ਪੰਜਾਬ ਸਰਕਾਰ ਸਸਤੀ ਸਿਆਸਤ ਕਰਨ ਦੀ ਥਾਂ ਪਾਣੀਆਂ ਦੇ ਸਮੁੱਚੇ ਸੰਕਟ ਦੇ ਹੱਲ ਲਈ ਸੰਜੀਦਾ ਹੋਵੇ

by | May 15, 2025 | breaking news, daily, politics | 0 comments

ਪੰਜਾਬ ਕੋਲ ਮਹਿਜ 14 ਸਾਲ ਦਾ ਜ਼ਮੀਨ ਹੇਠਲਾ ਪਾਣੀ ਬਚਿਆ
ਪੀਣ ਅਤੇ ਸਿੰਜਾਈ ਲਈ ਨਹਿਰੀ ਪਾਣੀ ਭਵਿੱਖ ਦੀ ਅਣਸਰਦੀ ਲੋੜ
ਪੰਜਾਬ ਸਰਕਾਰ ਦੇ ਕਿਸਾਨਾਂ ਨੂੰ ਵੱਧ ਨਹਿਰੀ ਪਾਣੀ ਦੇਣ ਦੇ ਦਾਅਵੇ ਫਰਜ਼ੀ-ਵਾਈਟ ਪੇਪਰ ਜਾਰੀ ਕਰਨ ਦੀ ਮੰਗ
ਮੁੱਖ ਮੰਤਰੀ ਪੰਜਾਬ ਨੂੰ ਕਿਸਾਨ ਜੱਥੇਬੰਦੀਆਂ ਪ੍ਰਤੀ ਝੂਠਾ ਪ੍ਰਾਪੇਗੰਡਾ ਬੰਦ ਕਰਨ ਦੀ ਦਿੱਤੀ ਨਸੀਹਤ
ਚੰਡੀਗੜ੍ਹ 15 ਮਈ ( ‌ ) ਕਿਰਤੀ ਕਿਸਾਨ ਯੂਨੀਅਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪਾਣੀਆਂ ਦੇ ਮਸਲੇ ਨੂੰ ਸਮੁੱਚੇ ਤੌਰ ਤੇ ਸੰਜੀਦਗੀ ਨਾਲ ਹੱਲ ਕਰਨ ਦਾ ਸੱਦਾ ਦਿੰਦਿਆਂ ਇਸ ਮਸਲੇ ਨੂੰ ਸਸਤੀ ਸਿਆਸੀ ਸ਼ੋਹਰਤ ਲਈ ਵਰਤਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ। ਜੱਥੇਬੰਦੀ ਨੇ ਕਿਸਾਨਾਂ ਨੂੰ ਵੱਧ ਨਹਿਰੀ ਪਾਣੀ ਦੇਣ ਦੇ ਫਰਜੀ ਅੰਕੜੇ ਪੇਸ਼ ਕਰਨ ਲਈ ਸਰਕਾਰ ਨੂੰ ਕਟਹਿਰੇ ਵਿੱਚ ਖੜੇ ਕਰਦਿਆਂ ਇਸ ਮਾਮਲੇ ਵਿੱਚ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕੀਤੀ ਹੈ।

ਅੱਜ ਇਥੇ ਪ੍ਰੈਸ ਕਾਨਫਰੰਸ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਸੂਬਾ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਸੂਬਾ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਸੂਬਾ ਮੀਤ ਪ੍ਰਧਾਨ ਜਤਿੰਦਰ ਸਿੰਘ ਛੀਨਾ, ਸੂਬਾ ਵਿੱਤ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਤੇ ਸਤਬੀਰ ਸਿੰਘ ਸੁਲਤਾਨੀ ਨੇ ਕਿਹਾ ਕਿ ਮਾਹਰਾਂ ਮੁਤਾਬਕ ਪੰਜਾਬ ਕੋਲ ਜ਼ਮੀਨ ਹੇਠਲਾ ਪਾਣੀ ਮਹਿਜ਼ 14 ਸਾਲ ਲਈ ਬਚਿਆ ਹੈ। ਉਹਨਾਂ ਕਿਹਾ ਕਿ ਪੰਜਾਬ ਹਰ ਸਾਲ 67 ਮਿਲੀਅਨ ਏਕੜ ਫੁੱਟ ਪਾਣੀ ਵਰਤਦਾ ਹੈ।ਜਿਸ ਵਿੱਚੋਂ ਕਰੀਬ 26 ਮਿਲੀਅਨ ਏਕੜ ਫੁੱਟ ਇਸ ਨੂੰ ਬਾਰਿਸ਼ ਤੋਂ,ਕਰੀਬ 12-13 ਮਿਲੀਅਨ ਏਕੜ ਫੁੱਟ ਇਸ ਨੂੰ ਦਰਿਆਵਾਂ ਤੋਂ ਮਿਲਦਾ ਹੈ। ਬਾਕੀ 28 ਮਿਲੀਅਨ ਏਕੜ ਫੁੱਟ ਲੋੜੀਂਦਾ ਪਾਣੀ ਧਰਤੀ ਹੇਠੋਂ ਕੱਢਿਆ ਜਾ ਰਿਹਾ ਹੈ ਜਦੋਂ ਕਿ ਧਰਤੀ ਹੇਠ ਮੁੜ ਰੀਚਾਰਜ 17 ਮਿਲੀਅਨ ਏਕੜ ਫੁੱਟ ਹੀ ਹੁੰਦਾ ਹੈ। ਸਪੱਸ਼ਟ ਹੈ ਕਿ 11 ਮਿਲੀਅਨ ਏਕੜ ਫੁੱਟ ਦਾ ਹਰ ਸਾਲ ਖੋਰਾ ਲੱਗ ਰਿਹਾ ਹੈ। 2017 ਵਿੱਚ ਹਾਈਡਰੋਲਜੀ ਦੇ ਮਾਹਰਾਂ ਦੀ ਰਿਪੋਰਟ ਅਨੁਸਾਰ ਪੰਜਾਬ ਦੀ ਧਰਤੀ ਹੇਠ 261 ਮਿਲੀਅਨ ਏਕੜ ਫੁੱਟ ਪਾਣੀ ਹੈ ਜੋ 2039 ਤੱਕ ਪੂਰੀ ਤਰਾਂ ਖਤਮ ਹੋ ਜਾਣਾ ਹੈ।

ਕਿਸਾਨ ਆਗੂਆਂ ਨੇ ਕਿਹਾ ਸਮੁੱਚੇ ਸੰਕਟ ਦੇ ਹੱਲ ਲਈ ਹਰੇਕ ਪਹਿਲੂ ਤੋਂ ਮਾਮਲੇ ਨੂੰ ਹੱਲ ਕਰਨ ਦੀ ਲੋੜ ਹੈ।ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਮੁਤਾਬਕ ਹੱਲ ਕਰਨ ਦੇ ਨਾਲ ਨਾਲ ਪੰਜਾਬ ਪੁਨਰਗਠਨ ਐਕਟ ਦੇ ਸੈਕਸ਼ਨ 78, 79,80 ਨੂੰ ਰੱਦ ਕਰਨ ਵਾਲੇ ਪਾਸੇ ਵਧਿਆ ਜਾਣਾ ਚਾਹੀਦਾ ਹੈ।ਦੂਸਰਾ ਪੰਜਾਬ ਵਿੱਚ ਹਰੇ ਇਨਕਲਾਬ ਦੇ ਖੇਤੀ ਮਾਡਲ ਨੂੰ ਬਦਲ ਕੇ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਅਤੇ ਲਾਭਦਾਇਕ ਕੀਮਤ ਉੱਤੇ ਖਰੀਦ ਦੀ ਗਾਰੰਟੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਝੋਨੇ ਜਿਨੀ ਆਮਦਨ ਨਹੀ ਹੋਵੇਗੀ ਉਨੀ ਦੇਰ ਤੱਕ ਮਾਮਲਾ ਹੱਲ ਕਰਨ ਵਿਚ ਮੁਸ਼ਕਿਲ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਫਸਲ ਨੂੰ ਅਲਵਿਦਾ ਕਹਿ ਦੇਣਾ ਚਾਹੀਦਾ। ਇਸ ਤੋਂ ਇਲਾਵਾ ਬਾਰਿਸ਼ ਦਾ ਮਹਿਜ 8 ਫੀਸਦੀ ਪਾਣੀ ਵਰਤਿਆ ਜਾਂਦਾ ਹੈ। ਖੇਤ ਦਾ ਪਾਣੀ ਖੇਤ ਚ ਪਿੰਡ ਦਾ ਪਾਣੀ ਪਿੰਡ ਚ ਵਰਤਣ ਵਾਸਤੇ ਸਰਕਾਰ ਨੂੰ ਸਕੀਮ ਲਿਆਉਣੀ ਚਾਹੀਦੀ ਹੈ ਤਾਂ ਕਿ ਬਾਰਿਸ਼ ਦੇ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾ ਸਕੇ।

ਕਿਸਾਨ ਆਗੂਆਂ ਨੇ ਕਿਹਾ ਕਿ ਪਾਣੀਆਂ ਦੇ ਮਸਲੇ ਤੇ ਪੰਜਾਬ ਦੀ ਕਿਸਾਨ ਲਹਿਰ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੂੜ ਪ੍ਰਚਾਰ ਕਰ ਰਹੇ ਹਨ। ਕਿਸਾਨ ਆਗੂਆਂ ਨੇ ਤੱਥਾਂ ਸਹਿਤ ਦੱਸਿਆ ਕਿ ਉਹ 2021 ਜਦੋਂ ਡੈਮ ਸੇਫਟੀ ਐਕਟ ਆਇਆ ਉਦੋਂ ਤੋਂ ਹੀ ਇਸ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਬੀਤੇ ਵਰ੍ਹੇ 2 ਸਤੰਬਰ ਨੂੰ ਚੰਡੀਗੜ੍ਹ ਦੇ ਵਿੱਚ ਪੰਜਾਬ ਦੇ ਪਾਣੀਆਂ ਦੇ ਮੁੱਦੇ ਤੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਨੇ ਇੱਕ ਵੱਡੀ ਮਹਾਂ ਪੰਚਾਇਤ ਵੀ ਕੀਤੀ ਸੀ।ਜੱਥੇਬੰਦੀ ਨੇ ਮੁੱਖ ਮੰਤਰੀ ਪੰਜਾਬ ਨੂੰ ਯਾਦ ਕਰਵਾਇਆ ਕਿ ਕਿਰਤੀ ਕਿਸਾਨ ਯੂਨੀਅਨ ਵੱਲੋਂ 30 ਜੂਨ 2022 ਨੂੰ ਮੋਹਾਲੀ ਚੰਡੀਗੜ੍ਹ ਸੀਮਾ ਤੇ ਜ਼ੋਰਦਾਰ ਮੁਜ਼ਾਹਰਾ ਕਰਕੇ ਪੰਜਾਬ ਦੇ ਪਾਣੀਆਂ ਦੇ ਸੰਕਟ ਦੇ ਹੱਲ ਲਈ ਅਤੇ ਡੈਮ ਸੇਫਟੀ ਐਕਟ ਨੂੰ ਰੱਦ ਕਰਨ ਲਈ ਵਿਧਾਨ ਸਭਾ ਵਿੱਚ ਮਤਾ ਪਾਉਣ ਦੀ ਮੰਗ ਨੂੰ ਲੈਕੇ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਸੀ।

ਜੱਥੇਬੰਦੀ ਨੇ ਮੁੱਖ ਮੰਤਰੀ ਨੂੰ ਇਹ ਵੀ ਯਾਦ ਕਰਵਾਇਆ ਕਿ 5 ਮਈ 2025 ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਇੱਕ ਦਿਨ ਪਹਿਲਾਂ 4 ਮਈ ਨੂੰ ਯੂਨੀਅਨ ਦੇ ਜਨਤਕ ਵਫਦਾਂ ਨੇ ਸੂਬੇ ਭਰ ਵਿੱਚ 50 ਦੇ ਕਰੀਬ ਆਪ ਸਰਕਾਰ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੂੰ ਮੰਗ ਪੱਤਰ ਦਿੱਤੇ ਸਨ। 3 ਮਾਰਚ 2025 ਦੀ ਉਹ ਮੀਟਿੰਗ ਜਿਸ ਵਿੱਚੋਂ ਮੁੱਖ ਮੰਤਰੀ ਭੱਜ ਗਏ ਸਨ ਉਸ ਸਮੇਂ ਵਿਚਾਰ ਅਧੀਨ ਮੰਗ ਪੱਤਰ ਵਿੱਚ ਪੰਜਾਬ ਦੇ ਪਾਣੀਆਂ ਦੇ ਸੰਕਟ ਨਾਲ ਜੁੜੀਆਂ ਮੰਗਾਂ ਜਿਨ੍ਹਾਂ ਵਿੱਚ ਡੈਮ ਸੇਫਟੀ ਐਕਟ ਨੂੰ ਰੱਦ ਕਰਨ ਸਬੰਧੀ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਦਰਜ਼ ਹੈ, ਤਾਂ ਸਿਰਫ ਚੰਦ ਉਦਾਹਰਣਾਂ ਹਨ। ਕੀ ਮੁੱਖ ਮੰਤਰੀ ਪੰਜਾਬ ਲੋਕਾਂ ਦੀ ਕਚਹਿਰੀ ਵਿੱਚ ਇਹ ਦੱਸਣ ਦੀ ਖੇਚਲ ਕਰਨਗੇ ਕਿ ਉਨ੍ਹਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਦਾਅਵੇਦਾਰੀ ਅਤੇ ਹਿੱਸੇਦਾਰੀ ਨੂੰ ਕਮਜ਼ੋਰ ਕਰਨ ਅਤੇ ਕੇਂਦਰ ਸਰਕਾਰ ਨੂੰ ਤਾਕਤ ਦੇਣ ਲਈ ਜ਼ਿੰਮੇਵਾਰ ਡੈਮ ਸੇਫਟੀ ਐਕਟ ਨੂੰ ਰੱਦ ਕਰਨ ਲਈ ਹੁਣ ਤੱਕ ਟਾਲਾ ਕਿਉ ਵੱਟਿਆ ਹੋਇਆ ਹੈ?

ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਕ੍ਰਿਸ਼ਨ ਕੁਮਾਰ ਵਰਗੇ ਅਫਸਰਾਂ ਨੂੰ ਬਹੁਤ ਵਧਾ ਚੜਾ ਕੇ ਪੇਸ਼ ਕੀਤਾ ਜਾ ਰਿਹਾ ਹੈ।ਪਰ ਕੀ ਪੰਜਾਬ ਸਰਕਾਰ ਪੰਜਾਬ ਦੇ ਰਜਬਾਹਿਆ ਦੇ ਵਿੱਚ ਪੂਰੇ ਸਾਲ ਚ ਕਿੰਨਾ ਪਾਣੀ ਕਿਹੜੇ ਕਿਹੜੇ ਮਹੀਨੇ ਛੱਡਿਆ ਗਿਆ ਇਸ ਤੇ ਵਾਈਟ ਪੇਪਰ ਜਾਰੀ ਕਰਨ ਦੀ ਖੇਚਲ ਕਰਨਗੇ? ਉਹਨਾਂ ਕਿਹਾ ਪੰਜਾਬ ਦੇ ਵੱਡੇ ਹਿੱਸੇ 9 ਮਹੀਨਿਆਂ ਤੋਂ ਨਹਿਰੀ ਪਾਣੀ ਨੂੰ ਤਰਸ ਰਹੇ ਹਨ ।ਉਹਨਾਂ ਇਹ ਕਿਹਾ ਕਿ ਆਪ ਸਰਕਾਰ ਦੇ ਸੱਤਾ ਚ ਆਉਣ ਬਾਅਦ ਅਬੋਹਰ ਦੀ ਕਿੰਨੂੰ ਬੈਲਟ ਹੇਠ ਲਗਾਤਾਰ ਰਕਬਾ ਘੱਟ ਰਿਹਾ ਹੈ ਕਿਉਂਕਿ ਉਹਨਾਂ ਨੂੰ ਨਹਿਰੀ ਪਾਣੀ ਵਿੱਚ ਲਗਾਤਾਰ ਕਟੌਤੀ ਅਤੇ ਬੰਦੀ ਦਾ ਸਾਹਮਣਾ ਕਰਨਾ ਪੈ ਰਿਹਾ।

ਕਿਸਾਨ ਆਗੂਆਂ ਨੇ ਕਿਹਾ ਕੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪਾਣੀਆਂ ਦੇ ਮਸਲੇ ਤੇ ਸੰਘਰਸ਼ ਵਿੱਢਣ ਜਾ ਰਹੀ ਹੈ।

ਜਾਰੀ ਕਰਤਾ
ਰਾਮਿੰਦਰ ਸਿੰਘ ਪਟਿਆਲਾ

ਸੂਬਾ ਪ੍ਰੈਸ ਸਕੱਤਰ
ਕਿਰਤੀ ਕਿਸਾਨ ਯੂਨੀਅਨ।
9463053401

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...