ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਕਲਾ ਪਰਿਸ਼ਦ ਦੇ ਸਹਿਯੋਗ ਨਾਲ “ ਸਾਉਣ ਕਵੀ ਦਰਬਾਰ “ ਕਰਵਾਇਆ ਗਿਆ ।

by | Aug 10, 2026 | breaking news, daily, politics, religion | 0 comments

ਕਲਾ ਭਵਨ ਵਿਖੇ ਹੋਏ ਇਸ ਕਵੀ ਦਰਬਾਰ ਵਿੱਚ ਚੰਡੀਗੜ੍ਹ ਅਤੇ ਆਸ-ਪਾਸ ਦੇ ਤਿੰਨ ਦਰਜਨ ਦੇ ਕਰੀਬ ਕਵੀਆਂ ਨੇ ਭਾਗ ਲਿਆ । ਸਭਾ ਦੇ ਪ੍ਰਧਾਨ ਦੀਪਕ ਸ਼ਰਮਾਂ ਚਨਾਰਥਲ ਨੇ ਸਵਾਗਤੀ ਸ਼ਬਦ ਬੋਲਦਿਆਂ ਸਭਾ ਦੇ ਸਹਿਤਕ ਕਾਰਜਾਂ ਦੀ ਗੱਲ ਕਰਦਿਆਂ ਆਏ ਮਹਿਮਾਨਾਂ, ਕਵੀਆਂ ਅਤੇ ਸਰੋਤਿਆਂ ਨੂੰ ਜੀ ਆਇਆਂ ਕਿਹਾ । ਅੱਜ ਦੇ ਇਸ ਕਵੀ ਦਰਬਾਰ ਦੀ ਸ਼ੁਰੂਆਤ ਨਵਨੀਤ ਕੌਰ ਮਠਾੜੂ ਵੱਲੋਂ ਗਾਏ ਸ਼ਬਦ “ ਰੰਗ ਰਤਾ ਮੇਰਾ ਸਾਹਿਬ , ਰਵਿ ਰਹਿਆ ਭਰਪੂਰ “ ਨਾਲ ਹੋਈ । ਇਸ ਉਪਰੰਤ ਲਾਭ ਸਿੰਘ ਲਹਿਲੀ ਨੇ “ ਚੂੜੀਆਂ ਲੈ ਲਓ ਚੂੜੀਆਂ “ ਗੀਤ ਗਾਇਆ ਇਸੇ ਤਰਾਂ ਧਿਆਨ ਸਿੰਘ ਕਾਹਲੋਂ ਨੇ ਆਪਣੇ ਗੀਤ “ ਜਿੱਥੇ ਪਤ ਪਤਨੀ ਦਾ ਜ਼ੋਰ ਨਹੀਂ ਉੱਥੇ ਹੋਰ ਨਰਕ ਦੀ ਲੋੜ ਨਹੀਂ ਨਾਲ ਹਾਜ਼ਰੀ ਲੁਆਈ ।

ਇਸ ਉਪਰੰਤ ਸੁਭਾਸ਼ ਭਾਸਕਰ ਨੇ ਸਾਵਣ ਆਉਂਦਾ ਮਸਤ ਚਾਲ , ਕ੍ਰਿਸ਼ਨਾ ਵਰਮਾ ਨੇ ਜਦੋਂ ਖੁਆਬ ਉਹਦਾ ਆਵੇ , ਆਰ ਕੇ ਸੁਖਨ ਨੇ “ ਐਸੇ ਮੇਂ ਤੁਮ ਭੀ ਆ ਜਾਓ , ਸੁਖਵਿੰਦਰ ਸਿੰਘ ਸਿੱਧੂ ਨੇ “ ਸਾਉਣ ਮਹੀਨਾ ਮੇਘ ਦਾ “ ਸਰਬਜੀਤ ਸਿੰਘ ਪੱਡਾ ਨੇ “ ਆਜਾ ਆਜਾ ਸਾਵਣ ਚੜਿਆ ਏ “ ਗਾ ਕੇ ਵਾਹ ਵਾਹ ਖੱਟੀ । ਇਸ ਉਪਰੰਤ ਚਰਨਜੀਤ ਕੌਰ ਬਾਠ ਨੇ ਆਪਣੀ ਕਵਿਤਾ ਸੌਣ ਮਹੀਨਾ , ਮਹਿੰਦਰ ਸਿੰਘ ਸੰਧੂ ਨੇ “,ਫੱਕਰ ਜੇ ਬੰਦੇ “ ਰਾਜ ਸਮੱਧਰ ਨੇ ਕਾਲ਼ੇ ਬੱਦਲਾਂ ਚੋਂ ਆਵੇ ਲਿਸ਼ਕੋਰ , ਦਰਸ਼ਨ ਤਿਉਣਾ ਨੇ ਬੱਦਲਾਂ ਤੋਂ ਪੁੱਛ ਸੁਹਣਿਆਂ , ਰਜਿੰਦਰ ਕੌਰ ਸਰਾਓ ਨੇ ਸਾਉਣ ਦੀ ਬਦਲੀਏ ਅਤੇ ਸ਼ਾਇਰ ਵਿੰਦਰ ਮਾਝੀ ਨੇ ਗਜ਼ਲ “ ਇਹ ਜੋ ਤੀਆਂ ਦੇ ਦਿਨ ਨੇ ਸਾਰੇ ਧੀਆਂ ਦੇ ਦਿਨ ਨੇ “ ਸੁਣਾਈ । ਇਸੇ ਦੌਰਾਨ ਪ੍ਰਤਾਮ ਪਾਰਸ ਗੁਰਦਾਸਪੁਰੀ , ਹਰਭਜਨ ਕੌਰ ਢਿੱਲੋਂ ਅਤੇ ਸਿਮਰਨਜੀਤ ਕੌਰ ਗਰੇਵਾਲ ਨੇ ਆਪੋ ਆਪਣੀਆਂ ਸੁਰੀਲੀਆਂ ਆਵਾਜਾਂ ਵਿੱਚ ਟੱਪੇ , ਬੋਲੀਆਂ ਅਤੇ ਗੀਤ ਸੁਣਾ ਕੇ ਚੰਗਾ ਰੰਗ ਬੰਨ੍ਹਿਆ। ਇਸ ਉਪਰੰਤ ਪ੍ਰਵੀਨ ਖਿੱਪਲ , ਹਰਜੀਤ ਸਿੰਘ, ਅਸ਼ਵਨੀ ਮਲਹੋਤਰਾ , ਗੁਰਨਾਮ ਕੰਵਰ , ਅਮਰਜੀਤ ਕੌਰ, ਹਰਪ੍ਰੀਤ ਕੌਰ, ਜਗਦੀਪ ਨੁਰਾਨੀ , ਕੁਲਦੀਪ ਕੌਰ, ਸੁਰਿੰਦਰ ਗਿੱਲ, ਡਾ. ਮਮਤਾ ਕਾਲੜਾ , ਬਲਵਿੰਦਰ ਢਿੱਲੋਂ, ਰੂਪ ਸਿੰਘ ਦਿਓਲ , ਗੁਰਜੰਟ ਸਿੰਘ, ਸ਼ੀਨੂੰ ਵਾਲੀਆ , ਰੂਹਾਨੀਅਤ , ਨਿਰਵੈਰ ਕੌਰ, ਹਰਨਾਮ ਸਿੰਘ ਡੱਲਾ ਅਤੇ ਗਣੇਸ਼ ਦੱਤ ਆਦਿ ਨੇ ਆਪੋ ਆਪਣੀਆ ਕਵਿਤਾਵਾਂ ਅਤੇ ਗੀਤਾਂ ਨਾਲ ਚੰਗਾ ਰੰਗ ਬੰਨ੍ਹਿਆ । ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸਾਂਝੇ ਤੌਰ ਤੇ ਨਵਨੀਤ ਕੌਰ ਮਠਾੜੂ ਅਤੇ ਸਭਾ ਦੇ ਸਕੱਤਰ ਸੁਖਵਿੰਦਰ ਸਿੰਘ ਸਿੱਧੂ ਨੇ ਬਾਖੂਬੀ ਨਿਭਾਈ । ਅੱਜ ਦੇ ਇਸ ਸਮਾਗਮ ਵਿੱਚ ਹਰਬੰਸ ਸਿੰਘ ਸੋਢੀ, ਹਰਮਿੰਦਰ ਸਿੰਘ ਕਾਲੜਾ , ਗੁਰਨਾਮ ਕੰਵਰ ਅਤੇ ਹਰਮੋਹਿੰਦਰ ਸਿੰਘ ਚੱਠਾ ਸਮੇਤ ਹੋਰ ਵੀ ਵੱਡੀ ਗਿਣਤੀ ਵਿੱਚ ਸਾਹਿਤਕ ਪ੍ਰੇਮੀਆਂ ਨੇ ਸ਼ਿਰਕਤ ਕੀਤੀ।

ਫੋਟੋ ਕੈਪਸ਼ਨ: ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਕਰਵਾਏ ਗਏ ਸਾਉਣ ਕਵੀ ਦਰਬਾਰ ਦੀ ਇੱਕ ਝਲਕ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...