ਹੜਾਂ ਦੀ ਮਾਰ ਹੇਠਲੇ ਖੇਤਰਾਂ ਵਿੱਚ ਲੋਕਾਂ ਦੀ ਜਾਨ ਪੰਜਾਬ ਸਰਕਾਰ ਲਈ ਸਭ ਤੋਂ ਕੀਮਤੀ

by | Sep 2, 2025 | breaking news, daily | 0 comments

-ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ ਰਾਜ ਸਰਕਾਰ

-ਇਸ ਔਖੀ ਘੜੀ ਵਿੱਚ ਹਰ ਸੰਭਵ ਮਦਦ ਦੇਣ ਲਈ ਪੰਜਾਬ ਸਰਕਾਰ ਵਚਨਬੱਧ

ਜਾਨ-ਮਾਲ ਦੀ ਰੱਖਿਆ ਲਈ ਵਿੱਚ ਹੜ ਪ੍ਰਭਾਵਿਤ ਖੇਤਰਾਂ ’ਚ ਹਰ ਪਾਸੇ ਪਹੁੰਚ ਕਰ ਰਹੇ ਹਨ ਕੈਬਨਿਟ ਮੰਤਰੀ

ਚੰਡੀਗੜ, 02 ਸਤੰਬਰ :

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ ਪ੍ਰਭਾਵਿਤ ਲੋਕਾਂ ਨੂੰ ਨਿਰੰਤਰ ਰਾਹਤ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸੂਬੇ ਦੇ ਸਾਰੇ ਕੈਬਨਿਟ ਮੰਤਰੀ ਲੋਕਾਂ ਨੂੰ ਰਾਹਤ ਸਮੱਗਰੀ ਅਤੇ ਸਹਾਇਤਾ ਪ੍ਰਦਾਨ ਕਰਨ ਲਈ ਵੱਖ-ਵੱਖ ਪਿੰਡਾਂ ਅਤੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਪਹੁੰਚ ਕਰ ਰਹੇ ਹਨ।

ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਅਤੇ ਖੁਰਾਕ, ਸਿਵਲ ਸਪਲਾਈ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਪਠਾਨਕੋਟ ਜਿਲੇ ਦੇ ਭੋਆ ਹਲਕੇ ਦੇ ਹੜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਹੜ ਦੀ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਨੇ ਅੱਜ ਕਥਲੌਰ ਪੁਲ, ਕੋਲੀਆਂ ਅੱਡਾ, ਪੰਮਾ, ਸਿਓਂਟੀ ਤਰਫ ਅਤੇ ਨਰੋਟ ਜੈਮਲ ਸਿੰਘ ਦਾ ਦੌਰਾ ਕੀਤਾ। ਉਨਾਂ ਹੜ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੇ ਸਮੇਂ ਵਿੱਚ ਲੋਕਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨਾਂ ਧੁੱਸੀ ਡੈਮ ਦਾ ਵੀ ਦੌਰਾ ਕੀਤਾ ਹੈ। ਇਸ ਤੋਂ ਇਲਾਵਾ ਸ. ਹਰਪਾਲ ਸਿੰਘ ਚੀਮਾ ਵੱਲੋਂ ਭੋਆ ਹਲਕੇ ਲਈ ਰਾਹਤ ਸਮੱਗਰੀ ਦੇ ਚਾਰ ਟਰੱਕ ਵੀ ਭੇਜੇ ਗਏ।

ਇਸ ਦੌਰਾਨ, ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਮਕਰੋੜ ਸਾਹਿਬ ਨੇੜੇ ਘੱਗਰ ਅਤੇ ਜਿਲਾ ਸੰਗਰੂਰ ਦੇ ਸੁਨਾਮ ਦੇ ਸਰਹਿੰਦ ਚੋਅ ਦਾ ਦੌਰਾ ਕੀਤਾ। ਉਨਾਂ ਜ਼ਮੀਨੀ ਹਕੀਕਤਾਂ ਦਾ ਜਾਇਜਾ ਲਿਆ ਅਤੇ ਇਨਾਂ ਹੜ ਪ੍ਰਭਾਵਿਤ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਜਰੂਰਤਾਂ ਦਾ ਮੁਲਾਂਕਣ ਕੀਤਾ।

ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੁਲਤਾਨਪੁਰ ਲੋਧੀ ਤਹਿਸੀਲ ਦੇ ਪਿੰਡ ਮੰਡ ਇੰਦਰਪੁਰ ਅਤੇ ਭੜੋਆਣਾ ਦਾ ਦੌਰਾ ਕੀਤਾ ਅਤੇ ਹੜ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਹੜ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਸ੍ਰੀ. ਸੰਜੀਵ ਅਰੋੜਾ ਨੇ ਸਸਰਾਲੀ ਕਲੋਨੀ ਨੇੜੇ ਸਤਲੁਜ ਦਰਿਆ ਧੁੱਸੀ ਬੰਧ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜਾ ਲਿਆ ਅਤੇ ਜਰੂਰੀ ਨਿਰਦੇਸ ਜਾਰੀ ਕੀਤੇ। ਇਸ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤਾਂ, ਕਿਰਤ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਕੈਬਨਿਟ ਮੰਤਰੀ, ਸ. ਤਰੁਣਪ੍ਰੀਤ ਸਿੰਘ ਸੋਂਡ ਨੇ ਖੰਨਾ ਦੇ ਗਬ ਪੁਲ ਦਾ ਦੌਰਾ ਕੀਤਾ ਅਤੇ ਪਾਣੀ ਦੀ ਨਿਕਾਸੀ ਦਾ ਨਿਰੀਖਣ ਕੀਤਾ।

ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅਜਨਾਲਾ ਅਤੇ ਰਾਮਦਾਸ ਵਰਗੇ ਹੜ ਪ੍ਰਭਾਵਿਤ ਖੇਤਰਾਂ ਵਿੱਚ ਸਹਾਇਤਾ ਪ੍ਰਦਾਨ ਕਰਨ ਲਈ ਰਾਹਤ ਸਮੱਗਰੀ ਦੀਆਂ 15 ਟਰਾਲੀਆਂ, ਖਾਣ-ਪੀਣ ਦੀਆਂ ਚੀਜ਼ਾਂ, ਦਵਾਈਆਂ, ਜਾਨਵਰਾਂ ਲਈ ਚਾਰਾ ਲੈ ਕੇ ਜਾਣ ਵਾਲੇ 10 ਛੋਟੇ ਵਾਹਨਾਂ ਦਾ ਪ੍ਰਬੰਧ ਕੀਤਾ ਹੈ।

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ਜ਼ਿਲੇ ਦੇ ਸਾਮਚੁਰਾਸੀ ਵਿਧਾਨ ਸਭਾ ਹਲਕੇ ਦੇ ਪਿੰਡ ਪੰਡੋਰੀ ਖਜੂਰ ਦਾ ਦੌਰਾ ਕੀਤਾ ਅਤੇ ਹੜ ਪ੍ਰਭਾਵਿਤ ਖੇਤਰਾਂ ਅਤੇ ਉਨਾਂ ਲਈ ਕੀਤੇ ਜਾ ਰਹੇ ਜਰੂਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡ ਬੇਦੀ ਛੰਨਾ ਦਾ ਦੌਰਾ ਕੀਤਾ ਅਤੇ ਮੈਡੀਕਲ ਕੈਂਪ ਦਾ ਨਿਰੀਖਣ ਕਰਨ ਲਈ ਪਿੰਡ ਦੇ ਗੁਰੂਦੁਆਰਾ ਸਾਹਿਬ ਗਏ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਵੀ ਵੰਡੀ। ਉਨਾਂ ਨੇ ਹੜ ਪ੍ਰਭਾਵਿਤ ਇਲਾਕਿਆਂ ਅਜਨਾਲਾ ਅਤੇ ਰਮਦਾਸ ਵਿੱਚ ਲੋਕਾਂ ਨੂੰ ਨਿਰਵਿਘਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਰਕਾਰੀ ਮੈਡੀਕਲ ਕਾਲਜ, ਅੰਮਿ੍ਰਤਸਰ ਤੋਂ 23 ਐਂਬੂਲੈਂਸਾਂ ਭੇਜੀਆਂ ਹਨ। ਇਸ ਦੌਰਾਨ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

ਪੰਜਾਬ ਦੇ ਜੇਲ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਹਰੀਕੇ ਪੱਤਣ (ਜ਼ਿਲਾ ਤਰਨਤਾਰਨ) ਅਤੇ ਜੱਲੋਕੇ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਥਿਤੀ ਅਤੇ ਨੁਕਸਾਨ ਦਾ ਜਾਇਜ਼ਾ ਲਿਆ। ਉਨਾਂ ਨੇ ਲੋੜਵੰਦ ਲੋਕਾਂ ਨੂੰ ਭੋਜਨ ਕਿੱਟਾਂ, ਪਾਣੀ, ਰਾਸ਼ਨ ਆਦਿ ਰਾਹਤ ਸਮੱਗਰੀ ਵੰਡੀ ਅਤੇ ਜਾਨਵਰਾਂ ਲਈ ਚਾਰਾ, ਤੂੜੀ ਅਤੇ ਫ਼ੀਡ ਦਾ ਪ੍ਰਬੰਧ ਵੀ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...