ਪੰਜਾਬੀ ਯੂਨੀਵਰਸਿਟੀ ਦੇ ਈ. ਪੰਜਾਬ।ਆਰ. ਸੀ. ਆਨ ‘ਮਕਸੂ’ ਪ੍ਰੋਗਰਾਮ ਨੂੰ ‘ਐਜੂਕੇਸ਼ਨਲ ਫਿਲ ਫਾਸਟੀਵਲ’ ਵਿੱਚ ਵਿਵਸਥਾ ਸਰਵੋਤਮ ‘ਮੁੱਕਸ’ ਨੁੱਕੜ

by | Feb 28, 2025 | breaking news, daily, education | 0 comments

ਇਸ ਪ੍ਰੋਗਰਾਮ ਦੇ ਨਿਰਮਾਤਾ ਹਨ ਇਸ ਕੇਂਦਰ ਦੇ ਪ੍ਰੋਡਿਊਸਰ ਡਾ. ਤੇਜਿੰਦਰ ਸਿੰਘ

ਪਟਿਆਲਾ, 28 ਫਰਵਰੀ
ਪੰਜਾਬੀ ਯੂਨੀਵਰਸਿਟੀ ਦੇ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ (ਈ. ਐੱਮ.ਆਰ. ਸੀ.) ਪਟਿਆਲਾ ਵੱਲੋਂ ਤਿਆਰ ਕੀਤੇ ਗਏ ਇੱਕ ‘ਮੂਕਸ’ ਪ੍ਰੋਗਰਾਮ ਨੂੰ ’26ਵੇਂ ਸੀ. ਈ. ਸੀ.-ਯੂ. ਜੀ. ਸੀ. ਐਜੂਕੇਸ਼ਨਲ ਫਿਲਮ ਫ਼ੈਸਟੀਵਲ’ ਵਿੱਚ ਸਰਵੋਤਮ ‘ਮੂਕਸ’ ਪੁਰਸਕਾਰ ਲਈ ਚੁਣਿਆ ਗਿਆ ਹੈ। ਸਬੰਧਤ ਫ਼ੈਸਟੀਵਲ ਦੀ ਜਿਊਰੀ ਨੇ 27 ਫਰਵਰੀ ਨੂੰ ਨਤੀਜਿਆਂ ਦਾ ਐਲਾਨ ਕੀਤਾ ਹੈ ਜਿਸ ਉਪਰੰਤ ਕੰਸੋਰਟੀਅਮ ਫਾਰ ਐਜੂਕੇਸ਼ਨਲ ਕਮਿਊਨੀਕੇਸ਼ਨ (ਸੀ. ਈ. ਸੀ), ਨਵੀਂ ਦਿੱਲੀ ਦੇ ਸੰਯੁਕਤ ਨਿਰਦੇਸ਼ਕ ਡਾ. ਸੁਨੀਲ ਮਹਿਰੂ ਵੱਲੋਂ ਈਮੇਲ ਰਾਹੀਂ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਨੂੰ ਅਧਿਕਾਰਤ ਸੂਚਨਾ ਭੇਜੀ ਗਈ ਹੈ ।

ਡਾਇਰੈਕਟਰ ਦਲਜੀਤ ਅਮੀ ਨੇ ਈ. ਐੱਮ.ਆਰ. ਸੀ., ਪਟਿਆਲਾ ਵਿਖੇ ਤਿਆਰ ਹੋਏ ਇਸ ‘ਮੂਕਸ’ ਪ੍ਰੋਗਰਾਮ ਗੱਲ ਕਰਦਿਆਂ ਜਾਣਕਾਰੀ ਦਿੱਤੀ ਕਿ ਇਹ ਮੂਕਸ ਸਵੈਯਮ ਪਲੇਟਫਾਰਮ ਲਈ ਤਿਆਰ ਕੀਤੇ ਗਏ ‘ਐਨਵਾਇਰਨਮੈਂਟ ਪੋਲਿਸੀ ਐਂਡ ਐਡਮਨਿਸਟ੍ਰੇਸ਼ਨ’ ਨਾਮਕ ਇੱਕ ਵੱਡੇ ਕੋਰਸ ਦਾ ਹਿੱਸਾ ਹੈ। ਉਨ੍ਹਾਂ ਇਸ ਪ੍ਰੋਗਰਾਮ ਦੇ ਨਿਰਮਾਤਾ ਡਾ. ਤੇਜਿੰਦਰ ਸਿੰਘ, ਜੋ ਕਿ ਇਸ ਕੇਂਦਰ ਵਿਖੇ ਪ੍ਰੋਡਿਊਸਰ ਵਜੋਂ ਤਾਇਨਾਤ ਹਨ, ਨੂੰ ਇਸ ਵੱਕਾਰੀ ਪੁਰਸਕਾਰ ਦੀ ਪ੍ਰਾਪਤੀ ਲਈ ਵਧਾਈ ਦਿੱਤੀ। ਇਸ ਮੂਕਸ’ ਪ੍ਰੋਗਰਾਮ ਦੇ ਨਿਰਮਾਣ ਨਾਲ਼ ਜੁੜੀ ਸਮੁੱਚੀ ਪ੍ਰੋਡਕਸ਼ਨ ਟੀਮ ਅਤੇ ਵਿਸ਼ਾ ਵਸਤੂ ਮਾਹਿਰਾਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਇੱਕ ਅਜਿਹੇ ਕੇਂਦਰ ਵਜੋਂ ਕੰਮ ਕਰ ਰਿਹਾ ਹੈ ਜਿੱਥੇ ਦੇਸ ਭਰ ਤੋਂ ਵੱਖ-ਵੱਖ ਹੁਨਰ ਅਤੇ ਵੱਖ-ਵੱਖ ਸੰਸਥਾਵਾਂ ਉੱਚ-ਗੁਣਵੱਤਾ ਵਾਲੀ ਡਿਜੀਟਲ ਵਿਦਿਅਕ ਸਮੱਗਰੀ ਬਣਾਉਣ ਲਈ ਇਕੱਠੇ ਹੁੰਦੇ ਹਨ। ਉਨ੍ਹਾਂ ਇਸ ਕੋਰਸ ਦੇ ਕੋਰਸ-ਕੋਆਰਡੀਨੇਟਰ ਡਾ. ਤੇਜਪਾਲ ਧੇਵਾ, ਸੈਂਟਰਲ ਯੂਨੀਵਰਸਿਟੀ ਆਫ਼ ਹਰਿਆਣਾ, ਮਹਿੰਦਰਗੜ੍ਹ ਅਤੇ ਵਿਸ਼ਾ ਵਸਤੂ ਮਾਹਿਰ ਡਾ. ਨੇਹਾ ਸਿੰਘ, ਸਹਾਇਕ ਪ੍ਰੋਫੈਸਰ, ਭਾਸਕਰਚਾਰੀਆ ਕਾਲਜ, ਦਿੱਲੀ ਯੂਨੀਵਰਸਿਟੀ ਦੇ ਵਡਮੁੱਲੇ ਯੋਗਦਾਨ ਨੂੰ ਸਲਾਹੁੰਦਿਆਂ ਉਨ੍ਹਾਂ ਨੂੰ ਵੀ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ। ਉਨ੍ਹਾਂ ਇਸ ਪ੍ਰੋਜੈਕਟ ਦੇ ਨਿਰਮਾਣ ਲਈ ਡਾ. ਤੇਜਿੰਦਰ ਸਿੰਘ ਦੀ ਵਿਸ਼ੇਸ਼ ਤੌਰ ‘ਤੇ ਪ੍ਰਸ਼ੰਸਾ ਕੀਤੀ ਜਿਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਸਦਕਾ ਇਹ ਸੰਭਵ ਹੋ ਸਕਿਆ ਹੈ।

ਡਾ. ਤੇਜਿੰਦਰ ਸਿੰਘ ਨੇ ਇਸ ਪ੍ਰਾਪਤੀ ਉੱਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪੁਰਸਕਾਰ ਇਸ ਮੂਕਸ ਪ੍ਰੋਗਰਾਮ ਦੇ ਨਿਰਮਾਣ ਵਿੱਚ ਸ਼ਾਮਲ ਸਮੁੱਚੀ ਟੀਮ ਦਾ ਹੈ।
ਈ. ਐੱਮ.ਆਰ. ਸੀ. ਦੇ ਇੱਕ ਹੋਰ ਪ੍ਰੋਡਿਊਸਰ ਚੰਦਨ ਕੁਮਾਰ ਨੇ ਆਪਣੇ ਸਾਰੇ ਸਾਥੀਆਂ ਨੂੰ ਇਸ ਪੁਰਸਕਾਰ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਹੋਰਨਾਂ ਨੂੰ ਵੀ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਲਈ ਪ੍ਰੇਰਿਤ ਕਰੇਗਾ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਵੀ ਇਸ ਪ੍ਰਾਪਤੀ ਉੱਤੇ ਈ. ਐੱਮ.ਆਰ. ਸੀ. ਸਟਾਫ ਨੂੰ ਵਧਾਈ ਦਿੱਤੀ ਗਈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਡਿਜੀਟਲ ਸਿੱਖਿਆ ਦਾ ਖੇਤਰ ਸਿੱਖਣ ਦੀ ਪ੍ਰਕਿਰਿਆ ਲਈ ਇੱਕ ਸ਼ਕਤੀਸ਼ਾਲੀ ਮਾਧਿਅਮ ਵਜੋਂ ਉੱਭਰ ਰਿਹਾ ਹੈ। ਈ. ਐੱਮ.ਆਰ. ਸੀ. ਕੇਂਦਰ ਵੱਲੋਂ ਇਸ ਖੇਤਰ ਵਿੱਚ ਯੋਗਦਾਨ ਦੇਣਾ ਅਹਿਮ ਗੱਲ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...