ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ

by | Aug 27, 2025 | breaking news, daily | 0 comments

ਜੇ.ਆਈ.ਸੀ.ਏ. ਵਫ਼ਦ ਨੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਪੀ.ਸੀ.ਆਰ.ਈ.ਐਸ.ਐਚ.ਪੀ. ਅਧੀਨ ਸਹਿਯੋਗ ਬਾਰੇ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ, 27 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਾਗਬਾਨੀ ਖੇਤਰ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਕਦਮ ਪੁੱਟਦਿਆਂ, ਪੰਜਾਬ ਅਤੇ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜੇ.ਆਈ.ਸੀ.ਏ.) ਨੇ ਸਾਂਝੇ ਤੌਰ ‘ਤੇ “ਪੰਜਾਬ ਵਿੱਚ ਜਲਵਾਯੂ ਅਨੁਕੂਲ ਅਤੇ ਵਾਤਾਵਰਣ ਪੱਖੋਂ ਟਿਕਾਊ ਬਾਗਬਾਨੀ (ਪੀ.ਸੀ.ਆਰ.ਈ.ਐਸ.ਐਚ.ਪੀ.) ਨੂੰ ਉਤਸ਼ਾਹਿਤ ਕਰਨ” ਵਿਸ਼ੇ ‘ਤੇ ਭਾਈਵਾਲਾਂ ਨਾਲ ਨਵੀਂ ਤਕਨਾਲੋਜੀ ਐਕਸਚੇਂਜ ਬਾਰੇ ਇੱਕ ਵਰਕਸ਼ਾਪ ਕਰਵਾਈ। ਇਹ ਵਰਕਸ਼ਾਪ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਕੰਪਲੈਕਸ, ਸੈਕਟਰ 31, ਚੰਡੀਗੜ੍ਹ ਵਿਖੇ ਕਰਵਾਈ ਗਈ। ਇਸ ਸਮਾਗਮ ਦੌਰਾਨ ਬਾਗਬਾਨੀ ਮਾਹਿਰਾਂ, ਭਾਈਵਾਲਾਂ ਅਤੇ ਉੱਚ-ਪੱਧਰੀ ਜੇ.ਆਈ.ਸੀ.ਏ. ਵਫ਼ਦ ਨੇ ਬਾਗਬਾਨੀ ਖੇਤਰ ਵਿੱਚ ਟਿਕਾਊ ਅਭਿਆਸਾਂ ਅਤੇ ਉੱਨਤ ਤਕਨਾਲੋਜੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।

ਵਰਕਸ਼ਾਪ ਨੂੰ ਸੰਬੋਧਨ ਕਰਦਿਆਂ, ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਜੇ.ਆਈ.ਸੀ.ਏ. ਦੇ ਵਫ਼ਦ ਦਾ ਸਵਾਗਤ ਕੀਤਾ, ਜਿਸ ਵਿੱਚ ਫਸਟ ਸੈਕਟਰੀ (ਖੁਰਾਕ ਅਤੇ ਖੇਤੀਬਾੜੀ) ਸ੍ਰੀ ਹੇਯਾਸੇ ਤਾਕੇਹੀਕੋ, ਜੇ.ਆਈ.ਸੀ.ਏ. ਇੰਡੀਆ ਦੇ ਸੀਨੀਅਰ ਪ੍ਰਤੀਨਿਧੀ ਸ੍ਰੀ ਈਜੀ ਵਾਕਾਮਤਸੂ, ਜੇ.ਆਈ.ਸੀ.ਏ. ਸਰਵੇਅ ਟੀਮ ਦੇ ਟੀਮ ਲੀਡਰ ਸ੍ਰੀ ਸ਼ਿਨੋਹਾਰਾ ਟੋਗੋ ਅਤੇ ਡਿਵੈਲਪਮੈਂਟ ਸਪੈਸ਼ਲਿਸਟ ਜੇ.ਆਈ.ਸੀ.ਏ. ਇੰਡੀਆ ਸ਼੍ਰੀਮਤੀ ਨਿਸ਼ਠਾ ਵੈਂਗੁਰਲੇਕਰ ਸ਼ਾਮਲ ਸਨ। ਇਸ ਮੌਕੇ ਮੰਤਰੀ ਨੇ ਸੀ.ਆਈ.ਆਈ. ਚੰਡੀਗੜ੍ਹ ਦੇ ਚੇਅਰਪਰਸਨ ਸ੍ਰੀ ਅਮਿਤ ਜੈਨ ਦਾ ਵੀ ਸਵਾਗਤ ਕੀਤਾ। ਉਨ੍ਹਾਂ ਨੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਅਤੇ ਨਵੇਂ ਅਭਿਆਸਾਂ ਰਾਹੀਂ ਪੰਜਾਬ ਦੇ ਬਾਗਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਮੁਹਾਰਤ ਅਤੇ ਸਹਿਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ।

30 ਮੈਂਬਰੀ ਜੇ.ਆਈ.ਸੀ.ਏ. ਵਫ਼ਦ ਨੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਫਸਲੀ ਰਹਿੰਦ-ਖੂੰਹਦ ਕੁਸ਼ਲ ਅਤੇ ਟਿਕਾਊ ਬਾਗਬਾਨੀ ਪ੍ਰੋਜੈਕਟ (ਪੀ.ਸੀ.ਆਰ.ਈ.ਐਸ.ਐਚ.ਪੀ.) ਅਧੀਨ ਭਾਈਵਾਲੀ ਬਾਰੇ ਚਰਚਾ ਕੀਤੀ। ਇਸ ਦੌਰਾਨ ਫਸਲੀ ਵਿਭਿੰਨਤਾ, ਟਿਕਾਊ ਸਰੋਤ ਪ੍ਰਬੰਧਨ ਅਤੇ ਕਿਸਾਨਾਂ ਦੀ ਭਲਾਈ ਲਈ ਅਪਗ੍ਰੇਡ ਕੀਤੀ ਤਕਨਾਲੋਜੀ ਦੀ ਵਰਤੋਂ ਵਿੱਚ ਉੱਨਤ ਅਭਿਆਸਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਬੋਲਦਿਆਂ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਦੀ ਬਾਗਬਾਨੀ ਵਿਸ਼ਵ ਪੱਧਰ ‘ਤੇ ਆਪਣੀ ਪਹਿਚਾਣ ਬਣਾ ਰਹੀ ਹੈ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਅਤੇ ਅੰਤਰਰਾਸ਼ਟਰੀ ਮੁਹਾਰਤ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ, “ਜੇ.ਆਈ.ਸੀ.ਏ. ਦੇ ਸਹਿਯੋਗ ਨਾਲ, ਪੰਜਾਬ ਦਾ ਉਦੇਸ਼ ਫਸਲੀ ਵਿਭਿੰਨਤਾ ਨੂੰ ਹੋਰ ਉਤਸ਼ਾਹਿਤ ਕਰਨਾ, ਲਾਗਤ ਖਰਚਿਆਂ ਨੂੰ ਘਟਾਉਣਾ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨਾ ਹੈ।”

ਇਸ ਸਮਾਗਮ ਵਿੱਚ, ਫਸਟ ਸੈਕਟਰੀ (ਖੁਰਾਕ ਅਤੇ ਖੇਤੀਬਾੜੀ) ਸ੍ਰੀ ਹੇਯਾਸੇ ਤਾਕੇਹੀਕੋ ਨੇ ਕਿਹਾ ਕਿ ਪੰਜਾਬ ਵਿੱਚ ਬਾਗਬਾਨੀ ਖੇਤਰ ਲਈ ਅਥਾਹ ਸੰਭਾਵਨਾਵਾਂ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਸਿੱਧਾ ਲਾਭ ਪਹੁੰਚਾਉਣ ਲਈ ਉੱਨਤ ਜਾਪਾਨੀ ਤਕਨਾਲੋਜੀ, ਸਿਖਲਾਈ ਅਤੇ ਟਿਕਾਊ ਅਭਿਆਸਾਂ ਨਾਲ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਵਰਕਸ਼ਾਪ ਦੌਰਾਨ ਕਈ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿੱਚ ਨਿਯੰਤਰਿਤ ਵਾਤਾਵਰਣ ਬਾਗਬਾਨੀ ਵਿੱਚ ਨਵੀਆਂ ਤਕਨਾਲੋਜੀਆਂ, ਖੇਤੀਬਾੜੀ-ਤਕਨੀਕ ਦੀ ਵਰਤੋਂ ਨਾਲ ਹੱਲ, ਘੱਟ-ਕਾਰਬਨ ਅਤੇ ਟਿਕਾਊ ਬਾਗਬਾਨੀ ਵੱਲ ਕਦਮ ਵਧਾਉਣਾ ਅਤੇ ਭਾਰਤ ਤੇ ਜਾਪਾਨ ਦਰਮਿਆਨ ਅਕਾਦਮਿਕ ਸਹਿਯੋਗ ਨੂੰ ਉਤਸ਼ਾਹਿਤ ਕਰਨ ਵਰਗੇ ਵਿਸ਼ੇ ਸ਼ਾਮਲ ਸਨ। ਇਹਨਾਂ ਸੈਸ਼ਨਾਂ ਨੇ ਪੰਜਾਬ ਦੇ ਬਾਗਬਾਨੀ ਖੇਤਰ ਵਿੱਚ ਨਵੀਨਤਾ, ਟਿਕਾਊ ਅਤੇ ਅੰਤਰਰਾਸ਼ਟਰੀ ਸਹਿਯੋਗ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮਾਹਰਾਂ ਵੱਲੋਂ ਪੇਸ਼ਕਾਰੀਆਂ, ਵਿਚਾਰ-ਵਟਾਂਦਰੇ ਅਤੇ ਇੰਟਰਐਕਟਿਵ ਆਦਾਨ-ਪ੍ਰਦਾਨ ਲਈ ਇੱਕ ਮੰਚ ਪ੍ਰਦਾਨ ਕੀਤਾ।

ਇਸ ਸਮਾਗਮ ਦੌਰਾਨ ਬਾਗਬਾਨੀ ਵੈਲਿਊ ਚੇਨ ਡਿਵੈਲਪਮੈਂਟ ਨਾਲ ਸੰਬੰਧਿਤ ਤਕਨਾਲੋਜੀਆਂ ਵਾਲੀਆਂ ਜਾਪਾਨ ਅਤੇ ਭਾਰਤ ਦੀਆਂ ਕੰਪਨੀਆਂ, ਖੋਜ ਸੰਸਥਾਵਾਂ ਅਤੇ ਯੂਨੀਵਰਸਿਟੀਆਂ ਸ਼ਾਮਲ ਹੋਈਆਂ, ਜੋ ਪੰਜਾਬ ਵਿੱਚ ਟਿਕਾਊ ਅਤੇ ਜਲਵਾਯੂ ਅਨੁਕੂਲ ਬਾਗਬਾਨੀ ਦੇ ਵਿਕਾਸ ਦੇ ਟੀਚੇ ਨੂੰ ਪੂਰਾ ਕਰਨ ਵਿੱਚ ਸਹਿਯੋਗ ਕਰ ਸਕਦੀਆਂ ਹਨ।

ਇਸ ਤੋਂ ਪਹਿਲਾਂ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਅਤੇ ਪੰਜਾਬ ਬਾਗਬਾਨੀ ਡਾਇਰੈਕਟਰ, ਸ੍ਰੀਮਤੀ ਸ਼ੈਲੇਂਦਰ ਕੌਰ ਨੇ ਵੀ ਬਾਗਬਾਨੀ ਵਿਭਾਗ ਰਾਹੀਂ ਕਿਸਾਨਾਂ ਨੂੰ ਦਿੱਤੇ ਜਾ ਰਹੇ ਵੱਖ-ਵੱਖ ਲਾਭਾਂ ‘ਤੇ ਚਾਨਣਾ ਪਾਇਆ, ਜਿਸ ਵਿੱਚ ਤਕਨੀਕੀ ਮਾਰਗਦਰਸ਼ਨ, ਵਿੱਤੀ ਸਹਾਇਤਾ ਅਤੇ ਸੂਬੇ ਭਰ ਵਿੱਚ ਟਿਕਾਊ ਅਤੇ ਜਲਵਾਯੂ ਅਨੁਕੂਲ ਬਾਗਬਾਨੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪਹਿਲਕਦਮੀਆਂ ਸ਼ਾਮਲ ਹਨ।

ਇਹ ਵਰਕਸ਼ਾਪ ਦੀ ਸਮਾਪਤੀ ਦੋਵਾਂ ਧਿਰਾਂ ਵੱਲੋਂ ਬਾਗਬਾਨੀ ਖੇਤਰ ਵਿੱਚ ਪੰਜਾਬ-ਜਾਪਾਨ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਨਾਲ ਹੋਈ, ਜਿਸ ਨਾਲ ਸੂਬੇ ਵਿੱਚ ਟਿਕਾਊ ਅਤੇ ਕਿਸਾਨ ਪੱਖੀ ਵਿਕਾਸ ਦਾ ਰਾਹ ਪੱਧਰਾ ਹੋਵੇਗਾ।

ਇਸ ਸਮਾਗਮ ਵਿੱਚ ਪਨਸੀਡ ਦੇ ਚੇਅਰਮੈਨ ਸ੍ਰੀ ਮੋਹਿੰਦਰ ਸਿੰਘ ਸਿੱਧੂ, ਬਾਗਬਾਨੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਖੇਤੀਬਾੜੀ ਵਿਗਿਆਨੀਆਂ ਅਤੇ ਵੱਖ-ਵੱਖ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...