ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਸਿੰਘ ਚੀਮਾ

by | Jul 24, 2025 | breaking news, daily | 0 comments

ਨਵੀਆਂ ਮਾਣਭੱਤਾ ਦਰਾਂ: ਇੰਟਰਨ (22,000 ਰੁਪਏ), ਜੂਨੀਅਰ ਰੈਜ਼ੀਡੈਂਟ (76,000 ਰੁਪਏ – 78,000 ਰੁਪਏ), ਸੀਨੀਅਰ ਰੈਜ਼ੀਡੈਂਟ (92,000 ਰੁਪਏ – 94,000 ਰੁਪਏ)

ਸਾਲਾਨਾ ਖਰਚੇ ਵਿੱਚ ਹੋਵੇਗਾ 33.22 ਕਰੋੜ ਰੁਪਏ ਦਾ ਵਾਧਾ

ਚੰਡੀਗੜ੍ਹ, 24 ਜੁਲਾਈ

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ, ਜੂਨੀਅਰ ਰੈਜ਼ੀਡੈਂਟਾਂ ਅਤੇ ਸੀਨੀਅਰ ਰੈਜ਼ੀਡੈਂਟਾਂ ਦੇ ਪ੍ਰਤੀ ਮਹੀਨਾ ਮਾਣਭੱਤੇ (ਸਟਾਈਫੰਡ) ਵਿੱਚ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ।

ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਐਲਾਣ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਰਤਮਾਨ ਵਿੱਚ ਪੰਜਾਬ ਦੇ ਸਰਕਾਰੀ ਮੈਡੀਕਲ ਅਤੇ ਡੈਂਟਲ ਕਾਲਜਾਂ ਵਿੱਚ ਇੰਟਰਨਾਂ ਦੀਆਂ 907, ਜੂਨੀਅਰ ਰੈਜ਼ੀਡੈਂਟਾਂ ਦੀਆਂ 1408 ਅਤੇ ਸੀਨੀਅਰ ਰੈਜ਼ੀਡੈਂਟਾਂ ਦੀਆਂ 754 ਮਨਜ਼ੂਰਸ਼ੁਦਾ ਅਸਾਮੀਆਂ ਹਨ। ਉਨ੍ਹਾਂ ਕਿਹਾ ਕਿ ਇੰਟਰਨਾਂ ਲਈ ਮਾਣਭੱਤਾ 15,000 ਰੁਪਏ ਤੋਂ ਵਧਾ ਕੇ 22,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਜੂਨੀਅਰ ਰੈਜ਼ੀਡੈਂਟਾਂ ਲਈ ਨਵੇਂ ਮਾਣਭੱਤਾ ਢਾਂਚੇ ਵਿੱਚ ਮੌਜੂਦਾ 67,968 ਰੁਪਏ ਪ੍ਰਤੀ ਮਹੀਨਾ ਤੋਂ ਵੱਧ ਕੇ ਪਹਿਲੇ ਸਾਲ ਵਿੱਚ 76,000 ਰੁਪਏ, ਦੂਜੇ ਸਾਲ ਵਿੱਚ 77,000 ਰੁਪਏ ਅਤੇ ਤੀਜੇ ਸਾਲ ਵਿੱਚ 78,000 ਰੁਪਏ ਹੋ ਜਾਣਗੇ। ਇਸੇ ਤਰ੍ਹਾਂ, ਸੀਨੀਅਰ ਰੈਜ਼ੀਡੈਂਟਾਂ ਨੂੰ ਉਨ੍ਹਾਂ ਦੇ ਮੌਜੂਦਾ 81,562 ਰੁਪਏ ਪ੍ਰਤੀ ਮਹੀਨਾ ਤੋਂ ਵਧ ਕੇ ਪਹਿਲੇ ਸਾਲ ਵਿੱਚ 92,000 ਰੁਪਏ, ਦੂਜੇ ਸਾਲ ਵਿੱਚ 93,000 ਰੁਪਏ ਅਤੇ ਤੀਜੇ ਸਾਲ ਵਿੱਚ 94,000 ਰੁਪਏ ਮਿਲਣਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਅਤੇ ਸਿਹਤ ਖੇਤਰਾਂ ਲਈ ਲੋੜੀਂਦੇ ਸਰੋਤ ਮੁਹਈਆ ਕਰਨ ਪ੍ਰਤੀ ਰਾਜ ਸਰਕਾਰ ਦੇ ਸਮਰਪਣ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਮਾਣਭੱਤਿਆਂ ‘ਤੇ ਸਾਲਾਨਾ ਖਰਚਾ, ਜੋ ਵਰਤਮਾਨ ਵਿੱਚ 204.96 ਕਰੋੜ ਰੁਪਏ ਹੈ, ਇਸ ਵਾਧੇ ਤੋਂ ਬਾਅਦ 238.18 ਕਰੋੜ ਰੁਪਏ ਹੋ ਜਾਵੇਗਾ, ਜੋ ਕਿ ਸਾਲਾਨਾ ਲਗਭਗ 33.22 ਕਰੋੜ ਰੁਪਏ ਦਾ ਵਾਧਾ ਦਰਸਾਉਂਦਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜ ਭਰ ਵਿੱਚ ਸਿਹਤ ਸੰਭਾਲ ਸੁਵਿਧਾਵਾਂ ਦੇ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੇ ਸੰਕਲਪ ਦੀ ਪੁਸ਼ਟੀ ਵੀ ਕੀਤੀ। ਉਨ੍ਹਾਂ ਇਸ ਮੌਕੇ ਹਾਲ ਹੀ ਵਿੱਚ ਹਰੇਕ ਨਾਗਰਿਕ ਨੂੰ 10 ਲੱਖ ਰੁਪਏ ਦਾ ਬੀਮਾ ਕਵਰ ਪ੍ਰਦਾਨ ਕਰਨ ਦੀ ਸੂਬਾ ਸਰਕਾਰ ਦੀ ਪਹਿਲਕਦਮੀ ਦਾ ਵੀ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਲੋਕ ਭਲਾਈ ‘ਤੇ ਸਰਕਾਰ ਦੇ ਫੋਕਸ ਨੂੰ ਦਰਸਾਉਂਦੇ ਹਨ। ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਅਤੇ ਸੇਵਾਵਾਂ ਦੇ ਨਿਰੰਤਰ ਵਿਕਾਸ ਅਤੇ ਸੁਧਾਰ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੋਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...