ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

by | May 29, 2025 | breaking news, daily | 0 comments

ਮਾਨ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ—ਅਸ਼ੀਰਵਾਦ ਸਕੀਮ ਤਹਿਤ 19 ਜ਼ਿਲ੍ਹਿਆਂ ਦੇ 7352 ਲਾਭਪਾਤਰੀਆਂ ਨੂੰ ਮਿਲੇਗਾ ਲਾਭ

ਅਸ਼ੀਰਵਾਦ ਸਕੀਮ ਅਧੀਨ 51 ਹਜ਼ਾਰ ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹੱਈਆ– ਡੀ ਬੀ ਟੀ ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਰਾਸ਼ੀ ਜਾਰੀ:-ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਈ:

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 7352 ਲਾਭਪਾਤਰੀਆਂ ਨੂੰ 37.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 7352 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਸਨ। ਇਹਨਾਂ 7352 ਲਾਭਪਾਤਰੀਆਂ ਨੂੰ ਕਵਰ ਕਰਨ ਲਈ 37.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਬਰਨਾਲਾ ਦੇ 313, ਬਠਿੰਡਾ ਦੇ 826, ਫਰੀਦਕੋਟ ਦੇ 166, ਫਤਹਿਗੜ੍ਹ ਸਾਹਿਬ ਦੇ 178, ਫਾਜਿਲਕਾ ਦੇ 360, ਗੁਰਦਾਸਪੁਰ ਦੇ 104, ਹੁਸ਼ਿਆਰਪੁਰ ਦੇ 731, ਜਲੰਧਰ ਦੇ 837, ਕਪੂਰਥਲਾ ਦੇ 69 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਜਿਲ੍ਹਾਂ ਮਾਨਸਾ ਦੇ 310, ਮੋਗਾ ਦੇ 360, ਸ੍ਰੀ ਮੁਕਤਸਰ ਸਾਹਿਬ ਦੇ 502, ਪਟਿਆਲਾ ਦੇ 630, ਪਠਾਨਕੋਟ ਦੇ 112, ਰੂਪਨਗਰ ਦੇ 158, ਐਸ.ਏ.ਐਸ.ਨਗਰ ਦੇ 159, ਸੰਗਰੂਰ ਦੇ 797, ਮਾਲੇਰਕੋਟਲਾ ਦੇ 80 ਅਤੇ ਜਿਲ੍ਹਾ ਤਰਨਤਾਰਨ ਦੇ 660 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ ਬੀ ਟੀ (DBT) ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਡਾ ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...