਸਰੀਰਕ ਜਾਂ ਮਾਨਸਿਕ ਤੌਰ ‘ਤੇ ਅਸਮਰੱਥ ਹੋਣ ਕਾਰਨ ਪਰਿਵਾਰ ਦੀ ਦੇਖਭਾਲ ਕਰਨ ਦੇ ਯੋਗ ਨਹੀਂ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਅਜਿਹਾ ਸੰਵੇਦਨਸ਼ੀਲ ਅਤੇ ਸਮਾਵੇਸ਼ੀ ਭਲਾਈ ਮਾਡਲ ਸਿਰਜ ਰਹੀ ਹੈ, ਜਿੱਥੇ ਹਰ ਲੋੜਵੰਦ ਬੱਚੇ ਨੂੰ ਆਪਣੀ ਸਮਰੱਥਾ ਅਨੁਸਾਰ ਅੱਗੇ ਵਧਣ ਦਾ ਪੂਰਾ ਮੌਕਾ ਮਿਲੇ। ਅੱਜ ਬੱਚਿਆਂ ਦੇ ਭਵਿੱਖ ਵਿੱਚ ਕੀਤਾ ਗਿਆ ਇਹ ਨਿਵੇਸ਼ ਭਲਕੇ ਦੇ ਮਜ਼ਬੂਤ ਪਰਿਵਾਰਾਂ, ਸਸ਼ਕਤ ਸਮਾਜ ਅਤੇ ਖੁਸ਼ਹਾਲ ਰੰਗਲਾ ਪੰਜਾਬ ਦੀ ਮਜ਼ਬੂਤ ਨੀਂਹ ਸਾਬਤ ਹੋਵੇਗਾ।

ਅੰਤ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਦੀ ਇਹ ਪਹਿਲ ਸਿਰਫ਼ ਵਿੱਤੀ ਸਹਾਇਤਾ ਤੱਕ ਸੀਮਿਤ ਨਹੀਂ, ਸਗੋਂ ਇਹ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਸਨਮਾਨਤ ਜੀਵਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੇ ਸਰਕਾਰ ਦੇ ਦ੍ਰਿੜ੍ਹ ਸੰਕਲਪ ਦੀ ਪ੍ਰਤੀਕ ਹੈ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...