ਪੰਜਾਬ ਸਰਕਾਰ ਵਲੋਂ ਬਿਨਾਂ ਕਿਸੇ ਕੱਟ ਦੇ 16711 ਮੈਗਾਵਾਟ ਦੀ ਬਿਜਲੀ ਦੀ ਸਿਖਰਲੀ ਮੰਗ ਪੂਰੀ: ਹਰਭਜਨ ਸਿੰਘ ਈ.ਟੀ.ਓ.

by | Jun 11, 2025 | breaking news, daily | 0 comments

ਬਿਜਲੀ ਦੀ ਮੰਗ ਸਬੰਧੀ ਸੂਬੇ ਵਿਚ ਨਵਾਂ ਰਿਕਾਰਡ ਸਥਾਪਤ: ਬਿਜਲੀ ਮੰਤਰੀ

ਚੰਡੀਗੜ੍ਹ, 11 ਜੂਨ:
ਪੰਜਾਬ ਸਰਕਾਰ ਨੇ ਅੱਜ ਮਿਤੀ 11 ਜੂਨ 2025 ਨੂੰ ਸੂਬੇ ਵਿਚ
ਬਿਜਲੀ ਦੀ ਸਭ ਤੋਂ ਵੱਧ ਮੰਗ 16711 ਮੈਗਾਵਾਟ ਨੂੰ ਬਿਨ੍ਹਾਂ ਕਿਸੇ ਤਰ੍ਹਾਂ ਦੇ ਕੱਟ ਲਗਾਏ ਸੂਬਾ ਵਾਸੀਆਂ ਨੂੰ ਸਪਲਾਈ ਕੀਤੀ। ਇਹ ਜਾਣਕਾਰੀ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਇਕ ਪ੍ਰੈਸ ਬਿਆਨ ਰਾਹੀਂ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਬੀਤੇ ਕੱਲ੍ਹ ਮਿਤੀ 10 ਜੂਨ 2025 ਨੂੰ ਹੀ ਸੂਬੇ ਵਿਚ 16192 ਮੈਗਾਵਾਟ ਬਿਜਲੀ ਦੀ ਮੰਗ ਸਬੰਧੀ ਰਿਕਾਰਡ ਸਥਾਪਤ ਹੋਇਆ ਸੀ ਜ਼ੋ ਕਿ 24 ਘੰਟਿਆਂ ਤੋਂ ਪਹਿਲਾਂ ਹੀ ਟੁੱਟ ਗਿਆ। ਇਸ ਤੋਂ ਪਹਿਲਾਂ ਬੀਤੇ ਬੀਤੇ ਸਾਲ 29 ਜੂਨ 2024 ਨੂੰ ਸੂਬੇ ਵਿਚ 16058 ਮੈਗਾਵਾਟ ਦੀ ਮੰਗ ਦਾ ਰਿਕਾਰਡ ਦਰਜ ਹੋਇਆ ਸੀ।

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੀ.ਐਸ.ਪੀ.ਸੀ.ਐਲ.ਅਤੇ ਪੀ ਐਸ.ਟੀ.ਸੀ.ਐਲ. ਦੇ ਅਧਿਕਾਰੀ ਅਤੇ ਕਰਮਚਾਰੀ ਦਿਨ ਰਾਤ ਸੂਬਾ ਵਾਸੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੰਮ ਕਰ ਰਹੇ ਹਨ। ਜਿਸ ਲਈ ਉਹ ਸਭ ਵਧਾਈ ਦੇ ਪਾਤਰ ਹਨ।

ਸ.ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਗਰਮ ਰੁੱਤ ਅਤੇ ਝੋਨੇ ਦੀ ਬਿਜਾਈ ਦੇ ਸੀਜ਼ਨ ਦੇ ਮੱਦੇਨਜ਼ਰ 17000 ਮੈਗਾਵਾਟ ਬਿਜਲੀ ਦਾ ਪਹਿਲਾ ਹੀ ਪ੍ਰਬੰਧ ਕੀਤਾ ਗਿਆ ਸੀ ਜਿਸ ਸਦਕਾ ਅੱਜ ਅਤੇ ਬੀਤੇ ਕੱਲ੍ਹ ਪੈਦਾ ਹੋਈ ਬਿਜਲੀ ਦੀ ਸਿਖਰਲੀ ਮੰਗ ਨੂੰ ਸੋਖਿਆ ਹੀ ਪੂਰਾ ਕੀਤਾ ਜਾ ਸਕਿਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...