ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਸਕਾਲਰਸ਼ਿਪ ਵਿੱਚ ਇਤਿਹਾਸਕ ਰਿਕਾਰਡ, 242 ਕਰੋੜ ਜਾਰੀ — ਭਾਰਤ ਸਰਕਾਰ ਵੱਲੋਂ ਵੀ ਸ਼ਲਾਘਾ

by | May 1, 2025 | breaking news, daily | 0 comments

ਡਾ. ਬਲਜੀਤ ਕੌਰ ਵੱਲੋਂ ਵਿਦਿਆਰਥੀਆਂ ਲਈ ਵੱਡੀ ਘੋਸ਼ਣਾ — ਡਾ ਅੰਬੇਦਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ ਤੱਕ ਦੁਬਾਰਾ ਖੋਲ੍ਹਣ ਦਾ ਕੀਤਾ ਫ਼ੈਸਲਾ

ਚੰਡੀਗੜ੍ਹ, 1 ਮਈ:

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਮੇਂ ਸਿਰ ਵਿੱਤੀ ਸਹਾਇਤਾ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਮੀਲ ਪੱਥਰ ਵਜੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਾਲੀ ਪੰਜਾਬ ਸਰਕਾਰ ਨੇ 31 ਮਾਰਚ, 2025 ਤੋਂ ਪਹਿਲਾਂ 2,22,764 ਵਿਦਿਆਰਥੀਆਂ ਲਈ ਰਾਜ ਦੇ ਆਪਣੇ ਹਿੱਸੇ ਵਜੋਂ 242.01 ਕਰੋੜ ਰੁਪਏ ਸਫਲਤਾਪੂਰਵਕ ਜਾਰੀ ਕਰਕੇ ਇਤਿਹਾਸ ਰਚਿਆ ਹੈ। ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਹੀ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਹ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਰਾਜ ਸਰਕਾਰ ਦਾ ਹਿੱਸਾ ਅਕਾਦਮਿਕ ਸਾਲ ਦੇ ਅੰਦਰ ਹੀ ਵੰਡਿਆ ਗਿਆ ਹੈ। ਇਸ ਸਰਗਰਮ ਅਤੇ ਵਿਦਿਆਰਥੀ-ਕੇਂਦ੍ਰਿਤ ਪਹਿਲਕਦਮੀ ਦੀ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਵੱਲੋਂ ਸਕਾਲਰਸ਼ਿਪ ਸਕੀਮ ਨੂੰ ਕੁਸ਼ਲ, ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਦੀ ਪ੍ਰਸ਼ੰਸਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜਿਕ ਬਰਾਬਰੀ ਅਤੇ ਸਾਰਿਆਂ ਲਈ ਸਿੱਖਿਆ ਪ੍ਰਤੀ ਵਚਨਬੱਧਤਾ ਤੋਂ ਸੇਧ ਲੈ ਕੇ ਪੰਜਾਬ ਸਰਕਾਰ ਸੂਬੇ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਅਤੇ ਵਿਦਿਅਕ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਦ੍ਰਿਸ਼ਟੀਕੋਣ ਦੇ ਅਨੁਸਾਰ, ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਇੱਕ ਕੁਸ਼ਲ, ਪਾਰਦਰਸ਼ੀ ਅਤੇ ਵਿਦਿਆਰਥੀ-ਅਨੁਕੂਲ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਵਿੱਤੀ ਰੁਕਾਵਟਾਂ ਤੋਂ ਬਿਨਾਂ ਉੱਚ ਸਿੱਖਿਆ ਪ੍ਰਾਪਤ ਕਰ ਸਕਣ।

ਡਾ ਬਲਜੀਤ ਕੌਰ ਨੇ ਅੱਗੇ ਕਿਹਾ ਕਿ ਵਿੱਤੀ ਸਾਲ 2024-25 ਲਈ ਰਾਜ ਨੇ ਇਸ ਪ੍ਰਮੁੱਖ ਯੋਜਨਾ ਦੇ ਤਹਿਤ 2,60,000 ਵਿਦਿਆਰਥੀਆਂ ਨੂੰ ਕਵਰ ਕਰਨ ਦਾ ਟੀਚਾ ਰੱਖਿਆ ਸੀ। ਜ਼ਿਕਰਯੋਗ ਹੈ ਕਿ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਰਾਹੀਂ ਕੁੱਲ 2,59,685 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 2,36,575 ਵਿਦਿਆਰਥੀਆਂ ਦੀਆਂ ਅਰਜ਼ੀਆਂ ਦੀ ਸਫਲਤਾਪੂਰਵਕ ਤਸਦੀਕ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਪਿੱਛਲੇ ਪੰਜ ਸਾਲਾਂ ਵਿੱਚ ਪੰਜਾਬ ਸਰਕਾਰ ਦੁਆਰਾ ਪ੍ਰਾਪਤ ਕੀਤੀ ਗਈ ਤਸਦੀਕ ਦੀ ਸਭ ਤੋਂ ਵੱਧ ਸੰਖਿਆ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਬਾਕੀ ਰਹਿੰਦੇ 13,814 ਪ੍ਰਮਾਣਿਤ ਵਿਦਿਆਰਥੀਆਂ ਲਈ ਰਾਜ ਦਾ ਹਿੱਸਾ ਜਲਦੀ ਹੀ ਜਾਰੀ ਕੀਤਾ ਜਾਵੇਗਾ।

ਇਸ ਤੋਂ ਇਲਾਵਾ, ਕੈਬਨਿਟ ਮੰਤਰੀ ਨੇ ਕਿਹਾ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕੁੱਝ ਯੋਗ ਵਿਦਿਆਰਥੀ ਆਪਣੇ ਜਾਂ ਸੰਸਥਾਵਾਂ ਦੇ ਪੱਧਰ ‘ਤੇ ਅਰਜ਼ੀਆਂ ਨੂੰ ਲੌਕ ਨਾ ਕਰਨ ਕਾਰਨ ਸਾਲ 2024-25 ਲਈ ਸਕਾਲਰਸ਼ਿਪ ਦਾ ਲਾਭ ਲੈਣ ਵਿੱਚ ਅਸਮਰੱਥ ਸਨ। ਇਸ ਦੇ ਮੱਦੇਨਜ਼ਰ ਅਤੇ ਵਿਦਿਆਰਥੀਆਂ ਦੀ ਭਲਾਈ ਦੇ ਹਿੱਤ ਵਿੱਚ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਹੋਇਆ ਡਾ. ਅੰਬੇਡਕਰ ਸਕਾਲਰਸ਼ਿਪ ਪੋਰਟਲ ਨੂੰ 15 ਮਈ, 2025 ਤੱਕ ਦੁਬਾਰਾ ਖੋਲ੍ਹਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਅਜਿਹੇ ਵਿਦਿਆਰਥੀਆਂ ਨੂੰ ਅਰਜ਼ੀ ਪ੍ਰਕਿਰਿਆ ਪੂਰੀ ਕਰਨ ਦਾ ਆਖਰੀ ਮੌਕਾ ਮਿਲੇਗਾ।

ਡਾ. ਬਲਜੀਤ ਕੌਰ ਨੇ ਰਾਜ ਸਰਕਾਰ ਦੇ ਇਸ ਦ੍ਰਿੜ ਇਰਾਦੇ ਨੂੰ ਦੁਹਰਾਇਆ ਕਿ ਕੋਈ ਵੀ ਯੋਗ ਵਿਦਿਆਰਥੀ ਇਸ ਮਹੱਤਵਪੂਰਨ ਵਿਦਿਅਕ ਸਹਾਇਤਾ ਤੋਂ ਵਾਂਝਾ ਨਾ ਰਹੇ, ਅਤੇ ਵਿਦਿਆਰਥੀਆਂ ਅਤੇ ਸੰਸਥਾਵਾਂ ਨੂੰ ਇਸ ਵਧੇ ਹੋਏ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...