ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

by | Aug 28, 2025 | breaking news, daily | 0 comments

* ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਖ਼ੁਰਾਕ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਖ਼ਰੀਦ ਸਬੰਧੀ ਤਿਆਰੀਆਂ ਦੀ ਕੀਤੀ ਸਮੀਖਿਆ

* ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਵੀ ਲਿਆ ਜਾਇਜ਼ਾ

ਚੰਡੀਗੜ੍ਹ, 28 ਅਗਸਤ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਂਦਿਆਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਸ. ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਕਿਸਾਨ ਭਵਨ ਵਿਖੇ ਖੇਤੀਬਾੜੀ, ਖੁਰਾਕ ਅਤੇ ਸਿਵਲ ਸਪਲਾਈ ਅਤੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਉਣੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੈਲੀਬਰੇਟਿਡ ਨਮੀ ਮੀਟਰ ਲਗਾਏ ਜਾਣਗੇ ਤਾਂ ਜੋ ਨਮੀ ਮਾਪਣ ਨੂੰ ਇਕਸਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਸ਼ੈੱਡ ਅਤੇ ਬਿਜਲੀ ਵਰਗੇ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

ਇਸੇ ਮੀਟਿੰਗ ਦੌਰਾਨ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੀ ਮੁੱਖ ਖੇਤੀਬਾੜੀ ਅਧਿਕਾਰੀਆਂ (ਸੀ.ਏ.ਓ.) ਨਾਲ ਵੀਡੀਓ ਕਾਨਫਰੰਸ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ। ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਸੀ.ਏ.ਓਜ਼ ਨੂੰ ਇਸ ਮੁਸ਼ਕਿਲ ਸਮੇਂ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਮੰਡੀ ਵਿੱਚ ਸੁੱਕੀ ਫਸਲ ਲਿਆਉਣ ਲਈ ਜਾਗਰੂਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਅਨਾਜ ਮੰਡੀਆਂ ਵਿੱਚ ਬਿਜਲੀ, ਸ਼ੈੱਡ, ਪਖਾਨੇ ਅਤੇ ਪੀਣ ਵਾਲੇ ਸਾਫ਼ ਪਾਣੀ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਬੋਰਡ ਦੇ ਫੀਲਡ ਸਟਾਫ ਨੂੰ ਤਾਇਨਾਤ ਕੀਤਾ ਗਿਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਾਰਦਾਨੇ ਦੀਆਂ ਲੋੜੀਂਦੀਆਂ 5.40 ਲੱਖ ਗੱਠਾਂ ਵਿੱਚੋਂ ਲਗਭਗ 3.50 ਲੱਖ ਗੱਠਾਂ ਪ੍ਰਾਪਤ ਹੋ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਗੱਠਾਂ ਸਤੰਬਰ ਮਹੀਨੇ ਦੇ ਅੱਧ ਤੱਕ ਪਹੁੰਚਣ ਦੀ ਉਮੀਦ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...