ਪੰਜਾਬੀਆਂ ਤੋਂ ਬਦਲਾ ਲੈਣ ਦੀ ਕੋਸ਼ਿਸ਼: ਬਜਟ ‘ਤੇ ਰਾਜਾ ਵੜਿੰਗ

by | Mar 26, 2025 | breaking news, daily, politics | 0 comments

· ‘ਆਪ’ ਸਰਕਾਰ ਨੇ ਔਰਤਾਂ ਨੂੰ 1000 ਰੁਪਏ ਦੀ ਸਹਾਇਤਾ ਦੇਣ ਤੋਂ ਮੁਕਰਨ ਦੀ ਯਾਦ ਦਿਵਾਈ
ਕਿਹਾ, ਕਿ ਇਹ ਕਿਸੇ ਵੀ ਸਰਕਾਰ ਵੱਲੋਂ ਪੇਸ਼ ਕੀਤੇ ਬਜਟਾਂ ਵਿੱਚੋਂ ਇਹ ਸਭ ਤੋਂ ਘਾਟੇ ਵਾਲਾ ਬਜਟ ਹੈ

ਚੰਡੀਗੜ੍ਹ, 26 ਮਾਰਚ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ 2025 ਨਾ ਤਾਂ ਯੋਜਨਾਬੱਧ ਹੈ ਅਤੇ ਨਾ ਹੀ ਇਸਦਾ ਕੋਈ ਦ੍ਰਿਸ਼ਟੀਕੋਣ ਹੈ।

ਵੜਿੰਗ ਨੇ ਕਿਹਾ, “ਇਹ ਸਭ ਤੋਂ ਘਾਟੇ ਵਾਲਾ ਬਜਟ ਹੈ ਜੋ ਕਿਸੇ ਵੀ ਸਰਕਾਰ ਦੁਆਰਾ ਤਿਆਰ ਅਤੇ ਪੇਸ਼ ਕੀਤਾ ਹੈ। ਕਿਉਂਕਿ ‘ਆਪ’ ਨੇ ਆਪਣੀ ਆਉਣ ਵਾਲੀ ਹਾਰ ਅਤੇ ਸੱਤਾ ਤੋਂ ਬਾਹਰ ਜਾਣ ਨੂੰ ਸਵੀਕਾਰ ਕਰ ਲਿਆ ਹੈ, ਇਸ ਲਈ ਇਸਨੇ ਪੰਜਾਬ ਦੇ ਲੋਕਾਂ ਨੂੰ ਕੋਈ ਰਾਹਤ ਨਾ ਦੇਣ ਦਾ ਫੈਸਲਾ ਕੀਤਾ ਹੈ”, ਉਨ੍ਹਾਂ ਟਿੱਪਣੀ ਕੀਤੀ, “ਇਹ ਪੰਜਾਬੀਆਂ ਤੋਂ ਬਦਲਾ ਲੈਣ ਦੀ ਕੋਸ਼ਿਸ਼ ਜਾਪਦੀ ਹੈ”।

ਉਨ੍ਹਾਂ ਸਰਕਾਰ ਤੋਂ ਪੁੱਛਿਆ ਕਿ ਰਾਜ ਦੀਆਂ ਔਰਤਾਂ ਨੂੰ 1,000 ਰੁਪਏ ਦੀ ਮਹੀਨਾਵਾਰ ਨਕਦ ਸਹਾਇਤਾ ਦੇਣ ਦੇ “ਵਾਰ-ਵਾਰ ਕੀਤੇ ਵਾਅਦੇ” ਦਾ ਕੀ ਹੋਇਆ? ਉਨ੍ਹਾਂ ਕਿਹਾ, ਘੱਟੋ ਘੱਟ ਸਰਕਾਰ ਨੂੰ ਔਰਤਾਂ ਪ੍ਰਤੀ ਇਮਾਨਦਾਰ ਹੋਣਾ ਚਾਹੀਦਾ ਸੀ ਅਤੇ ਉਨ੍ਹਾਂ ਨੂੰ 1,000 ਰੁਪਏ ਦੀ ਮਹੀਨਾਵਾਰ ਨਕਦ ਸਹਾਇਤਾ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਸੀ।

ਵੜਿੰਗ ਨੇ ਕਿਹਾ ਕਿ ਬਜਟ ਤੋਂ ਬਹੁਤੀ ਉਮੀਦ ਨਹੀਂ ਸੀ ਕਿਉਂਕਿ ‘ਆਪ’ ਪਹਿਲਾਂ ਹੀ ਸੂਬੇ ਦਾ ਖਜ਼ਾਨਾ ਖਾਲੀ ਕਰ ਚੁੱਕੀ ਹੈ ਅਤੇ ਸੂਬੇ ਦਾ ਕਰਜ਼ਾ ਲਗਭਗ ਤਿੰਨ ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ, ਜਦੋਂ ਕਿ ਬਜਟ ਸਿਰਫ਼ 2.36 ਲੱਖ ਕਰੋੜ ਰੁਪਏ ਹੈ। ਉਨ੍ਹਾਂ ਕਿਹਾ, “ਅਸਲ ਵਿੱਚ, ਰਾਜ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਇੱਕ ਵੀ ਪੈਸਾ ਨਹੀਂ ਰੱਖਿਆ ਗਿਆ ਹੈ”, ਜਦੋਂ ਕਿ ਸਰਕਾਰ ਨੇ ਮੁੱਖ ਤੌਰ ‘ਤੇ ਕੁਝ ਪੁਰਾਣੀਆਂ ਯੋਜਨਾਵਾਂ ਅਤੇ ਕੇਂਦਰੀ ਯੋਜਨਾਵਾਂ ਨੂੰ ਦੁਬਾਰਾ ਪੇਸ਼ ਕੀਤਾ।”ਵੱਖ-ਵੱਖ ਵਿਭਾਗਾਂ ਨੂੰ ਅਲਾਟ ਕੀਤੇ ਗਏ ਜ਼ਿਆਦਾਤਰ ਫੰਡ ਮੁੱਖ ਤੌਰ ‘ਤੇ ਤਨਖਾਹਾਂ ਵਿੱਚ ਜਾਣਗੇ। ਫਿਰ ਵੀ ਤਨਖਾਹਾਂ ਦੀ ਸਮੇਂ ਸਿਰ ਅਦਾਇਗੀ ਦੀ ਕੋਈ ਗਰੰਟੀ ਨਹੀਂ ਹੈ,” ਉਹਨਾਂ ਨੇ ਕਿਹਾ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਨੇ ਪੰਜਾਬ ਦੇ ਲੋਕਾਂ ਤੋਂ “ਬਦਲਾ” ਲਿਆ ਹੈ, ਪਾਰਟੀ ਨੇ ਇਸ ਹਕੀਕਤ ਨੂੰ ਸਵੀਕਾਰ ਕਰ ਲਿਆ ਹੈ ਕਿ ਇਹ ਕੁਸ਼ਾਸਨ ਖਤਮ ਹੋਣ ਵਾਲਾ ਹੈ ਅਤੇ ਇਸੇ ਲਈ ਸਰਕਾਰ ਨੂੰ ਲੱਗਿਆ ਕਿ ਚੌਥੇ ਬਜਟ ਵਿੱਚ ਵੀ ਰਾਹਤ ਦੇਣ ਦੀ ਕੋਈ ਲੋੜ ਨਹੀਂ ਹੈ ਜਦੋਂ ਕਿ ਹਰ ਕੋਈ ਉਮੀਦ ਕਰਦਾ ਸੀ ਕਿ ਬਜਟ “ਲੋਕ ਪੱਖੀ” ਹੋਵੇਗਾ। ਵੜਿੰਗ ਨੇ ਪੁਰਾਣੀ ਪੈਨਸ਼ਨ ਸਕੀਮ (OPS) ਦਾ ਵੀ ਹਵਾਲਾ ਦਿੱਤਾ, ਜਿਸਨੂੰ ਸਰਕਾਰ ਨੇ ਪਹਿਲਾਂ ਵੀ ਕਿਹਾ ਸੀ ਪਰ ਅਜੇ ਤੱਕ ਲਾਗੂ ਨਹੀਂ ਕੀਤਾ। ਨਸ਼ਾ ਕਰਨ ਵਾਲਿਆਂ ਦੀ ਜਨਗਣਨਾ ਨੂੰ ਸਿਰਫ਼ ਡਰਾਮਾ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਨਾਲ ਇੱਕ ਭੱਦਾ ਮਜ਼ਾਕ ਹੈ। ਉਸਨੇ ਪੁੱਛਿਆ, “ਕੀ ਤੁਸੀਂ ਉਨ੍ਹਾਂ ਦੀ ਪਰੇਡ ਕਰਕੇ ਉਨ੍ਹਾਂ ਨੂੰ ਜ਼ਲੀਲ ਕਰਨਾ ਚਾਹੁੰਦੇ ਹੋ?” ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਕੋਲ ਪਹਿਲਾਂ ਹੀ ਸੂਬੇ ਵਿੱਚ ਨਸ਼ੇ ਨਾਲ ਪੀੜਤ ਨੌਜਵਾਨਾਂ ਦੇ ਰਿਕਾਰਡ ਹਨ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...