ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

by | Aug 24, 2026 | breaking news, daily, politics | 0 comments

8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਬਰਨਾਲਾ ਦਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 72 ਬਿਸਤਰਿਆਂ ਦੀ ਰਿਹਾਇਸ਼ੀ ਸਹੂਲਤ ਸਮੇਤ ਵਿਆਪਕ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਹਰ ਬਜ਼ੁਰਗ ਨੂੰ ਮਾਣ-ਸਨਮਾਨ, ਸੁਰੱਖਿਆ ਅਤੇ ਆਪਣਾਪਣ ਦਾ ਅਹਿਸਾਸ ਦਿਵਾਉਣਾ

ਮੰਤਰੀ ਵੱਲੋਂ ਯੋਗ ਅਤੇ ਲੋੜਵੰਦ ਬਜ਼ੁਰਗਾਂ ਨੂੰ ਸਰਕਾਰੀ ਬਿਰਧ ਆਸ਼ਰਮਾਂ ਵਿੱਚ ਰਹਿਣ ਲਈ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਸੰਪਰਕ ਕਰਨ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ ਪ੍ਰਤੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬਜ਼ੁਰਗਾਂ ਨੂੰ ਸਮਾਜ ਦੀ ਅਨਮੋਲ ਧਰੋਹਰ ਮੰਨਦੀ ਹੈ ਅਤੇ ਉਨ੍ਹਾਂ ਨੂੰ ਮਾਣ-ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣ ਲਈ ਲਗਾਤਾਰ ਯਤਨ ਕਰ ਰਹੀ ਹੈ।

ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਕਈ ਬਿਰਧ ਆਸ਼ਰਮ ਚਲਾਏ ਜਾ ਰਹੇ ਹਨ, ਜਿੱਥੇ ਦੇਖਭਾਲ ਅਤੇ ਸਹਾਇਤਾ ਦੀ ਲੋੜ ਵਾਲੇ ਬਜ਼ੁਰਗਾਂ ਨੂੰ ਸੁਰੱਖਿਅਤ ਰਹਿਣ-ਸਹਿਣ, ਗੁਣਵੱਤਾ ਭਰਪੂਰ ਸੇਵਾਵਾਂ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਤਪਾ ਵਿਖੇ ਢਿੱਲਵਾਂ ਰੋਡ ਸਥਿਤ ਖੱਟੜ ਪੱਟੀ ਵਿੱਚ ਬਣਾਇਆ ਗਿਆ 72 ਬਿਸਤਰਿਆਂ ਵਾਲਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਦਾ ਉਦਘਾਟਨ 9 ਅਪ੍ਰੈਲ, 2025 ਨੂੰ ਕੀਤਾ ਗਿਆ ਸੀ।

ਮੰਤਰੀ ਨੇ ਦੱਸਿਆ ਕਿ ਇਸ ਸਮੇਂ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ ਵਿੱਚ 16 ਬਜ਼ੁਰਗ ਰਹਿ ਰਹੇ ਹਨ, ਜਿਨ੍ਹਾਂ ਨੂੰ ਸਾਰੀਆਂ ਜ਼ਰੂਰੀ ਸਹੂਲਤਾਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ ਆਰਾਮਦਾਇਕ ਡਾਰਮਿਟਰੀ ਰਹਿਣ ਦੀ ਸਹੂਲਤ, ਪੌਸ਼ਟਿਕ ਭੋਜਨ, ਕੱਪੜੇ, ਗੁਣਵੱਤਾ ਭਰਪੂਰ ਸਿਹਤ ਸਹੂਲਤਾਂ, ਲਾਇਬ੍ਰੇਰੀ, ਬਾਗਬਾਨੀ ਦੀ ਸਹੂਲਤ, ਹਫ਼ਤੇ ਵਿੱਚ ਦੋ ਵਾਰ ਯੋਗਾ ਸੈਸ਼ਨ ਅਤੇ ਅੰਦਰੂਨੀ ਮਨੋਰੰਜਨ ਗਤੀਵਿਧੀਆਂ ਸ਼ਾਮਲ ਹਨ, ਜੋ ਬਜ਼ੁਰਗਾਂ ਦੀ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਦੀਆਂ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਕੇਵਲ ਬਜ਼ੁਰਗਾਂ ਨੂੰ ਰਹਿਣ ਲਈ ਥਾਂ ਮੁਹੱਈਆ ਕਰਵਾਉਣਾ ਹੀ ਨਹੀਂ, ਸਗੋਂ ਅਜਿਹਾ ਮਾਹੌਲ ਤਿਆਰ ਕਰਨਾ ਹੈ ਜਿੱਥੇ ਉਹ ਆਪਣੇ ਆਪ ਨੂੰ ਸਨਮਾਨਿਤ, ਸੁਰੱਖਿਅਤ ਅਤੇ ਸਮਾਜ ਨਾਲ ਜੁੜਿਆ ਮਹਿਸੂਸ ਕਰਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਯੋਜਨਾਵਾਂ ਨੂੰ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਹਰ ਬਜ਼ੁਰਗ ਆਪਣੀ ਜ਼ਿੰਦਗੀ ਦੇ ਇਸ ਪੜਾਅ ਨੂੰ ਮਾਣ-ਸਨਮਾਨ, ਹਮਦਰਦੀ, ਸੁਰੱਖਿਆ ਅਤੇ ਆਪਣਾਪਣ ਨਾਲ ਬਤੀਤ ਕਰ ਸਕੇ।

ਲੋੜਵੰਦ ਬਜ਼ੁਰਗਾਂ ਨੂੰ ਅਪੀਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿਹੜੇ ਬਜ਼ੁਰਗ ਬੇਸਹਾਰਾ ਹਨ, ਜਿਨ੍ਹਾਂ ਨੂੰ ਦੇਖਭਾਲ ਅਤੇ ਰਹਿਣ ਲਈ ਸਹਾਇਤਾ ਦੀ ਲੋੜ ਹੈ ਜਾਂ ਜੋ ਨਿਰਧਾਰਤ ਯੋਗਤਾ ਮਾਪਦੰਡ ਪੂਰੇ ਕਰਦੇ ਹਨ, ਉਹ ਆਪਣੇ ਸਬੰਧਤ ਜ਼ਿਲ੍ਹੇ ਦੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨਾਲ ਸੰਪਰਕ ਕਰ ਸਕਦੇ ਹਨ ਤਾਂ ਜੋ ਸਰਕਾਰੀ ਬਿਰਧ ਆਸ਼ਰਮਾਂ ਵਿੱਚ ਦਾਖਲੇ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਾਪਤ ਕੀਤੀ ਜਾ ਸਕੇ। ਇਹ ਦਾਖਲਾ ਨਿਰਧਾਰਤ ਯੋਗਤਾ ਮਾਪਦੰਡਾਂ ਅਤੇ ਉਪਲਬਧ ਸਥਾਨਾਂ ਦੇ ਅਧਾਰ ‘ਤੇ ਕੀਤਾ ਜਾਵੇਗਾ। ਉਨ੍ਹਾਂ ਲੋਕਾਂ, ਪੰਚਾਇਤੀ ਰਾਜ ਸੰਸਥਾਵਾਂ, ਸ਼ਹਿਰੀ ਸਥਾਨਕ ਸੰਸਥਾਵਾਂ, ਸਮਾਜਿਕ ਜਥੇਬੰਦੀਆਂ ਅਤੇ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਬਜ਼ੁਰਗਾਂ ਦੀ ਪਛਾਣ ਕਰਕੇ ਉਨ੍ਹਾਂ ਦੀ ਸਹਾਇਤਾ ਕਰਨ ਤਾਂ ਜੋ ਪੰਜਾਬ ਵਿੱਚ ਕੋਈ ਵੀ ਬਜ਼ੁਰਗ ਬਿਨਾਂ ਦੇਖਭਾਲ, ਸਹਾਰੇ ਅਤੇ ਸਨਮਾਨ ਤੋਂ ਵਾਂਝਾ ਨਾ ਰਹੇ।

ਸਮਾਵੇਸ਼ੀ ਅਤੇ ਸੰਵੇਦਨਸ਼ੀਲ ਸਮਾਜ ਦੀ ਸਰਕਾਰ ਦੀ ਸੋਚ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਦੀ ਭਲਾਈ ਅਤੇ ਮਾਣ-ਸਨਮਾਨ ਦੀ ਰੱਖਿਆ ਲਈ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਨੂੰ ਹੋਰ ਮਜ਼ਬੂਤ ਕਰਦੀ ਰਹੇਗੀ ਤਾਂ ਜੋ ਕੋਈ ਵੀ ਬਜ਼ੁਰਗ ਦੇਖਭਾਲ, ਸੁਰੱਖਿਆ ਅਤੇ ਸਹਾਰੇ ਤੋਂ ਵਾਂਝਾ ਨਾ ਰਹੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...