ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

by | Sep 18, 2025 | breaking news, daily | 0 comments

ਕਿਹਾ, ਪੋਸਟ ਮੈਟ੍ਰਿਕ ਸਕਾਲਰਸ਼ਿਪ, ਵਿਦੇਸ਼ੀ ਪੜ੍ਹਾਈ ਅਤੇ ਪੀ.ਸੀ.ਐਸ ਕੋਰਸ ਨਾਲ ਵਿਦਿਆਰਥੀਆਂ ਨੂੰ ਵੱਡਾ ਤੋਹਫ਼ਾ:

ਚੰਡੀਗੜ੍ਹ, 18 ਸਤੰਬਰ:

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਖੇਤਰ ਵਿੱਚ ਨਿਰੰਤਰ ਇਤਿਹਾਸਕ ਕਦਮ ਚੁੱਕ ਰਹੀ ਹੈ।

ਪੰਜਾਬ ਭਵਨ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ, ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੀਆਂ ਮੁੱਖ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ – 35% ਦਾ ਇਤਿਹਾਸਕ ਵਾਧਾ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਾਲਾਂ ਤੋਂ ਚੱਲ ਰਹੇ ਵਿਵਾਦਾਂ ਅਤੇ ਬੇਨਿਯਮੀਆਂ ਤੋਂ ਬਾਹਰ ਕੱਢਿਆ ਹੈ। ਫੰਡਾਂ ਦੀ ਹੇਰਾਫੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ, ਅਤੇ ਹੁਣ ਇੱਕ ਇੱਕ ਰੁਪਈਆ ਸਿੱਧੇ ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ਲਈ ਵਰਤਿਆ ਜਾ ਰਿਹਾ ਹੈ।

2022 ਵਿੱਚ 1,76,842 ਵਿਦਿਆਰਥੀਆਂ ਨੇ ਇਸ ਯੋਜਨਾ ਦਾ ਲਾਭ ਲਿਆ ਸੀ। ਅੱਜ ਇਹ ਗਿਣਤੀ 2,37,456 ਤੱਕ ਪਹੁੰਚ ਗਈ ਹੈ — ਕੇਵਲ ਤਿੰਨ ਸਾਲਾਂ ਵਿੱਚ 35% ਦਾ ਵਾਧਾ। ਪਿਛਲੇ ਪੰਜ ਸਾਲਾਂ ਦੇ ਸ਼ਾਸਨ ਦੌਰਾਨ ਸਿਰਫ਼ 3.71 ਲੱਖ ਵਿਦਿਆਰਥੀਆਂ ਨੂੰ ਹੀ ਸਕਾਲਰਸ਼ਿਪ ਮਿਲੀ ਸੀ, ਜਦੋਂ ਕਿ ਮੌਜੂਦਾ ਤਿੰਨ ਸਾਲਾਂ ਦੇ ਕਾਰਜਕਾਲ ਵਿੱਚ 6.78 ਲੱਖ ਵਿਦਿਆਰਥੀ ਲਾਭ ਲੈ ਚੁੱਕੇ ਹਨ।

2025-26 ਲਈ 2.70 ਲੱਖ ਵਿਦਿਆਰਥੀਆਂ ਦਾ ਟੀਚਾ ਰੱਖਿਆ ਗਿਆ ਹੈ। ਸਕੂਲਾਂ ਅਤੇ ਕਾਲਜਾਂ ਵਿੱਚ ਵਿਆਪਕ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਕੋਈ ਵੀ ਯੋਗ ਵਿਦਿਆਰਥੀ ਇਸ ਸਕੀਮ ਤੋਂ ਵਾਂਝਾ ਨਾ ਰਹਿ ਜਾਵੇ।

ਇਸ ਤੋਂ ਇਲਾਵਾ ਟਾਪ ਕਲਾਸ ਐਜੂਕੇਸ਼ਨ ਇਨ ਕਾਲਜਸ ਫੋਰ OBC, EBC ਅਤੇ DNT ਸਕੀਮ ਅਧੀਨ ਜਿਹਨਾਂ ਵਿਦਿਆਰਥੀਆਂ ਦੀ ਪਾਰੀਵਾਰਿਕ ਸਾਲਾਨਾ ਆਮਦਨ 2.5 ਲੱਖ ਤੋ ਘੱਟ ਹੈ ਨੂੰ ਅਤੇ ਜੋ ਏਮਜ਼ ਬਠਿੰਡਾ, ਆਈ.ਆਈ.ਟੀ ਰੋਪੜ, ਐਨ.ਆਈ.ਟੀ ਜਲੰਧਰ, ਆਈ.ਆਈ.ਐਮ ਅੰਮ੍ਰਿਤਸਰ, ਐਨ.ਆਈ.ਪੀ.ਈ.ਆਰ ਮੋਹਾਲੀ, ਐਨ.ਆਈ.ਟੀ ਮੋਹਾਲੀ, ਆਈਐਸਆਈ ਚੰਡੀਗੜ੍ਹ, ਥਾਪਰ ਕਾਲਜ ਪਟਿਆਲਾ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ, ਆਰ.ਜੀ.ਐਨ.ਯੂ.ਐਲ ਪਟਿਆਲਾ, ਆਈਸਰ, ਮੋਹਾਲੀ ਅਤੇ ਆਈ.ਐਚ.ਐਮ ਗੁਰਦਾਸਪੁਰ ਸਮੇਤ 11 ਪ੍ਰਮੁੱਖ ਸੰਸਥਾਵਾ ਵਿੱਚ ਪੜ੍ਹ ਰਹੇ ਹਨ ਨੂੰ ਵੀ ਵਜੀਫਾ ਜਾਰੀ ਕੀਤਾ ਜਾਵੇਗਾ।

ਵਿਦੇਸ਼ੀ ਸਕਾਲਰਸ਼ਿਪ ਯੋਜਨਾ – ਪ੍ਰਤਿਭਾਸ਼ਾਲੀ ਨੌਜਵਾਨਾਂ ਲਈ ਸੁਨਹਿਰੀ ਮੌਕਾ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਅਤੇ ਭੂਮੀਹੀਣ ਖੇਤੀਬਾੜੀ ਮਜ਼ਦੂਰਾਂ ਦੇ ਬੱਚਿਆਂ ਲਈ ਇੱਕ ਪਰਿਵਰਤਨਸ਼ੀਲ ਵਿਦੇਸ਼ੀ ਸਕਾਲਰਸ਼ਿਪ ਯੋਜਨਾ ਸ਼ੁਰੂ ਕੀਤੀ ਹੈ। ਯੋਗ ਵਿਦਿਆਰਥੀ (35 ਸਾਲ ਤੋਂ ਘੱਟ ਉਮਰ, ਘੱਟੋ-ਘੱਟ 60% ਅੰਕ, ਮਾਪਿਆਂ ਦੀ ਸਾਲਾਨਾ ਆਮਦਨ ₹8 ਲੱਖ ਤੋਂ ਘੱਟ) ਹੁਣ ਦੁਨੀਆ ਦੀਆਂ ਚੋਟੀ ਦੀਆਂ 500 ਯੂਨੀਵਰਸਿਟੀਆਂ ਵਿੱਚ ਪੜ੍ਹ ਸਕਣਗੇ।

ਸਰਕਾਰ ਵੱਲੋਂ ਵੀਜ਼ਾ, ਹਵਾਈ ਟਿਕਟ, ਟਿਊਸ਼ਨ ਫੀਸ, ਸਾਲਾਨਾ ਰੱਖ-ਰਖਾਅ ਭੱਤਾ (₹13.17 ਲੱਖ), ਸੰਕਟਕਾਲੀਨ ਭੱਤਾ (₹1,35,000) ਅਤੇ ਡਾਕਟਰੀ ਬੀਮਾ ਮੁਹੱਈਆ ਕਰਵਾਇਆ ਜਾਵੇਗਾ।

ਵਿਦਿਆਰਥਣਾਂ ਲਈ 30% ਰਾਖਵਾਂਕਰਨ ਬਰਾਬਰ ਮੌਕੇ ਨੂੰ ਯਕੀਨੀ ਬਣਾਉਂਦਾ ਹੈ। ਪ੍ਰਤੀ ਪਰਿਵਾਰ ਦੋ ਬੱਚਿਆਂ ਤੱਕ ਲਾਭ ਪ੍ਰਾਪਤ ਕਰ ਸਕਦੇ ਹਨ, ਹਾਲਾਂਕਿ ਹਰੇਕ ਵਿਦਿਆਰਥੀ ਸਿਰਫ਼ ਇੱਕ ਵਾਰ ਹੀ ਇਸ ਯੋਜਨਾ ਦਾ ਲਾਭ ਲੈ ਸਕੇਗਾ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਐਨਓਐਸ ਪੋਰਟਲ (.https://nosmsje.gov.in) 15 ਸਤੰਬਰ ਤੋਂ 24 ਅਕਤੂਬਰ 2025 ਤੱਕ ਅਕਾਦਮਿਕ ਸਾਲ 2025-26 ਲਈ ਔਨਲਾਈਨ ਅਰਜ਼ੀਆਂ ਜਮ੍ਹਾਂ ਕਰਵਾਉਣ ਲਈ ਖੁੱਲ੍ਹਾ ਰਹੇਗਾ।

ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਯੋਜਨਾ ਪੰਜਾਬ ਦੇ ਪ੍ਰਤਿਭਾਸ਼ਾਲੀ ਨੌਜਵਾਨਾਂ ਲਈ ਮੌਕਿਆਂ ਦੇ ਨਵੇਂ ਦਰਵਾਜ਼ੇ ਖੋਲ੍ਹੇਗੀ ਅਤੇ ਮਾਪਿਆਂ ਨੂੰ ਬੱਚਿਆਂ ਨੂੰ ਵਿਦੇਸ਼ ਭੇਜਣ ਲਈ ਜਾਇਦਾਦ ਗਿਰਵੀ ਰੱਖਣ ਦੀ ਲੋੜ ਨਹੀਂ ਰਹੇਗੀ।

ਅੰਬੇਡਕਰ ਇੰਸਟੀਚਿਊਟ ਵਿਖੇ ਪੀਸੀਐਸ ਕਰੈਸ਼ ਕੋਰਸ

ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅੰਬੇਡਕਰ ਇੰਸਟੀਚਿਊਟ, ਮੋਹਾਲੀ ਵਿੱਚ ਐਸਸੀ, ਬੀਸੀ ਅਤੇ ਘੱਟ ਗਿਣਤੀ ਦੇ ਵਿਦਿਆਰਥੀਆਂ ਨੂੰ ਸਿਵਲ ਸੇਵਾਵਾਂ ਲਈ ਤਿਆਰ ਕਰਨ ਲਈ ਦੋ ਮਹੀਨਿਆਂ ਦਾ ਪੀਸੀਐਸ ਕਰੈਸ਼ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।

ਅਰਜ਼ੀਆਂ 17 ਤੋਂ 26 ਸਤੰਬਰ (ਆਫਲਾਈਨ ਅਤੇ ਈਮੇਲ ਰਾਹੀਂ) ਤੱਕ ਖੁੱਲ੍ਹੀਆਂ ਹਨ। 30 ਸਤੰਬਰ ਨੂੰ ਦਾਖਲਾ ਪ੍ਰੀਖਿਆ ਰਾਹੀਂ 40 ਯੋਗ ਉਮੀਦਵਾਰ ਚੁਣੇ ਜਾਣਗੇ।

ਸੰਸਥਾ ਨੂੰ 1.47 ਕਰੋੜ ਰੁਪਏ ਖਰਚ ਕਰਕੇ ਅੱਪਗ੍ਰੇਡ ਕੀਤਾ ਗਿਆ ਹੈ ਅਤੇ ਹੋਰ 1.22 ਕਰੋੜ ਰੁਪਏ ਨਿਵੇਸ਼ ਕੀਤੇ ਜਾ ਰਹੇ ਹਨ। ਪ੍ਰੋਫੈਸਰ ਮਾਣਭੱਤਾ ₹750 ਤੋਂ ਵਧਾ ਕੇ ₹1,500 ਪ੍ਰਤੀ ਘੰਟਾ ਕੀਤਾ ਗਿਆ ਹੈ, ਤਾਂ ਜੋ ਪ੍ਰਮੁੱਖ ਵਿਦਵਾਨ ਟ੍ਰੇਨਰ ਵਜੋਂ ਆਕਰਸ਼ਿਤ ਹੋਣ।

ਪੰਜਾਬ ਸਰਕਾਰ ਦੀ ਵਚਨਬੱਧਤਾ

ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਐਸ.ਸੀ., ਬੀ.ਸੀ. ਅਤੇ ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ।
“ਸਾਡਾ ਟੀਚਾ ਪੰਜਾਬ ਦੇ ਹਰ ਯੋਗ ਬੱਚੇ ਲਈ ਉੱਚ ਸਿੱਖਿਆ ਨੂੰ ਪਹੁੰਚਯੋਗ, ਕਿਫਾਇਤੀ ਅਤੇ ਇੱਛਾਵਾਦੀ ਬਣਾਉਣਾ ਹੈ। ਸਿੱਖਿਆ ਰਾਹੀਂ ਹੀ ਅਸੀਂ ਆਪਣੇ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਆਰਥਿਕ ਤੌਰ ‘ਤੇ ਸਸ਼ਕਤ ਬਣਾ ਸਕਦੇ ਹਾਂ,” ਉਨ੍ਹਾਂ ਨੇ ਕਿਹਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...